Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਹੋਟਲ ਮੈਨੇਜਮੈਂਟ ਤੇ ਸੈਰ ਸਪਾਟਾ ਦੀ ਵਿੱਦਿਆ ਪ੍ਰਦਾਨ ਕਰਨ 'ਚ ਪੰਜਾਬ ਪਹਿਲੇ ਨੰਬਰ 'ਤੇ ਸਰਵਣ ਸਿੰਘ ਫਿਲੌਰ

ਸਰਵਣ ਸਿੰਘ ਫਿਲੌਰ
ਸਰਵਣ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 05 Apr 2013

Last updated on: Apr 05, 2013, 00:00 IST

ਪ੍ਰਾਹੁਣਚਾਰੀ ਸੈਰ ਸਪਾਟਾ ਅਤੇ ਟ੍ਰੈਵਲਿੰਗ ਇੰਡਸਟਰੀ ਵਿੱਚ ਹੁਨਰਵੰਦ ਵਿਅਕਤੀਆਂ ਦੀ ਵੱਧ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਤੇ ਉੱਚ ਜਾਣਕਾਰੀ ਦਿਵਾਉਣ ਲਈ ਇਹਨਾਂ ਖੇਤਰਾਂ ਨਾਲ ਸਬੰਧਤ ਵਿਸ਼ਿਆਂ ਵਿੱਚ ਅੰਡਰ ਗ੍ਰੈਜੂਏਟ/ਗ੍ਰੈਜੂਏਟ/ਪੋਸਟ ਗ੍ਰੈਜੂਏਟ ਪੱਧਰ 'ਤੇ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ. ਸਰਵਣ ਸਿੰਘ ਫਿਲੌਰ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਦੱਸਿਆ ਕਿ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦੀ ਵਿੱਦਿਆ ਪ੍ਰਦਾਨ ਕਰਨ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਅਵੱਲ ਆਇਆ ਹੈ। ਕੇਂਦਰੀ ਟੂਰੀਜ਼ਮ ਵਿਭਾਗ ਅਤੇ ਹੋਟਲ ਮੈਨੇਜਮੈਂਟ ਦੀ ਨੈਸ਼ਨਲ ਕੌਂਸਲ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਚੰਡੀਗੜ੍ਹ ਕਾਲਜ ਆਫ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨੌਲੋਜੀ ਲਾਂਡ ਰਾ ਨੂੰ ਦੇਸ਼ ਭਰ 'ਚੋਂ ਨੰਬਰ ਇੱਕ ਹੋਟਲ ਮੈਨੇਜਮੈਂਟ ਸਿੱਖਿਆ ਸੰਸਥਾ ਐਲਾਨਿਆ ਗਿਆ ਹੈ। ਇਹ ਅਵਾਰਡ ਕੇਂਦਰੀ ਸੈਰ ਸਪਾਟਾ ਮੰਤਰਾਲਿਆ ਵੱਲੋਂ ਨਵੀਂ ਦਿੱਲੀ ਵਿਖੇ ਅੱਜ ਦਿੱਤਾ ਗਿਆ। 

ਮੰਤਰੀ ਨੇ ਇਹ ਵੀ ਕਿਹਾ ਕਿ 'ਹੁਨਰ ਤੇ ਰੋਜ਼ਗਾਰ' ਪ੍ਰੋਗਰਾਮ-ਇੱਕ ਗਰੀਬ ਪੱਖੀ ਸਕੀਮ ਹੈ ਜਿਸ ਦਾ ਉਦੇਸ਼ ਯੁਵਕਾਂ ਵਿੱਚ ਰੋਜ਼ਗਾਰ ਦੀ ਮੁਹਾਰਤ ਪੈਦਾ ਕਰਨਾ ਹੈ, ਵਿਸ਼ੇਸ਼ ਕਰਕੇ ਅੰਨ ਉਤਪਾਦਨ ਅਤੇ ਬੇਕਰੀ ਆਦਿ ਖੇਤਰਾਂ ਵਿੱਚ। ਉਨ੍ਹਾਂ ਕਿਹਾ ਕਿ 18 ਤੋਂ 28 ਸਾਲ ਦੇ ਬੱਚੇ ਜਿਨ੍ਹਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ 8ਵੀਂ ਕਲਾਸ ਹੈ, ਇਸ ਕੋਰਸ ਲਈ ਯੋਗ ਹੋਣਗੇ। ਸਿੱਖਿਆਰਥੀਆਂ ਨੂੰ ਸਿਖਲਾਈ ਸਮੱਗਰੀ, ਵਰਦੀ, ਟੂਲ ਕਿੱਟ ਅਤੇ ਮੁਫ਼ਤ ਖਾਣੇ ਦੇ ਨਾਲ ਦੋ ਹਜ਼ਾਰ ਰੁਪਏ ਵਜੀਫਾ ਦਿੱਤਾ ਜਾਵੇਗਾ। ਸ. ਫਿਲੌਰ ਨੇ ਦੱਸਿਆ ਕਿ ਸਾਲ 2011-12 ਵਿੱਚ 900 ਵਿਦਿਆਰਥੀਆਂ ਨੇ ਇਹ ਸਿਖਲਾਈ ਹਾਸਲ ਕੀਤੀ ਸੀ ਅਤੇ 1800 ਵਿਦਿਆਰਥੀਆਂ ਨੂੰ ਸਾਲ 2012-13 ਵਿੱਚ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਸਰਕਾਰ ਵੱਲੋਂ ਇਹਨਾਂ ਸਿੱਖਿਅਤ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 1 ਸਾਲ ਦੀ ਸਿਖਲਾਈ ਲਈ 5 ਕਰੋੜ ਰੁਪਏ ਰੱਖੇ ਗਏ ਹਨ। ਇਹ ਪ੍ਰੋਗਰਾਮ ਲਾਗੂ ਹੋਣ ਤੋਂ ਬਾਅਦ ਭਾਰਤ ਸਰਕਾਰ ਦੀ ਸਕੀਮ ਹੇਠ ਹਰ ਸਾਲ 5 ਹਜ਼ਾਰ ਸਿੱਖਿਅਤ ਪ੍ਰੋਫੈਸ਼ਨਲ ਉਪਲਬੱਧ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਾਹੁਣਚਾਰੀ ਦੇ ਮਿਆਰ ਨੂੰ ਵਧਾਉਣ ਲਈ ਪੰਜਾਬ ਦੇ ਇੱਕ ਹੋਟਲ ਵਿੱਚ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। 

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD