Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਫਤਵਾ ਦੇਣ ਦਾ ਸੱਦਾ

ਅਗਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਤੇ ਨਾਲੀਆਂ ਸੀਮੇਂਟ ਦੀਆਂ ਬਣਾਂਵਾਗੇ-ਸੁਖਬੀਰ ਬਾਦਲ

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 14 Jan 2016

Last updated on: Jan 14, 2016, 00:00 IST

ਮਾਘੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਨੂੰ ਲੋਕਾਂ ਸਾਹਮਣੇ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਪਵਿੱਤਰ ਸਥਾਨ ਤੋਂ ਇਹ ਪ੍ਰਣ ਕਰਕੇ ਜਾਣ ਕਿ ਸੂਬੇ ਵਿਚ ਹੋ ਰਹੇ ਬੇਮਿਸਾਲ ਵਿਕਾਸ ਨੂੰ ਇੰਜ ਹੀ ਨਿਰੰਤਰ ਜਾਰੀ ਰੱਖਣ ਲਈ ਉਹ ਸੂਬੇ ਵਿਚ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਦੀ ਸਰਕਾਰ ਬਣਾਉਣਗੇ। ਅੱਜ ਇੱਥੇ ਮਾਘੀ ਮੇਲੇ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਜਾਬੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਅੱਜ ਦੇ ਪਵਿੱਤਰ ਦਿਨ ਸਹੂੰ ਖਾਣ ਕਿ ਉਹ ਸੂਬੇ ਵਿਚ ਤੀਜੀ ਵਾਰ ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿਚ ਫਤਵਾ ਦੇਣਗੇ ਤਾਂ ਜੋ ਸੂਬੇ ਵਿਚ ਵਿਕਾਸ ਅਤੇ ਖੁਸਹਾਲੀ ਦਾ ਨਵਾਂ ਦੌਰ ਲਿਖਿਆ ਜਾ ਸਕੇ। ਸ: ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਲੋਕ ਪੱਖੀ ਅਤੇ ਵਿਕਾਸ ਮੁੱਖੀ ਫੈਸਲਿਆਂ ਕਾਰਨ ਪੰਜਾਬ ਅੱਜ ਵਿਕਾਸ ਅਤੇ ਸਾਂਤੀ ਦੇ ਪੂੰਜ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਅਕਾਲੀ ਭਾਜਪਾ ਸਰਕਾਰ ਦਾ ਤੀਜੀ ਵਾਰ ਪੰਜਾਬ ਦਾ ਕਮਾਨ ਸੰਭਾਲਣਾ ਸਮੇਂ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪਾਏ ਗਏ ਯੋਗਦਾਨ ਬਾਰੇ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰ ਇਕ ਵਰਕਰ ਨੇ ਪੰਜਾਬ ਦੇ ਹਿੱਤਾਂ ਖਾਤਰ ਜ਼ੇਲ੍ਹਾਂ ਕੱਟੀਆਂ ਹਨ ਜਦ ਕਿ ਦੂਜੀਆਂ ਸਿਆਸੀ ਧਿਰਾਂ ਨੇ ਹਮੇਸਾਂ ਹੀ ਪੰਜਾਬ ਨੂੰ ਆਪਣੇ ਨਿੱਜੀ ਮੁਫਾਦਾਂ ਲਈ ਵਰਤਿਆ ਹੈ।

ਆਮ ਆਦਮੀ ਪਾਰਟੀ ਦੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਉਸਨੂੰ ਭਗੌੜਿਆਂ ਅਤੇ ਛੁਰਲੀਬਾਜਾਂ ਦੀ ਪਾਰਟੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਆਗੂ ਹਮੇਸਾ ਗੁੰਮਰਾਹਕੁੰਨ ਪ੍ਰਚਾਰ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਾ ਸੁਬੇ ਦੀ ਸੱਤਾ ਹਥਿਆਉਣ ਦਾ ਸੁਪਨਾ ਵੇਖ ਰਹੇ ਹਨ ਪਰ ਉਨ੍ਹਾਂ ਨੂੰ ਪੰਜਾਬ ਦੇ ਸਭਿਆਚਾਰ ਅਤੇ ਭੁਗੌਲਿਕ ਸਥਿਤੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੇਂਡੂ ਜਿੰਦਗੀ ਬਾਰੇ ਵੀ ਕੋਈ ਗਿਆਨ ਨਹੀਂ ਹੈ ਅਤੇ ਉਹ ਤਾਂ ਠੀਕ ਢੰਗ ਨਾਲ ਫਸਲਾਂ ਵਿਚ ਠੀਕ ਤਰੀਕੇ ਨਾਲ ਫਰਕ ਵੀ ਨਹੀਂ ਦੱਸ ਸਕਦੇ।ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅਨੁਸਾਸ਼ਣਹੀਨ ਸਿਪਾਹੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੈਪਟਨ ਫੌਜ ਵਿਚ ਸੇਵਾ ਕਰਨ ਦਾ ਦਾਅਵਾ ਕਰਦੇ ਹਨ ਪਰ ਉਨ੍ਹਾਂ ਨੇ ਫੌਜ ਵਿਚੋਂ ਕੁਝ ਵੀ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਇਕ ਪੂਰੇ ਤਰਾਂ ਨਾਲ ਅਨੁਸਾਸ਼ਣਬੱਧ ਫੌਜ ਹੈ ਪਰ ਕੈਪਟਨ ਨੇ ਸ਼ਰੇਆਮ ਆਪਣੀ ਹਾਈਕਮਾਂਡ ਦੀ ਵਿਰੋਧਤਾ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੂਰੀ ਤਰਾਂ ਨਾਲ ਅਨੁਸਾਸ਼ਣਹੀਨ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਫੌਜੀ ਦੋ ਵਾਰ ਬੂਰੀ ਤਰਾਂ ਨਾਲ ਹਾਰਨ ਤੋਂ ਬਾਅਦ ਜੰਗ ਦੀ ਕਮਾਨ ਆਪਣੇ ਹੱਥ ਵਿਚ ਨਹੀਂ ਲੈਂਦਾ ਹੈ ਪਰ ਸੱਤਾ ਦੀ ਲਾਲਸਾ ਕਾਰਨ ਉਹ ਫੌਜ ਦਾ ਇਹ ਅਸੂਲ ਵੀ ਭੁੱਲ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟਾਪੁਰ ਤੇ ਵਰਦਿਆਂ ਕਿਹਾ ਕਿ ਇੰਨ੍ਹਾਂ ਦੋਹਾਂ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਸਿਆਸੀ ਦਲਾਂ ਦਾ ਲੜ ਫੜਿਆ ਅਤੇ ਛੱਡਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਆਗੂ ਕਿਸੇ ਸਮੇਂ ਕੱਟੜ ਅਕਾਲੀ ਸਨ ਪਰ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰਖਦੇ ਹੋਏ ਹੁਣ ਹੋਰ ਸਿਆਸੀ ਦਲਾਂ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੋਹੇਂ ਆਗੂ ਵਿਸਵਾਸਯੋਗ ਨਹੀਂ ਹਨ ਕਿਉਂਕਿ ਇਹ ਆਪਣੇ ਨਿੱਜੀ ਹਿੱਤਾਂ ਖਾਤਰ ਕਿਸੇ ਵੀ ਸਮੇਂ ਲੋਕਾਂ ਨੂੰ ਧੋਖਾ ਦੇ ਸਕਦੇ ਹਨ। ਕਾਂਗਰਸ ਪਾਰਟੀ ਤੇ ਤਿੱਖੇ ਹਮਲੇ ਕਰਦਿਆਂ ਲੋਕਾਂ ਨੂੰ ਯਾਦ ਕਰਵਾਇਆ ਕਿ ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਵਾਉਣ ਦੇ ਨਾਲ ਨਾਲ ਦਿੱਲੀ ਵਿਚ ਹਜਾਰਾਂ ਨਿਰਦੋਸ਼  ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਜਿਸ ਦੀ ਪ੍ਰਤੱਖ ਮਿਸਾਲ ਹੈ ਕਿ ਪੰਜਾਬ ਨੂੰ ਪੰਜਾਬੀ ਬੋਲਦਿਆਂ ਇਲਾਕਿਆਂ, ਇਸਦੀ ਰਾਜਧਾਨੀ ਅਤੇ ਪਾਣੀਆਂ ਵਿਚ ਉਸਦੇ ਬਣਦੇ ਹਿੱਸੇ ਤੱਕ ਤੋਂ ਵੰਚਿਤ ਰੱਖਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਸੂਬੇ ਦੀ ਆਰਥਿਕਤਾ ਨੂੰ ਵੱਡਾ ਧੱਕਾ ਲਗਾ ਹੈ ਜਿਸ ਕਾਰਨ ਅੱਜ ਤੱਕ ਪੰਜਾਬ ਆਪਣੇ ਪੈਰਾ ਤੇ ਖੜਾ ਨਹੀਂ ਹੋ ਸਕਿਆ ਹੈ। 

ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸਾਂ ਦੇ ਵਾਂਗ ਆਪਣੀ ਵੰਡ ਪਾਓ ਅਤੇ ਰਾਜ ਕਰੋ ਦੀ ਨੀਤੀ ਦੇ ਤਹਿਤ ਪੰਜਾਬ ਦੀ ਸਾਂਤੀ ਨੂੰ ਭੰਗ ਕਰਨਾ ਚਾਹੁੰਦੀ ਹੈ। ਜਿਸ ਲਈ ਉਸਨੇ ਗਰਮ ਖਿਆਲੀ ਦਲਾਂ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਦਰਅਸਲ ਕਾਂਗਰਸ ਪਾਰਟੀ ਤੇ ਇਹ ਗਰਮ ਖਿਆਲੀ ਦਲ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ। ਪਰ ਉਨ੍ਹਾਂ ਲੋਕਾਂ ਨੂੰ ਇਹ ਯਕੀਨ ਦਿਵਾਇਆ ਕਿ ਅਕਾਲੀ ਭਾਜਪਾ ਸਰਕਾਰ ਪੰਜਾਬ ਦੀ ਅਮਨ ਅਤੇ ਸਾਂਤੀ ਨੂੰ ਭੰਗ ਕਰਨ ਦੀਆਂ ਇੰਨ੍ਹਾਂ ਕੋਸ਼ਿਸਾਂ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗੀ।ਮੁਕਤਸਰ ਸਾਹਿਬ ਵਿਖੇ ਮਾਘੀ ਕਾਨਫਰੰਸ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨੀ ਤਰੱਕੀ ਪੰਜਾਬ ਨੇ ਸ਼੍ਰੌਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੌਰਾਨ ਕੀਤੀ ਹੈ ਓਨੀ ਇਸ ਤੋਂ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਇਸ ਮੌਕੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2017 ਵਿਚ ਦੋਬਾਰਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਬਣਨ 'ਤੇ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਸੀਮੇਂਟ ਦੀਆਂ ਬਣਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਪੰਜਾਬ ਦੇ

 ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਲਈ ਵਿਕਾਸ ਪੱਖੀਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 30-40 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿਚ 4-6 ਮਾਰਗੀ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ 20000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਸੜਕਾਂ ਦੀ ਕਾਇਆ-ਕਲਪ ਕਰ ਦਿੱਤੀ ਜਾਵੇਗੀ।

ਬਾਦਲ ਨੇ ਪੰਜਾਬ ਸਰਕਾਰ ਦੀਆਂ ਹੋਰ ਵਿਕਾਸ ਮੁਖੀ ਸਕੀਮਾਂ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁਫਤ ਬਿਜਲੀ, ਆਟਾ-ਦਾਲ ਸਕੀਮ, ਸਿਹਤ ਬੀਮਾ ਯੋਜਨਾ ਅਤੇ ਹੋਰ ਵਿਕਾਸਮੁਖੀ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾਂ ਸੂਬਾ ਹੈ ਜਿੱਥੇ ਗਰੀਬ ਕਿਸਾਨਾਂ ਅਤੇ ਵਪਾਰੀਆਂ ਦਾ ਮੁਫਤ ਬੀਮਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਸਿਫਾਰਸ਼ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਰੁਝਾਨ ਸ਼ੁਰੂ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਲਈ 1.13 ਲੱਖ ਹੋਰ ਨੌਕਰੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ ਵਿਚ 2174 ਸੇਵਾ ਕੇਂਦਰਾਂ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਕੰਮ ਨਿਰਧਾਰਿਤ ਸਮੇਂ ਵਿਚ ਹੋ ਜਾਇਆ ਕਰਨਗੇ।ਇਸ ਮੌਕੇ ਸ. ਬਾਦਲ ਨੇ ਆਮ ਆਦਮੀ ਪਾਰਟੀ 'ਤੇ ਤਨਜ਼ ਕੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਭ ਤੋਂ ਵੱਡਾ ਡਰਾਮੇਬਾਜ਼ ਅਤੇ ਧੋਖੇਬਾਜ਼ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਆਪਣੇ ਮੂਲ ਅਸੂਲਾਂ ਤੋਂ ਉਲਟ ਸਾਰੇ 'ਖਾਸ' ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪ੍ਰਧਾਨ ਮੰਤਰੀ ਤੋਂ ਵੀ ਜ਼ਿਆਦਾ ਤਨਖਾਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਲੈ ਰਹੇ ਹਨ ਅਤੇ ਸਾਰੀਆਂ ਸੁੱਖ-ਸੁਵਿਧਾਵਾਂ ਵੀ ਮਾਣ ਰਹੇ ਹਨ, ਜਦਕਿ ਚੋਣਾਂ ਤੋਂ ਪਹਿਲਾਂ 'ਆਪ' ਨੇ ਇਸ ਦੇ ਉਲਟ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ 'ਟੋਪੀ ਵਾਲੇ' ਆਗੂਆਂ ਨੇ ਦਿੱਲੀ ਵਿਚ ਸਰਕਾਰੀ ਕੋਠੀਆਂ ਵੀ ਲਈਆਂ, ਗੰਨਮੈਨ ਵੀ ਲਏ ਅਤੇ ਸਰਕਾਰੀ ਚੇਅਰਮੈਨੀਆਂ ਤੇ ਅਹੁਦੇਦਾਰੀਆਂ ਦੇ ਵੀ ਨਹੀਂ ਛੱਡੀਆਂ। ਉਨ੍ਹਾਂ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਝਾਂਸਿਆਂ ਤੋਂ ਪੰਜਾਬੀ ਬਚ ਕੇ ਰਹਿਣ। ਉਨ੍ਹਾਂ ਸਵਾਲ ਚੁੱਕਿਆਂ ਕਿ ਜਿਸ ਆਮ ਆਦਮੀ ਪਾਰਟੀ ਦੇ ਆਗੂ ਖੁਦ ਨਸ਼ੇ ਕਰਦੇ ਹੋਣ ਉਹ ਨਸ਼ਿਆਂ ਖਿਲਾਫ ਕੀ ਲੜਾਈ ਲੜਣਗੇ। 

ਬਾਦਲ ਨੇ ਕਿਹਾ ਕਿ ਕੇਜਰੀਵਾਲ ਹਰ ਮਸਲੇ ਵਿਚ ਕੇਂਦਰ ਸਰਕਾਰ ਨਾਲ ਉਲਝਦਾ ਹੈ ਇਸ ਲਈ ਉਹ ਵਿਕਾਸ ਦਾ ਕੰਮ ਕਦੀ ਕਰਵਾ ਹੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿਚ ਪੰਜਾਬੀ 'ਆਪ' ਅਤੇ ਕਾਂਗਰਸ ਪਾਰਟੀ ਦਾ ਸਫਾਇਆ ਕਰਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲੈ ਕੇ ਆਉਣਗੇ।ਕਾਂਗਰਸ ਪਾਰਟੀ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇਸ ਸਮੇਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਘਿਰ ਚੁੱਕੀ ਹੈ ਅਤੇ ਕਾਂਗਰਸ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਘਰੋਂ ਹੀ ਨਹੀਂ ਨਿਕਲਦਾ ਅਤੇ ਉਸ ਦੀ ਪਾਰਟੀ ਦੇ ਵਿਧਾਇਕ ਘੋਰ ਨਿਰਾਸ਼ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਯੁੱਗ ਪੁਰਸ਼ ਐਲਾਨਦਿਆਂ ਕਿਹਾ ਕਿ “ਬਾਦਲ ਵਰਗਾ ਇਨਸਾਨ ਪੈਦਾ ਹੋ ਹੀ ਨਹੀਂ ਸਕਦਾ।ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਸਭ ਤੋਂ ਵੱਡਾ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੈ ਅਤੇ ਇਨ੍ਹਾਂ ਦੀ ਬਦੌਲਤ ਹੀ ਪੰਜਾਬ ਵਿਚ ਏਨੇ ਸਮੇਂ ਬਾਅਦ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਪੰਜਾਬ ਦੇ ਲੋਕਾਂ ਨੂੰ ਪਰਿਵਾਰਕ ਮੈਂਬਰਾਂ ਵਾਂਗ ਪਿਆਰ ਕਰਦੇ ਹਨ ਅਤੇ ਉਹ ਸੂਬੇ ਦੀ ਖੁਸ਼ਹਾਲੀ ਤੇ ਵਿਕਾਸ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁਕਤਸਰ ਦੇ ਇਲਾਕੇ ਵਿਚੋਂ ਸੇਮ ਦੇ ਖਾਤਮੇ ਲਈ ਜੋ ਯਤਨ ਮੁੱਖ ਮੰਤਰੀ ਸ. ਬਾਦਲ ਨੇ ਕੀਤੇ ਉਸਦੇ ਮੁਕਾਬਲੇ ਕਾਂਗਰਸੀਆਂ ਨੇ ਇਸ ਇਲਾਕੇ ਦੀ ਕਦੇ ਵੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਕਰੋੜਾਂ ਰੁਪਏ ਸੇਮ ਨੂੰ ਦੂਰ ਕਰਨ ਲਈ ਜਾਰੀ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਤੋਂ ਵੀ ਕਰੋੜਾਂ ਰੁਪਏ ਲਿਆਂਦੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਹਰੇਕ ਢਾਣੀ ਨੂੰ ਬਿਜਲੀ ਕੁਨੈਕਸ਼ਨ ਦੇਵੇਗੀ ਅਤੇ ਕਿਸੇ ਢਾਣੀ ਵਿਚ ਜੇਕਰ ਇਕ ਹੀ ਘਰ ਹੈ ਤਾਂ ਉੱਥੇ ਵੀ ਅਗਲੇ 3 ਮਹੀਨਿਆਂ ਵਿਚ ਬਿਜਲੀ ਪਹੁੰਚਾ ਦਿੱਤੀ ਜਾਵੇਗੀ। ਰੈਲੀ ਦੀ ਕਾਮਯਾਬੀ ਲਈ ਸ. ਬਾਦਲ ਨੇ ਐਸ.ਓ.ਆਈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਬੋਲਦਿਆਂ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਲੋਕਤੰਤਰ ਦੀ ਮਜਬੂਤੀ ਲਈ ਨਿਭਾਈ ਭੁਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਲਗਾਏ ਆਪਾਤਕਾਲ ਦਾ ਪਾਰਟੀ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਵਿਰੋਧ ਕੀਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਨਿਭਾਏ ਰੋਲ ਦੀ ਵੀ ਸਲਾਘਾ ਕੀਤੀ।ਰਾਜ ਸਭਾ ਮੈਂਬਰ ਸ: ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੂਬੇ ਵਿਚ ਕੋਈ ਵੀ ਹੋਰ ਆਗੂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੇ ਸਿਆਸੀ ਕੱਦ ਦੇ ਹਾਣ ਦਾ ਨਹੀਂ ਹੈ, ਜਿਸ ਨੇ ਆਪਣੀ ਪੂਰੀ ਜਿੰਦਗੀ ਇਸ ਸੂਬੇ ਦੇ ਲੋਕਾਂ ਦੀ ਭਲਾਈ ਦੇ ਲੇਖੇ ਲਗਾ ਦਿੱਤੀ ਹੋਵੇ। ਉਨ੍ਹਾਂ ਨੇ ਕਾਂਗਰਸ ਅਤੇ ਆਪ ਪਾਰਟੀ ਦੇ ਵੰਡਪਾਉ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਇੰਨ੍ਹਾਂ ਪਾਰਟੀਆਂ ਦਾ ਸੱਤਾ ਹਾਸਲ ਕਰਨਾ ਹੀ ਇਕ ਮਾਤਰ ਉਦੇਸ਼ ਹੈ ਅਤੇ ਇੰਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਹੈ।ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਆਪ ਦਿੱਲੀ ਵਿਚ ਲੋਕਾਂ ਦੀ ਇੱਛਾਵਾਂ ਦੀ ਪੂਰਤੀ ਕਰਨ ਵਿਚ ਪੂਰੀ ਤਰਾਂ ਨਾਲ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕੋ ਇਕ ਸਰਕਾਰ ਹੈ ਜੋ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਵੱਲੋਂ ਚਲਾਈਆਂ ਲੋਕ ਪੱਖੀ ਨੀਤੀਆਂ ਦੀ ਜਾਣਕਾਰੀ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਸ: ਸਿੰਕਦਰ ਸਿੰਘ ਮਲੂਕਾ, ਜੱਥੇਦਾਰ ਤੋਤਾ ਸਿੰਘ, ਸ: ਦਲਜੀਤ ਸਿੰਘ ਚੀਮਾ, ਸ: ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਕੁਮਾਰ ਜਿਆਣੀ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ, ਸ: ਮਨਤਾਰ ਸਿੰਘ ਬਰਾੜ, ਸ੍ਰੀ ਪਵਨ ਟੀਨੂੰ, ਵਿਧਾਇਕ ਹਰਪ੍ਰੀਤ ਸਿੰਘ ਮਲੋਟ, ਸ: ਗੁਰਤੇਜ ਸਿੰਘ ਘੁੜਿਆਣਾ, ਸ੍ਰੀ ਮਨਜੀਤ ਸਿੰਘ ਮਿਆਂਵਿੰਡ, ਸ੍ਰੀ ਬਲਜੀਤ ਸਿੰਘ ਜਲਾਲਉਸਮਾ, ਸ੍ਰੀ ਦੀਪ ਮਲੋਹਤਰਾ, ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਸ੍ਰੀ ਪ੍ਰੇਮ ਮਿੱਤਲ, ਸਾਬਕਾ ਮੰਤਰੀ ਸ: ਸੂੱਚਾ ਸਿੰਘ ਲੰਗਾਹ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਮੈਨ ਪੰਜਾਬ ਐਗਰੋ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਯੂਥ ਅਕਾਲੀ ਦਲ ਦੇ ਮਾਲਵਾ ਜੋਨ ਇਕ ਦੇ ਪ੍ਰਧਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ, ਸ: ਪਰਕਾਸ਼ ਸਿੰਘ ਭੱਟੀ, ਸ: ਪਰਮਜੀਤ ਸਿੰਘ ਸਿੱਧਵਾਂ, ਸ: ਚਰਨਜੀਤ ਸਿੰਘ ਬਰਾੜ, ਸ: ਅਵਤਾਰ ਸਿੰਘ ਵਨਵਾਲਾ, ਚੇਅਰਮੈਨ ਕੁਲਵਿੰਦਰ ਸਿੰਘ ਭਾਈਕਾਕੇਰਾ, ਸ: ਮਨਜਿੰਦਰ ਸਿੰਘ ਬਿੱਟੂ ਚੇਅਰਮੈਨ, ਮਹਿਲਾ ਕਮਿਸ਼ਨ ਦੇ ਮੈਂਬਰ ਬੀਬੀ ਵੀਰਪਾਲ ਕੌਰ ਤਰਮਾਲਾ ਆਦਿ ਵੀ ਹਾਜਰ ਸਨ। 

 

Tags: Parkash Singh , Parkash Singh Badal , Sukhbir , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD