Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਬਾਦਲ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ 'ਚ ਸੁਧਾਰ ਲਿਆਉਣ ਲਈ ਆਈ ਐਮ ਏ ਤੇ ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਗਠਿਤ ਕਰਨ ਦਾ ਐਲਾਨ

15 ਅਗਸਤ ਅਤੇ 26 ਜਨਵਰੀ ਨੂੰ ਡਾਕਟਰਾਂ ਨੂੰ ਵੀ ਸਨਮਾਨਿਤ ਕਰਨ ਲਈ ਆਈ ਐਮ ਏ ਨੂੰ ਡਾਕਟਰਾਂ ਦੇ ਨਾਵਾਂ ਦੀ ਸਿਫਾਰਸ਼ ਕਰਨ ਲਈ ਆਖਿਆ

Web Admin

Web Admin

5 Dariya News

ਫਗਵਾੜਾ , 16 Jan 2016

Last updated on: Jan 16, 2016, 00:00 IST

ਸੂਬੇ ਵਿੱਚ ਹੇਠਲੇ ਪੱਧਰ 'ਤੇ ਲੋਕਾਂ ਨੂੰ ਵਧੀਆਂ ਡਾਕਟਰੀ ਸਹਲੂਤਾਂ ਮੁਹਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ  ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐਮ ਏ) ਅਤੇ ਸੂਬੇ ਦੇ ਸਿਹਤ ਵਿਭਾਗ ਨੂੰ ਉਨ੍ਹਾਂ ਦੀ ਪ੍ਰਧਾਨਗੀ ਦੇ ਹੇਠ ਇੱਕ ਤਾਲਮੇਲ ਕਮੇਟੀ ਗਠਿਤ ਕਰਨ ਲਈ ਆਖਿਆ ਹੈ ਤਾਂ ਜੋ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਨਾਲ ਨਾਲ ਆਈ ਐਮ ਏ ਨੂੰ ਦਰਪੇਸ਼ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ।

ਅੱਜ ਏਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਦੋ ਦਿਨਾਂ ਸਾਲਾਨਾ ਕਾਨਫਰੰਸ ਦੇ ਉਦਘਾਟਨੀ ਮੌਕੇ ਦੇਸ਼ ਭਰ ਤੋਂ ਆਏ ਮਾਹਿਰ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਇਹ ਕਮੇਟੀ ਵਾਜਵ  ਦਰਾਂ 'ਤੇ ਲੋਕਾਂ ਨੂੰ ਵਧੀਆਂ ਇਲਾਜ ਮੁਹਈਆ ਕਰਵਾਉਣ ਲਈ ਸੂਬਾ ਸਰਕਾਰ ਨੂੰ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਆਈ ਐਮ ਏ ਦੀ ਪੰਜਾਬ ਇਕਾਈ  ਇਸ ਕਮੇਟੀ ਲਈ ਉਨ੍ਹਾਂ ਡਾਕਟਰਾਂ ਦੇ ਨਾਵਾਂ ਦੀ ਸਿਫਾਰਸ਼ ਕਰੇਗੀ ਜਿਨ੍ਹਾਂ ਨੇ ਡਾਕਟਰੀ ਖੇਤਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਨੇ 15 ਅਗਸਤ ਅਤੇ 26 ਜਨਵਰੀ ਨੂੰ ਵੱਖ ਵੱਖ ਖੇਤਰਾਂ ਵਿੱਚ ਚੰਗੀ ਕਾਰਗੁਜਾਰੀ ਕਰਨ ਵਾਲੇ ਲੋਕਾਂ ਨੂੰ ਸਨਮਾਨਤ ਕਰਨ ਦੀ ਤਰ੍ਹਾਂ ਇਸ ਵਾਰ ਤੋਂ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਵੀ ਸਨਮਾਨਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਹਸਪਤਾਲਾਂ ਵਿੱਚ ਲੋਕਾਂ ਨੂੰ ਮਾਹਿਰ ਡਾਕਰਟਾਂ ਦੀਆਂ ਸੇਵਾਵਾਂ ਮੁਹਈਆ ਕਰਵਾਉਣ ਵਾਸਤੇ ਸੂਬੇ ਦੇ ਸਿਹਤ ਵਿਭਾਗ ਵੱਲੋਂ ਆਈ ਐਮ ਏ ਦੇ ਨਾਲ ਇੱਕ ਸਮਝੌਤਾ ਕਾਰਨ ਦਾ ਵੀ ਐਲਾਨ ਕੀਤਾ ਤਾਂ ਜੋ ਵਧੀਆਂ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ ਅਤੇ ਉਨ੍ਹਾਂ ਨੂੰ ਇਸ ਦੇ ਬਦਲੇ ਵਧੀਆ ਸੇਵਾ ਫਲ ਦਿੱਤਾ ਜਾਵੇ।

ਸ. ਬਾਦਲ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵਧੀਆ ਅਤੇ ਸਸਤਾ ਇਲਾਜ ਮੁਹੱਈਆ ਕਰਵਾਉਣ ਲਈ ਅਨੇਕਾਂ ਕਦਮ ਚੁੱਕੇ ਹਨ ਪਰ ਇਸ ਦੇ ਹੋਰ ਜ਼ਿਆਦਾ ਅਸਰਦਾਰ ਨਤੀਜੇ ਪ੍ਰਾਪਤ ਕਰਨ ਲਈ ਮੈਡੀਕਲ ਐਸੋਸੀਏਸ਼ਨ, ਡਾਕਟਰਾਂ ਅਤੇ ਸਵੈ ਸੇਵੀ ਸੰਸਥਾਵਾਂ ਵਗੈਰਾ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਨੇ ਡਾਕਟਰਾਂ ਆਪਣੀ ਜ਼ਿਮੇਵਾਰੀ ਮਿਸ਼ਨ ਦੀ ਭਾਵਨਾ ਨਾਲ ਨਿਭਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਡਾਕਟਰਾਂ  ਨੂੰ ਦੂਰ-ਦੁਰਾਡੇ ਖੇਤਰਾਂ ਵਿੱਚ ਵਸਦੇ ਲੋਕਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸਸਤੀਆਂ ਦਰਾਂ 'ਤੇ ਇਲਾਜ ਮੁਹੱਈਆ ਕਰਵਾਉਣੀ ਚਾਹੀਦੀ ਤਾਂ ਜੋ ਸਮਾਜ ਦਾ ਕੋਈ ਵੀ ਵਿਅਕਤੀ ਇਲਾਜ ਤੋਂ ਬਿਨਾ ਨਾ ਰਹੇ। ਉਨ੍ਹਾਂ ਨੇ ਡਾਕਟਰੀ ਕਾਰਜ ਨੂੰ ਸਮਾਜ ਸੇਵਾ ਦਾ ਕਾਰਜ ਦੱਸਦੇ ਹੋਏ ਉਮੀਦ ਪ੍ਰਗਟ ਕੀਤੀ ਕਿ ਡਾਕਟਰੀ ਭਾਈਚਾਰਾ ਆਮ ਲੋਕਾਂ ਨੂੰ ਵਧੀਆ ਅਤੇ ਸਸਤਾ ਇਲਾਜ ਮੁਹੱਈਆ ਕਰਵਾਉਣ ਨੂੰ ਆਪਣੀ ਪ੍ਰਾਥਮਿਕ ਜ਼ਿੰਮੇਵਾਰੀ ਸਮਝੇਗਾ ਅਤੇ ਇਸ ਨੂੰ ਹਰ ਹਾਲਤ ਵਿਚ ਨਿਭਾਉਣ ਲਈ ਅੱਗੇ ਆਵੇਗਾ।ਡਾਕਟਰੀ ਭਾਈਚਾਰੇ ਨੂੰ ਦਿੱਤੀਆਂ ਸਹੂਲਤਾਂ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿ ਮੈਡੀਕਲ ਸਿੱਖਿਆ ਨੂੰ ਹੋਰ ਵਧੇਰੇ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਮੈਡੀਕਲ ਸਿਖਿਆਰਥੀਆਂ  ਦਾ ਵਜ਼ੀਫ਼ਾ 4500 ਰੁਪਏ ਤੋਂ ਵਧਾ ਕੇ 9000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ 'ਚ ਕੰਮ ਕਰਕੇ ਰਹੇ ਹਾਊਸ ਸਰਜਨ ਦਾ ਵੀ ਮਾਣ ਭੱਤਾ 4800 ਰੁਪਏ ਤੋਂ ਵਧਾ ਕੇ 21000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਕੁਝ ਖੇਤਰ ਵਿੱਚ ਕੈਂਸਰ ਅਤੇ ਹੈਪੇਟਾਈਟਸ ਵਰਗੇ ਘਾਤਕ ਰੋਗਾਂ ਦੀ ਸਮੱਸਿਆ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਬਿਮਾਰੀਆਂ ਨਾਲ ਨਿਪਟਣ ਲਈ ਡਾਕਟਰੀ ਸੇਵਾਵਾਂ ਦੀ ਬਹੁਤ ਵੱਡੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਇਲਾਜ ਵਾਸਤੇ ਵਧੀਆ ਅਤੇ ਸਸਤੀਆਂ ਡਾਕਟਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਹੈ ਕਿ  ਪੰਜਾਬ ਨੂੰ ਕੈਂਸਰ ਤੋਂ ਨਿਜਾਤ ਦਿਵਾਉਣ ਲਈ ਸੂਬਾ ਸਰਕਾਰ ਨੇ ਇਕ ਵਿਆਪਕ ਜੰਗ ਵਿੱਢੀ ਹੋਈ ਹੈ ਅਤੇ ਕੈਂਸਰ ਦੇ ਇਲਾਜ ਨਾਲ ਸਬੰਧਿਤ 118 ਦਿਵਾਈਆਂ  ਵਾਜਬ ਕੀਮਤਾਂ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਇਸ ਜੰਗ ਦੇ ਹਿੱਸੇ ਵਜੋਂ ਹਰ ਕੈਂਸਰ ਪੀੜਤ ਨੂੰ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਵਿੱਚੋਂ ਦਿੱਤੀ ਜਾਂਦੀ ਹੈ। ਹੁਣ ਤੱਕ  ਤਕਰੀਬਨ 27,000 ਪੀੜਤਾਂ ਨੂੰ 335 ਕਰੋੜ ਰੁਪਏ ਦੀ ਮਾਲੀ ਰਾਸ਼ੀ ਮੁਹੱਈਆ ਕਰਵਾਈ ਗਈ। ਇਸ ਬਿਮਾਰੀ ਨੂੰ ਵੱਡੀ ਪੱਧਰ ਤੇ ਨੱਥ ਪਾਉਣ ਲਈ ਪ੍ਰਮੁੱਖ ਹਸਪਤਾਲਾਂ ਵਿੱਚ ਐਡਵਾਂਸ ਕੈਂਸਰ ਟਰੀਟਮੈਂਟ ਸੁਵਿਧਾਵਾਂ ਦਾ ਪ੍ਰਬੰਧ  ਕੀਤਾ ਗਿਆ ਹੈ ਅਤੇ  ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਸੰਗਰੂਰ ਵਿਖ ਹੋਮੀ ਭਾਭਾ ਕੈਂਸਰ ਹਸਪਤਾਲ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ  ਬਠਿੰਡਾ ਵਿਖੇ 100 ਬਿਸਤਰਿਆਂ ਦੀ ਸਮਰਥਾ ਵਾਲਾ ਐਡਵਾਂਸ ਕੈਂਸਰ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ  ਮੁੱਲਾਂਪੁਰ ਵਿਖੇ ਵਿਸ਼ਵ ਪੱਧਰੀ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਬਣਾਇਆ ਜਾ ਰਿਹਾ ਹੈ।

ਲੋਕਾਂ ਨੂੰ ਸਸਤਾ ਇਲਾਜ ਮੁਹਈਆ ਕਰਵਾਉਣ ਲਈ ਚੁੱਕੇ ਕਦਮਾਂ ਦਾ ਪ੍ਰਗਟਾਵਾ ਕਰਦੇ ਹੋਏ ਸ. ਬਾਦਲ ਨੇ ਦੱਸਿਆ ਕਿ  ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਮੁਫ਼ਤ ਮੁਹਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। . ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਤਿੰਨ ਲੱਖ ਰੁਪਏ ਤੱਕ ਬਿਨ ਨਗਦੀ ਇਲਾਜ਼ ਦੀ ਸਹੂਲਤ ਮੁਹਈਆ ਕਰਵਾਈ ਗਈ ਹੈ।ਰਾਜ ਦੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਵਿੱਚ ਆਧੁਨਿਕ ਸਾਜੋ-ਸਾਮਾਨ ਮੁਹੱਈਆ ਕਰਨ ਲਈ 350 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਨ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਿਹਤ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੂੰ ਸਰਵੋਤਮ ਦਰਜਾ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦਾ ਸਥਾਪਨਾ ਲਈ ਪਬੰਧ ਮੁਕੰਮਲ ਹੋ ਗਿਆ ਹੈ।ਸ. ਬਾਦਲ ਨੇ ਉਮੀਦ ਪ੍ਰਗਟ ਕੀਤੀ ਕਿ ਇਸ ਕਾਨਫਰੰਸ ਵਿੱਚ ਮਾਹਿਰਾਂ ਵੱਲੋਂ ਡਾਕਟਰੀ ਸਿੱਖਿਆ ਅਤੇ ਇਲਾਜ ਬਾਰੇ ਗੰਭੀਰ ਵਿਚਾਰ ਵਿਟਾਂਦਰਾ ਹੋਵੇਗਾ ਅਤੇ ਇਸ ਵਿਚਾਰ-ਵਟਾਂਦਰੇ ਦੌਰਾਨ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਨਵੇਂ ਰਾਹ ਨਿਕਲਣਗੇ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਬਾਦਲ ਨੇ ਐਸੋਸੀਏਸ਼ਨ ਦੇ ਕਾਰਜਾਂ ਦੀ ਸਰਾਹਨਾ ਕੀਤੀ। 

ਗੌਰਤਲਬ ਹੈ ਕਿ ਆਈ.ਐਮ.ਏ ਭਾਰਤ ਵਿਚ ਇੱਕ ਸਭ ਤੋਂ ਵੱਡੀ ਐਨ.ਜੀ.ਓ ਹੈ ਅਤੇ ਇਸ ਦੇ 23 ਸੂਬਿਆਂ ਅਤੇ ਸੱਤ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿਚ 2.5 ਲੱਖ ਮੈਂਬਰ ਹਨ।ਇਸ ਤੋਂ ਪਹਿਲਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਦੇ ਪ੍ਰਧਾਨ ਡਾ. ਐਸ ਪੀ ਐਸ ਸੂਚ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ ਅਤੇ ਐਸੋਸੀਏਸ਼ਨ ਦੇ ਕਾਰਜਾਂ ਦੀ ਜਾਣਕਾਰੀ ਦਿੱਤੀ।ਆਪਣੇ ਭਾਸ਼ਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਨੂੰ ਭਗੌੜਿਆਂ ਦੀ ਪਾਰਟੀ ਦੱਸਿਆ। ਕੁਝ ਆਗੂਆਂ ਦੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਬਾਰੇ ਪੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਆਗੂ ਹੀ ਸਫ਼ਲ ਹੋ ਸਕਦਾ ਹੈ ਜੋ ਆਪਣੀ ਪਾਰਟੀ ਅਤੇ ਵਿਚਾਰਧਾਰਾ ਨਾਲ ਖੜ੍ਹਾ ਰਹਿੰਦਾ ਹੈ। ਭਾਜਪਾ ਦੇ ਨਾਲ ਸਬੰਧਾਂ ਬਾਰੇ ਸ. ਬਾਦਲ ਨੇ ਕਿਹਾ ਕਿ ਭਾਜਪਾ ਨਾਲ ਆਕਲੀ ਦੀ ਦਲ ਦਾ ਨਹੂੰ ਮਾਸ ਦਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗਠਜੋੜ ਟੁੱਟਣ ਦਾ ਕੋਈ ਸਵਾਲ ਹੀ ਨਹੀਂ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਮਾਰਕਫੈਡ ਦੇ ਚੇਅਰਮੰੇਨ ਸ੍ਰੀ ਜਰਨੈਨ ਸਿੰਘ ਵਾਹਿਦ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮੰਗਟ, ਆਈ ਐਮ ਏ ਦੇ ਰਾਸ਼ਟਰੀ ਸਕੱਤਰ ਡਾ ਕੇ ਕੇ ਅੱਗਰਵਾਲ, ਰਾਸ਼ਟਰੀ ਉਪ ਪ੍ਰਧਾਨ ਡਾ. ਓ ਪੀ ਐਸ ਕਾਂਡੇ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD