Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਸਾਲ 2016-17 ਲਈ 5484 ਕਰੋੜ 32 ਲੱਖ 60 ਹਜ਼ਾਰ ਰੁਪਏ ਦੀ ਰਿਣ ਯੋਜਨਾ ਕੀਤੀ ਜਾਰੀ

ਸਿੱਖਿਆ ਲਈ ਘੱਟ ਵਿਆਜ ਦੀ ਦਰ ਤੇ 190 ਕਰੋੜ ਰੁਪਏ ਕਰਜੇ ਦਿੱਤੇ ਜਾਣਗੇ

Web Admin

Web Admin

5 Dariya News

ਐਸ.ਏ.ਐਸ.ਨਗਰ , 05 Jan 2016

Last updated on: Jan 05, 2016, 00:00 IST

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ  ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਲਈ ਨੈਸ਼ਨਲ ਬੈਂਕ ਫਾਰ ਐਗਰੀਕਲਚਲਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੀ ਸਾਲ 2016-17 ਲਈ 5484 ਕਰੋੜ 32 ਲੱਖ 60 ਹਜ਼ਾਰ ਰੁਪਏ ਦੀ ਸਲਾਨਾ ਰਿਣ ਯੋਜਨਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਰੀ ਕਰਦਿਆਂ ਨਾਬਾਰਡ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਜ਼ਿਲ੍ਹੇ ਵਿੱਚ ਸਵੈ-ਰੋਜ਼ਗਾਰ ਧੰਦਿਆਂ ਲਈ ਘੱਟ ਵਿਆਜ ਦੀ ਦਰ ਤੇ ਅਸਾਨ ਕਿਸਤਾਂ ਤੇ ਕਰਜੇ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਨੌਜਵਾਨ ਹੂਨਰ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕਰਕੇ ਵੱਧ ਤੋਂ ਵੱਧ ਆਪੋ ਆਪਣੇ ਕਾਰੋਬਾਰ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਣ। 

ਸਿੱਧੂ ਨੇ ਦੱਸਿਆ ਕਿ ਨਾਬਾਰਡ ਵੱਲੋਂ ਜ਼ਿਲ੍ਹੇ 'ਚ Àੁਚੇਰੀ ਸਿੱਖਿਆ ਪ੍ਰਾਪਤੀ ਲਈ ਘੱਟ ਵਿਆਜ ਦੀ ਦਰ ਤੇ 190 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ ਤਾਂ ਜੋ ਲੋੜਵੰਦ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸ਼ਲ ਕਰਨ ਵਿੱਚ ਵਿੱਤੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣੀ ਉਚੇਰੀ ਪੜਾਈ ਜਾਰੀ ਰੱਖ ਸਕਣ। ਉਨ੍ਹਾਂ ਨਾਬਾਰਡ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਚੇਰੀ ਸਿੱਖਿਆ ਲਈ ਦਿੱਤੇ ਜਾਣ ਵਾਲੇ ਕਰਜੇ ਬਿਨ੍ਹਾਂ ਕਿਸੇ ਦੇਰੀ ਤੋਂ ਦਿੱਤੇ ਜਾਣ ਤਾਂ ਜੋ ਕਰਜਾ ਲੈਣ ਵਾਲੇ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਵੀ ਘੱਟ ਵਿਆਜ ਤੇ ਕਰਜੇ ਮੁਹੱਈਆ ਕਰਾਉਣ ਲਈ ਆਖਿਆ ਅਤੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਦੇ ਨਾਲ-ਨਾਲ ਅਧੁਨਿਕ ਖੇਤੀ ਮਸ਼ੀਨਰੀ ਲਈ ਵੀ ਘੱਟ ਵਿਆਜ ਤੇ ਕਰਜੇ ਮੁਹੱਈਆ ਕਰਾਉਣ ਲਈ ਆਖਿਆ। ਨਾਬਾਰਡ ਵੱਲੋਂ ਜ਼ਿਲ੍ਹੇ ਦੀ ਸਲਾਨਾ ਰਿਣ ਯੋਜਨਾ ਤਹਿਤ ਜ਼ਿਲ੍ਹੇ 'ਚ  ਖੇਤੀਬਾੜੀ ਸੈਕਟਰ ਲਈ ਸਾਲ 2016-17 ਲਈ 2827 ਕਰੋੜ 37 ਲੱਖ 77 ਹਜ਼ਾਰ ਰੁਪਏ ਰੱਖੇ ਗਏ ਹਨ ਅਤੇ ਜ਼ਿਲ੍ਹੇ 'ਚ ਛੋਟੇ ਅਤੇ ਦਰਮਿਆਨੇ ਲਘੂ ਉਦਯੋਗ ਲਗਾਉਣ ਲਈ 1397 ਕਰੋੜ 22 ਲੱਖ ਦੇ ਕਰਜੇ ਦਿੱਤੇ ਜਾਣਗੇ ਅਤੇ ਨਰਿਆਤ ਰਿਣ ਤਹਿਤ 101 ਕਰੋੜ 25 ਲੱਖ ਅਤੇ ਮਕਾਨ ਬਣਾਉਣ ਲਈ 730 ਕਰੋੜ 12 ਲੱਖ 50 ਹਜ਼ਾਰ ਰੁਪਏ ਦੀ ਕਰਜੇ ਮੁਹੱਈਆ ਕਰਵਾਏ ਜਾਣਗੇ। 

ਇਸ ਤੋਂ ਇਲਾਵਾ ਜ਼ਿਲ੍ਹੇ 'ਚ ਸਮਾਜਿਕ ਬੁਨਿਆਦੀ ਢਾਂਚੇ ਤੇ 225 ਕਰੋੜ 28 ਲੱਖ 13 ਹਜ਼ਾਰ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਰਨਿਉਲ ਐਨਰਜੀ ਲਈ 13 ਕਰੋੜ 7 ਲੱਖ 21 ਹਜ਼ਾਰ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਸਲਾਨਾ ਰਿਣ ਯੋਜਨਾ ਵਿੱਚ ਬਾਗਬਾਨੀ ਤੋਂ ਇਲਾਵਾ ਡੇਅਰੀ ਧੰਦਿਆਂ, ਸੈਲਪ ਹੈਲਪ ਗਰੁੱਪਾਂ ਲਈ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਘੱਟ ਵਿਆਜ ਦਰ ਤੇ ਕਰਜੇ ਦੇਣ ਦੀ ਵਿਵਸਥਾ ਵੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਨਾਬਾਰਡ ਦੇ ਡੀ.ਡੀ.ਐਮ ਸ੍ਰੀ ਸੰਜੀਵ ਕੁਮਾਰ ਸਰਮਾ, ਚੀਫ ਲੀਡ ਜ਼ਿਲ੍ਹੇ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ. ਸੈਣੀ,  ਐਸ.ਡੀ.ਐਮ ਡੇਰਾਬਸੀ ਸ੍ਰੀ ਸਿਵ ਕੁਮਾਰ, ਡੀ.ਡੀ.ਪੀ.ਓ ਸ੍ਰੀ ਕੁਲਵੰਤ ਸਿੰਘ  ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD