Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹੇ 'ਚ 15149 ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ 01 ਕਰੋੜ 87 ਲੱਖ 16 ਹਜ਼ਾਰ 774 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ

ਪੰਜੀਕ੍ਰਿਤ ਉਸਾਰੀ ਕਿਰਤੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾਂ ਲੈਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Jan 2016

Last updated on: Jan 15, 2016, 00:00 IST

ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਗਠਿਤ ਕੀਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਵੱਲੋਂ ਨਿਰਮਾਣ ਕਾਰਜਾਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਜ਼ਿਲ੍ਹੇ ਵਿੱਚ ਹੁਣ ਤੱਕ 15149 ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਤਹਿਤ 01 ਕਰੋੜ 87 ਲੱਖ 16 ਹਜ਼ਾਰ 774 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਲਾਹਾਂ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕਾ ਐਸ.ਏ.ਐਸ.ਨਗਰ ਵਿੱਚ 4584 ਪ੍ਰੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ 25 ਲੱਖ 30 ਹਜ਼ਾਰ 369 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ ਡੇਰਾਬੱਸੀ ਹਲਕੇ ਵਿੱਚ 7017 ਉਸਾਰੀ ਕਿਰਤੀਆਂ ਨੂੰ 01 ਕਰੋੜ 38 ਲੱਖ 93 ਹਜ਼ਾਰ 615 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ । ਇਸੇ ਤਰ੍ਹਾਂ ਖਰੜ ਹਲਕੇ ਵਿੱਚ 3548 ਉਸਾਰੀ ਕਿਰਤੀਆਂ ਨੂੰ 22 ਲੱਖ 92 ਹਜ਼ਾਰ 800 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੋਈ ਵੀ ਰਾਜ ਮਿਸਤਰੀ/ ਇੱਟਾਂ / ਪਕੜਾਉਣ ਵਾਲੇ ਮਜਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ,  ਸਿਵਰਮੈਨ, ਮਾਰਬਲ / ਟਾਈਲਾਂ ਲਗਾਉਣ ਵਾਲੇ, ਪੇਂਟਰ, ਪੀ.ਓ.ਪੀ. ਕਰਨ ਵਾਲੇ, ਸੜਕਾਂ ਬਣਾਉਣ ਵਾਲੇ, ਇਮਾਰਤਾਂ ਦੀ ਮੁਰੰਮਤ ਰੱਖ ਰਖਾਓ ਵਾਲੇ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਸਜ਼ ਵੈਲਫੇਅਰ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਜਿਸ ਲਈ ਕਿਰਤੀਆਂ ਦੀ ਉਮਰ 18 ਤੋਂ 60 ਸਾਲ ਦਰਮਿਆਨ ਹੋਣੀ ਚਾਹੀਦੀ ਹੈ ਅਤੇ ਇੱਕ ਸਾਲ ਦੌਰਾਨ ਨਿਰਮਾਣ ਕਾਰਜਾਂ / ਉਸਾਰੀ ਕੰਮਾਂ ਵਿੱਚ ਘੱਟੋ ਘੱਟ 90 ਦਿਨ ਕੰਮ ਕੀਤਾ ਹੋਵੇ, ਮਗਨਰੇਗਾ ਵਰਕਰਜ਼ ਵੀ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਰਤੀ ਨੂੰ ਕੇਵਲ ਇੱਕ ਵਾਰ 25 ਰੁਪਏ ਰਜਿਸਟ੍ਰੇਸ਼ਨ ਫੀਸ ਅਦਾ ਕਰਨੀ ਪਵੇਗੀ ਅਤੇ ਆਪਣੀ ਮੈਂਬਰਸੀਪ ਨੂੰ ਚਾਲੂ ਰੱਖਣ ਲਈ 10 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਾਉਣਾ ਪਵੇਗਾ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀ ਦੀ ਮੌਤ/ ਪੂਰਨ ਅਪੰਗਤਾ ਦੀ ਸੂਰਤ ਵਿੱਚ 2 ਲੱਖ ਰੁਪਏ ਐਕਸਗ੍ਰੇਸੀਆਂ ਗਰਾਂਟ ਦਿੱਤੀ ਜਾਂਦੀ ਹੈ। ਬੋਰਡ ਵੱਲੌਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਪਹਿਲੀ ਕਲਾਸ ਤੋਂ ਵਜੀਫਾ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਲੜਕੀਆਂ ਦੀ ਵਿਆਹ ਵੇਲੇ 21 ਹਜ਼ਾਰ ਰੁਪਏ ਦੀ ਰਾਸ਼ੀ ਸਗਨ ਸਕੀਮ ਤਹਿਤ  ਦਿੱਤੀ ਜਾਂਦੀ ਹੈ।

ਸਿੱਧੂ ਨੇ ਦੱਸਿਆ ਕਿ ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ ਛੁੱਟੀ ਦੌਰਾਨ ਯਾਤਰਾਂ ਲਈ ( ਐਲ.ਟੀ.ਸੀ) ਦੀ ਸਹੂਲਤ ਲਈ 2000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਸਾਰੀ ਕੰਮਾਂ ਵਿੱਚ ਲੱਗੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਆਸ਼ਰਿਤਾ ਵਾਸਤੇ ਖਤਰਨਾਕ ਬਿਮਾਰੀਆਂ ਦੇ ਇਲਾਜ ਲਈ 1 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਾਇਕ ਕਿਰਤ ਕਮਿਸ਼ਨਰ ਐਸ.ਏ.ਐਸ.ਨਗਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੇ ਹਿੱਤ ਵਿੱਚ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ। ਜਿਸ ਵਿੱਚ ਉਨ੍ਹਾਂ ਨੂੰ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ।

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD