Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਾਗੋ ਮਾਜਰਾ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀਂ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗੀ : ਤੇਜਿੰਦਰ ਪਾਲ ਸਿੰਘ ਸਿੱਧੂ

ਜ਼ਿਲ੍ਹੇ 'ਚ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਧੰਦਿਆਂ ਦੀ ਸਿਖਲਾਈ ਦੇ ਕੇ ਘੱਟ ਵਿਆਜ ਤੇ ਕਰਜੇ ਮੁਹੱਈਆ ਕਰਵਾਏ ਜਾਣਗੇ

ਤੇਜਿੰਦਰ ਪਾਲ ਸਿੰਘ ਸਿੱਧੂ
ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Jan 2016

Last updated on: Jan 11, 2016, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਪਿੰਡ ਭਾਗੋ ਮਾਜਰਾ ਵਿਖੇ 03 ਕਰੋੜ ਰਪਏ ਦੀ ਲਾਗਤ ਨਾਲ ਬਣਾਈ ਜਾ ਰਹੀਂ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਇਸ ਜ਼ਿਲ੍ਹੇ ਦੇ ਨੌਜਵਾਨ ਲੜਕੇ ਲੜਕੀਆਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਸੰਸਥਾ ਰਾਹੀਂ ਲੜਕੇ ਲੜਕੀਆਂ ਨੂੰ ਸਵੈ-ਰੋਜ਼ਗਾਰ ਧੰਦਿਆਂ ਦੇ ਸਿਖਲਾਈ ਕੋਰਸ ਮੁਫ਼ਤ ਕਰਵਾਕੇ ਘੱਟ ਵਿਆਜ ਤੇ ਕਰਜੇ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਆਪਣੇ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕਰ ਸਕਣ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਵਿਸ਼ਵ ਯੂਵਕ ਦਿਵਸ ਦੀ ਪੂਰਵ ਸੰਧਿਆ ਤੇ ਜਿਥੇ ਨੌਜਵਾਨਾਂ ਨੂੰ ਵਿਸ਼ਵ ਪੱਧਰ ਤੇ ਮਨਾਏ ਜਾਣ ਵਾਲੇ ਵਿਸ਼ਵ ਯੂਵਕ ਦਿਵਸ ਦੀ ਮੁਬਾਰਕਬਾਦ ਦਿੱਤੀ ਉਥੇ ਉਨ੍ਹਾਂ ਆਖਿਆ ਕਿ ਵਿਸ਼ਵ ਯੂਵਕ ਦਿਵਸ ਨੂੰ ਸਮਰਪਿਤ ਜ਼ਿਲ੍ਹੇ 'ਚ ਸਾਲ ਭਰ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਕਿ ਨੌਜਵਾਨਾਂ ਦੇ ਹਿੱਤ ਅਤੇ ਉਨ੍ਹਾਂ ਦੀ ਭਲਾਈ ਨੂੰ ਸਮਰਪਿਤ ਹੋਣਗੇ।ਸਿੱਧੂ ਨੇ ਦੱਸਿਆ ਕਿ ਪੰਜਾਬ ਦਾ ਭਵਿੱਖ ਨੌਜਵਾਨਾਂ ਤੇ ਨਿਰਭਰ ਕਰਦਾ ਹੈ ਇਸ ਲਈ ਜਿਥੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ ਉਥੇ ਉਨ੍ਹਾਂ ਨੂੰ ਹੁਨਰਮੰਦ ਬਣਾਉਣਾ ਵੀ ਜਰੂਰੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਪਿੰਡ ਪੱਧਰ ਤੇ ਹੁਨਰ ਸਿਖਲਾਈ ਕੇਂਦਰ ਖੋਲ੍ਹੇ ਜਾ ਰਹੇ ਹਨ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਹੁਨਰ ਸਿਖਲਾਈ ਕੇਂਦਰ ਖੋਲ੍ਹੇ ਜਾਣਗੇ ਤਾਂ ਜੋ ਹੁਨਰ ਕੇਂਦਰਾਂ ਵਿੱਚ ਸਿਖਲਾਈ ਕਰਨ ਉਪਰੰਤ ਨੌਜਵਾਨ ਰੋਜ਼ਗਾਰ ਹਾਸ਼ਲ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਵੱਲੋਂ ਹੁਣ ਤੱਕ 4578 ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜ਼ਗਾਰ ਧੰਦਿਆਂ ਦੇ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ 2668 ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੇ ਆਪਣੇ ਸਵੈ-ਰੋਜ਼ਗਾਰ ਧੰਦੇ ਸ਼ੁਰੂ ਕੀਤੇ ਹਨ। ਜਿਸ ਨਾਲ ਉਹ ਕੇਵਲ ਆਤਮ ਨਿਰਭਰ ਹੀ ਨਹੀਂ ਹੋਣੇ ਸਗੋ ਉਨ੍ਹਾਂ ਦੀ ਆਰਥਿਕਤਾ ਵੀ ਮਜਬੂਤ ਹੋਈ ਹੈ। ਸ੍ਰੀ ਸਿੱਧੂ ਨੇ ਅੱਗੋ ਦੱਸਿਆ ਕਿ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਲਈ ਘੱਟ ਵਿਆਜ ਤੇ ਕਰਜੇ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਨਬਾਰਡ ਵੱਲੋਂ ਜ਼ਿਲ੍ਹੇ ਦੀ ਸਲਾਨਾ ਰਿਣ ਯੋਜਨਾ ਤਹਿਤ ਉਚੇਰੀ ਸਿੱਖਿਆ ਲਈ 190 ਕਰੋੜ ਰੁਪਏ ਦੇ ਕਰਜੇ ਘੱਟ ਵਿਆਜ ਦੀ ਦਰ ਤੇ ਦਿੱਤੇ ਜਾਣਗੇ ਤਾਂ ਜੋ ਲੋੜਵੰਦ ਵਿਦਿਆਰਥੀ ਆਪਣੀ ਉਚੇਰੀ ਸਿੱਖਿਆ ਜਾਰੀ ਰੱਖ ਸਕਣ। ਇਸ ਤੋਂ ਇਲਾਵਾ ਨਹਿਰੂ ਯੂਵਾ ਕੇਂਦਰ ਵੱਲੋਂ ਨੌਜਵਾਨ ਲੜਕੇ -ਲੜਕੀਆਂ ਨੂੰ ਕਿੱਤਾ ਮੁਖੀ ਕੋਰਸਾਂ ਲਈ ਉਤਸਾਹਿਤ ਕੀਤਾ ਜਾਂਦਾ ਹੈ। ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਰਗੀਆਂ ਕਦਰਾਂ ਕੀਮਤਾਂ ਨਾਲ ਜੋੜਨ ਲਈ ਭਾਸ਼ਨ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਜੇਤੂਆਂ ਨੂੰ ਨਕਦ ਇਨਾਮ ਪ੍ਰਦਾਨ ਕੀਤੇ ਜਾਂਦੇ ਹਨ। 

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD