Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਅਮਰੀਕਾ ਵਿਚ ਸਿਖਾਂ ਉਪਰ ਵੱਧ ਰਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ-ਦਲਵਿੰਦਰ ਸਿੰਘ ਧੂਤ

ਦਲਵਿੰਦਰ ਸਿੰਘ ਧੂਤ
ਦਲਵਿੰਦਰ ਸਿੰਘ ਧੂਤ

Web Admin

Web Admin

5 Dariya News

ਜਲੰਧਰ , 29 Dec 2015

ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਨੇ ਅਮਰੀਕਾ ਅੰਦਰ ਦਿਨੋਂ ਦਿਨ ਵਧ ਰਹੇ ਨਸਲੀ ਬਾਰੇ ਆਪਣੀ ਚਿੰਤਾ ਦਾ ਪਰਗਟਾਵਾ ਕਰਦਿਆਂ ਕਿਹਾ ਕਿ  ਹਾਲ ਹੀ ਵਿਚ ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ ਵਿਖੇ ਇਕ ਪੰਜਾਬੀ ਬਜ਼ੁਰਗ ਅਮਰੀਕ ਸਿੰਘ ਬੱਲ ਤੇ ਦੋ ਨਸਲਵਾਦੀ ਗੋਰਿਆ ਨੇ ਅਚਾਨਕ ਹੱਲਾ ਬੋਲਕੇ ਉਸਨੂੰ ਗਭੀਰ ਰੂਪ ਵਿੱਚ ਜ਼ਖਮੀਂ ਕਰ ਦਿੱਤੇ ਜਾਣ ਤੋਂ ਬਾਅਦ ਅਮਰੀਕਾ ਅੰਦਰ ਰਹਿਣ ਵਾਲਾ ਪੂਰਾ ਸਿਖ ਭਾਈਚਾਰਾ ਡਰ ਤੇ ਸਹਿਮ ਦੇ ਆਲਮ ਵਿਚ ਹੈ।ਇਸ ਸਿਖ ਬਜੁਰਗ ਉਪਰ ਹੋਏ ਕਾਤਲਾਨਾ ਹਮਲੇ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਨਾਪਾ ਦੇ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਨੇ   ਦਸਿਆ ਕਿ ਹਮਲੇ ਦਾ ਸ਼ਿਕਾਰ ਹੋਏ ਸਿਖ ਨੂੰ ਸਥਾਨਿਕ ਕਮਿਉਨਟੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਉਸਦੀ ਕਾਲਰ-ਬੋਨ ਟੁਟੀ ਪਾਈ ਗਈ ਦਸੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਦੇ ਨੱਕ ਅਤੇ ਬਾਂਹ ਉਪਰ ਵੀ ਗੰਭੀਰ ਸੱਟਾ ਵੱਜੀਆਂ ਹਨ । 

ਸ: ਧੂਤ ਨੇ ਦਸਿਆ ਕਿ ਅਮਰੀਕ ਸਿੰਘ ਬੱਲ ਇਕ ਫਾਰਮ ਵਿੱਚ ਕੰਮ ਕਰਦੇ ਹਨ ਅਤੇ ਹਮੇਸ਼ਾਂ ਦੀ ਤਰਾਂ ਆਪਣੇਂ ਘਰੋਂ ਬਾਹਰ ਨਿਕਲਕੇ ਉਹ ਸਵੱਖਤੇ ਆਪਣੀਂ ਸਵਾਰੀ ਦੀ ਉਡੀਕ ਕਰ ਰਹੇ ਸਨ ਕਿ ਅਚਾਨਕ ਦੋ ਗੋਰੇ ਨੌਜਵਾਨ ਮੁੰਡਿਆਂ ਨੇਂ ਉਹਨਾਂ ਦੇ ਬਰਾਬਰ ਲਿਆਕੇ ਕਾਰ ਰੋਕੀ ਅਤੇ ਉਹ ਗਾਲੀ ਗਲੋਚ ਕਰਨ ਲੱਗੇ ਤਾਂ ਬਜ਼ੁਰਗ ਨੇਂ ਸੜਕ ਦੇ ਦੂਜੇ ਪਾਸੇ ਜਾਣ ਵਿੱਚ ਹੀ ਭਲਾਈ ਸਮਝੀ, ਲੇਕਿਨ ਇਹਨਾਂ ਨਸਲੀ ਵਿਤਕਰੇ ਨਾਲ ਭਰੇ ਪੀਤੇ ਗੋਰਿਆਂ ਨੇ ਗੱਡੀ ਮੋੜਕੇ ਬਜ਼ੁਰਗ ਨੂੰ ਟੱਕਰ ਮਾਰਕੇ ਹੇਠਾਂ ਸੁਟਿਆ ਅਤੇ ਸੰਘਣੀ ਧੁੰਦ ਵਿੱਚ ਬੁਰੀ ਤਰਾਂ ਕੁਟਿਆ। ਬਜ਼ੁਰਗ ਨੇਂ ਬਥੇਰੀਆਂ ਚੀਕਾ ਮਾਰੀਆਂ ਆਪਣੇਂ ਬਚਾਓ ਲਈ ਹਾਲ ਦੁਹਾਈ ਮਚਾਈ ਲੇਕਿਨ ਉਹਦੀ ਮੱਦਦ ਲਈ ਕੋਈ ਨਹੀਂ ਬਹੁੜਿਆ।ਪੁਲਿਸ ਨੇਂ ਕੇਸ  ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਅਰੰਭੀ ਹੋਈ ਹੈ, ਲੇਕਿਨ ਪੁਲਿਸ ਹਾਲੇ ਤੱਕ ਕੋਈ ਵੀ ਗਰਿਫ਼ਤਾਰੀ ਕਰਨ ਵਿੱਚ ਨਾਕਾਮ ਰਹੀ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾ ਵੀ ਇੱਕ ਬਜ਼ੁਰਗ ਪਿਆਰਾ ਸਿੰਘ ਨੂੰ ਸਾਲ ਕੁ ਪਹਿਲਾ ਫਰਿਜ਼ਨੋ ਦੇ ਗੁਰਦਵਾਰਾ ਨਾਨਕ ਸਰ ਚੈਰੀ ਰੋਡ ਦੇ ਬਾਹਰ ਨਸਲੀ ਵਿਤਕਰੇ ਕਾਰਨ ਗੰਭੀਰ ਜਖਮੀਂ ਕਰ ਦਿੱਤਾ ਗਿਆ ਸੀ। ਸ: ਧੂਤ  ਨੇ ਸਮੂਹ ਸਿਖ ਭਾਈਚਾਰੇ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਖਾਂ ਉਪਰ ਹੋ ਰਹੇ ਨਸਲੀ ਹਮਲਿਆਂ ਦੇ ਵਾਧੇ ਕਾਰਣ ਹਮੇਸ਼ਾਂ ਆਪਣੀ ਸੁਰੱਖਿਆ ਲਈ ਸਾਵਧਾਨੀ ਵਰਤਣ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD