Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਨਾਲ ਕਰਨਾ ਅਤੇ ਵਾਤਾਵਰਣ ਨੂੰ ਪ੍ਰਦਸ਼ਿਤ ਹੋਣ ਤੋਂ ਬਚਾਉਣਾ ਸਾਡਾ ਰਾਸ਼ਟਰੀ ਕਰਤੱਵ : ਪ੍ਰੋ: ਸੋਲੰਕੀ

ਪੈਟਰੋਲੀਅਮ ਪਦਾਰਥਾਂ ਦੇ ਦੁਰਉਪਯੋਗ ਨੂੰ ਰੋਕਣ ਲਈ ਲੋਕ ਲਹਿਰ ਪੈਦਾ ਕਰਨ ਦੀ ਲੋੜ

Web Admin

Web Admin

5 Dariya News

ਐਸ.ਏ.ਐਸ ਨਗਰ , 16 Jan 2016

Last updated on: Jan 16, 2016, 00:00 IST

ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਨਾਲ ਕਰਨਾ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਡਾ ਰਾਸ਼ਟਰੀ ਕਰਤੱਵ ਹੈ ਜੇਕਰ ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਨਾਲ ਨਾ ਕੀਤੀ ਗਈ ਤਾਂ ਸਾਨੂੰ ਆਉਣ ਵਾਲੇ ਸਮੇਂ ਵਿਚ ਵੱਡੀਆਂ ਚਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਅਤੇ ਹਰਿਆਣਾ, ਪ੍ਰਸ਼ਾਸਕ ਯੂ.ਟੀ ਚੰਡੀਗੜ੍ਹ  ਪ੍ਰੋ: ਕਪਤਾਨ ਸਿੰਘ ਸੋਲੰਕੀ ਨੇ  ਤੇਲ ਅਤੇ ਗੈਸ ਸਾਂਭ-ਸੰਭਾਲ ਪੰਦਰਵਾੜਾ 2016 ਦਾ ਉਦਘਾਟਨ ਕਰਨ ਉਪਰੰਤ ਇੰਡੀਅਨ ਆਇਲ ਇੰਡਸਟਰੀ ਕਾਰਪੋਰੇਸ਼ਨ, ਪੈਟਰੋਲੀਅਮ ਕੰਜਰਵੇਸ਼ਨ ਰਿਸਰਚ ਐਸੋਸੀਏਸ਼ਨ ਅਤੇ ਹੋਰਨਾ ਤੇਲ ਕੰਪਨੀਆਂ ਵੱਲੋਂ ਇੰਡੀਅਨ ਇੰਸਟੀਚਿਉਟ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈ.ਆਈ.ਐਸ.ਈ.ਆਰ) ਐਸ.ਏ.ਐਸ ਨਗਰ ਦੇ ਐਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।  ਇਸ ਤੋਂ ਪਹਿਲਾਂ ਉਨਾਂ੍ਹ  ਤੇਲ ਅਤੇ ਗੈਸ ਬਚਾਓ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ।

ਪ੍ਰੋ: ਸੋਲੰਕੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਡੇ ਦੇਸ਼ ਵਿਚ ਪੈਟਰੋਲੀਅਮ ਪਦਾਰਥਾਂ ਦੇ ਭੰਡਾਰ ਬਹੁਤ ਹੱਦ ਤੱਕ ਸੀਮਤ ਹਨ ਅਤੇ ਸਾਨੂੰ ਹੁਣ ਵੀ ਵਿਦੇਸ਼ਾਂ ਤੇ ਨਿਰਭਰ ਰਹਿਣਾ ਪੈਂਦਾ ਹੈ ਅਤੇ 78 ਫੀਸਦੀ ਕੱਚਾ ਤੇਲ ਵਿਦੇਸ਼ਾਂ ਤੋਂ ਮੰਗਵਾਉਣਾ ਪੈ ਰਿਹਾ ਹੈ। ਜਿਸ ਦੇ ਇਵਜ਼ ਵਿਚ ਸਾਨੂੰ ਵਿਦੇਸ਼ੀ ਮੁਦਰਾ ਅਦਾ ਕਰਨੀ ਪੈਂਦੀ ਹੈ। ਉਨਾਂ੍ਹ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਪਾਵਰ ਅਤੇ ਪੈਟਰੋਲੀਅਮ ਪਦਾਰਥਾਂ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਉਨਾਂਹ ਕਿਹਾ ਕਿ ਤੇਲ ਅਤੇ ਪੈਟਰੋਲੀਅਮ ਪਦਾਰਥਾਂ ਦੀ ਸਾਂਭ-ਸੰਭਾਲ ਦਾ ਮਤਲਬ ਇਨਾਂ੍ਹ ਦੀ ਵਰਤੋਂ ਬੰਦ ਕਰ ਦੇਣਾ ਨਹੀਂ ਸਗੋਂ ਇਨਾਂ੍ਹ ਦੀ ਵਰਤੋਂ ਜਰੂਰਤ ਮੁਤਾਬਕ ਕਰਨਾ ਅਤੇ ਦੁਰਵਰਤੋਂ ਨੂੰ ਰੋਕਣਾ ਹੈ । ਉਨਾਂਹ ਕਿਹਾ ਕਿ ਹਰੇਕ ਦੇਸ਼ ਵਾਸੀ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਕੇ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ।ਪ੍ਰੋ: ਸੋਲੰਕੀ ਨੇ ਇਸ ਮੌਕੇ ਤੇਲ ਅਤੇ ਗੈਸ ਕੰਪਨੀਆਂ ਵੱਲੋਂ ਤੇਲ ਅਤੇ ਗੈਸ ਸਾਂਭ-ਸੰਭਾਲ ਲਈ ਸ਼ੁਰੂ ਕੀਤੇ ਗਏ ਪੰਦਰਵਾੜੇ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਜੋ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਗਏ ਹਨ ਉਹ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਬੇਹੱਦ ਸਹਾਈ ਹੋਣਗੇ । ਉਨਾਂ੍ਹ ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਤੇਲ ਅਤੇ ਗੈਸ ਦੀ ਬੱਚਤ ਲਈ ਪੇਸ਼ ਕੀਤੇ ਪ੍ਰੋਗਰਾਮਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਵੱਲੋਂ ਦਿੱਤੇ ਗਏ ਸੰਦੇਸ਼ ਲੋਕਾਂ ਲਈ ਵਧੇਰੇ ਸਾਰਥਕ ਹੁੰਦੇ ਹਨ। ਉਨਾਂਹ ਸਮਾਜ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਦੇ ਸੁਨਹਿਰੀ  ਭਵਿੱਖ ਲਈ ਅਤੇ ਆਪਣੇ ਬੱਚਿਆਂ ਨੂੰ ਸਵੱਛ ਵਾਤਾਵਰਣ ਦੇਣ ਲਈ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਪੂਰੇ ਸੰਜਮ ਨਾਲ ਕਰਨ ਅਤੇ ਇਨਾਂਹ ਦੀ ਕਿਸੇ ਵੀ ਕੀਮਤ ਦੂਰਵਰਤੋਂ ਨਾ ਕੀਤੀ ਜਾਵੇ। 

ਉਨਾਂਹ ਤੇਲ ਅਤੇ ਗੈਸ ਦੀ ਸਾਂਭ- ਸੰਭਾਲ ਲਈ ਘਰੇਲੂ, ਖੇਤੀਬਾੜੀ, ਇੰਡਸਟਰੀ ਅਤੇ ਟਰਾਂਸਪੋਰਟ ਸੈਕਟਰ ਵਿਚ ਇਕ ਸਫਲਤਾ ਪੂਰਵਕ ਜਾਗਰੂਕਤਾ ਮੁਹਿੰਮ ਵਿੰਢਣ ਦੀ ਲੋੜ ਤੇ ਜ਼ੋਰ ਦਿੱਤਾ । ਉਨਾਂਹ ਇਸ ਮੌਕੇ ਪੈਟਰੋਲਿਅਮ ਪਦਾਰਥਾਂ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਉਨਾਂਹ ਦੀ ਸਾਂਭ-ਸੰਭਾਲ ਕਰਨਾ ਅਤੇ ਵਾਤਾਵਰਣ ਦੀ ਸਵੱਛ ਇੰਧਣ ਦਾ ਪ੍ਰੋਯਗ ਕਰਨ ਸਬੰਧੀ ਸੰਹੁ ਵੀ ਚੁਕਾਈ ।ਪ੍ਰੋ: ਸੋਲੰਕੀ ਨੇ ਇਸ ਮੌਕੇ ਤੇਲ ਅਤੇ ਗੈਸ ਦੀ ਸਾਂਭ-ਸੰਭਾਲ ਲਈ ਯੋਗਦਾਨ ਪਾਉਣ ਵਾਲੀਆਂ ਵਿਦਿਅਕ ਸੰਸਥਾਂਵਾਂ ਅਤੇ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ ।ਸਮਾਗਮ ਨੂੰ ਸੰਬੋਧਨ ਕਰਦਿਆਂ ਖੁਰਾਕ, ਸਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਵਰਤੋਂ ਸਾਨੂੰ ਬੜੇ ਹੀ ਸੋਚ ਸਮਝਕੇ ਕਰਨੀ ਪਵੇਗੀ ਕਿਉਂਕਿ ਇਹ ਸੋਮੇ ਸਾਡੇ ਕੋਲ ਬਹੁਤ ਹੱਦ ਤੱਕ ਸੀਮਤ ਹਨ ਅਤੇ ਸਾਨੂੰ ਪੈਟਰੋਲੀਅਮ ਵਸਤਾਂ ਦੀ ਵਰਤੋਂ ਜਰੂਰਤ ਮੁਤਾਬਿਕ ਕਰਨੀ ਚਾਹੀਦੀ ਹੈ। ਉਨਾਂਹ ਕਿਹਾ ਕਿ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਸਟੇਟ ਕੁਆਰਡੀਨੇਟਰ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਪੀ.ਕੇ ਦਾਸ ਨੇ ਦੱਸਿਆ ਕਿ 31 ਜਨਵਰੀ ਤੱਕ ਚਲਣ ਵਾਲੇ ਤੇਲ ਅਤੇ ਗੈਸ ਸਾਂਭ-ਸੰਭਾਲ ਪੰਦਰਵਾੜੇ ਦੌਰਾਨ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਤਹਿਤ ਟਰਾਂਸਪੋਰਟ, ਇੰਡਸਟਰੀਅਲ, ਖੇਤੀਬਾੜੀ ਸੈਕਟਰ ਤੱਕ ਪਹੁੰਚ ਕੀਤੀ ਜਾਵੇਗੀ । ਇਥੋਂ ਤੱਕ ਕੇ ਘਰੇਲੂ ਔਰਤਾਂ ਨੂੰ ਵੀ ਗੈਸ ਦੀ ਵਰਤੋਂ ਸੰਜਮ ਨਾਲ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। 

ਉਨਾਂਹ ਦੱਸਿਆ ਕਿ ਇਸ ਸਾਲ ਇੰਧਣ ਹੋ ਸਵੱਛ, ਜਨਗਨ ਰਹੇ ਸਵੱਸਥ ਥੀਮ ਰੱਖਿਆ ਗਿਆ ਹੈ। ਉਨਾਂਹ ਦੱਸਿਆ ਕਿ 1997 ਤੋਂ ਲੈ ਕੇ ਹਰ ਸਾਲ ਇਹ ਪੰਦਰਵਾੜਾ ਲਗਤਾਰ ਮਨਾਇਆ ਜਾ ਰਿਹਾ ਹੈ ਜਿਸ ਦਾ ਮੰਤਵ ਲੋਕਾਂ ਵਿਚ ਤੇਲ ਅਤੇ ਗੈਸ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। ਉਨਾਂਹ ਹੋਰ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਪਿੰਡ ਪੱਧਰ ਤੇ ਐਲ.ਪੀ.ਜੀ. ਦੇ ਕੁਨੈਕਸ਼ਨ ਵਧਾਏ ਜਾਣਗੇ ਤਾਂ ਜੋ ਪਿੰਡ ਧੂੰਆਂ ਰਹਿਤ ਬਣਾਇਆ ਜਾ ਸਕੇ। ਇਸ ਸਮਾਗਮ ਨੂੰ ਡਿਪਟੀ ਡਾਇਰੈਕਟਰ ਸ੍ਰੀ ਸੁਧੀਰ ਸਤੀਸ਼ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ, ਤਹਿਸੀਲਦਾਰ ਸ੍ਰੀ ਰਵਿੰਦਰ ਬਾਂਸਲ, ਐਸ.ਪੀ ਸ੍ਰੀ ਅਸ਼ੀਸ ਕਪੂਰ, ਸ੍ਰੀ ਜੀ.ਐਸ. ਸੋਢੀ, ਸ੍ਰੀ ਨਗੇਸ਼ ਮਿੱਤਲ, ਸ੍ਰੀ ਸੰਜੇ ਅਰੋੜਾ ਅਤੇ ਤੇਲ ਕੰਪਨੀਆਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਤੇਲ ਅਤੇ ਗੈਸ ਦੀ ਸਾਂਭ-ਸੰਭਾਲ ਦੀ ਥੀਮ ਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। 

 

Tags: Kaptan Singh Solanki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD