ਚੁਨੀ ਲਾਲ ਭਗਤ ਨੇ ਬੇਲਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
Web Admin
5 Dariya News
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 06 Jan 2016
Last updated on: Jan 06, 2016, 00:00 IST
ਜੰਗਲਾਤ ਤੇ ਜੰਗਲੀ ਜੀਵ ਵਿਭਾਗ ਪੰਜਾਬ ਵਿੱਚ ਬੀਤੇ ਕਈ ਸਾਲਾਂ ਤੋਂ ਦਿਹਾੜੀਦਾਰ ਕਾਮਿਆਂ ਵੱਜੋਂ ਕੰਮ ਕਰੇ ਬੇਲਦਾਰਾਂ ਨੂੰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਚੁਨੀ ਲਾਲ ਭਗਤ ਵੱਲੋਂ ਵਣ ਭਵਨ, ਸੈਕਟਰ 68, ਮੋਹਾਲੀ ਵਿਖੇ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਵਿਭਾਗ ਵਿੱਚ ਪੱਕੇ ਕਰਨ ਸਬੰਧੀ ਨਿਯੁਕਤੀ ਪੱਤਰ ਵੰਡੇ ਗਏ।ਇਸ ਮੌਕੇ ਬੋਲਦਿਆ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਚੁਨੀ ਲਾਲ ਭਗਤ ਨੇ ਕਿਹਾ ਕਿ ਇਨ੍ਹਾਂ ਕਾਮਿਆਂ ਦਾ ਵਣ ਵਿਭਾਗ ਵਿੱਚ ਅਤੇ ਵਣਾਂ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਵਿੱਚ ਬਹੁਤ ਅਹਿਮ ਰੋਲ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਕਾਮਿਆਂ ਨੂੰ ਵਧਾਈ ਦਿੰਦੇ ਹੋਏ ਆਸ ਜਤਾਈ ਕਿ ਇਹ ਕਾਮੇ ਵਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਹਿਤ ਪੂਰੀ ਮਿਹਨਤ ਨਾਲ ਕੰਮ ਕਰਨਗੇ ।ਇੱਥੇ ਇਹ ਦਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮਿਤੀ 18-3-2011 ਨੂੰ ਜਾਰੀ ਕੀਤੀ ਗਈ ਪਾਲਿਸੀ ਅਨੁਸਾਰ ਮਿਤੀ 3-1-2006 ਤੱਕ 10 ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਕੰਮ ਕਰਨ ਵਾਲੇ ਦਿਹਾੜੀਦਾਰ ਮਜ਼ਦੂਰਾਂ ਨੂੰ ਪੱਕਾ ਕਰਨ ਸਬੰਧੀ ਪ੍ਰਾਵਧਾਨ ਕੀਤਾ ਗਿਆ ਸੀ। ਉਪਰੋਕਤ ਪਾਲਿਸੀ ਅਨੁਸਾਰ ਵਣ ਵਿਭਾਗ ਵਿੱਚ ਕੰਮ ਕਰ ਰਹੇ 417 ਦਿਹਾੜੀਦਾਰ ਮਜ਼ਦੂਰਾਂ ਨੂੰ ਬੇਲਦਾਰ ਦੀ ਅਸਾਮੀ ਤੇ ਭਰਤੀ ਕਰਨ ਲਈ ਵਣ ਵਿਭਾਗ ਨੂੰ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਪ੍ਰਵਾਨਗੀ ਪ੍ਰਾਪਤ ਹੋਈ ਸੀ।ਇਹਨਾਂ 417 ਦਿਹਾੜੀਦਾਰ ਕਾਮਿਆਂ ਨੂੰ ਬੇਲਦਾਰ ਦੀ ਅਸਾਮੀ ਤੇ ਤੈਨਾਤ ਕਰਨ ਲਈ ਵੱਖ-ਵੱਖ ਵਣ ਮਡਲਾਂ ਵਿੱਚ ਯੋਗ ਪਾਏ ਗਏ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ।