ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਕਰਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਪਬਲਿਕ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਨਜਿੱਠਣ ਲਈ ਵਿਸ਼ੇਸ ਯਤਨ ਕਰਨ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫ਼ਤਰੀ ਕੰਮ-ਕਾਜ ਲਈ ਆਈ ਇੱਕ ਅਪਾਹਿਜ ਲੜਕੀ ਕੋਲ ਖੁਦ ਜਾ ਕੇ ਉਸ ਦੀ ਗੱਲਬਾਤ ਸੁਣੀ ਅਤੇ ਉਸ ਦੇ ਕੰਮ-ਕਾਜ ਨੂੰ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਅਧਿਕਾਰੀਆਂ ਨੂੰ ਸਪੱਸਟ ਤੌਰ ਤੇ ਆਖਿਆ ਗਿਆ ਹੈ ਕਿ ਜਦੋ ਵੀ ਕੋਈ ਵਿਅਕਤੀ ਕਿਸੇ ਦਫ਼ਤਰ ਵਿਖੇ ਕਿਸੇ ਕਿਸਮ ਦੀ ਆਪਣੀ ਸਿਕਾਇਤ ਜਾਂ ਕੋਈ ਕੰਮ-ਕਾਜ ਲੈ ਕੇ ਆਉਦਾ ਹੈ ਤਾਂ ਉਸ ਨੂੰ ਪਹਿਲ ਦੇ ਅਧਾਰ ਤੇ ਸੁਣਿਆ ਜਾਵੇ ਅਤੇ ਹਰ ਸੰਭਵ ਕੋਸ਼ਿਸ ਕੀਤੀ ਜਾਵੇ ਕਿ ਸ਼ਿਕਾਇਤ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਜਾਵੇ। ਇਸ ਮੌਕੇ ਯੂਥ ਅਕਾਲੀ ਆਗੂ ਰਾਜਾ ਕੰਵਰ ਜੋਤ ਸਿੰਘ ਮੋਹਾਲੀ ਵੀ ਮੌਜੂਦ ਸਨ।