Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਸਰਕਾਰ ਸੂਬੇ ਨਾਲ ਲੱਗਦੀ ਪਾਕਿਸਤਾਨ ਸਰਹੱਦ 'ਤੇ ਘੁਸਪੈਠ ਰੋਕਣ ਲਈ ਦੂਸਰੀ ਸੁਰੱਖਿਆ ਲਾਈਨ ਮਜ਼ਬੂਤ ਕਰੇਗੀ: ਸੁਖਬੀਰ ਸਿੰਘ ਬਾਦਲ

ਕੌਮਾਂਤਰੀ ਸਰਹੱਦ 'ਤੇ ਨਿਗਰਾਨੀ ਯੰਤਰ ਅਤੇ ਬੀ.ਐਸ.ਐਫ. ਦੀ ਹੋਰ ਤਾਇਨਾਤੀ ਦੀ ਕੀਤੀ ਮੰਗ

Web Admin

Web Admin

5 Dariya News

ਪਠਾਨਕੋਟ , 03 Jan 2016

Last updated on: Jan 03, 2016, 00:00 IST

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਨਾਲ ਲਗਦੀ ਪਾਕਿਸਤਾਨ ਸੀਮਾ 'ਤੇ ਬੀ.ਐਸ.ਐਫ. ਦੀ ਨਫਰੀ ਤੇ ਚੌਕਸੀ ਵਧਾਉਣ ਦੀ ਮੰਗ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਸਰਹੱਦ 'ਤੇ ਘੁੱਸਪੈਠ ਨੂੰ ਰੋਕਣ ਲਈ ਦੂਸਰੀ ਸੁਰੱਖਿਆ ਲਾਈਨ ਨੂੰ ਮਜ਼ਬੂਤ ਕਰੇਗੀ ਅਤੇ ਇਸ ਦੇ ਘੇਰੇ ਦੀ ਮਜ਼ਬੂਤੀ ਲਈ ਅਧੁਨਿਕ ਸੁਰੱਖਿਆ ਯੰਤਰ ਅਤੇ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਦੂਸਰੀ ਸੁਰੱਖਿਆ ਲਾਈਨ 'ਤੇ ਪੰਜਾਬ ਪੁਲਿਸ ਦੀ ਨਫਰੀ ਵਧਾਈ ਜਾਵੇਗੀ ਅਤੇ ਰਾਤ ਦੇ ਸਮੇਂ ਦੂਰ ਤੱਕ ਦੇਖਣ ਲਈ ਲੇਜਰ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਪੰਜਾਬ ਪੁਲਿਸ ਨੂੰ ਰਾਤ ਦੇ ਸਮੇਂ ਚੌਕਸੀ ਰੱਖਣ ਲਈ ਨਾਈਟ ਵਿਜਨ ਯੰਤਰ ਵੀ ਮੁਹਈਆ ਕਰਵਾਏ ਜਾਣਗੇ।ਸ. ਬਾਦਲ ਅੱਜ ਸਥਾਨਿਕ ਐਨ.ਐਚ.ਪੀ.ਸੀ. ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਅੱਤਵਾਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਹੱਦ ਉੱਤੇ ਬੀ.ਐਸ.ਐਫ. ਗਿਣਤੀ ਵਧਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਦੁਬਾਰਾ ਇਹੋ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ। 

ਉਨ੍ਹਾਂ ਕਿਹਾ ਕਿ ਪਠਾਨਕੋਟ ਵਿਖੇ ਇੱਕ ਹੋਰ ਨਵੀਂ ਪੁਲਿਸ ਲਾਈਨ ਸਥਾਪਿਤ ਕੀਤੀ ਜਾਵੇਗੀ ਅਤੇ ਕਮਾਂਡੋ ਬਟਾਲੀਅਨ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹਾ ਅੰਤਰ ਰਾਸ਼ਟਰੀ ਸਰਹੱਦ ਨਾਲ ਲੱਗਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਹੋਈਆਂ ਆਤੰਕੀ ਘਟਨਾਵਾਂ ਨੂੰ ਵੇਖਦੇ ਹੋਏ ਪਠਾਨਕੋਟ ਜ਼ਿਲ੍ਹੇ ਅੰਦਰ ਵੱਖਰੀ ਸਵੈਟ ਟੀਮ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟੀਮਾਂ ਦੇ ਬਣਨ ਨਾਲ ਬਾਰਡਰ ਪਾਰ ਤੋਂ ਹੋਣ ਵਾਲੀਆਂ ਆਤੰਕੀ ਗਤੀਵਿੱਧੀਆਂ 'ਤੇ ਰੋਕ ਲੱਗੇਗੀ ਅਤੇ  ਤੁਰੰਤ ਕਾਰਵਾਈ ਕੀਤੀ ਜਾ ਸਕੇਗੀ।  ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਦੀ ਬਾਰਡਰ ਮੈਪਿੰਗ ਕਰਕੇ ਨਾਜੂਕ ਸਥਾਨਾਂ 'ਤੇ ਸੁਰੱਖਿਆ ਮਜ਼ਬੂਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਜਦੋਂ ਹੀ ਅੱਤਵਾਦੀਆਂ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਸੂਚਨਾ ਮਿਲੀ ਤਾਂ ਤੁਰੰਤ ਕੇਂਦਰੀ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਸਮੇਂ ਸਿਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਕੇ ਆਤੰਕਵਾਦੀਆਂ ਵੱਲੋਂ ਕੀਤੀ ਜਾਣ ਵਾਲੀ ਵੱਡੀ ਘਟਨਾ ਨੂੰ ਨਾਕਾਮ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾਂ ਵੀ ਦੀਨਾਨਗਰ ਵਿਖੇ ਹੋਏ ਆਤੰਕੀ ਹਮਲੇ ਦਾ ਬਹਾਦਰੀ ਨਾਲ ਮੁਕਾਬਲਾ ਕਰਕੇ ਅੱਤਵਾਦੀਆਂ ਦੇ ਇਰਾਇਦਾ ਨੂੰ ਠੁਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਖੇਤਰਾਂ ਦੇ ਵਸਨੀਕਾਂ ਅਤੇ ਲੋਕਾਂ ਦੀ ਸੁਰੱਖਿਆ ਲਈ ਹਰ ਵਕਤ ਤਤਪਰ ਰਹੇਗੀ।

ਇਸ ਤੋਂ ਪਹਿਲਾਂ ਸ. ਬਾਦਲ ਨੇ ਆਤੰਕੀ ਹਮਲੇ ਦੌਰਾਨ ਜਖਮੀ ਹੋਏ ਰਾਜੇਸ਼ ਕੁਮਾਰ ਵਰਮਾ ਦਾ ਅਮਨਦੀਪ ਹਸਪਤਾਲ ਪਠਾਨਕੋਟ ਵਿਖੇ ਪਹੁੰਚ ਕੇ ਹਾਲ-ਚਾਲ ਪੁੱਛਿਆ ਅਤੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਲੋਕ ਨਾਥ ਆਂਗਰਾ ਆਈ.ਜੀ. ਬਾਰਡਰ ਰੇਂਜ, ਏ.ਕੇ. ਪਾਂਡੇ ਆਈ.ਜੀ., ਆਰ.ਕੇ. ਬਖਸ਼ੀ ਐਸ.ਐਸ.ਪੀ., ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ(ਜ) ਅਤੇ ਅਮਿਤ ਮਹਾਜਨ ਐਸ.ਡੀ.ਐਮ. ਵੀ ਹਾਜ਼ਰ ਸਨ।  

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD