Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਵਿਚੋਂ ਖਤਮ ਹੋ ਰਹੀ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਠੋਸ ਯਤਨ ਕੀਤੇ ਜਾਣ-ਚਾਹਲ

Web Admin

Web Admin

5 Dariya News

ਜਲੰਧਰ , 09 Jan 2016

ਪੰਜਾਬ ਅੰਦਰ ਦਿਨੋ ਦਿਨ ਹੋ ਰਹੀ ਪੰਜਾਬੀ ਭਾਸ਼ਾ ਦੀ ਭੈੜੀ ਹਾਲਤ ਬਾਰੇ ਆਪਣੀ ਡੂਘੀ ਚਿੰਤਾ ਦਾ ਪਰਗਟਾਵਾ ਕਰਦਿਆਂ ਪੰਜਾਬ ਫੇਰੀ ਤੇ ਆਏ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਉਹ ਪੰਜਾਬ ਦੇ ਨਕਸ਼ੇ ਉਪਰ ਪੰਜਾਬੀ ਭਾਸ਼ਾ ਦੇ ਹੋ ਰਹੇ ਖਤਾਮੇ ਲਈ ਬਹੁਤ ਚਿੰਤਤ ਹਨ ।ਉਹਨਾਂ ਨੇ ਦਸਿਆ ਕਿ ਪੰਜਾਬ ਅੰਦਰ ਆਮ ਲੋਕਾਂ ਨਾਲ ਗਲਬਾਤ ਕਰਦਿਆਂ ਜਾਂ ਕਿਸੇ ਗੈਰ ਸਰਕਾਰੀ ਅਦਾਰਿਆਂ,ਬੈਂਕਾਂ,ਰੈਸਟੋਰੈਂਟਾਂ ਤੇ ਹੋਟਲਾਂ ਆਦਿ ਵਿਚ ਕੰਮ ਕਰਦੇ ਮੁਲਾਜਮਾਂ ਨਾਲ ਹਿੰਦੀ ਭਾਸ਼ਾ ਵਿਚ ਕੀਤੀ ਜਾ ਰਹੀ ਮਜਬੂਰਨ ਗਲਬਾਤ ਤੋਂ ਇਸ ਤਰਾਂ ਮਹਿਸੂਸ ਹੁੰਦਾ ਹੈ ਜਿਸ ਤਰਾਂ ਅਸੀਂ ਪੰਜਾਬ ਵਿਚ ਨਹੀਂ ਸਗੋਂ ਬਿਹਾਰ ਜਾਂ ਉਤਰ ਪਰਦੇਸ਼ ਵਰਗੇ ਹਿੰਦੀ ਭਸ਼ਾਈ ਰਾਜ ਵਿਚ ਘੁੰਮ ਰਹੇ ਹੋਈਏ।ਸ: ਚਾਹਲ ਨੇ ਕਿਹਾ ਕਿ ਉਹ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਜਿਥੇ ਵੀ ਗਏ ਹਨ ਉਥੇ ਉਥੇ ਮਿਲਣ ਵਾਲੇ ਲੋਕ ਹਿੰਦੀ ਭਾਸ਼ਾ ਵਿਚ ਹੀ ਗਲਬਾਤ ਕਰਨ ਨੂੰ ਤਰਜੀਹ ਦੇ ਰਹੇ ਹਨ।ਜਿਸ ਕਾਰਣ ਅਜ ਪੰਜਾਬ ਅੰਦਰ ਪੰਜਾਬੀ ਭਾਸ਼ਾ ਦੀ ਹਾਲਤ ਸੰਸਕ੍ਰਿਤ ਭਾਸ਼ਾ ਵਰਗੀ ਵਰਗੀ ਬਣਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਮਾਂ ਬੋਲੀ ਦੇ ਪਰੇਮੀਆਂ ਨੇ ਅਜੇ ਵੀ ਆਪਣਾ ਫਰਜ ਨਾ ਪਛਾਣਿਆ ਤਾਂ ਪੰਜਾਬ ਇਕ ਨਿਰੋਲ ਹਿੰਦੀ ਭਾਸ਼ਾ ਵਾਲਾ ਸੂਬਾ ਬਣ ਕੇ ਰਹਿ ਜਾਏਗਾ।ਸ: ਚਾਹਲ ਨੇ ਕਿਹਾ ਕਿ ਹਿੰਦੀ ਸਾਡੀ ਕੌਮੀ ਭਾਸ਼ਾ ਹੈ ਲੇਕਿਨ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਲਈ ਹਿੰਦੀ ਭਾਸ਼ਾ ਦਾ ਆਸਰਾ ਨਹੀਂ ਲਿਆ ਜਾਣਾ ਚਾਹੀਦਾ।ਸ: ਚਾਹਲ ਨੇ ਪੰਜਾਬੀ ਯੂਨੀਵਰਸਟੀ ਪਟਿਆਲਾ ਤੇ ਹੋਰ ਸਟੇਟ ਪੱਧਰ ਦੀਆਂ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦੇ ਕੰਮ ਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਸੰਸਥਾਵਾਂ ਪੰਜਾਬੀ ਭਾਸ਼ਾ ਦੇ ਕੀਤੇ ਜਾ ਰਹੇ ਵਿਕਾਸ ਲਈ ਢੰਡੋਰਾ ਤਾਂ ਬਹੁਤ ਪਿਟਦੀਆਂ ਹਨ ਪਰ ਇਸ ਖੇਤਰ ਵਿਚ ਇਹਨਾਂ ਦੀਆਂ ਪਰਾਪਤੀਆਂ ਦਾ ਰਿਪੋਰਟ ਕਾਰਡ ਅਜੇ ਤਕ ਖਾਲੀ ਹੀ ਪਿਆ ਹੈ।ਪੰਜਾਬ ਦੇ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਦੀ ਚਰਚਾ ਕਰਦਿਆਂ ਸ: ਚਾਹਲ ਨੇ ਦਸਿਆ ਕਿ ਉਹਨਾਂ ਨੂੰ ਪੰਜਾਬ ਦੇ ਵਿਭਾਗਾਂ ਵਲੋਂ ਜਿਹੜੇ ਪੱਤਰ ਪਰਾਪਤ ਹੁੰਦੇ ਹਨ ਉਹ ਸਾਰੇ ਦੇ ਸਾਰੇ ਅੰਗਰੇਜੀ ਵਿਚ ਹੀ ਲਿਖੇ ਹੋਏ ਹੁੰਦੇ ਹਨ ਜਿਸ ਤੋਂ ਮਹਿਸੂਸ ਹੁੰਦਾ ਹੈ ਕਿ ਪੰਜਾਬੀ ਭਾਸ਼ਾ ਸਰਕਾਰੀ ਦਫਤਰਾਂ ਵਿਚੋਂ ਵੀ ਗਾਇਬ ਹੋ ਕੇ ਰਹਿ ਗਈ ਹੈ।ਸ: ਚਾਹਲ ਨੇ ਪੰਜਾਬ ਸਰਕਾਰ ਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨ ਕਰ ਰਹੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅੰਦਰ ਦਿਨੋ ਦਿਨ ਖਤਮ ਹੋ ਰਹੀ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਕੋਈ ਅਸਰਦਾਰ ਕਾਰਵਾਈ ਕਰਨ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD