Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਮਲਾਵਰਾਂ ਨੂੰ ਅਸੀਂ ਢੁਕਵਾਂ ਜਵਾਬ ਦੇਵਾਂਗੇ- ਪ੍ਰਕਾਸ਼ ਸਿੰਘ ਬਾਦਲ

ਪਠਾਨਕੋਟ ਅੱਤਵਾਦੀ ਹਮਲਾ:ਪਾਕਿਸਤਾਨ ਵੱਲੋਂ ਸਾਡੇ ਦੇਸ਼ 'ਤੇ ਹਮਲਾ- ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 02 Jan 2016

Last updated on: Jan 02, 2016, 00:00 IST

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਸਰਹੱਦੋਂ ਪਾਰ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਹਮਲੇ ਦਾ ਢੁਕਵਾਂ ਤੇ ਸ਼ਕਤੀਸ਼ਾਲੀ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਵੀ ਦੇਸ਼ ਵਿਰੋਧੀ ਤਾਕਤ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਢਾਹ ਨਹੀਂ ਲਾਉਣ ਦਿੱਤੀ ਜਾਵੇਗੀ।ਉੱਧਰ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਜੋ ਰਾਜ ਦੇ ਗ੍ਰਹਿ ਮੰਤਰੀ ਵੀ ਹਨ, ਨੇ ਕਿਹਾ ਹੈ ਕਿ ਅੱਤਵਾਦੀ ਹਮਲਾ ਪਾਕਿਸਤਾਨ ਵੱਲੋਂ ਸਾਡੇ ਦੇਸ਼ ਦੀ ਪਵਿੱਤਰ ਧਰਤੀ 'ਤੇ ਕੀਤਾ ਗਿਆ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੋੜਵਾਂ ਜਵਾਬ ਸ਼ਕਤੀਸ਼ਾਲੀ ਅਤੇ ਨਿਰੰਤਰ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਮਰਪਿਤ, ਯੋਗ ਅਤੇ ਬਹਾਦਰ ਪੁਲਿਸ ਅਤੇ ਰੱਖਿਆ ਏਜੰਸੀਆਂ ਸਾਡੀ ਧਰਤੀ 'ਤੇ ਮਾੜੀ ਨਜ਼ਰ ਰੱਖਣ ਵਾਲੇ ਕਿਸੇ ਵੀ ਤੱਤ ਨੂੰ ਸਬਕ ਸਿਖਾ ਦੇਣਗੀਆਂ।ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਨੇ ਸਥਿਤੀ 'ਤੇ ਨੇੜਿਓ ਨਜ਼ਰ ਰੱਖੀ ਹੋਈ ਹੈ ਅਤੇ ਉਨ੍ਹਾਂ ਨੂੰ ਸੁਰੱਖਿਆ ਤੇ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ। ਆਪਣੇ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਕਮਜ਼ੋਰ ਕਰਨ ਲਈ ਸਰਹੱਦੀ ਸੂਬੇ ਪੰਜਾਬ ਵਿਚ ਅਸਥਿਰਤਾ ਫੈਲਾਉਣ ਲਈ ਸਰਹੱਦੋਂ ਪਾਰ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਤੇ ਸਰਕਾਰ ਹਰ ਚੁਣੌਤੀ ਲਈ ਤਿਆਰ ਹੈ। 

ਉੱਧਰ ਉੱਪ ਮੁੱਖ ਮੰਤਰੀ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਸਾਡੇ ਸੁਰੱਖਿਆ ਦਸਤੇ ਪਾਕਿਸਤਾਨੀ ਅੱਤਵਾਦੀਆਂ ਨੂੰ ਤਾਕਤਵਰ ਜਵਾਬ ਦੇਣਗੇ ਕਿ ਭਾਰਤ ਨਾਲ ਪੰਗੇ ਨਾ ਲਓ, ਦੂਰ ਰਹੋ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਨੇ ਸਥਿਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਹੇਠ ਕੀਤਾ ਹੈ ਅਤੇ ਅੱਤਵਾਦੀਆਂ 'ਤੇ ਪੂਰੀ ਤਰ੍ਹਾਂ ਭਾਰੂ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲਗਾਤਾਰ ਕੇਂਦਰੀ ਏਜੰਸੀਆਂ ਨਾਲ ਅੱਤਵਾਦ ਸਬੰਧੀ ਜਾਣਕਾਰੀਆਂ ਸਾਂਝੀਆਂ ਕਰਦੀ ਰਹੀ ਹੈ ਜਿਸ ਕਰਕੇ ਅਜਿਹੇ ਹਮਲੇ ਕਰਕੇ ਨੁਕਸਾਨ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਫੌਜ, ਹੋਰ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਨੇ ਘੁਸਪੈਠੀਆਂ ਨੂੰ ਅਜਿਹੇ ਸਬਕ ਸਿਖਾਏ ਹਨ ਕਿ ਉਹ ਉਮਰ ਭਰ ਯਾਦ ਰੱਖਣਗੇ।ਉਨ੍ਹਾਂ ਕਿਹਾ ਕਿ ਸਾਡੇ ਰੱਖਿਆ ਦਸਤੇ ਅਤੇ ਪੰਜਾਬ ਪੁਲਿਸ ਦੇਸ਼ 'ਤੇ ਆਉਣ ਵਾਲੇ ਹਰੇਕ ਖਤਰੇ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿੰਦੀ ਹੈ ਅਤੇ ਉਨ੍ਹਾਂ ਦੇਸ਼ ਦਾ ਝੰਡਾ ਹਮੇਸ਼ਾ ਉੱਚਾ ਰੱਖਿਆ ਹੈ। ਦੇਸ਼ ਉਨ੍ਹਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ।ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਜਾਣਕਾਰੀਆਂ ਮਿਲੀਆਂ ਸਨ ਕਿ ਦੇਸ਼ ਨੂੰ ਕਮਜ਼ੋਰ ਕਰਨ ਲਈ ਸਰਹੱਦੋਂ ਪਾਰ ਤੋਂ ਸ਼ਾਂਤੀ ਭਰੇ ਪੰਜਾਬ ਵਿਚ ਗੜਬੜੀਆਂ ਫੈਲਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਚੌਕਸ ਨਜ਼ਰ ਰੱਖੀ ਹੈ।  ਸੁਖਬੀਰ ਸਿੰਘ ਬਾਦਲ ਨੇ ਕਿਹਾ ਕੋਈ ਵੀ ਬੰਦਾ ਬਚ ਕੇ ਨਹੀਂ ਜਾ ਸਕਦਾ, ਜਿਹੜਾ ਇਸ ਪਵਿੱਤਰ ਧਰਤੀ 'ਤੇ ਨਾਪਾਕ ਕਾਰਵਾਈ ਕਰਨ ਦੀ ਕੋਸ਼ਿਸ਼ ਕਰੇਗਾ। ਸਾਡੀਆਂ ਸੁਰੱਖਿਆ ਏਜੰਸੀਆਂ, ਫੌਜ, ਪੁਲਿਸ, ਨੀਮ ਫੌਜੀ ਬਲ ਅਤੇ ਲੋਕ ਜਾਣਦੇ ਹਨ ਕਿ ਦੇਸ਼ ਦੇ ਦੁਸ਼ਮਣਾਂ ਨਾਲ ਕਿਵੇਂ ਨਜਿੱਠਣਾ ਹੈ।”

 

Tags: Parkash Singh , Parkash Singh Badal , Sukhbir , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD