Tuesday, 21 May 2024

 

 

ਖ਼ਾਸ ਖਬਰਾਂ ਜਨਰਲ ਓਬਜ਼ਰਵਰ ਦੀ ਨਿਗਰਾਨੀ ਹੇਠ ਹੋਈ ਈ.ਵੀ.ਐੱਮ. ਮਸ਼ੀਨਾਂ ਦੀ ਦੂਸਰੀ ਰੈਂਡਮਾਈਜੇਸ਼ਨ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ

 

ਪੰਮਾ ਦੀ ਪਤਨੀ ਵਲੋਂ ਪੁਰਤਗਾਲ ਦੀ ਸੰਗਤ ਨੂੰ ਸਹਿਯੋਗ ਦੀ ਕੀਤੀ ਅਪੀਲ

	ਪੰਮਾ ਦੀ ਪਤਨੀ ਵਲੋਂ ਪੁਰਤਗਾਲ ਦੀ ਸੰਗਤ ਨੂੰ ਸਹਿਯੋਗ ਦੀ ਕੀਤੀ ਅਪੀਲ

Web Admin

Web Admin

5 Dariya News (ਰਮਨ ਅਰੋੜਾ ਗੜ੍ਹਸ਼ੰਕਰੀ)

(ਲਿਸਬਨ) ਪੁਰਤਗਾਲ , 03 Jan 2016

ਬੀਤੇ ਦਿਨੀਂ ਭਾਈ ਪਰਮਜੀਤ ਸਿੰਘ ਉਰਫ ਪੰਮਾ ਇੰਗਲੈਂਡ ਤੋਂ ਪੁਰਤਗਾਲ ਆਪਣੀ ਪਤਨੀ ਪਿੰਕੀ ਕੌਰ, ਬੇਟੀ ਪਰਵਿੰਦਰ ਕੌਰ (11 ਸਾਲ), ਗੁਰਬਾਣੀ ਕੌਰ (10 ਸਾਲ), ਪ੍ਰਭ ਸਿਮਰਨ ਸਿੰਘ (9 ਸਾਲ) ਅਤੇ ਸਾਹਿਬ ਸਿੰਘ (7 ਸਾਲ) ਸਮੇਤ ਪੁਰਤਗਾਲ ਘੁੰਮਣ ਆਏ ਸਨ ਨੂੰ ਇੰਟਰਪੋਲ ਨੇ ਪੁਰਤਗਾਲ ਦੀ 'ਫੋਰਗੀਨਰ ਐਂਡ ਬਾਡਰ ਸਰਵਿਸਜ਼' (ਸੈਫ਼) ਰਾਹੀਂ ਫਾਰੋ ਦੇ ਹੋਟਲ ਪ੍ਰਾਈਜ਼ ਵਿਚੋਂ ਗ੍ਰਿਫ਼ਤਾਰ ਕਰ ਲਿਆ ਸੀ। ਪੁਰਤਗਾਲ (ਸੈਫ਼) ਵਲੋਂ ਭਾਈ ਪਰਮਜੀਤ ਸਿੰਘ ਪੰਮਾ ਨੂੰ ਏਵੋਰਾ ਸ਼ਹਿਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਰਤਗੇਜ਼ੀ ਅਦਾਲਤ ਵਲੋਂ ਵਕੀਲਾਂ ਦੀਆਂ ਦਲੀਲਾਂ ਤੋਂ ਬਾਅਦ ਪੰਮਾ ਦੇ ਕੇਸ ਦੀ ਸੁਣਵਾਈ 4 ਜਨਵਰੀ ਪਾਈ ਗਈ ਸੀ। ਭਾਈ ਪੰਮਾ ਦੇ ਕੇਸਾਂ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਪੰਮਾ ਦੀ ਪਤਨੀ ਪਿੰਕੀ ਕੌਰ ਨੇ ਦੱਸਿਆਂ ਕਿ ਭਾਈ ਪਰਮਜੀਤ ਸਿੰਘ ਨੂੰ ਸਾਰੇ ਕੇਸਾਂ ਵਿੱਚੋਂ ਰਿਹਾਅ ਕੀਤਾ ਗਿਆ ਸੀ। ਸੰਨ 2010 ਵਿੱਚ ਇੰਗਲੈਂਡ ਤੋਂ ਮਿਡਲੈਂਡ (ਬਰਮਿੰਗਮ) ਦੀ ਪੁਲਿਸ ਨੇ ਭਾਰਤ ਜਾ ਕੇ ਕੇਸਾਂ ਦੀ ਪੂਰੀ ਪੜਤਾਲ ਕਰਨ ਤੋਂ ਬਾਅਦ ਪੰਮਾ ਨੂੰ ਬੇ ਦੋਸ਼ਾਂ ਕਰਾਰ ਦਿੱਤਾ ਸੀ। ਪ੍ਰੰਤੂ ਹੁਣ ਇਸ ਮੌਕੇ ਮੇਰੇ ਪਤੀ ਨੂੰ ਸੌੜੀ ਰਾਜਨੀਤੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। 

ਭਾਈ ਪੰਮਾ ਦੀ ਪਤਨੀ ਨੇ ਅੱਜ ਗੁਰਦੁਆਰਾ ਸਿੱਖ ਸੰਗਤ ਸਾਹਿਬ ਲਿਸਬਨ ਵਿਖੇ ਪੁਰਤਗਾਲ ਦੀਆਂ ਸਮੂਹ ਸੰਗਤਾਂ ਨੂੰ ਵੀ ਕਿਹਾ ਕਿ ਉਨ੍ਹਾਂ ਨੂੰ ਸਹਿਯੋਗ ਦੇ ਕੇ ਉਨ੍ਹਾਂ ਦੇ ਪਤੀ ਨੂੰ ਰਿਹਾਅ ਕਰਵਾਇਆ ਜਾਵੇ। ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਸੰਗਤਾਂ ਵਲੋਂ ਭਾਈ ਪਰਮਜੀਤ ਪੰਮਾ ਦੇ ਪਰਿਵਾਰ ਨੂੰ ਪੂਰਨ ਭਰੋਸਾ ਦਵਾਇਆ ਗਿਆ ਕਿ ਕੀ ਉਨ੍ਹਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਿਖਸ ਫਾਰ ਜਸਟਿਸ ਦੇ ਭਾਈ ਗੁਰਪਤਵੰਤ ਸਿੰਘ ਅਤੇ ਪੁਰਤਗੇਜ਼ੀ ਵਕੀਲ ਮੈਨੂਅਲ ਲੂਈਜ ਫੇਰੇਰਾ ਨੇ ਵੀ ਕਿਹਾ ਕਿ ਉਨ੍ਹਾਂ ਦਾ ਕੇਸ ਪੂਰੀ ਤਰਾਂ ਨਾਲ ਮਜ਼ਬੂਤੀ ਵਿੱਚ ਹੈ ਅਤੇ ਉਨ੍ਹਾਂ ਨੇ ਫਿਰ ਵੀ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਅਦਾਲਤ ਵਲੋਂ ਕਿਸੇ ਵੀ ਕੇਸ ਦੀ ਪੜਤਾਲ ਕਰਾਉਣੀ ਹੈ ਤਾਂ ਉਹ ਇੰਗਲੈਂਡ ਤੋਂ ਕਰਵਾਈ ਜਾਵੇ। ਕਿਉਂਕਿ ਪਰਮਜੀਤ ਸਿੰਘ ਸੰਨ 1999 ਤੋਂ ਭਾਰਤ ਨਹੀਂ ਗਏ। ਆਪਣੇ ਪਰਿਵਾਰ ਨੂੰ ਯੂਰਪ ਘੁਮਾਉਣ ਆਏ ਸਨ ਕਿਉਂਕਿ ਯੂ ਐਨ ਓ ਵਲੋਂ ਸੰਨ 2000 ਤੋਂ ਉਨ੍ਹਾਂ ਨੂੰ ਟਰੈਵਲ ਪੇਪਰ ਦਿੱਤੇ ਹਨ। ਜਿਸ ਵਿੱਚ ਯੂਰਪ 'ਚ ਕਿਤੇ ਵੀ ਘੁੰਮਣ ਦੀ ਇਜਾਜ਼ਤ ਹੈ। ਇਸ ਮੌਕੇ ਉਨ੍ਹਾਂ ਨਾਲ ਬੀਬੀ ਕਮਲਜੀਤ ਕੌਰ ਪਤਨੀ ਭਾਈ ਸਰਬਜੀਤ ਸਿੰਘ ਬਨੂੜ ਅਤੇ ਬੇਟੀ ਕਮਲਜੀਤ ਕੌਰ ਵੀ ਮੌਜੂਦ ਸਨ।

 

Tags: MIX WORLD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD