Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਪਿੰਡ ਪੱਧਰ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ ਤੇ ਹੱਲ ਕੀਤਾ ਜਾਵੇਗਾ : ਸਿੱਧੂ

ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਵੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਡਿਪਟੀ ਕਮਿਸਨਰ  ਤੇਜਿੰਦਰ ਪਾਲ ਸਿੰਘ ਸਿੱਧੂ ਪਿੰਡ ਕੰਬਾਲੀ ਵਿਖੇ ਨਵ ਜੰਮੀਆਂ ਬੱਚਿਆਂ ਦੀ ਲੋਹੜੀ ਮਨਾਉਂਦੇ ਹੋਏ ਅਤੇ ਬੱਚਿਆਂ ਨੂੰ ਉਪਹਾਰ ਵੰਡਦੇ ਹੋਏ।
ਡਿਪਟੀ ਕਮਿਸਨਰ ਤੇਜਿੰਦਰ ਪਾਲ ਸਿੰਘ ਸਿੱਧੂ ਪਿੰਡ ਕੰਬਾਲੀ ਵਿਖੇ ਨਵ ਜੰਮੀਆਂ ਬੱਚਿਆਂ ਦੀ ਲੋਹੜੀ ਮਨਾਉਂਦੇ ਹੋਏ ਅਤੇ ਬੱਚਿਆਂ ਨੂੰ ਉਪਹਾਰ ਵੰਡਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 12 Jan 2016

Last updated on: Jan 12, 2016, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਪੈਂਦੇ ਸਾਰੇ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਪਿੰਡ ਪੱਧਰ ਤੇ  ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਸੁਣਕੇ ਮੌਕੇ ਤੇ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ  ਨੇੜਲੇ ਪਿੰਡ ਕੰਬਾਲੀ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਮੌਕੇ ਤੇ ਹੀ ਹੱਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਾਰੇ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਵਿਸ਼ੇਸ ਕੈਂਪ ਲਗਾਏ ਜਾਣਗੇ । ਜਿਨ੍ਹਾਂ ਦਾ ਮੁੱਖ ਮੰਤਵ ਪ੍ਰਸਾਸ਼ਨ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਨੇੜਤਾ ਪੈਦਾ ਕਰਨਾ ਅਤੇ ਲੋਕਾਂ ਦੇ ਦਰ੍ਹਾਂ ਤੇ ਜਾ ਕੇ ਉਨ੍ਹਾਂ ਦੇ ਕੰਮ ਕਾਜ ਨਿਪਟਾਉਣਾ ਅਤੇ ਲੋਕਾਂ ਵਿੱਚ ਬੈਠ ਕੇ ਸਾਂਝੀਆਂ ਮੁਸ਼ਕਲਾਂ ਦਾ ਹੱਲ ਲੱਭਣਾ ਹੈ। ਜਿਸ ਨਾਲ ਲੋਕਾਂ ਦੀ ਦਫ਼ਤਰਾਂ 'ਚ ਖੱਜਲ ਖੁਆਰੀ ਘੱਟੇਗੀ ਅਤੇ ਉਨ੍ਹਾਂ ਦੇ ਕੰਮ ਵੀ ਜਲਦੀ ਹੋਣਗੇ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਪਿੰਡ ਕੰਬਾਲੀ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਹੋਰ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਵਿਸ਼ੇਸ ਕੈਂਪਾਂ ਵਿੱਚ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਫੌਜ, ਪੁਲਿਸ ਅਤੇ ਪੈਰਮਿਲਟਰੀ ਫੋਰਸਿਜ਼ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ ਦੇ ਨਾਲ-ਨਾਲ ਸਮਾਜ ਭਲਾਈ, ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ, ਕਿਰਤ ਵਿਭਾਗ, ਪੁਲਿਸ ਅਤੇ ਹੋਰਨਾਂ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਸ੍ਰੀਮਤੀ ਮਨਜੀਤ ਕੌਰ ਨੇ ਆਪਣੇ ਸਰਾਬੀ ਪਤੀ ਤੇ ਪ੍ਰਾਪਰਟੀ ਵੇਚਣ ਦਾ ਦੋਸ਼ ਲਾਉਂਦਿਆ ਦੱਸਿਆ ਕਿ ਉਹ ਅਤਿ ਦੀ ਗਰੀਬੀ ਵਿੱਚ ਲੰਘ ਰਹੀਂ ਹੈ ਇਸ ਲਈ ਮਾਲੀ ਮਦਦ ਦਿੱਤੀ ਜਾਵੇ।  ਸ੍ਰੀਮਤੀ ਸੁਨੀਤਾ ਦੇਵੀ ਨੇ ਪੈਨਸ਼ਨ ਲਗਾਉਣ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਪੈਨਸ਼ਨ ਲਗਾਉਣ ਲਈ ਲੋੜੀਦੀ ਕਾਰਵਾਈ ਕਰਨ ਦੀਆਂ  ਹਦਾਇਤਾਂ ਦਿੱਤੀਆਂ। ਸ੍ਰੀਮਤੀ ਗੁਰਮੀਤ ਕੌਰ ਨੇ ਘਰੇਲੂ ਕੇਸ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਮੰਗ ਕੀਤੀ । ਸ੍ਰੀਮਤੀ ਅਮਰਜੀਤ ਕੌਰ ਪਤਨੀ ਸੁਖਜਿੰਦਰ ਕੌਰ ਨੇ ਮਕਾਨ ਬਣਾਉਣ ਲਈ 05 ਮਰਲੇ ਦੇ ਪਲਾਟ ਦੀ ਮੰਗ ਕੀਤੀ ਜਿਸ ਤੇ ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓ ਨੂੰ ਤੁਰੰਤ ਕਾਰਵਾਈ ਕਰਨ ਲਈ ਆਖਿਆ। ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਮੈਂਬਰਾਂ ਵੱਲੋਂ ਜਿੰਮ ਦੇ ਸਮਾਨ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿੰਮ ਦਾ ਸਮਾਨ ਭੇਜਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਸਮਾਰਟ ਕਾਰਡ, ਪੈਨਸ਼ਨ ਫਾਰਮ, ਪਾਖਾਨੇ ਬਣਾਉਣ ਅਤੇ ਉਸਾਰੀ ਕਿਰਤੀਆਂ ਦੇ ਕਾਰਡ ਵੀ ਬਣਾਏ ਗਏ। 

ਇਸ ਤੋ ਉਪਰੰਤ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀਂ ਨਹੀਂ ਹੋਣ ਦਿੱਤੀ ਜਾਵੇਗੀ ਪਰੰਤੂ ਪੰਚਾਇਤਾਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਕੰਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਸਫਾਈ ਵੱਲ ਵਿਸ਼ੇਸ ਤਵਜੋ ਦੇਣ ਲਈ ਵੀ ਆਖਿਆ। ਸ੍ਰੀ ਸਿੱਧੂ ਨੇ ਇਸ ਤੋਂ ਪਹਿਲਾਂ ਲੜਕੀਆਂ ਦੀ ਲੋਹੜੀ ਬਾਲਣ ਦੀ ਰਸਮ ਵੀ ਨਿਭਾਈ ਉਨ੍ਹਾਂ ਇਸ ਮੌਕੇ ਨਵ ਜੰਮੀਆਂ ਲੜਕੀਆਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਧਾਈ ਸੰਦੇਸ ਦੇ ਸਰਟੀਫਿਕੇਟ ਵੀ ਵੰਡੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਗਏ ਸਮਾਰਟ ਕਾਰਡ ਵੀ ਵੰਡੇ। ਇਸ ਤੋਂ ਪਹਿਲਾਂ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਦੱਸਿਆ ਕਿ ਸੰਗਤ ਦਰਸ਼ਨ ਅਧੀਨ ਅਜਿਹੇ ਕੈਂਪ ਸਬ ਡਵੀਜਨ ਵਿੱਚ ਪੈਂਦੇ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ ਅਤੇ ਲੋਕਾਂ ਦੇ ਕੰਮ ਕਾਜ ਵੀ ਨਿਪਟਾਏ ਜਾਣਗੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਸੁਖਦੀਪ ਸਿੰਘ ਨੇ ਔਰਤਾਂ, ਬੱਚਿਆਂ, ਵਿਰਧਾ ਅਤੇ ਅੰਗਹੀਣ ਵਿਅਕਤੀਆਂ ਦੇ ਹੱਕਾਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਅਤੇ ਬੇਟੀ ਬਚਾਓ, ਬੇਟੀ ਪੜਾਓ,  ਬੇਬੇ ਨਾਨਕੀ ਲਾਡਲੀ ਬੇਟੀ ਕਲੀਆਣ ਸਕੀਮ ਅਤੇ ਵਿਭਾਗ ਦੀਆਂ ਹੋਰਨਾਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਪੰਚਾਇਤਾਂ ਨੂੰ ਮਗਨਰੇਗਾ ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਹਾਇਕ ਕਿਰਤ ਕਮਿਸ਼ਨਰ ਸ੍ਰੀਮਤੀ ਮੋਨਾ ਪੁਰੀ ਨੇ ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸਨ ਵੈਲਫੇਅਰ ਬੋਰਡ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪਿੰਡ ਦੇ ਸਰਪੰਚ ਸ੍ਰੀ ਜਗਜੀਤ ਸਿੰਘ ਨੇ ਪਿੰਡ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਅਧੀਨ ਲਗਾਏ ਗਏ ਵਿਸ਼ੇਸ ਕੈਂਪ ਲਈ ਡਿਪਟੀ ਕਮਿਸ਼ਨਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਜੀ ਆਇਆ ਆਖਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅਮ੍ਰਿਤ ਬਾਲਾ, ਤਹਿਸੀਲਦਾਰ ਸ੍ਰੀ ਸੰਜੀਵ ਕੁਮਾਰ, ਬੀ.ਡੀ.ਪੀ.ਓ ਸ੍ਰੀ ਮਾਲਵਿੰਦਰ ਸਿੰਘ, ਸੀ.ਡੀ.ਪੀ.ਓ ਅਰਵਿੰਦਰ ਕੌਰ, ਤਹਿਸੀਲ ਭਲਾਈ ਅਫ਼ਸਰ ਪਰਮਜੀਤ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅÎਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਨਾਟਕ ਚਿੜੀਆਂ ਦਾ ਚੰਬਾਂ ਵੀ ਪੇਸ ਕੀਤਾ ਗਿਆ। 

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD