Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਿਪਟੀ ਕਮਿਸ਼ਨਰ ਨੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੋਸਾਇਟੀ ਦਾ ਕੈਲੰਡਰ ਕੀਤਾ ਜਾਰੀ

ਸਮਾਜ ਸੇਵੀ ਕੰਮਾਂ ਵਿੱਚ ਗੈਰ ਸਰਕਾਰੀ ਸੰਸਥਾਵਾਂ ਆਪਣਾ ਵੱਡਮੁਲਾ ਯੋਗਦਾਨ ਪਾਉਣ : ਤੇਜਿੰਦਰ ਪਾਲ ਸਿੰਘ ਸਿੱਧੂ

ਡਿਪਟੀ ਕਮਿਸ਼ਨਰ ਸ.ਤੇਜਿੰਦਰਪਾਲ ਸਿੰਘ ਸਿੱਧੂ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੋਸਾਇਟੀ ਦਾ ਕੈਲੰਡਰ ਜਾਰੀ ਕਰਦੇ ਹੋਏ ।
ਡਿਪਟੀ ਕਮਿਸ਼ਨਰ ਸ.ਤੇਜਿੰਦਰਪਾਲ ਸਿੰਘ ਸਿੱਧੂ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੋਸਾਇਟੀ ਦਾ ਕੈਲੰਡਰ ਜਾਰੀ ਕਰਦੇ ਹੋਏ ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Jan 2016

Last updated on: Jan 06, 2016, 00:00 IST

ਜਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੋਸਾਇਟੀ ਵੱਲੋਂ ਸਾਲ 2016 ਦੇ ਨਵੇਂ ਛਾਪੇ ਕੈਲੰਡਰ ਨੂੰ ਜਾਰੀ ਕੀਤਾ।  ਸ੍ਰੀ ਸਿੱਧੂ ਨੇ ਸਭਾ ਵੱਲੋਂ ਕੀਤੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੋਸਾਇਟੀ ਵੱਲੋਂ ਕੀਤੇ ਜਾਂਦੇ ਕੰਮ ਸਮਾਜ ਲਈ ਬਹੁਤ ਲਾਭਦਾਇਕ ਹਨ । ਸ੍ਰੀ ਸਿੱਧੂ ਨੇ ਗੈਰ ਸਰਕਾਰੀ ਸੰਸਥਾਵਾਂ ਅਤੇ  ਆਮ ਲੋਕਾਂ ਨੂੰ ਸਮਾਜ ਸੇਵੀ ਕੰਮਾਂ ਵਿਚ ਵਧ ਚੜ੍ਹਕੇ ਆਪਣਾ ਆਪਣਾ ਯੋਗਦਾਨ ਪਾਉਣ ਦਾ ਸੱਦਾ ਵੀ ਦਿੱਤਾ ।ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਉਪ ਮੁੱਖ ਕਾਰਜਕਾਰੀ ਅਫ਼ਸਰ  ਜ਼ਿਲ੍ਹਾ ਪ੍ਰੀਸਦ ਸ੍ਰੀ ਰਵਿੰਦਰ ਸਿੰਘ ਸੰਧੂ, ਸੋਸਾਇਟੀ ਦੇ ਸ੍ਰਪ੍ਰਸਤ ਇੰਜ. ਅਮਰ ਸਿੰਘ ਰੰਧਾਵਾ ਅਤੇ ਪ੍ਰਧਾਨ ਸ. ਗੁਰਮੇਲ ਸਿੰਘ ਮੌਜੋਵਾਲ ਨੇ ਸਭਾ ਦੀਆਂ ਪਿਛਲੇ  ਤਿੰਨ ਸਾਲਾਂ 'ਚ ਕੀਤੀਆਂ ਗਤੀਵਿਧੀਆਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਹਰ ਸਾਲ ਫੇਜ਼ ਗਿਆਰ੍ਹਾਂ 'ਚ ਖੂਨਦਾਨ ਕੈਂਪ ਲਗਾਉਂਦੀ ਹੈ । ਸੋਸਾਇਟੀ ਵੱਲੋਂ ਕਰੀਬ 1500 ਨਵੇਂ ਬੂਟੇ ਲਗਵਾਏ ਗਏ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸੋਸਾਇਟੀ ਨੇ ਫੇਜ਼-11 ਵਿਚੋਂ  ਕਾਂਗਰਸ ਘਾਹ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫੇਜ਼-11 ਦੀ ਇੱਕ ਡਾਇਰੈਕਟਰੀ ਛੱਪਾਕੇ ਵੀ ਵੰਡੀ। ਕੈਲੰਡਰ ਜਾਰੀ ਕਰਨ ਦੇ ਸਮਾਰੋਹ 'ਚ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੋਸਾਇਟੀ ਦੇ ਜਨਰਲ ਸਕੱਤਰ ਸ. ਬਲਵੀਰ ਸਿੰਘ ਖਾਲਸਾ, ਚੇਅਰਮੈਨ ਬਚਿੱਤਰ ਸਿੰਘ ਟਿਵਾਣਾ, ਸੀਨੀਅਰ ਮੀਤ ਪ੍ਰਧਾਨ ਹਮੀਰ ਸਿੰਘ ਗਿੱਲ, ਮੈਂਬਰ ਬਲਵੀਰ ਸਿੰਘ 48 ਸੀ, ਧਰਮਪਾਲ ਹੁਸ਼ਿਆਰਪੁਰੀ, ਸੁਰਜੀਤ ਸਿੰਘ, ਜਸਪਾਲ ਸਿੰਘ, ਕੁਲਵੰਤ ਸਿੰਘ, ਸਤਿਨਾਮ ਸਿੰਘ, ਸੁਰਿੰਦਰ ਸਿੰਘ ਕਲੇਰ ਮੌਜੂਦ ਸਨ।

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD