Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵੱਛ ਭਾਰਤ ਮਿਸ਼ਨ ਦੇ ਟੀਚੇ ਦੀ ਪ੍ਰਾਪਤੀ ਲਈ ਪੌਲੀਥਨ 'ਤੇ ਪਾਬੰਦੀ ਦਾ ਫੈਸਲਾ ਮੱਦਦਗਾਰ ਸਿੱਧ ਹੋਵੇਗਾ: ਅਨਿਲ ਜੋਸ਼ੀ

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਵਾਸੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਆ

Web Admin

Web Admin

5 Dariya News

ਚੰਡੀਗੜ੍ਹ , 23 Dec 2015

Last updated on: Dec 23, 2015, 00:00 IST

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਸਾਫ ਸੁਥਰਾ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰਨ ਲਈ ਸਵੱਛ ਭਾਰਤ ਮਿਸ਼ਨ ਨੂੰ ਅਸਰਦਾਰ ਤਰੀਕੇ ਨਾਲ ਚਲਾਉਣ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਪਲਾਸਟਿਕ ਦੇ ਲਿਫਾਫਿਆਂ ਅਤੇ ਪਲਾਸਟਿਕ ਦੀਆਂ ਚੀਜ਼ਾਂ ਤੋਂ ਮੁੜ ਬਣਾਈਆਂ ਵਸਤਾਂ ਦੀ ਵਰਤੋਂ 'ਤੇ ਪਾਬੰਦੀ ਦਾ ਫੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਲਿਆ ਗਿਆ ਇਹ ਫੈਸਲਾ ਸਵੱਛ ਭਾਰਤ ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਸਭ ਤੋਂ ਵੱਧ ਮੱਦਦਗਾਰ ਸਾਬਤ ਹੋਵੇਗਾ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸੂਬਾਈ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਵਿਭਾਗ ਵੱਲੋਂ ਕਮਿਊਨਿਟੀ ਅਤੇ ਜਨਤਕ ਪਖਾਨਿਆਂ ਨੂੰ ਬਣਾਉਣ ਸਬੰਧੀ ਲਗਾਈ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਹੀ।ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਸਵੱਛ ਭਾਰਤ ਮਿਸ਼ਨ ਨੂੰ ਸੂਬੇ ਵਿੱਚ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਵਿੱਚ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਸ਼ਹਿਰਾਂ ਵਿੱਚ ਇਸ ਮਿਸ਼ਨ ਦੀ ਪ੍ਰਾਪਤੀ ਲਈ ਉਹ ਨਿਰੰਤਰ ਮਹੀਨਾਵਾਰ ਮੀਟਿੰਗਾਂ ਕਰ ਕੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਮੰਤਰੀ ਮੰਡਲ ਨੇ ਪੌਲੀਥਨ 'ਤੇ ਪਾਬੰਦੀ ਲਗਾ ਕੇ ਇਸ ਮਿਸ਼ਨ ਦੀ ਸਫਲਤਾ ਦੇ ਰਾਹ ਵਿੱਚ ਮੁੱਖ ਅੜਿੱਕੇ ਨੂੰ ਦੂਰ ਕਰ ਦਿੱਤਾ ਹੈ ਅਤੇ ਇਹ ਮਿਸ਼ਨ ਹੁਣ ਹੋਰ ਵੀ ਕਾਰਗਾਰ ਤਰੀਕੇ ਨਾਲ ਲਾਗੂ ਹੋਵੇਗਾ। 

ਵਰਕਸ਼ਾਪ ਵਿੱਚ ਸ਼ਾਮਲ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਮੇਅਰਾਂ ਨੂੰ ਪ੍ਰੇਰਦਿਆਂ ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦੀ ਸਫਲਤਾ ਲਈ ਸ਼ਹਿਰੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੌਲੀਥਨ ਉਪਰ ਪਾਬੰਦੀ ਫਰਵਰੀ ਤੋਂ ਲਾਗੂ ਹੋਵੇਗੀ ਅਤੇ ਇਸ ਤੋਂ ਪਹਿਲਾਂ ਇਸ ਸਬੰਧੀ ਸ਼ਹਿਰੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ੁਰਮਾਨੇ ਲਗਾਉਣ ਤੋਂ ਪਹਿਲਾਂ ਜਾਗਰੂਕਤਾ ਪੈਦਾ ਕਰਨੀ ਜ਼ਰੂਰੀ ਹੈ ਅਤੇ ਬਾਅਦ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਸੂਬੇ ਵਿੱਚ 382.66 ਕਰੋੜ ਦੀ ਰਾਸ਼ੀ ਖਰਚੀ ਜਾਵੇਗੀ। ਇਸ ਰਾਸ਼ੀ ਨਾਲ ਅਕਤੂਬਰ 2019 ਤੱਕ ਨਿੱਜੀ ਘਰਾਂ ਵਿੱਚ ਕੁੱਲ 1,96,000 ਪਖਾਨਿਆਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਮੌਜੂਦਾ ਵਰ੍ਹੇ ਵਿੱਚ 65000 ਨਿੱਜੀ ਪਖਾਨਿਆਂ ਦਾ ਕੰਮ ਸ਼ੁਰੂ ਵੀ ਹੋ ਗਿਆ ਹੈ। ਇਸ ਤੋਂ ਇਲਾਵਾ 404 ਕਮਿਊਨਿਟੀ ਪਖਾਨਿਆਂ ਅਤੇ 960 ਜਨਤਕ ਪਖਾਨਿਆਂ ਦੀ ਉਸਾਰੀ ਕੀਤੀ ਜਾਵੇਗੀ। ਕਮਿਊਨਿਟੀ ਪਖਾਨਿਆਂ ਵਿੱਚ ਕੁੱਲ 3231 ਸੀਟਾਂ ਅਤੇ 960 ਜਨਤਕ ਪਖਾਨਿਆਂ ਵਿੱਚ 7673 ਸੀਟਾਂ ਬਣਾਈਆਂ ਜਾਣਗੀਆਂ।

ਵਰਕਸ਼ਾਪ ਦੌਰਾਨ ਦਿੱਲੀ ਅਰਬਨ ਆਰਟ ਕਮਿਸ਼ਨ, ਅਰਬਨ ਇੰਡਸਟਰੀਜ਼ ਲਿਮਟਿਡ, ਸ਼ੁਲਭ ਇੰਟਰਨੈਸ਼ਨਲ ਸੋਸ਼ਲ ਸਰਵਿਸ ਆਰੇਗਨਾਈਜੇਸ਼ਨ ਦੇ ਨੁਮਾਇੰਦਿਆਂ ਨੇ ਜਨਤਕ ਤੇ ਕਮਿਊਨਿਟੀ ਪਖਾਨਿਆਂ ਦੀ ਉਸਾਰੀ ਅਤੇ ਮਿਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਸਬੰਧੀ ਆਪਣੀਆਂ ਪੇਸ਼ਕਾਰੀ ਦਿੰਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਸਫਲ ਮਾਡਲਾਂ ਨੂੰ ਦਿਖਾਇਆ।ਇਸ ਮੌਕੇ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਸਕੱਤਰ ਸ੍ਰੀ ਵਿਕਾਸ਼ ਪ੍ਰਤਾਪ, ਪੀ.ਐਮ.ਆਈ.ਡੀ.ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਜੇ.ਐਮ.ਬਾਲਾਮੁਰਗਨ, ਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਮੇਜਰ ਜਨਰਲ ਵੀ.ਕੇ.ਬੱਟ, ਮੁੱਖ ਇੰਜਨੀਅਰ (ਆਪ੍ਰੇਸ਼ਨ ਤੇ ਮੈਂਟੀਨੈਸ) ਸ੍ਰੀ ਅਮਰਦੀਪ ਸਿੰਘ ਧਾਲੀਵਾਲ, ਵਿਭਾਗ ਦੇ ਸਮੂਹ ਖੇਤਰੀ ਡਿਪਟੀ ਡਾਇਰੈਕਟਰ, ਨਗਰ ਨਿਗਮਾਂ ਦੇ ਮੇਅਰ ਤੇ ਕਮਿਸ਼ਨਰ ਵੀ ਸ਼ਾਮਲ ਹੋਏ।

 

Tags: Anil Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD