Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜੇਸ਼ ਬਾਘਾ ਵਲੋਂ ਉਦਯੋਗ ਮੰਤਰੀ ਨਾਲ ਵਿਚਾਰ ਵਟਾਂਦਰਾ, ਅਰਧ ਸਰਕਾਰੀ ਪੱਤਰ ਸੌਂਪਿਆ

ਦਲਿਤ ਐਨ.ਆਰ.ਆਈ. ਸੰਮੇਲਨ ਦੀਆਂ ਤਿਆਰੀਆਂ ਸ਼ੁਰੂ

Web Admin

Web Admin

5 Dariya News

ਚੰਡੀਗੜ੍ਹ , 12 Jan 2016

Last updated on: Jan 12, 2016, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਉਦਯੋਗ ਤੇ ਵਣਜ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਦਲਿਤ ਵਰਗ ਨਾਲ ਸਬੰਧਤ ਵਿਦੇਸ਼ਾਂ 'ਚ ਵਪਾਰ ਨਾਲ ਜੁੜੇ ਪਰਵਾਸੀ ਭਾਰਤੀਆਂ ਦਾ ਸੰਮੇਲਨ  ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਅੱਜ ਉਦਯੋਗ ਤੇ ਵਣਜ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨਾਲ ਕੀਤੀ ਮੀਟਿੰਗ ਮਗਰੋਂ ਦੱਸਿਆ ਕਿ ਪੰਜਾਬ 'ਚ ਐਨ.ਆਰ.ਆਈ. ਤੇ ਵਪਾਰੀਆਂ ਨੂੰ ਨਿਵੇਸ਼ ਲਈ ਚੰਗੇ ਮਾਹੌਲ ਦੇ ਚਲਦਿਆਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਐਨ.ਆਰ.ਆਈ. ਸੰਮੇਲਨ ਫ਼ਰਵਰੀ, 2016 ਦੇ ਅਖ਼ੀਰ 'ਚ ਕਰਵਾਇਆ ਜਾਵੇਗਾ, ਜਿਸ 'ਚ ਵਿਦੇਸ਼ਾਂ 'ਚ ਵਿਭਿੰਨ ਕਾਰੋਬਾਰਾਂ ਨਾਲ ਜੁੜੇ ਪਰਵਾਸੀ ਭਾਰਤੀ/ਪੰਜਾਬੀ ਹਿੱਸਾ ਲੈਣਗੇ। ਬਾਘਾ ਨੇ ਦੱਸਿਆ ਕਿ ਇਸ ਸੰਮੇਲਨ ਕਰਾਉਣ ਦਾ ਮਕਸਦ ਦਲਿਤ ਵਰਗ ਨਾਲ ਸਬੰਧਤ ਪਰਵਾਸੀ ਭਾਰਤੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਤੇ ਆਪਣਾ ਕਾਰੋਬਾਰ ਸਥਾਪਿਤ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਇਹ ਯਤਨ ਜਿੱਥੇ ਅਨੁਸੂਚਿਤ ਜਾਤੀ ਲੋਕਾਂ ਨੂੰ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਨਗੇ, ਉਥੇ ਸੂਬੇ ਦੀ ਅਰਥ ਵਿਵਸਥਾ ਲਈ ਵੀ ਮਦਦਗਾਰ ਸਿੱਧ ਹੋਣਗੇ।ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਸੂਬੇ ਵਿਚਲੇ ਅਨੁਸੂਚਿਤ ਜਾਤੀ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਲਈ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਹਿੱਤ ਇਹ ਸੰਮੇਲਨ ਲਾਹੇਵੰਦ ਹੋਵੇਗਾ। ਉਨ੍ਹਾਂ ਦੱਸਿਆ ਕਿ ਅਮਰੀਕਾ, ਇੰਗਲੈਂਡ, ਫਰਾਂਸ, ਇਟਲੀ, ਆਸਟ੍ਰੇਲੀਆ ਤੇ ਅਰਬ ਦੇਸ਼ਾਂ ਆਦਿ ਦੇ ਦਲਿਤ ਵਰਗ ਨਾਲ ਪਰਵਾਸੀ ਭਾਰਤੀ 'ਦਲਿਤ ਐਨ.ਆਰ.ਆਈ. ਸੰਮੇਲਨ' 'ਚ ਸ਼ਾਮਲ ਹੋਣਗੇ।

 

Tags: Rajesh Bagha , Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD