Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੈਸ਼ ਭਾਈਚਾਰੇ ਵੱਲੋਂ ਦੇਸ਼ ਦੇ ਸਮਾਜਿਕ ਅਤੇ ਆਰਥਿਕ ਉਥਾਨ ਵਿੱਚ ਪਾਇਆ ਯੋਗਦਾਨ ਸਲਾਹੁਣਯੋਗ-ਕਪਤਾਨ ਸਿੰਘ ਸੋਲੰਕੀ

ਵੈਸ਼ ਭਾਈਚਾਰੇ ਦੀ ਬਿਹਤਰੀ ਅਤੇ ਸਮਾਜ ਸੇਵੀ ਕਾਰਜਾਂ ਬਾਰੇ ਹੋਣਗੀਆਂ ਵਿਚਾਰਾਂ-ਮਿੱਤਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 26 Dec 2015

Last updated on: Dec 26, 2015, 00:00 IST

ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਵੈਸ਼ ਭਾਈਚਾਰੇ ਨੂੰ ਦੇਸ਼ ਦੀ ਦੇਸ਼ ਦੀ ਆਰਥਿਕਤਾ ਦਾ ਮੁੱਖ ਧੁਰਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਭਾਈਚਾਰੇ ਨੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ, ਜੋ ਕਿ ਬਹੁਤ ਸਲਾਹੁਣਯੋਗ ਹੈ। ਅੱਜ ਸਥਾਨਕ ਫਿਰੋਜ਼ਪੁਰ ਸੜਕ 'ਤੇ ਸਥਿਤ ਇੱਕ ਰਿਜ਼ੋਰਟ ਵਿਖੇ ਅੰਤਰਰਾਸ਼ਟਰੀ ਵੈਸ਼ ਫੈੱਡਰੇਸ਼ਨ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਦਾ ਰਸਮੀ ਤੌਰ 'ਤੇ ਉਦਘਾਟਨ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਲੰਕੀ ਨੇ ਕਿਹਾ ਕਿ ਪੂਰੇ ਵਿਸ਼ਵ ਵਿੱਚ ਭਾਰਤੀ ਲੋਕ ਮਾਨਵਤਾ ਦੀ ਸੇਵਾ ਅਤੇ ਮਿਹਨਤੀ ਇਨਸਾਨ ਵਜੋਂ ਜਾਣੇ ਜਾਂਦੇ ਹਨ। ਇਨ੍ਹਾਂ ਗੁਣਾ ਦੇ ਸਦਕਾ ਹੀ ਜਿੱਥੇ ਭਾਰਤੀਆਂ ਨੇ ਵੱਖ-ਵੱਖ ਖਿੱਤਿਆਂ ਵਿੱਚ ਵੱਡਾ ਨਾਮਣਾ ਖੱਟਿਆ ਹੈ, ਉਥੇ ਸਮੁੱਚੀ ਮਾਨਵਤਾ ਦੇ ਸਮਾਜਿਕ ਅਤੇ ਆਰਥਿਕ ਉਥਾਨ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ। 

ਉਨ੍ਹਾਂ ਵੈਸ਼ ਭਾਈਚਾਰੇ ਵੱਲੋਂ ਦੇਸ਼ ਅਤੇ ਸਮਾਜ ਦੇ ਉਥਾਨ ਲਈ ਪਾਏ ਵਡਮੁੱਲੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਭਾਈਚਾਰੇ ਨੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਦੇਸ਼ ਦੀ ਆਰਥਿਕਤਾ ਨੂੰ ਬਹੁਤ ਉੱਪਰ ਚੁੱਕ ਦਿੱਤਾ ਹੈ। ਉਨ੍ਹਾਂ ਬੜੇ ਫਖ਼ਰ ਨਾਲ ਕਿਹਾ ਕਿ ਅੱਜ ਦੇਸ਼ ਦੀ 75 ਫੀਸਦੀ ਆਰਥਿਕਤਾ 'ਤੇ ਇਸ ਭਾਈਚਾਰੇ ਦਾ ਹੱਥ ਹੈ। ਵੈਸ਼ ਭਾਈਚਾਰੇ ਅਤੇ ਇਸ ਦੀ ਅਧੀਨਗੀ ਵਾਲੀਆਂ 365 ਦੇ ਕਰੀਬ ਜਾਤੀਆਂ ਵੱਲੋਂ ਸਮਾਜ ਸੇਵਾ ਖੇਤਰ ਵਿੱਚ ਸ਼ੁਰੂ ਕੀਤੇ ਕਾਰਜਾਂ ਨੂੰ ਕ੍ਰਾਂਤੀਕਾਰੀ ਕਾਰਜ ਦੱਸਦਿਆਂ ਸ੍ਰੀ ਸੋਲੰਕੀ ਨੇ ਉਮੀਦ ਜਤਾਈ ਕਿ 21ਵੀਂ ਸਦੀ ਵਿੱਚ ਭਾਰਤ ਦੇਸ਼ ਵਿਸ਼ਵ ਦਾ ਸ੍ਰੇਸ਼ਟ ਦੇਸ਼ ਬਣ ਕੇ ਉਭਰੇਗਾ। ਉਨ੍ਹਾਂ ਹੋਰ ਜਾਤੀਆਂ ਅਤੇ ਭਾਈਚਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੈਸ਼ ਭਾਈਚਾਰੇ ਵੱਲੋਂ ਅਪਣਾਏ ਗਏ ਗੁਣਾਂ ਦੇ ਧਾਰਨੀ ਬਣਨ।ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਾਡੇ ਦੇਸ਼ ਦੇ ਸਾਰੇ ਭਾਈਚਾਰੇ ਇੱਕਜੁੱਟ ਹੋ ਕੇ ਦੇਸ਼ ਨੂੰ ਵਿਸ਼ਵ ਦੇ ਚੋਟੀ ਦੇ ਦੇਸ਼ਾਂ ਵਿੱਚ ਸ਼ੁਮਾਰ ਕਰਨ ਲਈ ਸਿਰਤੋੜ ਯਤਨ ਕਰਨ। ਵੈਸ਼ ਭਾਈਚਾਰੇ ਵੱਲੋਂ ਸ਼ੁਰੂ ਕੀਤੇ ਗਏ ਸਮਾਜ ਸੁਧਾਰ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਹਰੇਕ ਭਾਰਤੀ ਨੂੰ ਇਨ੍ਹਾਂ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦੇ ਹਰੇਕ ਨਾਗਰਿਕ ਨੂੰ ਜ਼ਰੂਰੀ ਸਿੱਖਿਆ ਦੇ ਨਾਲ-ਨਾਲ ਵਧੀਆ ਸਿੱਖਿਆ ਦੀ ਵੀ ਲੋੜ ਹੈ।

ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਵੈਸ਼ ਫੈੱਡਰੇਸ਼ਨ ਦੇ ਪੰਜਾਬ ਯੂਨਿਟ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਅਤੇ ਫੈੱਡਰੇਸ਼ਨ ਦੇ ਪ੍ਰਧਾਨ ਸ੍ਰੀ ਰਾਮਦਾਸ ਅਗਰਵਾਲ ਨੇ ਗਵਰਨਰ ਸ੍ਰੀ ਸੋਲੰਕੀ ਅਤੇ ਹੋਰ ਪ੍ਰਮੁੱਖ ਸਖ਼ਸੀਅਤਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਦੇਸ਼ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਉਥਾਨ 'ਤੇ ਵੈਸ਼ ਭਾਈਚਾਰੇ ਵੱਲੋਂ 90 ਫੀਸਦੀ ਤੋਂ ਵਧੇਰੇ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ, ਜੋ ਕਿ ਪਹਿਲੀ ਵਾਰ ਪੰਜਾਬ ਵਿੱਚ ਹੋ ਰਹੀ ਹੈ, ਵਿੱਚ ਵੈਸ਼ ਭਾਈਚਾਰੇ ਦੀ ਬਿਹਤਰੀ ਅਤੇ ਸਮਾਜ ਸੇਵੀ ਕਾਰਜਾਂ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ 26 ਕਰੋੜ ਦੀ ਗਿਣਤੀ ਵਾਲੇ ਵੈਸ਼ ਭਾਈਚਾਰੇ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਦਾਨੀ ਭਾਈਚਾਰਾ ਕਰਾਰ ਦਿੰਦਿਆਂ ਕਿਹਾ ਕਿ ਉਹ ਦੇਸ਼ ਲਈ ਜਾਨਾਂ ਵਾਰਨ ਵਾਲੇ ਲਾਲਾ ਲਾਜਪਤ ਰਾਏ, ਮਹਾਤਮਾ ਗਾਂਧੀ ਅਤੇ ਹੋਰ ਆਜ਼ਾਦੀ ਪਰਵਾਨਿਆਂ ਤੋਂ ਸੇਧ ਲੈ ਕੇ ਸਮਾਜ ਸੇਵੀ ਕਾਰਜਾਂ ਲਈ ਹਮੇਸ਼ਾਂ ਕਾਰਜਸ਼ੀਲ ਰਹਿਣਗੇ। 

ਇਸ ਮੌਕੇ ਵੈਸ਼ ਭਾਈਚਾਰੇ ਦੇ ਆਈ. ਏ. ਐੱਸ. ਦੀ ਤਿਆਰੀ ਕਰ ਰਹੇ ਤਿੰਨ ਨੌਜਵਾਨਾਂ ਨੂੰ ਇਸ ਪ੍ਰੀਖਿਆ ਦੀ ਵਧੀਆ ਤਿਆਰੀ ਲਈ 1-1 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੀ ਭੇਂਟ ਕੀਤੇ ਗਏ।

ਪ੍ਰਬੰਧਕਾਂ ਨੇ ਦੱਸਿਆ ਕਿ ਫੈੱਡਰੇਸ਼ਨ ਵੱਲੋਂ ਹੁਣ ਤੱਕ 73 ਹੋਣਹਾਰ ਵਿਦਿਆਰਥੀਆਂ ਨੂੰ ਇਹ ਰਾਸ਼ੀ ਦਿੱਤੀ ਜਾ ਚੁੱਕੀ ਹੈ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਸ੍ਰੀ ਸੁਨੀਲ ਸਿੰਗਲਾ ਇੰਚਾਰਜ ਸਟੇਟ ਮੀਡੀਆ ਭਾਜਪਾ, ਸ੍ਰੀ ਪ੍ਰਵੀਨ ਬਾਂਸਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸ੍ਰੀ ਮਹੇਸ਼ ਗੁਪਤਾ ਜਨਰਲ ਸਕੱਤਰ ਪੰਜਾਬ ਯੂਨਿਟ, ਸ੍ਰੀ ਰਾਜੇਸ਼ ਅਗਰਵਾਲ ਪ੍ਰਬੰਧਕ ਪੰਜਾਬ ਯੂਨਿਟ, ਸ੍ਰੀ ਤਰੁਣ ਜੈਨ ਬਾਵਾ ਪ੍ਰਬੰਧਕ ਪੰਜਾਬ ਯੂਨਿਟ, ਸ੍ਰੀ ਅਸ਼ੋਕ ਕੁਮਾਰ ਜੈਨ ਪ੍ਰਬੰਧਕ ਪੰਜਾਬ ਯੂਨਿਟ, ਸ੍ਰੀ ਅਨਿਲ ਗੁਪਤਾ ਪ੍ਰਬੰਧਕ ਪੰਜਾਬ ਯੂਨਿਟ, ਸ੍ਰੀ ਅਨੂਪ ਗੁਪਤਾ ਪ੍ਰਬੰਧਕ ਪੰਜਾਬ ਯੂਨਿਟ ਅਤੇ ਹੋਰ ਸ਼ਾਮਿਲ ਸਨ।

 

Tags: Kaptan Singh Solanki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD