Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦੀ ਸੁਰੱਖਿਆ ਬਲਾਂ ਦੀ ਨਫਰੀ ਵਧਾਉਣ ਦੇ ਨਾਲ ਨਾਲ ਉਹਨਾਂ ਨੂੰ ਆਧੁਨਿਕ ਸਾਜ਼ੋ-ਸਮਾਨ ਨਾਲ ਲੈਸ ਕਰੋ-ਸੁਖਬੀਰ ਬਾਦਲ

ਸੀ.ਬੀ.ਆਈ. ਬਰਗਾੜੀ ਕਾਂਢ ਦੀ ਜਾਂਚ ਵਿਚ ਤੇਜ਼ੀ ਲਿਆਵੇ-ਸੁਖਬੀਰ ਨੇ ਰਾਜਨਾਥ ਸਿੰਘ ਕਿਹਾ

Web Admin

Web Admin

5 Dariya News

ਚੰਡੀਗੜ੍ਹ , 08 Jan 2016

Last updated on: Jan 08, 2016, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੁਲਕ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਘਟਨਾ ਦੀ ਜਾਂਚ ਕਰ ਰਹੀ ਸੀ.ਬੀ.ਆਈ. ਨੂੰ ਕਿਹਾ ਜਾਵੇ ਕਿ ਇਸ ਹਿਰਦੇਵੇਦਕ ਘਟਨਾ ਦੀ ਜਾਂਚ ਨੂੰ ਪਹਿਲ ਦੇ ਅਧਾਰ ਉੱਤੇ ਤੇਜ਼ੀ ਨਾਲ ਕਰੇ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।ਸੁਖਬੀਰ ਸਿੰਘ ਬਾਦਲ, ਜਿਹੜੇ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਨੇ ਸ੍ਰੀ ਰਾਜਨਾਥ ਸਿੰਘ ਨੂੰ ਇਹ ਵੀ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਾਰੀ ਸਰੱਹਦ ਉੱਤੇ ਤਾਇਨਾਤ ਸੁਰੱਖਿਆ ਬਲਾਂ ਦੀ ਨਫਰੀ ਵਧਾਉਣ ਦੇ ਨਾਲ ਨਾਲ ਇਹਨਾਂ ਨੂੰ ਆਧੁਨਿਕ ਸਾਜ਼ੋ ਸਮਾਨ ਨਾਲ ਲੈਸ ਵੀ ਕੀਤਾ ਜਾਵੇ ਤਾਂ ਕਿ ਸਰਹੱਦ ਦੀ ਰਾਖੀ ਹੋਰ ਵੀ ਮੁਸ਼ਤੈਦੀ ਨਾਲ ਕੀਤੀ ਜਾ ਸਕੇ। ਉਹਨਾਂ ਨੇ ਕਿਹਾ ਕਿ ਸਰਹੱਦ ਉੱਤੇ ਤਾਇਨਾਤ ਸੀਮਾ ਸੁਰੱਖਿਆ ਬਲ ਅਤੇ ਹੋਰ ਸੁਰੱਖਿਆ ਏਜੰਸੀਆਂ ਆਪਣੀ ਜ਼ਿਮੇਵਾਰੀ ਬਹੁਤ ਹੀ ਤਨਦੇਹੀ ਨਾਲ ਨਿਭਾਅ ਰਹੀਆਂ ਹਨ, ਪਰ ਫਿਰ ਵੀ ਪਾਕਿਸਤਾਨ ਵਾਲੇ ਪਾਸਿਉਂ ਉੱਚ ਸਿੱਖਲਾਈ ਯਾਫਤਾ ਦਹਿਸ਼ਤਗਰਦ ਸਾਡੇ ਮੁਲਕ ਵਿਚ ਘੁਸਪੇਠ ਕਰਕੇ ਦੀਨਾ ਨਗਰ ਅਤੇ ਪਠਾਨਕੋਟ ਵਰਗੀਆਂ ਘਠਨਾਵਾਂ ਕਰ ਜਾਂਦੇ ਹਨ। ਇਸ ਲਈ ਸਰਹੱਦਾਂ ਉੱਤੇ ਤਾਇਨਾਤ ਸੁਰੱਖਿਆ ਬਲਾਂ ਦੀ ਨਫਰੀ ਹੋਰ ਵਧਾਉਣ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਇਹਨਾਂ ਬਲਾਂ ਨੂੰ ਆਧੁਨਿਕ ਹਥਿਆਰਾਂ, ਸੰਚਾਰ ਸਾਧਨਾਂ ਅਤੇ ਹੋਰ ਸਾਜ਼ੋ ਸਮਾਨ ਨਾਲ ਲੈਸ ਕਰਨ ਦੀ ਜ਼ਰੂਰਤ ਹੈ ਤਾਂ ਕਿ ਉਹ ਦਹਿਸ਼ਤਗਰਦਾਂ ਨੂੰ ਨੇੜੇ ਨਾ ਲੱਗਣ ਦੇਣ।

ਉਪ ਮੁੱਖ ਮੰਤਰੀ ਨੇ ਦਸਿਆ ਕਿ ਪੰਜਾਬ ਪੁਲੀਸ ਨੇ ਹਮੇਸ਼ਾ ਹੀ ਸਰਹੱਦੋਂ ਪਾਰਲੇ ਦਹਿਸ਼ਤਗਰਦਾਂ ਨਾਲ ਬਹਾਦਰੀ ਅਤੇ ਪੇਸ਼ਵਰ ਢੰਗ ਨਾਲ ਨਿਪਟਿਆ ਹੈ। ਉਹਨਾਂ ਨੇ ਕਿਹਾ ਕਿ ਦੀਨਾਨਗਰ ਦੇ ਹਮਲੇ ਨੂੰ ਪੰਜਾਬ ਪੁਲੀਸ ਦੇ ਬਹਦਾਰ ਸਿਪਾਹੀਆਂ ਅਤੇ ਅਧਿਕਾਰੀਆਂ ਨੇ ਬੜੀ ਬਹਾਦਰੀ ਨਾਲ ਪਛਾੜਿਆ ਸੀ। ਇਸੇ ਤਰਾਂ ਹੀ ਪਠਾਨਕੋਟ ਦੇ ਹਮਲੇ ਤੋਂ ਪਹਿਲਾਂ ਪੰਜਾਬ ਪੁਲੀਸ ਵਲੋਂ ਦਿੱਤੀ ਗਈ ਜਾਣਕਾਰੀ ਸਦਕਾ ਹੀ ਕੌਮੀ ਸੁਰੱਖਿਆ ਗਾਰਡਜ਼, ਫੌਜ਼ ਅਤੇ ਹਵਾਈ ਸੈਨਾ  ਦੀ ਤਾਇਨਾਤੀ ਹੋ ਸਕੀ ਸੀ। ਉਹਨਾਂ ਕਿਹਾ ਕਿ ਇਹਨਾਂ ਅਗਾਊਂ ਪ੍ਰਬੰਧਾਂ ਕਰਕੇ ਹੀ ਦਹਿਸ਼ਤਗਰਦ ਲੜਾਕੂ ਜ਼ਹਾਜਾਂ, ਤਕਨੀਕੀ ਸਾਜ਼ੋ ਸਮਾਨ ਅਤੇ ਅਹਿਮ ਟਿਕਾਣਿਆਂ ਦਾ ਨੁਕਸਾਨ ਨਹੀਂ ਕਰ ਸਕੇ।ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਰਾਜਨਾਥ ਸਿੰਘ ਦਰਮਿਆਨ ਹੋਈ ਮੁਲਾਕਾਤ ਦੇ ਵੇਰਵੇ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਤੇ ਕੌਮੀ ਮਾਮਲਿਆਂ ਦੇ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦਸਿਆ ਕਿ ਉਪ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਵਿਚ ਕਈ ਵਾਰ ਕੇਂਦਰ ਸਰਕਾਰ ਨੂੰ ਕਹਿ ਚੁੱਕੀ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੇ ਅੰਦਰੂਨੀ ਸੁਰੁੱਿਖਆ ਪ੍ਰਬੰਧਾਂ ਅਤੇ ਸਮਰੱਥਾ ਉੱਤੇ ਮੁੜ ਵਿਚਾਰ ਕਰ ਲੈਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਨੇ ਖ਼ੁਦ ਸਰਹੱਦੀ ਸੁਰੱਖਿਆ ਬਲਾਂ ਦੀਆਂ ਹਥਿਆਰਾਂ, ਸੰਚਾਰ ਸਾਧਨਾਂ ਅਤੇ ਹੋਰ ਤਕਨੀਕੀ ਸਾਜ਼ੋ ਸਮਾਨ ਸਬੰਧੀ ਕਮਜ਼ੋਰੀਆਂ ਅਤੇ ਘਾਟਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਵਿਸਥਾਰ ਵਿਚ ਜਾਣੂ ਕਰਵਾਇਆ।

ਮੁਲਕ ਦੇ ਪਿਛਲੇ ਪ੍ਰਧਾਨ ਮੰਤਰੀ ਡਾ. Îਮਨਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੰਦਰੂਨੀ ਸੁਰੱਖਿਆ ਸਬੰਧੀ ਇੱਕ ਖਸੂਸੀ ਮੀਟਿੰਗ ਵਿਚ ਸ੍ਰ. ਸੁਖਬੀਰ ਸਿੰਘ ਨੇ ਬਾਦਲ ਨੇ ਸੁਝਾਅ ਦਿੱਤਾ ਸੀ ਕਿ ਪੁਲੀਸ ਅਤੇ ਅਰਧ ਫੌਜ਼ੀ ਬਲਾਂ ਨੂੰ ਉੱਚ ਸਿਖਲਾਈ ਦੇਣ ਅਤੇ ਅਤਿ ਆਧੁਨਿਕ ਸਾਜ਼ੋ-ਸਮਾਨ ਨਾਲ ਲੈਸ ਕਰਨ ਲਈ ਕੇਂਦਰੀ ਬਜਟ ਕਈ ਗੁਣਾ ਵਧਾਉਣ ਦੀ ਲੋੜ ਹੈ। ਉਹਨਾਂ ਨੇ ਅੱਜ ਦੀ ਮੀਟਿੰਗ ਵਿਚ ਵੀ ਆਪਣੀ ਇਹ ਮੰਗ ਮੁੜ ਦੁਹਰਾਉਂਦਿਆਂ ਕਿਹਾ ਕਿ ਪੁਲੀਸ ਦੇ ਆਧੁਨਿਕੀਕਰਨ ਦੀ ਅਹਿਮੀਅਤ ਨੂੰ ਬਹੁਤ ਘਟਾ ਕੇ ਵੇਖਿਆ ਜਾਂਦਾ ਹੈ ਅਤੇ ਪਿਛਲੀਆਂ ਕਈ ਕੇਂਦਰੀ ਸਰਕਾਰਾਂ ਵਲੋਂ ਤਾਂ ਅੱਖੋਂ ਪਰੋਖੇ ਹੀ ਕੀਤਾ ਜਾਂਦਾ ਰਿਹਾ ਹੈ। ਸ੍ਰ. ਬਾਦਲ ਨੇ ਸ਼੍ਰੀ ਰਾਜਨਾਥ ਸਿੰਘ ਨੂੰ ਦਸਿਆ ਕਿ ਸਾਡੇ ਮੁਲਕ ਨੂੰ ਅੱਜ ਦਹਿਸ਼ਤਗਰਦ ਦੁਸ਼ਮਣਾਂ ਨਾਲ ਮੁਕਾਬਲਾ ਕਰਨਾ ਪੈ ਰਿਹਾ ਹੈ ਜਿਹੜੇ ਹਮੇਸ਼ਾ ਹੀ ਬਹੁਤ ਹੀ ਆਧੁਨਿਕ ਤੇ ਮਾਰੂ ਹਥਿਆਰਾਂ ਦੇ ਨਾਲ ਨਾਲ ਉੱਚ ਪਾਏ ਦੇ ਸੰਚਾਰ ਸਾਧਨਾਂ ਨਾਲ ਲੈਸ ਹੁੰਦੇ ਹਨ।ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਇਸ ਮੁਲਾਕਾਤ ਸਮੇਂ ਸ੍ਰ. ਸੁਖਬੀਰ ਸਿੰਘ ਬਾਦਲ ਦੇ ਨਾਲ ਸੂਬੇ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰ ਵੀ ਹਾਜ਼ਰ ਸਨ।

 

Tags: Sukhbir , Sukhbir Singh Badal , RAJNATH SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD