Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸਹੀਦ ਭਗਤ ਸਿੰਘ ਦੇ ਨਾਂ ਤੇ ਰੱਖਣਾ ਤਹਿ : ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ

ਪਿੰਡ ਮਦਨਪੁਰ ਵਿਖੇ 85 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ ਪਿੰਡ ਮਦਨਪੁਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ।
ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ ਪਿੰਡ ਮਦਨਪੁਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 04 Jan 2016

ਮੋਹਾਲੀ ਵਿਖੇ ਬਣੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸਹੀਦ ਭਗਤ ਸਿੰਘ ਦੇ ਨਾਂ ਤੇ ਰੱਖਣਾ ਲਗਭਗ ਤਹਿ ਹੋ ਚੁੱਕਾ ਹੈ ਅਤੇ ਇਸ ਦਾ ਰਸਮੀ ਐਲਾਨ ਜਲਦੀ ਹੀ ਹੋ ਜਾਵੇਗਾ। ਇਸ ਗੱਲ ਦੀ ਜਾਣਕਾਰੀ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਾਲੀ ਸ਼ਹਿਰ 'ਚ ਪੈਂਦੇ ਪਿੰਡ ਮਦਨਪੁਰ ਵਿਖੇ ਮੁੱਖ ਸੰਸਦੀ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਸ੍ਰੀ ਸੋਮ ਪ੍ਰਕਾਸ਼ ਨਾਲ ਸਾਂਝੇ ਤੌਰ ਤੇ 85 ਲੱਖ ਰੁਪਏ ਦੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਇਸ ਖਿੱਤੇ  ਲਈ ਵਰਦਾਨ ਸਾਬਤ ਹੋਵੇਗਾ ਅਤੇ ਇਸ ਇਲਾਕੇ ਵਿੱਚ ਰੋਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ । ਉਨ੍ਹਾਂ ਦੱਸਿਆ ਕਿ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮਾਰਚ ਮਹੀਨੇ ਤੋਂ ਕੌਂਮਾਤਰੀ ਉਡਾਨਾ ਸ਼ੁਰੂ ਹੋ ਜਾਣਗੀਆਂ। ਪੱਤਰਕਾਰਾਂ ਵੱਲੋਂ ਹਾਲ ਹੀ ਵਿੱਚ ਪਠਾਨਕੋਟ ਏਅਰਬੇਸ ਤੇ ਹੋਏ ਅੱਤਵਾਦੀ ਹਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਤੇ ਮਾਣ ਹੈ ਜਿਨ੍ਹਾਂ ਨੇ ਆਪਣੇ ਦੇਸ਼ ਦੀ ਏਕਤਾ ਅਤੇ ਅੰਖਡਤਾ ਲਈ ਅੱਤਵਾਦੀਆਂ ਦਾ ਡੱਟਕੇ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੇ ਮਨਸੂਬਿਆਂ ਨੂੰ ਅਸਫਲ ਬਣਾਇਆ। ਇਨ੍ਹਾਂ ਮਹਾਨ ਸਹੀਦਾਂ ਨੂੰ ਹਮੇਸਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ । ਉਨ੍ਹਾਂ ਕਿਹਾ ਕਿ ਦੋਵੇ ਮੁਲਕਾਂ ਦੇ ਲੋਕ ਸ਼ਾਂਤੀ ਚਾਹੁੰਦੇ ਹਨ ਅਤੇ ਅੱਤਵਾਦੀ ਦੋਵਾਂ ਦੇਸ਼ਾਂ ਵਿੱਚ ਖਟਾਸ ਪੈਦਾ ਕਰਨ ਲਈ ਆਪਣੇ ਹੱਥਕੰਢੇ ਵਰਤਦੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਰਹੱਦੀ ਸੂਬਿਆਂ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ ਖਾਸ-ਕਰਕੇ ਬਾਰਡਰਾਂ ਤੇ ਚੋਕਸੀ ਵਧਾਈ ਜਾਵੇ। 

ਇਸ ਮੌਕੇ ਮੁੱਖ ਸੰਸਦੀ ਸਕੱਤਰ ਸਥਾਨਕ ਸਰਕਾਰ ਸ੍ਰੀ ਸੋਮ ਪ੍ਰਕਾਸ਼  ਨੇ ਪੱਤਰਕਾਰਾਂ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਹਮੇਸਾਂ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਰਹੀਂ ਹੈ ਅਤੇ ਹੁਣ ਪਿੰਡਾਂ ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਦਨਪੁਰ ਵਿਖੇ ਫਿਰਨੀ ਪੱਕੀ ਕਰਨ ਅਤੇ ਗੰਦੇ ਪਾਣੀ ਦੇ ਨਿਕਾਸ ਤੇ 85 ਲੱਖ  ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਪਿੰਡ ਨੂੰ ਮੋਹਾਲੀ ਸ਼ਹਿਰ ਦੀ ਤਰ੍ਹਾਂ ਸੁੰਦਰ ਅਤੇ ਸਾਫ਼ ਸੁਥਰਾ ਬਣਾਇਆਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸੁਰੂ ਕੀਤੇ ਗਏ ਵਿਕਾਸ ਕੰਮਾਂ ਨੂੰ ਪੰਜ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋ ਉਪਰੰਤ ਉਨ੍ਹਾਂ ਕਰਵਾਏ ਗਏ ਸਮਾਗਮ ਨੂੰ ਵੀ ਸੰਬੋਧਨ ਕੀਤਾ। ਸਮਾਗਮ ਨੂੰ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸ੍ਰੀ ਸੁਖਵਿੰਦਰ ਗੋਲਡੀ ਅਤੇ ਹਲਕਾ ਇੰਚਾਰਜ ਮੋਹਾਲੀ ਸ੍ਰ: ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਉਮਾ ਸੰਕਰ ਗੁਪਤਾ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਕੌਂਸਲਰ ਸ੍ਰ: ਸੁਖਦੇਵ ਸਿੰਘ ਪਟਵਾਰੀ, ਸ੍ਰ: ਗੁਰਮੁੱਖ ਸਿੰਘ ਸੋਹਲ, ਸ੍ਰ: ਕਮਲਜੀਤ ਸਿੰਘ ਰੂਬੀ, ਸ੍ਰੀ ਸੈਬੀ ਆਨੰਦ, ਸ੍ਰੀਮਤੀ ਕੁਲਦੀਪ ਕੌਰ ਕੰਗ, ਸ੍ਰ: ਪਰਮਜੀਤ ਸਿੰਘ ਕਾਹਲੋ , ਸ੍ਰੀ ਹਰਮਨਪੀ੍ਰਤ ਸਿੰਘ ਪਿੰ੍ਰਸ, ਬੋਬੀ ਕੰਬੋਜ, ਸ੍ਰੀ ਗੁਰਮੀਤ ਸਿੰਘ ਵਾਲੀਆ ਅਤੇ ਅਕਾਲੀ ਆਗੂ  ਸ੍ਰੀ ਅਵਤਾਰ ਸਿੰਘ ਵਾਲੀਆ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰ: ਬਲਜੀਤ ਸਿੰਘ ਕੁੰਭੜਾ,  ਬੀ.ਜੇ.ਪੀ. ਆਗੂ ਰਾਮੇਸ ਵਰਮਾ ਸਮੇਤ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਵੀ ਮੌਜੂਦ ਸਨ। 

   

 

Tags: Prem Singh Chandumajra , Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD