Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਕਾਸ਼ ਸਿੰਘ ਬਾਦਲ ਵੱਲੋਂ ਪਠਾਨਕੋਟ ਵਿਖੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਸੁਰੱਖਿਆ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ

ਪੀੜਤ ਪਰਿਵਾਰਾਂ ਨੂੰ ਆਪਣੇ ਪਰਿਵਾਰ ਦੱਸਦੇ ਹੋਏ ਪੀੜਤਾਂ ਦੇ ਵਾਰਸਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ

ਪਰਕਾਸ਼ ਸਿੰਘ ਬਾਦਲ ਵੱਲੋਂ ਪਠਾਨਕੋਟ ਵਿਖੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਸੁਰੱਖਿਆ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ

Web Admin

Web Admin

5 Dariya News

ਝੰਡੇਵਾਲ ਖੁਰਦ (ਗੁਰਦਾਸਪੁਰ) , 04 Jan 2016

Last updated on: Jan 04, 2016, 00:00 IST

ਪਠਾਨਕੋਟ ਵਿਖੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਸੁਰੱਖਿਆ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਪਣੇ ਪਰਿਵਾਰ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਇਸ ਸੰਕਟ ਦੀ ਘੜੀ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਦਮੇ ਅਤੇ ਦੁੱਖ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।ਮੁੱਖ ਮੰਤਰੀ ਅੱਜ ਆਨਰੇਰੀ ਕੈਪਟਨ ਫਤਹਿ ਸਿੰਘ ਅਤੇ ਹਵਾਲਦਾਰ ਕੁਲਵੰਤ ਸਿੰਘ ਦੇ ਪਰਿਵਾਰਾਂ ਨੂੰ ਮਿਲਣ ਗਏ ਜੋ ਕਿ ਪਠਾਨਕੋਟ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਅੱਤਵਾਦੀਆਂ ਦਾ ਲੋਹਾ ਲੈਂਦੇ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਸ਼ਹੀਦਾਂ ਦੇ ਜੱਦੀ ਪਿੰਡ ਝੰਡੇਵਾਲ ਖੁਰਦ ਅਤੇ ਚੱਕ ਸ਼ਰੀਫ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਹਰ ਮਦਦ ਦੇਣਾ ਸੂਬਾ ਸਰਕਾਰ ਦੀ ਡਿਊਟੀ ਹੈ। ਸ. ਬਾਦਲ ਨੇ ਕਿਹਾ ਕਿ ਦੋਵਾਂ ਫਤਹਿ ਸਿੰਘ ਅਤੇ ਕੁਲਵੰਤ ਸਿੰਘ ਨੇ ਮਾਂ ਭੂਮੀ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਸਤੇ ਆਪਣਾ ਮਹਾਨ ਬਲੀਦਾਨ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਬਹਾਦਰਾਂ ਦਾ ਰਿਣੀ ਹੈ ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਅੱਤਵਾਦੀਆਂ ਦੇ ਘਿਨਾਉਣੇ ਇਰਾਦੇ ਨੂੰ ਪਿਛਾੜਿਆ ਹੈ। ਸ. ਬਾਦਲ ਨੇ ਕਿਹਾ ਕਿ ਧਰਤੀ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਤਮ ਬਲੀਦਾਨ ਦੀ ਮਹਾਨ ਰਵਾਇਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਖਾਤਰ ਅਨੇਕਾਂ ਮਹਾਨ ਕੁਰਬਾਨੀਆਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਂਦਾ ਹੈ। ਸ. ਬਾਦਲ ਨੇ ਕਿਹਾ ਕਿ ਮਾਂ ਭੂਮੀ ਦੀ ਰੱਖਿਆ ਲਈ ਇਨ੍ਹਾਂ ਸਪੂਤਾਂ ਵੱਲੋਂ ਦਿਖਾਈ ਗਈ ਬਹਾਦਰੀ ਉਤੇ ਹਰੇਕ ਪੰਜਾਬੀ ਨੂੰ ਮਾਣ ਹੈ ਜਿਨ੍ਹਾਂ ਨੇ ਕਿ ਆਪਣੀ ਬਹਾਦਰੀ ਨਾਲ ਵਿਦੇਸ਼ੀ ਘੁਸਪੈਠੀਆਂ ਦੇ ਘਿਨਾਉਣੇ ਮਨਸੂਬਿਆਂ ਨੂੰ ਪਿਛਾੜਿਆ ਹੈ।

ਪੀੜਤ ਪਰਿਵਾਰਾਂ ਨਾਲ ਸ਼ੋਕ ਪ੍ਰਗਟ ਕਰਦਿਆਂ ਭਾਵੁਕ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਮਹਾਨ ਆਤਮਾਵਾਂ 'ਤੇ ਮਾਣ ਮਹਿਸੂਸ ਕਰਦੇ ਹਨ ਜਿਨ੍ਹਾਂ ਨੇ ਅੱਤਵਾਦ ਵਿਰੋਧੀ ਕਾਰਵਾਈ ਦੌਰਾਨ ਦੇਸ਼ ਦੀ ਸੁਰੱਖਿਆ ਕੀਤੀ ਹੈ। ਸ. ਬਾਦਲ ਨੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਕਰਨਗੇ। ਉਨ੍ਹਾਂ ਕਿਹਾ, ''ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਤੁਹਾਡੇ ਹਿੱਤਾਂ ਦੀ ਰੱਖਿਆ ਕਰਨ ਤੋਂ ਇਲਾਵਾ ਇਸ ਸੰਕਟ ਦੀ ਘੜੀ ਵਿਚੋਂ ਤੁਹਾਨੂੰ ਬਾਹਰ ਕੱਢਣਾ ਵੀ ਮੇਰੀ ਜ਼ਿੰਮੇਵਾਰੀ ਹੈ।''ਮੁੱਖ ਮੰਤਰੀ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾਰਾਜੂ ਹਾਜ਼ਰ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD