Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸੂਬੇ ਵਿਚਲੀ ਕੌਮਾਂਤਰੀ ਸਰਹੱਦ ਨੂੰ ਕਸ਼ਮੀਰ ਦੀ ਤਰਜ਼ 'ਤੇ ਨਾਜ਼ੁਕ ਕਰਾਰ ਦੇਣ ਦੀ ਕੇਂਦਰ ਤੋਂ ਮੰਗ ਕਰਾਂਗੇ- ਸੁਖਬੀਰ ਸਿੰਘ ਬਾਦਲ

ਪਠਾਨਕੋਟ ਵਿਚ ਡੀਆਈਜੀ ਪੱਧਰ ਦਾ ਅਧਿਕਾਰੀ ਸਰਹੱਦੀ ਸੁਰੱਖਿਆ ਲਈ ਕੀਤਾ ਜਾਵੇਗਾ ਤਾਇਨਾਤ

Web Admin

Web Admin

5 Dariya News

ਬਠਿੰਡਾ , 04 Jan 2016

Last updated on: Jan 04, 2016, 00:00 IST

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਵਿਚ ਪੈਂਦੀ ਪਾਕਿ  ਸਰਹੱਦ ਨੂੰ ਜੰਮੂ-ਕਸ਼ਮੀਰ ਦੀ ਤਰਜ਼ 'ਤੇ ਨਾਜ਼ੁਕ ਕਰਾਰ ਦੇਣ ਦੀ ਮੰਗ ਕੀਤੀ ਜਾਵੇਗੀ ਅਤੇ ਪੰਜਾਬ ਵਿਚਲੀ ਕੌਮਾਂਤਰੀ ਸਰਹੱਦ 'ਤੇ ਵੀ ਕਸ਼ਮੀਰ ਵਾਂਗ ਵਾਧੂ ਸੁਰੱਖਿਆ ਬਲ ਤਾਇਨਾਤ ਕਰਨ ਲਈ ਕਹਾਂਗੇ।ਇੱਥੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਨਾਂਦੇੜ ਸਾਹਿਬ ਲਈ ਦੂਜੀ ਰੇਲ ਗੱਡੀ ਨੂੰ ਹਰੀ ਝੰਡੀ ਦੇਣ ਅਤੇ ਰਾਜਸਥਾਨ ਦੇ ਸਾਲਾਸਰ ਧਾਮ ਲਈ ਚਾਰ ਬੱਸਾਂ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਨਾਲ ਲੱਗਦੀ ਕੌਮਾਂਤਰੀ ਸਰੱਹਦ 'ਤੇ ਸੁਰੱਖਿਆ ਜ਼ਿਆਦਾ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਤੋਂ ਬੀ.ਐਸ.ਐਫ ਦੀਆਂ ਵਾਧੂ ਬਟਾਲੀਅਨਾਂ ਤਾਇਨਾਤ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਕਿ ਸਰਹੱਦ 'ਤੇ ਦੂਜੀ ਕਤਾਰ ਦਾ ਸੁਰੱਖਿਆ ਕਵਚ ਕਾਇਮ ਕਰਨ ਬਾਰੇ ਵੀ ਯੋਜਨਾ ਬਣਾ ਰਹੀ ਹੈ।

ਇਕ ਸਵਾਲ ਦਾ ਜਵਾਬ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪਠਾਨਕੋਟ ਵਿਖੇ ਹਵਾਈ ਫੌਜ ਦੇ ਬੇਸ ਉਪਰ ਹੋਏ ਅੱਤਵਾਦੀ ਹਮਲੇ ਵਿਚ ਪੰਜਾਬ ਪੁਲਿਸ ਦੀ ਦਲੇਰਾਨਾ ਭੂਮਿਕਾ ਰਹੀ ਹੈ ਅਤੇ ਸਰਹੱਦੀ ਸੁਰੱਖਿਆ ਦੀ ਹੋਰ ਮਜ਼ਬੂਤੀ ਲਈ ਪੰਜਾਬ ਸਰਕਾਰ ਵੱਲੋਂ ਪਠਾਨਕੋਟ ਵਿਚ ਡੀਆਈਜੀ ਪੱਧਰ ਦਾ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ। ਉੱਧਰ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਸਨਅੱਤ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਠਾਨਕੋਟ ਅੱਤਵਾਦੀ ਹਮਲੇ ਸਬੰਧੀ ਉਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ ਹੈ ਅਤੇ ਦੇਸ਼ ਦੀ ਸੁਰੱਖਿਆ ਸਬੰਧੀ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮਾਂਤਰੀ ਸਰਹੱਦਾਂ 'ਤੇ ਹੋਰ ਚੌਕਸੀ ਵਧਾਈ ਜਾਵੇਗੀ ਅਤੇ ਅੱਤਵਾਦੀ ਕਾਰਵਾਈਆਂ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। 

ਇਸ ਤੋਂ ਪਹਿਲਾਂ ਰਾਮਾਂ ਮੰਡੀ ਰੇਲਵੇ ਸਟੇਸ਼ਨ ਤੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਦੂਜੀ ਰੇਲ ਗੱਡੀ ਨੂੰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਹਰੀ ਝੰਡੀ ਦੇ ਕੇ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੰਗ ਅਨੁਸਾਰ ਰੇਲ ਗੱਡੀਆਂ ਅਤੇ ਬੱਸਾਂ ਦੀ ਗਿਣਤੀ ਅਤੇ ਗੇੜੇ ਵਧਾਉਣ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਇਸ ਤੀਰਥ ਯਾਤਰਾ ਯੋਜਨਾ ਲਈ ਭਾਰੀ ਉਤਸ਼ਾਹ ਹੈ ਅਤੇ ਲੋਕਾਂ ਦੀ ਮੰਗ ਅਨੁਸਾਰ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕਰਕੇ ਹਰੇਕ ਹਲਕੇ ਤੋਂ ਰੇਲ ਗੱਡੀਆਂ ਅਤੇ ਯਾਤਰੂ ਬੱਸਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਜਮੇਰ ਸ਼ਰੀਫ ਅਤੇ ਮਾਤਾ ਵੈਸ਼ਨੋ ਦੇਵੀ ਲਈ ਵੀ ਸ਼ਰਧਾਲੂਆਂ ਦੀ ਸਹੂਲਤ ਲਈ ਬੱਸਾਂ ਚਲਾਇਆਂ ਜਾਣਗੀਆਂ।

ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਰੇਲ ਗੱਡੀ ਵਿਚ ਜਾ ਕੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਵੀ ਜਾਵੇ।ਹਜ਼ੂਰ ਸਾਹਿਬ ਦੀ ਯਾਤਰਾ ਲਈ ਤਲਵੰਡੀ ਸਾਬੋ ਤੋਂ ਜਾ ਰਹੇ 65 ਸਾਲਾਂ ਸ਼ਰਧਾਲੂ ਗੁਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪ੍ਰਸ਼ੰਸਾਯੋਗ ਹੈ ਅਤੇ ਇਸ ਯੋਜਨਾ ਕਰਕੇ ਉਹ ਪਹਿਲੀ ਵਾਰ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਹਨ। ਇਕ ਹੋਰ ਬਜ਼ੁਰਗ ਸ਼ਰਧਾਲੂ ਹਰਦੇਵ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਵੀ ਪਹਿਲੀ ਵਾਰ ਜਾ ਰਹੇ ਹਨ ਅਤੇ ਉਨ੍ਹਾਂ ਇਸ ਮੁਫਤ ਯਾਤਰਾ ਬਾਰੇ ਉੱਪ ਮੁੱਖ ਮੰਤਰੀ ਨੂੰ ਦੁਆਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੇ ਆਮ ਲੋਕਾਂ ਵਿਚ ਸਰਕਾਰ ਦੇ ਅਕਸ ਵਿਚ ਸਕਾਰਾਤਮਕ ਵਾਧਾ ਕੀਤਾ ਹੈ।

ਇਸ ਤੋਂ ਬਾਅਦ ਬਠਿੰਡਾ ਤੋਂ ਚਾਰ ਬੱਸਾਂ ਨੂੰ ਸਾਲਾਸਰ ਧਾਮ ਲਈ ਰਵਾਨਾ ਕਰਨ ਤੋਂ ਪਹਿਲਾਂ ਸ. ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਬਗਲਾਵਾਲੀ ਧਰਮਸ਼ਾਲਾ ਸ੍ਰੀ ਹਨੂੰਮਾਨ ਮੰਦਿਰ ਵਿਖੇ ਮੱਥਾ ਟੇਕਿਆ। ਇਨ੍ਹਾਂ ਬੱਸਾਂ ਵਿਚ 200 ਦੇ ਕਰੀਬ ਸ਼ਰਧਾਲੂ ਯਾਤਰਾ ਕਰ ਰਹੇ ਹਨ। ਸਾਲਾਸਰ ਧਾਮ ਲਈ ਜਾਣ ਵਾਲੇ ਸ਼ਰਧਾਲੂਆਂ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਸਨ। ਇਸ ਮੌਕੇ ਇਕ ਸ਼ਰਧਾਲੂ ਦੀਪਿਕਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕਾਫੀ ਸਮੇਂ ਤੋਂ ਸਾਲਾਸਰ ਧਾਮ ਵਿਖੇ ਜਾਣ ਦਾ ਪ੍ਰੋਗਰਾਮ ਬਣਾ ਰਿਹਾ ਸੀ ਅਤੇ ਜਿਉਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਉੱਥੇ ਲਿਜਾਇਆ ਜਾ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਇਸ ਸਬੰਧੀ ਸੰਪਰਕ ਕੀਤਾ ਅਤੇ ਅੱਜ ਉਹ ਆਪਣੇ ਦੋਵੇਂ ਬੱਚਿਆਂ ਨਾਲ ਸਾਲਾਸਰ ਵਿਖੇ ਜਾ ਰਹੀ ਹੈ।

 

Tags: Sukhbir , Sukhbir Singh Badal , Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD