Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀਆਂ

ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਹੀ ਸਿੱਖ ਹਿੱਤਾਂ ਦੀ ਰਾਖੀ ਕੀਤੀ- ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀਆਂ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Dec 2015

Last updated on: Dec 27, 2015, 00:00 IST

ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਨੇ ਕੁਝ ਸਿਆਸੀ ਪਾਰਟੀਆਂ ਦੇ ਗੈਰ ਜ਼ਿੰਮੇਵਾਰ ਆਗੂਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਇਹ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਨਸਲੀ ਅਧਾਰ 'ਤੇ ਵੰਡਣ ਅਤੇ ਦੇਸ਼ ਨੂੰ ਤੋੜਨ ਲਈ ਲੱਗੇ ਹੋਏ ਹਨ।ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਮੌਕੇ ਇੱਕ ਰਾਜ ਪੱਧਰੀ ਸ਼ਹੀਦੀ ਸਮਾਗਮ 'ਚ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸਾਡਾ ਦੇਸ਼ ਖਾਸ ਕਰ ਪੰਜਾਬ ਇਸ ਤਰ੍ਹਾਂ ਦੇ ਹੋਰ ਬਟਵਾਰੇ ਨੂੰ ਸਹਿਣ ਕਰਨ ਦੀ ਸਥਿਤੀ ਵਿੱਚ ਨਹੀਂ ਹੈ ਕਿਉਂਕਿ ਇਸ ਨੇ ਦੇਸ਼ ਦੀ 1947 ਦੀ ਵੰਡ ਦੌਰਾਨ ਬਟਵਾਰੇ ਦਾ ਭਾਰੀ ਦਰਦ ਝੱਲਿਆ ਹੈ ਜਿਸ ਦੌਰਾਨ ਤਕਰੀਬਨ ਪੰਜ ਲੱਖ ਲੋਕਾਂ ਦੀਆਂ ਜਾਨਾਂ ਗਈਆਂ ਸਨ ਅਤੇ ਕਰੋੜਾਂ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਹਿਜਰਤ ਕਰਨੀ ਪਈ ਸੀ।ਦੇਸ਼ ਦੇ ਬਟਵਾਰੇ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਨੇ ਇਸ ਵੰਡ ਦੇ ਦੁੱਖ ਨੂੰ ਬਹੁਤ ਜ਼ਿਆਦਾ ਪੀੜਾ ਨਾਲ ਹੰਢਾਇਆ ਹੈ ਕਿਉਂਕਿ ਇਸ ਵੰਡ ਤੋਂ ਬਾਅਦ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ ਵਰਗੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਪਾਕਿਸਤਾਨ ਵਿੱਚ ਰਹਿ ਗਏ ਹਨ ਅਤੇ ਸਿੱਖ ਆਪਣੀ ਰੋਜ਼ਾਨਾਂ ਅਰਦਾਸ ਵਿੱਚ ਇਨਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਦੀ ਪ੍ਰਾਰਥਨਾਂ ਕਰਦੇ ਹਨ। ਉਨ੍ਹਾਂ ਨੇ ਸੂਬੇ ਦੇ ਅਵਾਮ ਨੂੰ ਅਜਿਹੇ ਦੇਸ਼ ਵਿਰੋਧੀ ਤੱਤਾਂ ਦੀਆਂ ਘਿਨਾਉਣੀਆਂ ਕੋਸ਼ਿਸਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਆਖਿਆ ਜੋ ਦੇਸ਼ ਨੂੰ ਵੰਡਣ ਦੀਆਂ ਫਿਰ ਕੋਸ਼ਿਸਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਟਵਾਰੇ ਤੋਂ ਬਾਅਦ ਸਿੱਖ ਧਾਰਮਿਕ ਸਥਾਨ ਪਾਕਿਸਤਾਨ ਵਿੱਚ ਰਹਿ ਗਏ ਹਨ ਅਤੇ ਹੁਣ ਅਸੀਂ ਇਸ ਤਰ੍ਹਾਂ ਦੇ ਹੋਰ ਬਟਵਾਰੇ ਨਾਲ ਗੁਰਦੁਆਰਾ ਸ਼ੀਸ ਗੰਜ ਨਵੀਂ ਦਿੱਲੀ, ਤਖਤ ਸ੍ਰੀ ਪਟਨਾ ਸਾਹਿਬ ਬਿਹਾਰ, ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਰਗੇ ਧਾਰਮਿਕ ਸਥਾਨਾਂ ਨੂੰ ਖੋਹਣਾ ਨਹੀਂ ਚਾਹੁੰਦੇ।

ਕਾਂਗਰਸ ਨੂੰ ਸਿੱਖਾਂ ਦੀ ਇੱਕ ਨੰਬਰ ਦੁਸ਼ਮਣ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਹੈ ਇਸ ਪਾਰਟੀ ਨੇ ਸੂਬੇ ਨਾਲ ਵੱਡਾ ਅਨਿਆਂ ਕੀਤਾ ਹੈ ਅਤੇ ਇਸ ਨੇ ਪੰਜਾਬ ਨੂੰ ਇਸ ਦੀ ਰਾਜਧਾਨੀ, ਦਰਿਆਈ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਫੌਜੀ ਹਮਲਾ ਕਰਵਾ ਕੇ ਸਿੱਖਾਂ ਨੂੰ ਵੱਡੇ ਜਖਮ ਦਿੱਤੇ ਹਨ ਅਤੇ ਇਸ ਨੇ 1984 ਵਿੱਚ ਦਿੱਲੀ ਅਤੇ ਕਾਨਪੁਰ ਵਰਗੇ ਸ਼ਹਿਰਾਂ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਇੱਕ ਦਹਾਕੇ ਤੱਕ ਚੱਲੇ ਅੱਤਵਾਦ ਲਈ ਇਕੱਲੀ ਕਾਂਗਰਸ ਹੀ ਜ਼ਿੰਮੇਵਾਰ ਹੈ ਜਿਸ ਦੌਰਾਨ 21 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਅਤੇ ਸੂਬੇ ਦੀ ਆਰਥਿਕਤਾ ਬੁਰੀ ਤਰ੍ਹਾਂ ਤਬਾਹ ਹੋ ਗਈ। ਸ. ਬਾਦਲ ਨੇ ਕਿਹਾ ਕਿ ਜਿਹੜਾ ਵੀ ਕਾਂਗਰਸ ਨਾਲ ਹੱਥ ਮਿਲਾਵੇਗਾ ਉਹ ਕਾਂਗਰਸ ਦੇ ਇਨ੍ਹਾਂ ਜੁਰਮਾਂ ਲਈ ਬਰਾਬਰ ਦਾ ਭਾਈਵਾਲ ਹੋਵੇਗਾ।ਕਾਂਗਰਸ ਦੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਬਦਕਿਸਮਤ ਹਮਲੇ ਦਾ ਜਿਕਰ ਕਰਦੋ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੁਆਰਾ ਭਾਰਤੀ ਫੌਜ ਰਾਹੀਂ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਉਣ ਦਾ ਕੋਈ ਸਿੱਖ ਸੁਪਨਾ ਵੀ ਨਹੀਂ ਸੀ ਲੈ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਿਲਕੁੱਲ ਵੀ ਆਸ ਨਹੀਂ ਸੀ ਕਿ ਉਸ ਦੀ ਆਪਣੀ ਫੌਜ ਹੀ ਉਨ੍ਹਾਂ ਦੇ ਪ੍ਰਾਣ ਤੋਂ ਵੱਧ ਪਿਆਰੇ ਉਨ੍ਹਾਂ ਦੇ ਸਰਵ ਉਚ ਧਾਰਮਿਕ ਸਥਾਨ 'ਤੇ ਹਮਲਾ ਕਰੇਗੀ ਜਿਨ੍ਹਾਂ ਨੇ ਕਿ ਦੇਸ਼ ਦੀ ਸੁਰੱਖਿਆ, ਅਖੰਡਤਾ ਅਤੇ ਪ੍ਰਭੂਸਤਾ ਦੀ ਹਰ ਕੀਮਤ 'ਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਰਾਖੀ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾਂ, ਆਪਸੀ ਭਾਈਚਾਰਾ ਕਾਇਮ ਰੱਖਣ ਲਈ ਪਾਬੰਦ ਹਨ ਅਤੇ ਉਹ ਆਪਣੇ ਆਖਰੀ ਸਾਹਾਂ ਤੱਕ ਇਸ ਨੂੰ ਬਣਾ ਕੇ ਰੱਖਣਗੇ। ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਭਾਈਚਾਰਾ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦੀ ਬੁਨਿਆਦ ਹੈ ਅਤੇ ਉਹ ਇਸ ਨਾਲ ਕਿਸੇ ਵੀ ਸੂਰਤ ਵਿੱਚ ਸਮਝੌਤਾ ਨਹੀਂ ਕਰ ਰਹੇ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਖੰਡਤਾ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਲਈ ਰਾਸ਼ਟਰ ਵਿਰੋਧੀ ਸ਼ਕਤੀਆਂ ਨੂੰ ਭਾਂਜ ਦੇਣ ਦੀ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸੂਬੇ ਵਿੱਚ ਅੱਤਵਾਦ ਦੀ ਵੱਡੀ ਕੀਮਤ ਉਤਾਰੀ ਹੈ ਅਤੇ ਇਸ ਅੱਤਵਾਦ ਨੇ ਸੂਬੇ ਦੀ ਆਰਥਿਕਤਾ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਉਹ ਉਸ ਸਿਆਸੀ ਪਾਰਟੀ ਨੂੰ ਹੀ ਸਮਰਥਨ ਦੇਣ ਜੋ ਉਨ੍ਹਾਂ ਦੀਆਂ ਖਾਹਿਸ਼ਾਂ ਅਤੇ ਉਮੀਦਾਂ ਨੂੰ ਪੂਰਾ ਕਰ ਦੇ ਸਮਰੱਥ ਹੋਵੇ। ਆਮ ਆਦਮੀ ਪਾਰਟੀ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਪਾਰਟੀ ਦੂਜੀਆਂ ਪਾਰਟੀਆਂ ਦੇ ਨਕਾਰੇ ਹੋਏ ਅਤੇ ਸਿਖਾਂਦਰੂ ਲੋਕਾਂ ਦਾ ਗਰੁੱਪ ਹੈ ਅਤੇ ਲੋਕਾਂ ਨੇ ਪਹਿਲਾਂ ਹੀ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਪਣੀ ਕਿਸਮਤ ਕਿਸੇ ਅਜਿਹੀ ਪਾਰਟੀ ਦੇ ਹੱਥ ਵਿੱਚ ਨਹੀਂ ਦੇਣਾ ਚਾਹੁੰਦੇ ਜੋ ਕਿ ਬੇਅਸੂਲੇ ਅਤੇ ਮੌਕਾਪ੍ਰਸਤੀ ਦੇ ਰਾਹ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੁਰਾਣੀ ਤੇ ਤਜਰਬੇਕਾਰ ਪਾਰਟੀ ਹੈ ਜਿਸ ਕੋਲ ਪ੍ਰਸ਼ਾਸਨ ਚਲਾਉਣ ਦਾ ਲੰਮਾ ਤਜਰਬਾ ਹੈ। ਇਹ ਲੋਕਾਂ ਦੀਆਂ ਸਮੱਸਿਆਵਾਂ ਅਤੇ ਜ਼ਮੀਨੀ ਹਕੀਕਤਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਰੱਤੀ ਭਰ ਵੀ ਪ੍ਰ੍ਰਵਾਹ ਨਹੀਂ ਹੈ। 

ਸ. ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ, ਛੋਟੇਪੁਰ ਅਤੇ ਖਹਿਰਾ ਵਰਗੇ ਲੋਕਾਂ ਦਾ ਇੱਕੋ-ਇੱਕ ਉਦੇਸ਼ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਕਰਨਾ ਹੈ ਜਿਸ ਬਾਰੇ ਉਨ੍ਹਾਂ ਦਾ ਇੱਕ ਪਾਰਟੀ ਨੂੰ ਛੱਡ ਦੂਜੀ ਪਾਰਟੀ ਵਿੱਚ ਜਾਣ ਦਾ ਪੁਰਾਣਾ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਲਈ ਪਾਰਟੀ ਪ੍ਰਤੀ ਵਫਾਦਾਰੀ ਦਾ ਕੋਈ ਮਾਇਨਾ ਨਹੀਂ ਹੈ ਜਦੋਂ ਉਨ੍ਹਾਂ ਨੂੰ ਪਾਰਟੀ ਵਿੱਚ ਟਿਕਟ ਜਾਂ ਆਹੁਦਾ ਨਹੀਂ ਦਿੱਤਾ ਜਾਂਦਾ ਤਾਂ ਉਹ ਅਜਿਹਾ ਹੀ ਕਰਦੇ ਹਨ। ਸ. ਬਾਦਲ ਨੇ ਮਖੌਲੀਆ ਅੰਦਾਜ਼ ਵਿੱਚ ਆਖਿਆ, ' ਰੱਬ ਨਾ ਕਰੇ ਜੋ ਮੈਂ ਆਪਣੀ ਪਾਰਟੀ ਛੱਡ ਦੇਵਾਂ ਤਾਂ ਮੈਨੂੰ ਯਕੀਨ ਹੈ ਕਿ ਭਲਕੇ ਮੈਨੂੰ ਕੋਈ ਵੀ ਨਹੀਂ ਬੁਲਾਵੇਗਾ ਅਤੇ ਨਾ ਹੀ ਚਾਹ ਦਾ ਕੋਈ ਕੱਪ ਪਿਲਾਵੇਗਾ।' ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਮਾਣ ਸਤਿਕਾਰ ਸਿਰਫ ਪਾਰਟੀ ਕਰਕੇ ਹੀ ਹੈ ਉਸ ਤੋਂ ਬਿਨਾਂ ਉਹ ਕੁਝ ਵੀ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਅਕਾਲੀ ਦਲ ਛੱਡ ਕੇ ਗਿਆ ਜਦੋਂ ਉਸ ਨੂੰ ਟਿਕਟ ਦੇਣ ਤੋਂ ਨਾਂਹ ਕੀਤੀ ਗਈ ਕਿਉਂਕਿ ਉਹ ਟਿਕਟ ਪ੍ਰਾਪਤ ਕਰਨ ਦੇ ਮਾਪਦੰਡ ਪੂਰੇ ਨਹੀਂ ਸੀ ਕਰਦਾ।  ਸ. ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਮਰਿੰਦਰ ਨੂੰ ਪੁੱਛਿਆ ਕਿ ਉਹ ਕਦੇ ਜੇਲ ਵਿੱਚ ਗਏ ਹਨ ਜਾਂ ਕਿਸੇ ਧਾਰਮਿਕ ਜਾਂ ਪੰਥਕ ਮੋਰਚੇ ਵਿੱਚ ਗਏ ਹਨ ਤਾਂ ਅਮਰਿੰਦਰ ਨੇ ਨਾਂਹ ਵਿੱਚ ਜਵਾਬ ਦਿੱਤਾ ਅਤੇ ਕਿਹਾ ਕਿ ਉਹ ਮਹਾਰਾਜਾ ਹੈ ਅਤੇ ਇਸ ਤਰ੍ਹਾਂ ਦੀਆਂ ਸਰਗਰਮੀਆਂ ਉਸ ਦੇ ਜੀਵਨ ਜਾਚ ਦਾ ਹਿੱਸਾ ਨਹੀਂ ਹਨ।   

ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਨੇ ਖੇਤੀਬਾੜੀ, ਉਦਯੋਗ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡਾ ਯਤਨ ਕੀਤਾ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਖੁਸ਼ਹਾਲੀ ਅਤੇ ਭਲਾਈ ਦੇ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖੀ ਪੀੜ੍ਹੀਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਯਾਦਗਾਰ, ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਤੇ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰਾਂ ਉਸਾਰੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਜਿਸ ਲਈ ਸਰਕਾਰ ਵੱਲੋਂ ਸਲਾਨਾਂ 5 ਹਜ਼ਾਰ ਕਰੋੜ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲਾਂ ਲਈ ਨਵੇਂ ਕੂਨੈਕਸ਼ਨ ਛੇਤੀ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਕਾਰਨ ਕਪਾਹ ਦੇ ਨੁਕਸਾਨ ਲਈ ਕਿਸਾਨਾਂ ਨੂੰ 640 ਕਰੋੜ ਰੁਪਏ ਵੰਡੇ ਗਏ ਹਨ ਅਤੇ ਨਰਮਾ ਚੁੱਕਣ ਵਾਲੇ ਖੇਤ ਮਜਦੂਰਾਂ ਨੰ ਵੀ ਇਸ ਰਕਮ ਦਾ 10 ਫੀਸਦੀ ਮੁਆਵਜਾ ਦਿੱਤਾ ਗਿਆ ਹੈ। ਖੇਤ ਮਜ਼ਦੂਰਾਂ ਨੂੰ ਪਹਿਲੀ ਵਾਰ 64 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫ਼ਤਹਿਗੜ੍ਹ ਸਾਹਿਬ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਆਨੰਦਪੁਰ ਸਾਹਿਬ ਨੂੰ ਸ੍ਰੀ ਆਨੰਦਪੁਰ ਸਾਹਿਬ ਐਲਾਨਣ ਲਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ। ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਯਾਦਗਾਰ ਖੇਡ ਸਟੇਡੀਅਮ ਦੇ ਨਿਰਮਾਣ ਦਾ ਕੰਮ ਛੇਤੀ ਸ਼ੁਰੂ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਜੋ ਛੇਤੀ ਸ਼ੁਰੂ ਹੋ ਜਾਵੇਗੀ। 

ਇਸੇ ਦੌਰਾਨ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਤਿਤਪੁਣੇ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਸਿੱਖ ਮਰਿਆਦਾ ਦੇ ਦਾਇਰੇ ਵਿਚ ਲਿਆਉਣ ਦਾ ਅਹਿਦ ਕੀਤਾ ਅਤੇ ਐਸ.ਜੀ.ਪੀ.ਸੀ ਪ੍ਰਧਾਨ ਨੂੰ ਇਸ ਸਬੰਧੀ ਯਤਨ ਤੇਜ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਇਹ ਹੀ ਛੋਟੇ ਸਾਹਿਬਜਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਧਾਰਮਿਕ ਆਜਾਦੀ ਅਤੇ ਸੱਚ ਦੀ ਖਾਤਰ ਬੇਮਿਸਾਲ ਕੁਰਬਾਨੀ ਦਿੱਤੀ।ਉਨ੍ਹਾਂ ਨੇ ਲੋਕਾਂ ਨੂੰ ਆਪਣੇ ਅਤੇ ਬੇਗਾਨੇ ਵਿਚ ਫਰਕ ਕਰਨ ਦੀ ਅਪੀਲ ਕੀਤੀ।ਸ. ਬਾਦਲ ਨੇ ਬੁਜਰਗਾਂ ਅਤੇ ਮਾਪਿਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਹਟਾ ਕੇ ਉਨ੍ਹਾਂ ਦਾ ਧਿਆਨ ਧਾਰਮਿਕ ਅਤੇ ਖੇਡ ਗਤੀਵਿਧੀਆਂ ਵਿਚ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸੇ ਨਾਲ ਹੀ ਪੰਜਾਬ ਦੀ ਚਾਰੇ ਪਾਸਿਆਂ ਤੋਂ ਤਰੱਕੀ ਸੰਭਵ ਹੋ ਸਕੇਗੀ। ਉਨ੍ਹਾਂ ਕਿਹਾ ਕਿ ਸਿਰਫ ਉਹ ਹੀ ਕੌਮ ਤਕੜੀ ਹੁੰਦੀ ਹੈ ਜੋ ਹਰੇਕ ਚੁਣੌਤੀ ਦਾ ਸਾਹਮਣਾ ਮਿਲ ਜੁਲ ਕੇ ਕਰਦੀ ਹੈ ਅਤੇ ਆਪਣੀ ਸਭਿਆਚਾਰਕ ਪਛਾਣ ਕਾਇਮ ਰਖਦੀ ਹੈ।ਇਸ ਇਤਿਹਾਸਕ ਮੌਕੇ  ਧਾਰਮਿਕ ਅਤੇ ਸਮਾਜਿਕ ਏਜੰਡੇ ਬਾਰੇ ਖੁਲਾਸਾ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਰਾਜ ਦੇ ਸਮੂਹ ਪਿੰਡਾਂ ਵਿਚ ਧੂਮ ਧਾਮ ਨਾਲ ਮਨਾਇਆ ਜਾਵੇਗਾ ਤਾਂ ਜੋ ਸਾਡੇ ਸਤਿਕਾਰ ਯੋਗ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਗਈਆਂ ਅਦੁੱਤੀ ਕੁਰਬਾਨਿਆਂ ਬਾਰੇ ਨੌਜਵਾਨ ਨਸਲ ਨੂੰ ਜਾਣੂੰ ਕਰਵਾਇਆ ਜਾ ਸਕੇ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਸ.ਜੀ.ਪੀ.ਸੀ ਵਲੋਂ ਹਰੇਕ ਪਿੰਡ ਵਿਚ ਚਾਰ ਸਾਹਿਬਜਾਦੇ ਫਿਲਮ ਲੋਕਾਂ ਨੂੰ ਵਿਖਾਉਣ ਦੇ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਇਹ ਵੀ ਕਿਹਾ ਕਿ ਐਸ.ਜੀ.ਪੀ.ਸੀ ਵਲੋਂ ਹਰੇਕ ਕਸਬੇ ਅਤੇ ਪਿੰਡ ਵਿਚ ਆਊਂਦੀ ਜਨਵਰੀ ਤੋਂ ਕੀਰਤਨ ਦਰਬਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਏ ਜਾਣਗੇ।ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖਾਂ ਦੀ ਸੱਚੀ ਪ੍ਰਤੀਨਿਧੀ ਪਾਰਟੀ ਦਸਦੇ ਹੋਏ ਸ. ਬਾਦਲ ਨੇ ਕਿਹਾ ਕਿ ਇਸ 95 ਵਰ੍ਹੇ ਪੁਰਾਣੀ ਪਾਰਟੀ ਨੇ ਅਜਾਦੀ ਸੰਘਰਸ਼ ਅਤੇ ਸਿੱਖ ਪੰਥ ਲਈ ਵਿੱਡੇ ਗਏ ਸਘੰਰਸਾਂ ਵਿਚ ਮੋਹਰੀ ਰੋਲ ਅਦਾ ਕੀਤਾ ਹੈ ਉਨ੍ਹਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸਨੇ ਫਰਾਂਸ ਵਿਚ ਪੱਗ ਦਾ ਮੁੱਦਾ ਅਤੇ ਅਮਰੀਕਾ ਵਿਚਲੇ ਇਕ ਗੁਰੂਦੁਆਰੇ ਦੇ ਬਾਹਰ ਨਫਰਤ ਭਰੇ ਲਿਖੇ ਸੰਦੇਸ਼ ਦਾ ਮਾਮਲਾ ਕੌਮੀ ਅਤੇ ਕੌਮਾਂਤਰੀ ਮੰਚਾਂ ਨੂੰ ਚੁੱਕਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਹੈ ਜਿਸਨੇ ਵਿਰਾਸਤ-ਏ-ਖਾਲਸਾ, ਚੱਪੜਚਿੜੀ ਵਿਖੇ ਜੰਗੀ ਯਾਦਗਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਵਾਲੇ ਖੇਤਰ ਦੀ ਦਿੱਖ ਸੰਵਾਰਨ ਵਰਗੇ ਕਦਮ ਚੁੱਕੇ ਕੇ ਪੰਜਾਬ ਨੂੰ ਸੈਰ ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ 'ਤੇ ਲਿਆਂਦਾ ਹੈ।

ਕਾਂਗਰਸ ਨੂੰ ਕਰੜੇ ਹੱਥੀ ਲੈਂਦੇ ਹੋਏ ਸ. ਬਾਦਲ ਨੇ ਇਸ ਪਾਰਟੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਕਾਂਗਰਸ ਆਪਣੇ ਸ਼ਾਸਨ ਕਾਲ ਦੌਰਾਨ ਕੋਈ ਇਕ ਵੀ ਪ੍ਰਾਪਤੀ ਨਹੀਂ ਗਿਣਵਾਂ ਸਕਦੀ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਤਾਂ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਅਤੇ ਫਿਰ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ ਅਤੇ ਹੁਣ ਇਹ ਪਾਰਟੀ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਤੋਂ ਸਿਆਸੀ ਲਾਭ ਲੈਣਾ ਚਾਹੁੰਦੀ ਹੈ। ਆਮ ਆਦਮੀ ਪਾਰਟੀ 'ਤੇ ਵੀ ਕਰਾਰਾ ਵਾਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਟੋਪੀ ਵਾਲੀ ਪਾਰਟੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਦੀ ਜੋ ਕੋਸ਼ਿਸ਼ ਉਹ ਕਰ ਰਹੀ ਹੈ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਵਲੋ ਕਿਸੇ ਕੀਮਤ 'ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਮਾਮਲੇ ਦੀ ਸੀ.ਬੀ.ਆਈ ਜਾਂਚ ਚਲ ਰਹੀ ਹੈ ਅਤੇ ਛੇਤੀ ਹੀ ਉਨ੍ਹਾਂ ਲੋਕਾਂ ਦੇ ਚਿਹਰੇ ਸਭ ਦੇ ਸਾਹਮਣੇ ਆ ਜਾਣਗੇ ਜਿਨ੍ਹਾਂ ਦਾ ਹੱਥ ਬੇਅਦਬੀ ਦੀਆਂ ਇਹਨਾਂ ਮੰਦਭਾਗੀਆਂ ਘਟਨਾਵਾਂ ਪਿੱਛੇ ਹੈ।

ਵਿਕਾਸ ਦੀ ਗੱਲ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਅਸਲ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੌਰਾਨ ਹੀ ਹੋਈਆ ਹੈ। ਸਰਕਾਰ ਦੇ ਵਿਕਾਸ ਮੁਖੀ ਪ੍ਰੋਗਰਾਮਾਂ ਬਾਰੇ ਦਸਦੇ ਹੋਏ ਸ. ਬਾਦਲ ਨੇ ਕਿਹਾ ਕਿ ਹਰੇਕ ਅਸੈਂਬਲੀ ਹਲਕੇ ਨੂੰ ਵਿਕਾਸ ਕਾਰਜਾਂ ਲਈ 25 ਤੋਂ 40 ਕਰੋੜ ਰੁਪਏ ਮਿਲਣਗੇ ਅਤੇ ਪੰਜਾਬ ਦੇ ਸਮੂਹ 12500 ਪਿੰਡਾਂ ਦੇ ਸਮੁੱਚੇ ਵਿਕਾਸ 'ਤੇ ਕੁਲ 6000 ਕਰੋੜ ਰੁਪਏ ਖਰਚੇ ਜਾਣਗੇ। ਅਗਾਂਹ ਦਸਦੇ ਹੋਏ ਉਨ੍ਹਾਂ ਕਿਹਾ ਕਿ ਅਗਲੇ 6 ਸਾਲਾਂ ਵਿਚ ਪੰਜਾਬ ਦੇ ਹਰੇਕ ਪਿੰਡ ਦੀ ਹਰ ਗਲੀ ਤੇ ਨਾਲੀ ਨੂੰ ਪੱਕਾ ਕੀਤਾ ਜਾਵੇਗਾ ਜਿਸ ਨਾਲ 'ਸਵੱਛ ਪੰਜਾਬ' ਦੀ ਸਿਰਜਣਾ ਹੋਵੇਗੀ ਅਤੇ ਜੋ ਸਵੱਛ ਭਾਰਤ ਮਿਸ਼ਨ ਦੀ ਕਾਮਯਾਬੀ ਵਿਚ ਅਹਿਮ ਰੋਲ ਅਦਾ ਕਰੇਗਾ।ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੜਕੀ ਢਾਂਚਾ ਮਜਬੂਤ ਕਰਨ, ਗਰੀਬਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਸਿਹਤ ਅਤੇ ਦੁਰਘਟਨਾ ਬੀਮਾ ਤੇ ਐਮਰਜੰਸੀ ਤੇ ਪੰਜਾਬੀ ਸੂਬਾ ਅੰਦੋਲਨ ਵਿਚ ਜੇਲ ਜਾਣ ਵਾਲੇ ਸਘੰਰਸੀ ਯੋਧਿਆਂ ਨੂੰ ਪੈਨਸ਼ਨ ਦੇਣ ਵਰਗੇ ਸਾਰਥਕ ਕਦਮ ਪੁੱਟੇ ਜਾ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਗੁਰੂ ਸਾਹਿਬਾਨ ਨੂੰ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਇਕ ਅਜਿਹੇ ਸਮਾਜ ਦੀ ਸਿਰਜਣਾ ਹੋਵੇ ਜਿਸ ਵਿਚ ਲੋਕ ਅਮਨ ਸ਼ਾਂਤੀ ਨਾਲ ਮਿਲ ਜੁਲ ਕੇ ਰਹਿਣ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਿਰੋਪਾਓ ਤੇ ਸਿਰੀ ਸਾਹਿਬ ਭੇਂਟ ਕੀਤੇ।  ਸ਼ਹੀਦੀ ਜੋੜ ਮੇਲ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਤੇ ਸਿਰੀ ਸਾਹਿਬ ਭੇਂਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ ਵੀ ਮੌਜੂਦ ਸਨ। 

ਸਮਾਗਮ ਨੂੰ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਵਿਧਾਇਕ ਬਸੀ ਪਠਾਣਾਂ ਜਸਟਿਸ ਨਿਰਮਲ ਸਿੰਘ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ. ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਐਸ.ਜੀ.ਪੀ.ਸੀ. ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾਂ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਣਜੀਤ ਸਿੰਘ ਤਲਵੰਡੀ, ਅਜੇ ਸਿੰਘ ਲਿਬੜਾ, ਅਮਰਿੰਦਰ ਸਿੰਘ ਲਿਬੜਾ, ਐਸ.ਜੀ.ਪੀ.ਸੀ. ਮੈਂਬਰ ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ, ਕਰਮਜੀਤ ਸਿੰਘ ਭਗੜਾਣਾ, ਸਵਰਨ ਸਿੰਘ ਚਨਾਰਥਲ, ਬੀਬੀ ਕੁਲਦੀਪ ਕੌਰ ਟੌਹੜਾ ਨੇ ਵੀ ਸੰਬੋਧਨ ਕੀਤਾ।   

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸ. ਰਣਧੀਰ ਸਿੰਘ ਚੀਮਾ, ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ. ਸੰਤਾ ਸਿੰਘ ਉਮੈਦਪੁਰੀ, ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਬੀਬੀ ਪਰਮਜੀਤ ਕੌਰ ਲਾਂਡਰਾ, ਡਾ. ਹਰਬੰਸ ਲਾਲ, ਸ. ਹੀਰਾ ਸਿੰਘ ਗਾਬੜੀਆ, ਦਲੀਪ ਸਿੰਘ ਪਾਂਧੀ, ਹਰਨੇਕ ਸਿੰਘ ਘੜੂੰਆਂ, ਚੇਅਰਮੈਨ ਜੋਗਿੰਦਰਪਾਲ ਸਿੰਗਲਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਚਰਨ ਸਿੰਘ ਹਰਬੰਸਪੁਰਾ, ਗੁਰਵਿੰਦਰ ਸਿੰਘ ਭੱਟੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਸੁਖਮਿੰਦਰ ਸਿੰਘ ਬੱਬੀ ਬਾਦਲ, ਅਮਰਿੰਦਰ ਸਿੰਘ ਲਿਬੜਾ, ਉਜਾਗਰ ਸਿੰਘ ਬਡਾਲੀ, ਸੁਰਜੀਤ ਸਿੰਘ ਅਬਲੋਵਾਲ, ਸੁਰਿੰਦਰ ਸਿੰਘ ਪਹਿਲਵਾਨ,ਮੱਖਣ ਸਿੰਘ ਲਾਲਕਾ, ਹਰਦੇਵ ਸਿੰਘ ਹਰਪਾਲਪੁਰ, ਸਤਵਿੰਦਰ ਕੌਰ ਧਾਲੀਵਾਲ, ਤਰਲੋਕ ਸਿੰਘ ਬਾਜਵਾ, ਰਣਬੀਰ ਸਿੰਘ ਬੀਬੀਪੁਰ, ਸ੍ਰੀ ਭਗਵਾਨ ਦਾਸ ਜੁਨੇਜਾ, ਐਸ.ਜੀ.ਪੀ.ਸੀ. ਮੈਂਬਰ ਸ੍ਰੀ ਰਾਮ ਦਿਆਲ, ਸ੍ਰੀ ਪ੍ਰਦੀਪ ਸਿੰਘ ਕਲੌੜ, ਚੇਅਰਮੈਨ ਸ. ਹਰਭਜਨ ਸਿੰਘ ਚਨਾਰਥਲ, ਚੇਅਰਮੈਨ ਭੁਪਿੰਦਰ ਸਿੰਘ ਹਾਂਸ, ਕ੍ਰਿਪਾਲ ਸਿੰਘ ਸੇਠੀ, ਕੁਲਵਿੰਦਰ ਸਿੰਘ, ਲਖਬੀਰ ਸਿੰਘ ਲੌਟ, ਅਮਰੀਕ ਸਿੰਘ ਰੋਮੀ, ਹਰਮੀਤ ਸਿੰਘ ਪਠਾਣ ਮਾਜਰਾ, ਬੀਬੀ ਸੁਰਿੰਦਰ ਕੌਰ, ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਜਗਜੀਤ ਸਿੰਘ ਕੋਹਲੀ, ਕੁਲਵਿੰਦਰ ਸਿੰਘ ਡੇਰਾ, ਰਵਿੰਦਰ ਸਿੰਘ ਪਦਮ, ਦਰਸ਼ਨ ਸਿੰਘ ਬੱਬੀ, ਨਿਰਮੈਲ ਸਿੰਘ ਜੌਲਾਂ, ਬੀਬੀ ਸਤਵੰਤ ਕੌਰ ਸੰਧੂ, ਜਸਮੇਰ ਸਿੰਘ ਬਡਲਾ, ਸੇਰ ਸਿੰਘ, ਦਰਬਾਰਾ ਸਿੰਘ, ਸ਼ਰਨਜੀਤ ਸਿੰਘ ਚਨਾਰਥਲ, ਰਣਧੀਰ ਸਿੰਘ ਭਾਂਬਰੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਤਬੀਰ ਸਿੰਘ ਖਟੜਾ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਕੁਲਦੀਪ ਸਿੰਘ ਪੋਲਾ ਵੀ ਮੌਜੂਦ ਸਨ।    

 

Tags: Parkash Singh , Parkash Singh Badal , Sukhbir , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD