Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੋਸਲ ਵੈਲਫੇਅਰ ਕਲਚਰਲ ਅਤੇ ਸਪੋਰਟਸ ਐਸੋਸੀਏਸਨ (ਰਜਿ.) ਮੋਹਾਲੀ ਨੇ ਗਰੀਬ ਲੋਕਾਂ ਨੂੰ ਕੰਬਲ ਵੰਡੇ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Jan 2016

Last updated on: Jan 01, 2016, 00:00 IST

ਸੋਸਲ ਵੈਲਫੇਅਰ ਕਲਚਰਲ ਅਤੇ ਸਪੋਰਟਸ ਐਸੋਸੀਏਸਨ (ਰਜਿ.) ਮੋਹਾਲੀ ਨੇ ਅੱਜ ਨਵੇਂ ਸਾਲ ਨੂੰ ਨਵੇਕਲੇ ਢੰਗ ਨਾਲ ਜੀ ਆਇਆ ਕਹਿੰਦੇ ਹੋਏ ਗਰੀਬ ਲੋਕਾਂ ਨੂੰ ਕੰਬਲ ਵੰਡੇ ਅਤੇ ਛੋਟੇ ਬੱਚਿਆ ਨੂੰ ਲੱਡੂ ਵੰਡ ਕੇ ਆਪਣੀ ਖੁਸੀ ਦਾ ਇਜਹਾਰ ਕੀਤਾ| ਸਥਾਨਕ ਸੈਕਟਰ 57 ਵਿਖੇ ਆਯੋਜਿਤ ਇੱਕ ਸਮਾਗਮ ਦੋਰਾਨ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਆਪਣੀ ਹਾਜਰੀ ਲਗਵਾਈ ਅਤੇ ਗਰੀਬ ਲੋਕਾਂ ਨੂੰ ਕੰਬਲ ਵੰਡੇ| ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਸੰਸਥਾ ਦੇ ਇਸ ਉਪਰਾਲੇ ਦੀ ਜੋਰਦਾਰ ਸਬਦਾ ਵਿਚ ਸਲਾਘਾ ਕੀਤੀ ਅਤੇ ਕਿਹਾ ਕਿ ਸਮਾਜ ਦੇ ਦਬੇ ਕੁਚਲੇ ਲੋਕਾਂ ਦੀ ਮਦਦ ਕਰਨਾ ਬਹੁਤ ਵੱਡੇ ਪੁੰਨ ਦਾ ਕੰਮ ਹੈ ਅਤੇ ਇਸ ਸੰਸਥਾ ਦੇ ਸਮੂਹ ਆਹੁਦੇਦਾਰ ਇਸ ਕਾਰਜ ਲਈ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਮਾਜ ਦੇ ਸਾਰੇ ਲੋਕ ਮਿਲ ਜੁਲ ਕੇ ਗਰੀਬ ਲੋਕਾਂ ਦੀ ਭਲਾਈ ਦਾ ਕੰਮ ਕਰਨ ਤਾਂ ਸਾਡੇ ਦੇਸ ਵਿਚੋਂ ਗਰੀਬੀ ਅਤੇ ਅਨਪੜ੍ਹਤਾਂ ਨੂੰ ਖਤਮ ਕਰਨ ਵਿਚ ਬਹੁਤ ਵੱਡੀ ਸਫਲਤਾ ਮਿਲ ਸਕਦੀ ਹੈ| ਉਨ੍ਹਾਂ ਸੰਸਥਾ ਨੂੰ ਆਪਣੇ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਵੀ ਦਵਾਇਆ |

 ਇਸ ਸੰਸਥਾ ਦੀ ਚੇਅਰਮੈਨ ਸ੍ਰੀਮਤੀ ਸਤਪਾਲ ਕੋਰ ਤੂਰ ਅਤੇ ਪ੍ਰਧਾਨ ਐਸ.ਡੀ.ਸਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਆਉਂਦੇ ਦਿਨਾਂ ਅੰਦਰ ਗਰੀਬ ਬੱਚਿਆਂ ਨੂੰ ਕਿਤਾਬਾਂ ਅਤੇ ਜਰਸਿਆਂ ਵੰਡੀਆਂ ਜਾਣਗੀਆਂ| ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਮੁੱਖ ਉਦੇਸ ਗਰੀਬ ਅਤੇ ਲੋੜਬੰਦ ਬੱਚਿਆ ਨੂੰ ਸਾਖਰ ਬਣਾਉਣਾ ਹੈ ਤਾਂ ਕਿ ਇਹ ਬੱਚੇ ਪੜ ਲਿਖ ਕੇ ਦੇਸ ਦੀ ਸੇਵਾ ਕਰ ਸਕਣ| ਇਸ ਮੌਕੇ ਸੰਸਥਾ ਦੇ ਪ੍ਰਧਾਨ ਐਸ.ਡੀ.ਸਰਮਾ ਅਤੇ ਜਨ ਸਕੱਤਰ ਬੀ.ਐਸ. ਗਰੇਵਾਲ ਨੇ ਸਮਾਗਮ ਵਿਚ ਪਹੁੰਚਣ ਤੇ ਵਿਧਾਇਕ ਸ੍ਰੀ ਸਿੱਧੂ ਨੂੰ ਜੀ ਆਇਆ ਕਿਹਾ ਅਤੇ ਸੰਸਥਾ ਦੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੱਤੀ| ਇਸ ਮੌਕੇ ਸੋਸਲ ਵੈਲਫੇਅਰ ਕਲਚਰਲ ਅਤੇ ਸਪੋਰਟਸ ਐਸੋਸੀਏਸਨ (ਰਜਿ.) ਮੋਹਾਲੀ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਵਿੱਤ ਸਕੱਤਰ ਜਸਵਿੰਦਰ ਸਿੰਘ, ਸਕੱਤਰ ਤਰਸੇਮ ਸਿੰਘ ਖੋਖਰ, ਸ੍ਰੀਮਤੀ ਕੁਲਵੰਤ ਕੋਰ ਕੌਂਸਲਰ ਸੈਕਟਰ 57, ਮੋਹਾਲੀ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਜੀ.ਪੀ., ਮਨਮੋਹਨ ਸਿੰਘ, ਗੁਰਪਾਲ ਸਿੰਘ ਮਦਨਪੁਰ, ਰਜਿੰਦਰ ਸਿੰਘ ਧਰਮਗੜ੍ਹ, ਗੁਰਦੇਵ ਸਿੰਘ ਚੋਹਾਨ, ਸਕੱਤਰ ਸ੍ਰੀਮਤੀ ਹਰਪ੍ਰੀਤ ਕੌਰ, ਸੁਨੀਲ ਕੁਮਾਰ ਐਮ.ਸੀ. ਖਾਨਪੁਰ,  ਬੀ.ਸੀ.ਪ੍ਰੇਮੀ, ਦਵਿੰਦਰ ਬੱਬੂ, ਗੁਰਸਾਹਿਬ ਸਿੰਘ, ਗੁਰਚਰਨ ਸਿੰਘ, ਕੇ.ਕੇ. ਕਪਿਲਾ, ਬੀ.ਕੇ. ਵਸੀਸਟ, ਮੁਨੀਸ ਮਲਹੋਤਰਾ, ਸੁਖਦੇਵ ਸਿੰਘ ਬੜੈਚ, ਰਵਿੰਦਰ ਕੁਮਾਰ, ਜਸਵੀਰ ਸਿੰਘ, ਗੁਰਨਾਮ ਸਿੰੰਘ, ਅਮਨਪ੍ਰੀਤ ਸਿੰਘ, ਇੰਦਰ ਸਿੰਘ, ਡਾ. ਬੀਰ ਸਿੰਘ, ਅਮਨਦੀਪ ਸਿੰਘ ਡਿੰਪੀ,  ਬਲਵਿੰਦਰ ਸਿੰਘ ਮੋਲੀ ਬੈਦਵਾਨ ਤੋ ਇਲਾਵਾ ਸਮੂਹ ਸੈਕਟਰ 57 ਨਿਵਾਸੀ ਹਾਜਰ ਸਨ|

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD