Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਉਸਾਰੀ ਕਿਰਤੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਕਿੱਲ ਡਿਵੈਲਪਮੈਂਟ ਸਿਖਲਾਈ: ਚੁਨੀ ਲਾਲ ਭਗਤ

ਉਸਾਰੀ ਕਿਰਤੀਆਂ ਦੀ ਸਿਹਤ ਲਈ ਦੁਰਘਟਨਾ ਤੇ ਮੌਤ ਹੋਣ ਦੀ ਹਾਲਤ ਵਿਚ 5 ਲੱਖ ਰੁਪਏ ਦੀ ਬੀਮਾ ਸਕੀਮ ਮੰਨਜੂਰ

ਉਸਾਰੀ ਕਿਰਤੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਕਿੱਲ ਡਿਵੈਲਪਮੈਂਟ ਸਿਖਲਾਈ: ਚੁਨੀ ਲਾਲ ਭਗਤ

Web Admin

Web Admin

5 Dariya News

ਚੰਡੀਗੜ੍ਹ , 23 Dec 2015

Last updated on: Dec 23, 2015, 00:00 IST

ਪੰਜਾਬ ਸਰਕਾਰ ਨੇ ਇਕ ਅਹਿਮ ਫੈਂਸਲਾ ਲੈਂਦੇ ਹੋਏ 182 ਕੰਸਟਰਕਸ਼ਨ ਸਾਈਟਾਂ ਤੇ ਕੰਮ ਕਰਦੇ ਕੁੱਲ 14790 ਉਸਾਰੀ ਕਿਰਤੀਆਂ ਨੂੰ ਵਿਸ਼ੇਸ਼ ਸਕਿੱਲ ਡਿਵੈਲਪਮੈਂਟ ਟਰੇਨਿੰਗ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ । ਇਹ ਜਾਣਕਾਰੀ ਅੱਜ ਸ਼੍ਰੀ ਚੁਨੀ ਲਾਲ ਭਗਤ ਕਿਰਤ ਮੰਤਰੀ ਪੰਜਾਬ ਵੱਲੋਂ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ਼੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਕਿਲ ਮਿਸ਼ਨ ਵਲੋਂ 1.01.2016 ਤੋਂ ਪਹਿਲੇ ਭਾਗ ਵਿਚ 30 ਸਾਈਟਾਂ ਤੇ ਸਕਿਲ ਟ੍ਰੇਨਿੰਗ ਦਿਤੀ ਜਾਵੇਗੀ ਅਤੇ ਦੂਜੇ ਭਾਗ ਵਿਚ ਮਿਤੀ 1.03.2016 ਤੋ ਹੋਰ 30 ਕੰਸਟਰਕਸ਼ਨ ਸਾਈਟਾਂ ਤੇ ਸਕਿਲ ਟ੍ਰੇਨਿੰਗ ਦਾ ਕੰਮ ਸ਼ੁਰੂ ਕਰ ਦਿਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਅੰਮ੍ਰਿਤਸਰ, ਜਲੰਧਰ, ਮੁਹਾਲੀ ਅਤੇ ਲੁਧਿਆਣਾ ਵਿਖੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਟ੍ਰੇਨਿੰਗ ਦੇਣ ਲਈ ਚਾਰ ਸਕਿਲ ਡਿਵੈਲਪਮੈਂਟ ਸੈਂਟਰ ਉਸਾਰੇ ਜਾ ਰਹੇ ਹਨ। ਅੰਮ੍ਰਿਤਸਰ ਵਿਖੇ ਸਕਿਲ ਡਿਵੈਲਪਮੈਂਟ ਸੈਂਟਰ ਤੇ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਬੋਰਡ ਵਲੋਂ ਬਣਾਏ ਜਾ ਰਹੇ 27 ਲੇਬਰ ਸ਼ੈਡ-ਕਮ-ਨਾਈਟ ਸ਼ੈਲਟਰਾਂ ਵਿਚੋਂ 5 ਸਾਈਟਾਂ ਤੇ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਸਾਈਟਾਂ ਤੇ ਕੰਮ ਪ੍ਰਗਤੀ ਅਧੀਨ ਹੈ।

ਕਿਰਤ ਮੰਤਰੀ ਨੇ ਦੱੱਸਿਆ ਕਿ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱੱਚਿਆ ਲਈ ਸ਼ੂਰੂ ਕੀਤੀ ਗਈ ਵਜੀਫਾ ਸਕੀਮ ਅਧੀਨ ਪਹਿਲੀ ਕਲਾਸ ਤੋਂ ਪੋਸਟ ਗਰੈਜੂਏਸ਼ਨ ਅਤੇ ਮੈਡੀਕਲ/ਇੰਨਜਨਰਿੰਗ ਡਿਗਰੀ ਕੋਰਸਾ ਲਈ ਵਜੀਫੇ ਦੀ ਰਾਸ਼ੀ ਵੱਖ-ਵੱਖ ਕਲਾਸਾ ਲਈ ਜੋ ਪਹਿਲਾਂ 2800/- ਰੁਪਏ ਤੋਂ 58000/- ਰੁਪਏ ਤੱਕ ਸੀ ਨੂੰ ਵਧਾਕੇ 3000/- ਰੁਪਏ ਤੋਂ 60,000/- ਰੁਪਏ ਲੜਕਿਆ ਲਈ ਅਤੇ 4000/- ਰੁਪਏ ਤੋਂ 70,000/- ਰੁਪਏ ਲੜਕੀਆਂ ਲਈ ਕਰ ਦਿੱਤੀ ਗਈ ਹੈ । ਇਸ ਤੋਂ ਇਲਾਵਾ ਦਾਹ ਸੰਸਕਾਰ ਦੀ ਰਾਸ਼ੀ 10,000/- ਰੁਪਏ ਤੋਂ ਵਧਾਕੇ 20,000/- ਰੁਪਏ ਕਰ ਦਿੱੱਤੀ ਗਈ ਹੈ।ਇਸ ਤੋਂ ਇਲਾਵਾ ਮੀਟਿੰਗ ਦੋਰਾਨ ਕਿਰਤੀਆਂ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਅੱਜ ਬੋਰਡ ਵਲੋਂ ਉਸਾਰੀ ਕਿਰਤੀਆਂ ਦੀ ਸਿਹਤ ਲਈ ਦੁਰਘਟਨਾ ਤੇ ਮੌਤ ਹੋਣ ਦੀ ਹਾਲਤ ਵਿਚ 5,00,000/- ਰੁਪਏ ਬੀਮਾ ਸਕੀਮ ਨੂੰ ਵੀ ਚਾਲੂ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਗਈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਉਸਾਰੀ ਕਿਰਤੀਆਂ ਦੇ ਦੰਦਾਂ ਦੀ ਮੁਫਤ ਸਾਭ-ਸੰਭਾਲ / ਡੈਂਚਰ ਲਗਵਾਉਣ ਲਈ 10,00,000/- ਰੁਪਏ ਅਡਵਾਂਸ ਦੇਣ ਦਾ ਫੈਸਲਾ ਲਿਆ ਗਿਆ।ਸ਼੍ਰੀ ਭਗਤ ਨੇ ਦੱੱਸਿਆ ਕਿ ਨਵੰਬਰ 2015 ਤੱਕ 3,73,000/- ਉਸਾਰੀ ਕਿਰਤੀ ਰਜਿਸਟਰਡ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਉਸਾਰੀ ਕਿਰਤੀਆਂ ਦੀ ਹਿਤ ਲਈ ਭਲਾਈ ਸਕੀਮਾਂ ਤੇ 187.06 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ।ਮੀਟਿੰਗ ਵਿਚ ਪ੍ਰਮੁੱਖ ਸਕੱਤਰ ਕਿਰਤ, ਸ਼੍ਰੀ ਵਿਸ਼ਵਜੀਤ ਖੰਨਾ, ਆਈ.ਏ.ਐਸ, ਕਿਰਤ ਕਮਿਸ਼ਨਰ-ਕਮ-ਸਕੱਤਰ ਬੋਰਡ ਤਜਿੰਦਰ ਸਿੰਘ ਧਾਲੀਵਾਲ, ਆਈ.ਏ.ਐਸ ਅਤੇ ਹੋਰ ਮੈਂਬਰ ਸਹਿਬਾਨ ਹਾਜਰ ਸਨ

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD