Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਾਕਿਸਤਾਨ ਸਰਬਜੀਤ ਨੂੰ ਵਧੀਆ ਇਲਾਜ ਲਈ ਭਾਰਤ ਨੂੰ ਸੌਂਪੇ:ਆਦੇਸ਼ ਪ੍ਰਤਾਪ ਸਿੰਘ ਕੈਰੋਂ

ਆਦੇਸ਼ ਪ੍ਰਤਾਪ ਸਿੰਘ ਕੈਰੋਂ
ਆਦੇਸ਼ ਪ੍ਰਤਾਪ ਸਿੰਘ ਕੈਰੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 29 Apr 2013

Last updated on: Apr 29, 2013, 00:00 IST

ਪਾਕਿਸਤਾਨ ਦੀ ਜੇਲ੍ਹ ਵਿੱਚ ਹਮਲੇ ਦਾ ਸ਼ਿਕਾਰ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਭਾਰਤੀ ਕੈਦੀ ਸਰਬਜੀਤ ਸਿੰਘ ਨੂੰ ਪਾਕਿਸਤਾਨ ਨੂੰ ਭਾਰਤ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਉਸ ਦੇ ਪਰਿਵਾਰ ਦੀ ਮੌਜੂਦਗੀ ਵਿੱਚ ਉਸ ਦਾ ਇਥੇ ਵਧੀਆ ਇਲਾਜ ਕੀਤਾ ਜਾ ਸਕੇ। ਇਹ ਅਪੀਲ ਅੱਜ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪਾਕਿਸਤਾਨ ਸਰਕਾਰ ਅੱਗੇ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਹਾਲਤ ਵਿੱਚ ਪਾਕਿਸਤਾਨ ਦਾ ਇਹ ਇਖਲਾਕੀ ਤੇ ਇਨਸਾਨੀ ਫਰਜ਼ ਬਣਦਾ ਹੈ ਕਿ ਉਸਦਾ ਪਰਿਵਾਰ ਉਸ ਦੇ ਕੋਲ ਰਹਿ ਕੇ ਉਸਦਾ ਇਲਾਜ ਕਰਾਏ। ਸਰਬਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਰੋਂ ਨੇ ਕਿਹਾ ਕਿ ਪਰਿਵਾਰ ਨੇ ਇੰਨੇ ਸਾਲਾਂ ਦੌਰਾਨ ਜੋ ਸੰਤਾਪ ਭੋਗਿਆ ਹੈ, ਉਸ ਨੂੰ ਸ਼ਬਦਾਂ ਰਾਹੀਂ ਬਿਆਨ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ 'ਤੇ ਭਰੋਸਾ ਰੱਖਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਵੀ ਇਹ ਡਿਊਟੀ ਬਣਦੀ ਹੈ ਕਿ ਉਹ ਸਰਬਜੀਤ ਸਿੰਘ ਨੂੰ ਭਾਰਤ ਲਿਆ ਕੇ ਉਸਦੇ ਪਰਿਵਾਰ ਦੀ ਹਾਜ਼ਰੀ ਵਿੱਚ ਉਸਦਾ ਇਲਾਜ ਕਰਾਉਣ। ਸ੍ਰੀ ਕੈਰੋਂ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਦੋਨਾਂ ਦੇਸ਼ਾਂ ਦੇ ਆਪਸੀ ਸਬੰਧਾਂ ਵਿੱਚ ਵੀ ਨੇੜਤਾ ਆਵੇਗੀ ਕਿਉਂਕਿ ਇਸ ਸਮੇਂ ਵਿੱਚ ਵਧਾਇਆ ਦੋਸਤੀ ਦਾ ਹੱਥ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਨੇੜੇ ਲੈ ਕੇ ਆਏਗਾ। ਜ਼ਿਕਰਯੋਗ ਹੈ ਕਿ ਕਈ ਸਾਲ ਪਹਿਲਾਂ ਹੀ ਪੰਜਾਬ ਵਿਧਾਨ ਸਭਾ  ਸਰਬਜੀਤ ਦੀ ਰਿਹਾਈ ਲਈ ਮਤਾ ਪਾਸ ਕਰ ਚੁੱਕੀ ਹੈ, ਜਿਸ ਨੂੰ ਸ੍ਰੀ ਕੈਰੋਂ ਵੱਲੋਂ ਪੇਸ਼ ਕੀਤਾ ਗਿਆ ਸੀ।  ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਚਾਹੀਦਾ ਹੈ ਕਿ ਉਹ ਸਜ਼ਾ ਦਾ ਸਮਾਂ ਪੂਰਾ ਕਰ ਚੁੱਕੇ ਸਾਰੇ ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਨਾਲ ਨਾਲ ਸਾਰੇ ਜੰਗੀ ਕੈਦੀਆਂ ਨੂੰ ਰਿਹਾਅ ਕਰਕੇ ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਦੇਵੇ।

 

Tags: Adesh Partap Singh Kairon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD