Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਸਬਸਿਡੀ ਵਧਣ ਨਾਲ ਕਿਸਾਨਾਂ ਵਿੱਚ ਸੂਰਜੀ ਊਰਜਾ ਦੀ ਵਰਤੋਂ ਕਰਨ ਨੂੰ ਮਿਲੇਗੀ ਹੱਲਾਸ਼ੇਰੀ

ਫਾਰੂਕ ਅਬਦੁਲਾ ਵੱਲੋਂ ਮੁੱਖ ਮੰਤਰੀ ਨੂੰ ਭਰੋਸਾ

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 01 May 2013

ਨਵੀਂ ਤੇ ਨਵਿਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਡਾ. ਫਾਰੂਕ ਅਬਦੁਲਾ ਨੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦਾ ਮੰਤਰਾਲਾ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਜਾਈ ਪੰਪਾਂ 'ਤੇ ਮੌਜੂਦਾ ਸਬਸਿਡੀ ਨੂੰ 30 ਫੀਸਦੀ ਤੋਂ ਵਧਾ ਕੇ 70 ਫੀਸਦੀ ਕਰਨ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ 'ਤੇ ਹਮਦਰਦੀ ਨਾਲ ਵਿਚਾਰ ਕਰੇਗਾ ਤਾਂ ਜੋ ਖੇਤੀਬਾੜੀ ਦੇ ਕੰਮਾਂ ਵਿੱਚ ਸੂਰਜੀ ਊਰਜਾ ਨੂੰ ਬਿਹਤਰ ਢੰਗ ਨਾਲ ਵਰਤਿਆ ਜਾ ਸਕੇ।ਮੁੱਖ ਮੰਤਰੀ ਨੇ ਅੱਜ ਡਾ. ਅਬਦੁਲਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਨਵਿਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਲਈ ਕੇਂਦਰ ਸਰਕਾਰ ਦਾ ਭਰਪੂਰ ਸਮਰਥਨ ਚਾਹੀਦਾ ਹੈ। ਵਿਚਾਰ-ਚਰਚਾ ਦੌਰਾਨ ਬਾਦਲ ਨੇ ਕਿਹਾ ਕਿ ਖੇਤੀਬਾੜੀ, ਬਾਗਬਾਨੀ ਤੇ ਫੁੱਲਾਂ ਦੀ ਕਾਸ਼ਤ ਵਿੱਚ ਸੂਰਜੀ ਊਰਜਾ ਦੀ ਬਿਹਤਰ ਵਰਤੋਂ ਸੂਬੇ ਵਿੱਚ ਚਮਤਕਾਰ ਕਰ ਸਕਦਾ ਹੈ ਕਿਉਂ ਜੋ ਇਹ ਨਾ ਸਿਰਫ ਰਿਆਇਤੀ ਹੈ ਸਗੋਂ ਵਾਤਾਵਰਨ ਪੱਖੀ ਵੀ ਹੈ। 

ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਸਮੇਂ ਦੀ ਲੋੜ ਹੈ ਕਿ ਇਸ ਊਰਜਾ ਨੂੰ ਕਿਸਾਨਾਂ ਵਿੱਚ ਹੋਰ ਮਕਬੂਲ ਕੀਤਾ ਜਾਵੇ।ਮੁੱਖ ਮੰਤਰੀ ਨੇ ਡਾ. ਅਬਦੁਲਾ ਨੂੰ ਦੱਸਿਆ ਕਿ ਹਾਲਾਂਕਿ ਕੇਂਦਰ ਸਰਕਾਰ ਸੂਰਜੀ ਊਰਜਾ ਨੂੰ ਖੇਤੀਬਾੜੀ ਵਿੱਚ ਉਤਸ਼ਾਹਿਤ ਕਰਨ ਲਈ ਸਬਸਿਡੀ ਦੇ ਰਹੀ ਹੈ ਪਰ ਇਹ ਸਬਸਿਡੀ ਘੱਟ ਹੋਣ ਕਰਕੇ ਸੂਬੇ ਦੇ ਕਿਸਾਨ ਇਸ ਨੂੰ ਅਪਣਾਉਣ ਤੋਂ ਆਨਾਕਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਸਬਸਿਡੀ 30 ਫੀਸਦੀ ਤੋਂ 70 ਫੀਸਦੀ ਕਰ ਦਿੱਤੀ ਜਾਵੇ ਤਾਂ ਇਸ ਨਾਲ ਸੂਰਜੀ ਊਰਜਾ ਦੀ ਵਰਤੋਂ ਵਿੱਚ ਵੱਡਾ ਉਤਸ਼ਾਹ ਮਿਲੇਗਾ ਜੋ ਨਾ ਸਿਰਫ ਸੂਬੇ ਦੀ ਬਿਜਲੀ ਖਪਤ ਨੂੰ ਘਟਾਵੇਗੀ ਸਗੋਂ ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗੀ।

ਮੁੱਖ ਮੰਤਰੀ ਵੱਲੋਂ ਚੁੱਕੇ ਗਏ ਮਸਲਿਆਂ ਬਾਰੇ ਹੁੰਗਾਰਾ ਭਰਦਿਆਂ ਡਾ. ਅਬਦੁਲਾ ਨੇ ਸੂਬਾ ਸਰਕਾਰ ਵੱਲੋਂ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਕੇਂਦਰ ਸਰਕਾਰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਆਪਣੇ ਵਿਭਾਗ ਦੀ ਇਕ ਉਚ ਪੱਧਰੀ ਮੀਟਿੰਗ ਸੱਦ ਕੇ ਇਸ ਸਬਸਿਡੀ ਨੂੰ 30 ਫੀਸਦੀ ਤੋਂ 70 ਫੀਸਦੀ ਕਰਨ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਵੀ ਹਾਜ਼ਰ ਸਨ।

 

Tags: PARKASH SINGH , PARKASH SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD