Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

ਨਸ਼ਾ ਕਾਰੋਬਾਰ 'ਚ ਲੱਗੀ ਸਿਆਸਤ ਤੇ ਪੁਲਿਸ ਪ੍ਰਸ਼ਾਸਨ ਦੀਆਂ ਕਾਲੀਆਂ ਭੇਡਾਂ ਨੇ ਪੰਜਾਬ ਨੂੰ ਬਰਬਾਦ ਕੀਤਾ : ਨਾਪਾ

ਸਤਨਾਮ ਸਿੰਘ ਚਾਹਲ
ਸਤਨਾਮ ਸਿੰਘ ਚਾਹਲ

Web Admin

Web Admin

5 Dariya News

ਜਲੰਧਰ , 15 Jan 2016

ਪੰਜਾਬ ਵਿੱਚ ਹਰ ਸਾਲ 7500 ਕਰੋੜ ਦੇ ਨਸ਼ਿਆਂ ਦੀ ਖ਼ਪਤ ਬਾਰੇ ਨਸ਼ਰ ਹੋਈ ਰਿਪੋਰਟ 'ਤੇ ਟਿੱਪਣੀ ਕਰਦਿਆਂ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਪੰਜਾਬ ਦੀ ਸਿਆਸਤ ਤੇ ਪੰਜਾਬ ਪੁਲਿਸ ਦੀਆਂ ਕਾਲੀਆਂ ਭੇਡਾਂ ਨੇ ਇੱਥੋਂ ਦੀ ਜਵਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।ਸ: ਚਾਹਲ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ 'ਚ ਸ਼ਾਮਲ ਲੋਕਾਂ ਦੀ ਮਰਜ਼ੀ ਤੋਂ ਬਿਨਾਂ ਕਿਸੇ ਸੂਬੇ 'ਚ ਨਸ਼ੇ ਦੀ ਇੰਨੇ ਵੱਡੇ ਪੱਧਰ 'ਤੇ ਖ਼ਪਤ ਹੋ ਹੀ ਨਹੀਂ ਸਕਦੀ, ਜਿੰਨੀ ਇਸ ਰਿਪੋਰਟ ਵਿੱਚ ਦਿਖਾਈ ਗਈ ਹੈ। ਸਰਕਾਰ ਚਲਾ ਰਹੀ ਧਿਰ ਦੇ ਆਗੂਆਂ ਅਤੇ ਪੁਲਿਸ ਦੇ ਕੁਝ ਉੱਚ ਅਧਿਕਾਰੀਆਂ 'ਤੇ ਨਸ਼ਾ ਕਾਰੋਬਾਰ 'ਚ ਲਗਦੇ ਦੋਸ਼ਾਂ ਨੂੰ ਇਸ ਰਿਪੋਰਟ ਨਾਲ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਏਮਜ਼ ਦੀ ਇਸ ਰਿਪੋਰਟ ਮੁਤਾਬਕ 7500 ਕਰੋੜ ਵਿੱਚੋਂ 6500 ਕਰੋੜ ਦੀ ਖ਼ਪਤ ਤਾਂ ਇਕੱਲੀ ਹੈਰੋਇਨ ਦੀ ਹੁੰਦੀ ਹੈ ਤੇ ਸਰਵੇ ਵਿੱਚ ਸ਼ਾਮਲ ਕੀਤੇ ਗਏ 10 ਜਿਲ੍ਹਿਆਂ ਵਿੱਚ 1.23 ਪ੍ਰਤੀਸ਼ਤ ਲੋਕ  ਹੈਰੋਇਨ 'ਤੇ ਨਿਰਭਰ ਹਨ। ਸਿਰਫ਼ ਇਨ੍ਹਾਂ 10 ਜਿਲ੍ਹਿਆਂ ਵਿੱਚ ਹੀ ਟੀਕੇ ਰਾਹੀਂ ਨਸ਼ਾ ਲੈਣ ਵਾਲੇ ਲੋਕਾਂ ਦੀ ਗਿਣਤੀ 75000 ਦੱਸੀ ਗਈ ਹੈ ਪੂਰੇ ਪੰਜਾਬ ਦਾ ਹਾਲ ਇਸ ਤੋਂ ਕਿਤੇ ਡਰਾਵਣਾ ਹੋ ਸਕਦਾ ਹੈ। 

ਚਾਹਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਟੀਕੇ ਰਾਹੀਂ ਨਸ਼ਾ ਲੈਣ ਦੇ ਕਾਰਣ ਪੰਜਾਬ ਵਿੱਚ ਏਡਜ਼ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋ ਸਕਦਾ ਹੈ। ਜੇ ਇਨ੍ਹਾਂ ਨਸ਼ਈਆਂ ਦੀ ਜਾਂਚ ਕੀਤੀ ਜਾਵੇ ਤਾਂ ਬੇਹੱਦ ਚਿੰਤਾਜਨਕ ਨਤੀਜੇ ਸਾਹਮਣੇ ਆਉਣਗੇ। ਇੰਨਾ ਹੀ ਨਹੀਂ ਇਨ੍ਹਾਂ ਤੋਂ  ਅੱਗੇ ਇਨ੍ਹਾਂ ਦੇ ਪਰਿਵਾਰਾਂ ਦੇ ਵੀ ਏਡਜ਼ ਗ੍ਰਸਤ ਹੋਣ ਦੇ ਆਸਾਰ ਹਨ।ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨਾਲ ਪੰਜਾਬ ਸੁਰੱਖਿਆ ਏਜੰਸੀਆਂ ਦੇ ਦਾਅਵਿਆਂ ਦੀ ਵੀ ਫ਼ੂਕ ਨਿਕਲ ਗਈ ਹੈ ਕਿ ਬਾਰਡਰ ਪਾਰ ਤੋਂ ਆਉਂਦੇ ਨਸ਼ਿਆਂ ਦੀ ਵਰਤੋਂ ਪੰਜਾਬ ਵਿੱਚ ਨਹੀਂ ਹੁੰਦੀ।  ਪਠਾਨਕੋਟ ਹਮਲੇ ਦੇ ਸਬੰਧ 'ਚ ਐਨਆਈਏ ਵੱਲੋਂ ਹਿਰਾਸਤ 'ਚ ਲਏ ਗਏ ਐਸਪੀ ਸਲਵਿੰਦਰ ਸਿੰਘ ਨੇ ਵੀ ਨੈਸਨਲ ਜਾਂਚ ਏਜੰਸੀ ਕੋਲ ਮੰਨ ਲਿਆ ਹੈ ਕਿ ਉਸਨੇ ਹਮਲਾਵਰਾਂ ਨੂੰ ਨਸ਼ਾ ਤਸਕਰ ਸਮਝ ਕੇ ਉਨ੍ਹਾਂ ਦੀ ਮਦਦ ਕੀਤੀ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ, ਸਰਕਾਰ 'ਚ ਸ਼ਾਮਲ ਲੋਕ ਤੇ ਨਸ਼ਾ ਤਸਕਰਾਂ ਦਾ ਗੱਠਜੋੜ ਕਿਸ ਹੱਦ ਤੱਕ ਜਾ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਲੱਗਾ ਹੋਇਆ ਹੈ।ਸ. ਚਾਹਲ ਨੇ ਕਿਹਾ ਇਸ ਲਈ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਜਿਹੜੇ ਪੰਜਾਬ 'ਚ ਰੋਜ਼ਾਨਾ 20 ਕਰੋੜ ਦੇ ਨਸ਼ੇ ਦੀ ਖ਼ਪਤ ਦੀ ਗੱਲ ਮੰਨਣ ਨੂੰ ਤਿਆਰ ਨਹੀਂ, ਨੂੰ ਵੀ ਅਸੀਂ ਕਹਿਣਾ ਚਾਹੁੰਦੇ ਹਾਂ ਕਿ ਅੱਖਾਂ ਬੰਦ ਕਰਨ ਨਾਲ ਮੁਸੀਬਤ ਟਲ ਨਹੀਂ ਜਾਂਦੀ ਤੇ ਸਚਾਈ ਨੂੰ ਛੁਪਾਇਆਂ ਨਹੀਂ ਜਾ ਸਕਦਾ। ਲੋਕ ਸਾਰੀ ਸਚਾਈ ਜਾਣਦੇ ਹਨ ਕਿ ਕੌਣ ਕੀ ਕਰ ਰਿਹਾ ਹੈ। ਸ: ਚਾਹਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ  ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕਢਣ ਲਈ ਕੋਈ ਠੋਸ ਕਾਰਵਾਈ ਕਰਨ ਦਾ ਯਤਨ ਕਰੇ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD