Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸਰਕਾਰ ਜੇਲ ਵਿਚ ਮੁਲਾਕਾਤੀਆਂ ਦੀ ਗਿਣਤੀ ਨਿਰਧਾਰਤ ਕਰੇਗੀ - ਸਰਵਨ ਸਿੰਘ ਫਿਲੌਰ

ਸਮਾਰਟ ਕਾਰਡ ਪ੍ਰਣਾਲੀ ਲਾਗੂ ਕੀਤੀ ਜਾਵੇਗੀ, ਜੇਲ ਦੇ ਰਿਕਾਰਡ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ

ਸਰਵਨ ਸਿੰਘ ਫਿਲੌਰ
ਸਰਵਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 26 Apr 2013

Last updated on: Apr 26, 2013, 00:00 IST

ਪੰਜਾਬ ਦੇ ਜੇਲ ਮੰਤਰੀ ਸਰਵਨ ਸਿੰਘ ਫਿਲੌਰ ਨੇ ਜੇਲਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਥੇ ਮੁਲਾਕਾਤ ਕਰਨ ਆਉਣ ਵਾਲਿਆਂ ਦੀ ਗਿਣਤੀ 'ਤੇ ਨਿਗਰਾਨੀ ਸਬੰਧੀ ਵਿਭਾਗ ਦੇ ਅਧਿਕਾਰੀ ਨੂੰ  ਆਦੇਸ਼ ਦਿੰਦਿਆਂ ਕਿਹਾ ਕਿ ਸਾਰੀਆਂ ਜੇਲਾਂ ਵਿਚ ਸਮਾਰਟ ਕਾਰਡ ਪ੍ਰਣਾਲੀ ਸ਼ੁਰੂ ਕਰਨ ਦੀ ਪ੍ਰਕ੍ਰਿਆ ਤੇਜ ਕੀਤੀ ਜਾਵੇ ਅਤੇ ਮੁਲਾਕਾਤੀਆਂ ਦੀ ਗਿਣਤੀ 'ਤੇ ਨਿਗਰਾਨੀ ਰੱਖਣ ਲਈ ਪਹਿਚਾਨ ਪੱਤਰ ਜਾਰੀ ਕੀਤੇ ਜਾਣ। ਉੁਨ੍ਹਾਂ ਨੇ ਜੇਲ ਅਧਿਕਾਰੀਆਂ ਨੂੰ ਮੁਲਾਕਾਤੀਆਂ ਦੇ ਸਮੇਂ ਸਬੰਧੀ ਵੀ ਪੂਰੀ ਤਰ੍ਹਾਂ ਪਾਬੰਦ ਰਹਿਣ ਲਈ ਆਖਿਆ ਹੈ।ਵਿਭਾਗ ਦੇ ਅਧਿਕਾਰੀਆਂ ਦੀ ਇਕ ਉਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ ਫਿਲੌਰ ਨੇ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਸਰਕਾਰ ਦਾ ਮੁੱਖ ਏਜੰਡਾ ਹੈ। ਜੇਲ ਵਿਭਾਗ ਵਲੋਂ ਨਵੀਂਆਂ ਜੇਲ੍ਹਾਂ ਵਿਚ ਸੀ ਸੀ ਟੀ ਵੀ ਕੈਮਰੇ ਅਤੇ ਮੋਬਾਈਲ ਜੈਮਰ ਲਗਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂਆਂ ਜੇਲਾਂ ਦੀ ਚਾਰ ਦੀਵਾਰੀ ਤੋਂ 100 ਫੁੱਟ ਦੀ ਦੂਰੀ 'ਤੇ ਦੋ ਮੰਜਿਲਾਂ ਇਮਾਰਤ ਉਸਾਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਕੈਂਦੀਆਂ ਅਤੇ ਜੇਲ ਪ੍ਰਸ਼ਾਸ਼ਨ ਵਿਚਕਾਰ ਸੁਖਾਵਾਂ ਮਾਹੋਲ ਕਾਇਮ ਕਰਨ ਲਈ ਵਿਭਾਗ ਵਲੋਂ ਰਾਜ ਦੀਆਂ ਜੇਲਾਂ ਵਿਚ ਨੰਬਰਦਾਰ ਪ੍ਰਣਾਲੀ ਲਾਗੂ ਕੀਤੀ ਜਾਵੇਗੀ। 

ਜੇਲਾਂ ਵਿਚ ਵਧੀਆ ਖਾਣਾ ਮੁਹੱਈਆ ਕਰਵਾਉਣ ਦਾ ਜਿਕਰ ਰਕਦੇ ਹੋਏ ਜੇਲ ਮੰਤਰੀ ਨੇ ਕਿਹਾ ਕਿ ਵਿਭਾਗ ਵਲੋਂ ਪ੍ਰਸਿੱਧ ਸੰਸਥਾਵਾਂ ਦੇ ਡਾਇਟੀਸ਼ਨਾ ਨਾਲ ਸਲਾਹ ਮਸ਼ਵਹਰੇ ਤੋ ਬਾਅਦ ਡਾÎਇਟ ਪ੍ਰਣਾਲੀ ਦਾ ਜਾਇਜਾ ਲਿਆ ਜਾਵੇਗਾ । ਆਈ ਜੀ ਜੇਲ੍ਹਾਂ, ਕੇਂਦਰੀ ਅਤੇ ਸਬ-ਜੇਲ ਦੇ ਪ੍ਰਤੀਨਿਧੀਆਂ ਦੇ ਨਾਲ-ਨਾਲ ਪੀ ਜੀ ਆਈ ਚੰਡੀਗੜ੍ਹ ਤੋਂ ਡਾਂਟੀਸ਼ਨਾਂ ਦੀ ਸ਼ਮੂਲਿਅਤ ਨਾਲ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਜਲਦੀ ਕੈਦਿਆਂ ਲਈ ਸਿਹਤਮੰਦ ਭੋਜਨ ਦਾ ਸੁਝਾਅ ਪੇਸ਼ ਕਰੇਗੀ। ਉਨ੍ਹਾਂ ਜੇਲ ਸੁਪਰਡੇਂਟਾਂ ਨੂੰ  ਕੰਪਿਊਟਰੀਕ੍ਰਿਤ ਪ੍ਰਣਾਲੀ ਦੇ ਰਾਹੀਂ ਦੋ ਰਸੋਈਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਜੇਲ ਵਿਭਾਗ ਨੂੰ ਸਾਰੀਆਂ ਅੱਠ ਜੇਲ੍ਹਾਂ ਵਿਚ ਕ੍ਰੇਡਿਟ ਕਾਰਡ ਪ੍ਰਣਾਲੀ ਲਾਗੂ ਕਰਨ ਨੂੰ ਕਿਹਾ ਤਾਂ ਜੋ ਉਹ ਜੇਲ ਕੰਟੀਨਾਂ ਤੋਂ ਵਸਤਾਂ ਖਰੀਦ ਸਕਣ। ਮੰਤਰੀ ਨੇ ਇਹ ਵੀ ਆਖਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦਿਆਂ ਦਾ ਪੂਰਾ ਰਿਕਾਰਡ ਤਿਹਾੜ ਜੇਲ ਦੀ ਤਰਜ਼ 'ਤੇ ਕੰਪਿਊਟਰੀਕ੍ਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਜਰੂਰੀ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD