Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਲਾਰੇਂਸ ਸਕੂਲ 'ਚ ਮਨਾਇਆ ਗਿਆ ਕ੍ਰਿਸਮਿਸ ਦਿਹਾੜਾ

ਪ੍ਰਭੂ ਯਸੂ ਨੇ ਦੁਨੀਆ ਨੂੰ ਵਿਖਾਇਆ ਸ਼ਾਂਤੀ ਅਤੇ ਪਿਆਰ ਦਾ ਰਸਤਾ - ਵੀਨਾ ਮਲਹੋਤਰਾ

ਲਾਰੇਂਸ ਸਕੂਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Dec 2015

ਲਾਰੇਂਸ ਸੀਨੀਅਰ ਸਕੈਡਰੀ ਸਕੂਲ ,ਮੁਹਾਲੀ ਵਿਚ ਕ੍ਰਿਸਮਿਸ ਦਾ ਦਿਹਾੜਾ ਹਰਸ਼ੋ-ਉਲਾਸ ਨਾਲ ਮਨਾਇਆ ਗਿਆ । ਇਸ ਮੌਕੇ ਤੇ ਪੂਰੇ ਸਕੂਲ ਨੂੰ  ਗੁਬਾਰਿਆਂ,ਘੰਟੀਆਂ,ਸਿਤਾਰਿਆਂ ਆਦਿ ਨਾਲ ਸਜਾਇਆਂ ਗਿਆ। ਇਸ ਦੇ ਨਾਲ ਹੀ ਛੋਟੇ ਛੋਟੇ ਬੱਚਿਆਂ ਨੇ ਸਾਂਤਾ ਕਲਾਜ ਦੇ ਪਹਿਰਾਵੇ ਅਤੇ ਟੋਪੀਆਂ ਪਹਿਨ ਕੇ ਮਾਹੌਲ ਨੂੰ ਪੂਰੀ ਤਰਾਂ ਕ੍ਰਿਸਮਿਸ ਦੇ ਰੰਗ ਵਿਚ ਰੰਗ ਦਿਤਾ । ਛੋਟੇ ਛੋਟੇ ਬੱਚੇ ਮਦਰ ਮੈਰੀ,ਫਾਦਰ,ਰਾਜਾ,ਸ਼ਾਂਤਾ ਕਲਾਜ਼,ਕ੍ਰਿਸਮਿਸ ਦਾ ਰੁੱਖ,ਸਨੋਮੈਨ, ਡਿਜ਼ਨੀ  ਦੇ ਕਲਾਕਾਰਾਂ ਅਤੇ ਬੇਬੀ ਜੀਜਸ਼ ਕਰਾਈਸ ਦੀ ਆਦਿ ਪੋਸ਼ਾਕਾਂ ਖੂਬ ਜੱਚ ਰਹੇ ਸਨ ।ਇਸ ਮੌਕੇ ਤੇ ਬੱਚਿਆਂ ਨੇ ਇਕ ਰੰਗ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ । ਨੰਨੇ ਮੁੰਨੇ ਵਿਦਿਆਰਥੀਆਂ ਨੇ  ਇਕ ਸੰਗੀਤਮਈ ਅੰਗਰੇਜ਼ੀ ਨਾਟਕ ਪੇਸ਼ ਕੀਤਾ ਜਿਸ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਪਸੰਦ ਕੀਤਾ ਅਤੇ ਇਸ ਨਾਟਕ ਨੂੰ ਤਾਲੀਆਂ ਨਾਲ ਸਭ ਨੇ ਖੂਬ ਸਲਾਹਇਆ। ਨਾਟਕ ਦੀ ਸ਼ੁਰੂਆਤ ਯਿਸੂ ਦੇ ਜਨਮ ਤੋਂ ਹੋਈ ਅਤੇ ਸੰਗੀਤਕ ਨਾਟਕ ਵਿਚ ਉਨ•ਾਂ ਦੇ ਜਿੰਦਗੀ ਦੇ ਫ਼ਲਸਫ਼ੇ ਨੂੰ ਪੇਸ਼ ਕੀਤਾ । ਇਸ ਤੋਂ ਬਾਦ ਕ੍ਰਿਸਮਿਸ ਮਨਾਉਣ ਦੀ ਸ਼ੁਰੂਆਤ ਹੋਈ ਜਿਸ ਵਿਚ ਬੱਚਿਆਂ  ਨੇ ਸਟੇਜ ਤੇ ਖੂਬ ਰੰਗ ਬੰਨਿਆਂ । ਇਸ ਮੌਕੇ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਪਰਾਗਿਤ ਗਾਣਾ ਜਿੰਗਲ ਬੈੱਲ ਜਿੰਗਲ ਆਲ ਦਾ ਵੇ ਗਾਇਆਂ ਜਦ ਕਿ ਸਕੂਲ ਦੇ ਬੱਚਿਆਂ ਨੇ ਇਸ ਗਾਣੇ ਤੇ ਸਟੇਜ ਤੇ ਡਾਂਸ ਕੀਤਾ। ਇਸ ਦੇ ਨਾਲ ਹੀ ਸਕੂਲ  ਕੈਂਪਸ ਵਿਚ ਇਕ ਕ੍ਰਿਸਮਿਸ ਰੁੱਖ ਵੀ ਸਜਾਇਆਂ ਗਿਆ । ਜਿਸ ਵਿਚ ਸਕੂਲ ਦੇ ਹਰ ਕਲਾਸ ਦੇ ਬੱਚਿਆਂ ਨੇ ਆਪਣਾ ਹਿੱਸਾ ਪਾਉਂਦੇ ਹੋਏ ਇਸ ਨੂੰ ਸਜਾਇਆਂ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਵੀਨਾ ਮਲਹੋਤਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਕ੍ਰਿਸਮਿਸ ਦੀਆ ਵਧਾਈਆਂ ਦਿੱਤੀਆਂ ਅਤੇ ਸਭ ਬੱਚਿਆਂ ਨੂੰ ਭਗਵਾਨ ਯਿਸੂ ਦੇ ਦੱਸੇ ਰਸਤੇ ਤੇ ਚੱਲਣ ਲਈ ਪ੍ਰੇਰਣਾ ਦਿਤੀ ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD