Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਆਪ ਪਾਰਟੀ ਦੇ ਆਗੂਆਂ ਨੇ ਸ਼ਹੀਦੀ ਜੋੜ ਮੇਲ 'ਚ ਟੋਪੀਆਂ ਨਾਲ ਕੀਤੀ ਸਮੂਲਿਅਤ

ਮੌਕਾਪ੍ਰਸ਼ਤ ਆਗੂਆਂ ਨੇ ਆਪਣੇ ਬੇਇਤਬਾਰੀ ਅਕਸ਼ ਨੂੰ ਮੁੜ੍ਹ ਸੁਰਜੀਤ ਕੀਤਾ : ਸਿਰਸਾ

ਮਨਜਿੰਦਰ ਸਿੰਘ ਸਿਰਸਾ
ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਨਵੀਂ ਦਿੱਲੀ , 29 Dec 2015

Last updated on: Dec 29, 2015, 00:00 IST

ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੀਤੀ ਗਈ ਸਿਆਸ਼ੀ ਕਾਨਫਰੰਸ ਦੇ ਮਕਸਦ ਤੇ ਸ੍ਰੋਮਣੀ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ। ਧਾਰਮਿਕ ਬੇਅਦਬੀ ਦਾ ਦਾਅਵਾ ਕਰਦੇ ਹੋਏ ਦਲ ਦੇ ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਕਾਨਫਰੰਸ 'ਚ ਸ਼ਾਮਿਲ ਗੈਰ-ਸਿੱਖਾਂ ਵੱਲੋਂ ਸਿਰ ਤੇ ਪਾਰਟੀ ਦੀਆਂ ਟੋਪੀਆਂ ਪਾ ਕੇ ਸ਼ਾਮਿਲ ਹੋਣ ਨੂੰ ਮਹਾਨ ਸ਼ਹਾਦਤਾਂ ਨੂੰ ਨਤਮਸਤਕ ਹੋਣ ਦੀ ਬਜਾਏ ਪਾਰਟੀ ਦੇ ਪ੍ਰਚਾਰ ਲਈ ਸਿਆਸੀ ਲਾਹਾ ਲੈਣ ਨਾਲ ਵੀ ਜੋੜਿਆ।ਸਿਰਸਾ ਨੇ ਬਿਨਾਂ ਸ਼ੱਕ ਕਾਨਫਰੰਸ ਵਿਚ ਸ਼ਾਮਿਲ ਹੋਏ ਕਾਰਕੁੰਨਾ ਦੇ ਪੂਰੇ ਪੰਜਾਬ ਤੋਂ ਆਉਣ ਦਾ ਦਾਅਵਾ ਕਰਦੇ ਹੋਏ ਕਾਰਕੁੰਨਾਂ ਦੇ ਸ਼ਹਾਦਤਾਂ ਨੂੰ ਨਤਮਸਤਕ ਹੋਣ ਦੀ ਬਜਾਏ ਸਿਆਸ਼ੀ ਲਾਹਾ ਲੈਣ ਲਈ ਬੁਲਾਉਣ ਦਾ ਵੀ ਆਪ ਆਗੂਆਂ ਤੇ ਦੋਸ਼ ਲਗਾਇਆ। ਆਮ ਆਦਮੀ ਪਾਰਟੀ ਦੇ ਆਗੂਆਂ ਦੀ ਇਸ ਗਲਤੀ ਨੂੰ ਵੱਡੀ ਭੁੱਲ ਅਤੇ ਸਿੱਖ ਇਤਿਹਾਸ 'ਚ ਇਸ ਤਰ੍ਹਾਂ ਦੀ ਮਿਸਾਲ ਨਾ ਮਿਲਣ ਦਾ ਵੀ ਸਿਰਸਾ ਨੇ ਦਾਅਵਾ ਕੀਤਾ। ਸਿਰਸਾ ਨੇ ਉਕਤ ਬੇਅਦਬੀ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਵੀ ਮੰਗ ਕੀਤੀ ਹੈ। 

ਸਿਰਸਾ ਨੇ ਦੋਸ਼ ਲਗਾਇਆ ਕਿ ਜਦੋਂ ਸਾਰੀ ਕੌਮ ਇਨ੍ਹਾਂ ਮਹਾਨ ਸ਼ਹਾਦਤਾਂ ਨੂੰ ਨਤਮਸਤਕ ਹੋ ਰਹੀ ਸੀ ਉਸ ਵੇਲੇ ਆਪ ਦੇ ਕਾਰਕੁੰਨ ਸ਼ਹਾਦਤਾਂ ਤੇ ਸਿਆਸ਼ਤ ਕਰਕੇ ਸਿਆਸ਼ੀ ਪੌੜੀ ਰਾਹੀਂ 2017 ਦੀਆਂ ਪੰਜਾਬ ਵਿਧਾਨਸਭਾ ਦੀ ਚੋਣਾਂ ਜਿੱਤਣ ਦਾ ਸੁਪਨਾ ਪਾਲ ਰਹੇ ਸਨ।ਕਾਨਫਰੰਸ ਵਿਚ ਮੌਜੂਦ ਪਾਰਟੀ ਦੇ ਸੀਨੀਅਰ ਆਗੂ ਸੰਜੈ ਸਿੰਘ ਵੱਲੋਂ ਕੀਤੀ ਗਈ ਸਿਆਸ਼ੀ ਬਿਆਨਬਾਜੀ ਤੇ ਵੀ ਸਿਰਸਾ ਨੇ ਤਿੱਖੇ ਸਵਾਲ ਕੀਤੇ। ਸਿਰਸਾ ਨੇ ਸਵਾਲ ਕੀਤਾ ਕਿ ਪਾਰਟੀ ਆਗੂ ਉ_ਥੇ ਛੋਟੇ ਸਾਹਿਬਜਾਦਿਆਂ ਦੀ ਵੱਡੀ ਸ਼ਹਾਦਤ ਅਤੇ ਗੁਰੂ ਸਾਹਿਬਾਨਾਂ ਨੂੰ ਨਤਮਸਤਕ ਹੋਣ ਗਏ ਸੀ ਜਾਂ ਜੋੜ ਮੇਲੇ ਦੇ ਨਾਂ ਤੇ ਸਿਆਸ਼ੀ ਮੁਫਾਦਾ ਦੀ ਪੂਰਤੀ ਲਈ ਗਏ ਸੀ? ਆਪ ਪਾਰਟੀ ਵੱਲੋਂ ਸੰਜੈ ਸਿੰਘ ਦੀ ਅਗੁਆਈ 'ਚ ਟੋਪੀਆਂ ਦੀ ਝਾਂਕੀ ਸ਼ਹੀਦੀ ਜੋੜ ਮੇਲੇ 'ਚ ਕੱਢਣ ਨੂੰ ਸਿਰਸਾ ਨੇ ਮੰਦਭਾਗਾ ਦੱਸਦੇ ਹੋਏ ਇਸ ਨੂੰ ਆਉਂਦੀਆਂ ਪੰਜਾਬ ਵਿਧਾਨਸਭਾ ਚੋਣਾਂ ਲਈ ਆਪ ਦੀ ਪ੍ਰਚਾਰ ਮੁਹਿੰਮ ਨਾਲ ਵੀ ਜੋੜਿਆ।ਸਿਰਸਾ ਨੇ ਇਤਿਹਾਸਿਕ ਸ਼ਹੀਦੀ ਜੋੜ ਮੇਲੇ ਨੂੰ ਆਪ ਵੱਲੋਂ ਸਿਆਸ਼ੀ ਰਾਜਧਾਨੀ ਵਿਚ ਬਦਲਣ ਨੂੰ ਸਿੱਖ ਧਰਮ ਦੇ ਪ੍ਰਤੀ ਤ੍ਰਿਸਕਾਰੀ ਸੋਚ ਦੇ ਤੌਰ ਤੇ ਵੀ ਪ੍ਰਭਾਸ਼ਿਤ ਕੀਤਾ। ਸਿਰਸਾ ਨੇ ਕਿਹਾ ਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਆਮ ਆਦਮੀ ਪਾਰਟੀ 'ਚ ਮੌਕਾਪ੍ਰਸ਼ਤ ਆਗੂਆਂ ਦਾ ਇੱਕ ਝੁੰਡ ਬੈਠਾ ਹੈ ਪਰ ਜਿਸ ਤਰ੍ਹਾਂ ਸਿਆਸ਼ੀ ਮੁਫਾਦਾ ਲਈ ਸਿੱਖ ਧਰਮ ਦੇ ਸਿਧਾਂਤਾ ਨੂੰ ਇਨ੍ਹਾਂ ਨੇ ਇਸਤੇਮਾਲ ਕੀਤਾ ਹੈ ਉਹ ਹੈਰਾਨੀ ਭਰਿਆ ਹੋਣ ਦੇ ਨਾਲ ਹੀ ਇਨ੍ਹਾਂ ਦੇ ਬੇਇਤਬਾਰੀ ਅਕਸ਼ ਤੇ ਮਾਫਿਕ ਬੈਠਦਾ ਹੈ। ਕਾਨਫਰੰਸ 'ਚ ਸ਼ਾਮਿਲ ਪਾਰਟੀ ਦੇ ਸਿੱਖ ਆਗੂਆਂ ਵੱਲੋਂ ਸਿੱਖ ਮਰਿਆਦਾ ਦੀ ਪਵਿੱਤਰ ਦਿਹਾੜੇ ਤੇ ਹੋਈ ਇਸ ਬੇਅਦਬੀ ਦੇ ਖਿਲਾਫ਼ ਅਵਾ॥ ਨਾ ਉਠਾਉਣ ਨੂੰ ਸਿਰਸਾ ਨੇ ਮੰਦਭਾਗਾ ਅਤੇ ਅਹੁੱਦਿਆਂ ਦੇ ਲਾਲਚ ਨਾਲ ਜੋੜਿਆ।

 

Tags: DSGMC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD