Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੇਂਦਰੀ ਜੇਲ੍ਹ ਲੁਧਿਆਣਾ ਵਿਖੇ 61 ਲੱਖ ਰੁਪਏ ਦੀ ਲਾਗਤ ਨਾਲ ਸੂਬੇ ਦਾ ਪਹਿਲਾਂ ਆਟੋ-ਮੈਟਿਕ ਬੇਕਰੀ ਯੂਨਿਟ ਸਥਾਪਿਤ

ਸੂਬੇ 'ਚ ਜਲਦੀ ਹੀ 5 ਅਤਿ-ਆਧੁਨਿਕ ਨਵੀਆਂ ਜੇਲ੍ਹਾਂ ਬਣਾਈਆਂ ਜਾਣਗੀਆਂ-ਸੋਹਣ ਸਿੰਘ ਠੰਡਲ

Web Admin

Web Admin

5 Dariya News

ਲੁਧਿਆਣਾ , 18 Jan 2016

Last updated on: Jan 18, 2016, 00:00 IST

ਸੋਹਣ ਸਿੰਘ ਠੰਡਲ ਜੇਲ੍ਹਾਂ ਅਤੇ ਸਭਿਆਚਾਰਕ ਮਾਮਲੇ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਵਿਖੇ 61 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਸੂਬੇ ਦੇ ਪਹਿਲੇ ਅਤੇ ਨਿਵੇਕਲੀ ਕਿਸਮ ਦੇ ਪਹਿਲੇ ਆਟੋ-ਮੈਟਿਕ ਬੇਕਰੀ ਯੂਨਿਟ ਦਾ ਉਦਘਾਟਨ ਕੀਤਾ। ਇਹ ਬੇਕਰੀ ਯੂਨਿਟ ਰਾਜ ਭਰ ਵਿੱਚ ਵਧੀਆਂ ਕੁਆਲਟੀ ਦੇ ਬਿਸਕੁੱਟ ਅਤੇ ਨਮਕੀਨ ਆਦਿ ਸਪਲਾਈ ਕਰਨ ਦੇ ਸਮਰੱਥ ਹੈ ਅਤੇ ਲੁਧਿਆਣਾ ਜੇਲ੍ਹ ਲਈ ਬਿਸਕੁੱਟਾਂ ਦੀ ਸਪਲਾਈ ਲਗਾਏ ਗਏ ਟੈਂਡਰ ਵੀ ਰੱਦ ਕਰ ਦਿੱਤੇ ਗਏ ਹਨ।  ਇਸ ਸਮੇਂ ਉਹਨਾਂ ਨਾਲ ਮਦਨ ਲਾਲ ਬੱਗਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਲੁਧਿਆਣਾ-1, ਸ੍ਰੀ ਹੀਰਾ ਸਿੰਘ ਗਾਬੜੀਆ ਪ੍ਰਧਾਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਸਾਬਕਾ ਮੰਤਰੀ, ਸ੍ਰੀ ਸੰਜੇ ਕੁਮਾਰ ਪ੍ਰਿੰਸੀਪਲ ਸੈਕਟਰੀ ਹੋਮ (ਜੇਲ੍ਹਾ) ਅਤੇ ਸ੍ਰੀ ਰਾਜਪਾਲ ਮੀਨਾ ਏ.ਡੀ.ਪੀ.ਜੀ. (ਜੇਲ੍ਹਾਂ) ਵੀ ਹਾਜ਼ਰ ਸਨ।ਸ੍ਰੀ ਠੰਡਲ ਨੇ ਦੱਸਿਆ ਕਿ ਸੂਬੇ ਵਿੱਚ ਜਲਦੀ ਹੀ 5 ਅਤੀ-ਆਧੁਨਿਕ ਜੇਲ੍ਹਾਂ ਉਸਾਰੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਜੇਲ੍ਹਾਂ ਦੀਆਂ ਬੈਰਕਾਂ ਵਿੱਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਸਪੋਰਟਸ ਅਤੇ ਯੋਗਾ ਦੀ ਸਹੂਲਤ ਦਿੱਤੀ ਜਾਵੇਗੀ ਤਾਂ ਜੋ ਕੈਦੀ ਦਿਮਾਗੀ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰਹਿ ਸਕਣ। ਇਹਨਾਂ ਦੇ ਬਣਨ ਨਾਲ ਜੇਲ੍ਹਾਂ 'ਚ ਬੈਰਕਾਂ ਦੀ ਘਾਟ ਖਤਮ ਹੋ ਜਾਵੇਗੀ। ਉਹਨਾਂ ਦੱਸਿਆ ਕਿ ਜੇਲ੍ਹਾਂ ਨੂੰ ਆਉਣ ਵਾਲੇ ਸਮੇਂ 'ਚ ਅਸਲੀ ਸੁਧਾਰ ਘਰ ਬਣਾ ਦਿੱਤਾ ਜਾਵੇਗਾ।

 ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਠੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਕੈਦੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜੇਲ੍ਹਾਂ ਵਿੱਚ ਹੁਨਰਮੰਦ ਤੇ ਮਿਹਨਤੀ ਕੈਦੀਆਂ ਦੇ ਜੀਵਨ 'ਚ ਸੁਧਾਰ ਲਿਆਉਣ ਅਤੇ ਰੋਜ਼ਗਾਰ ਦੇ ਮੌਕੇ ਦੇਣ ਪ੍ਰਦਾਨ ਕਰਨ ਲਈ ਸਿਖਲਾਈ ਅਤੇ ਕੰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਸੂਬੇ ਦੀਆਂ ਜੇਲ੍ਹਾਂ ਵਿੱਚ ਕੋਈ ਮੁਰੰਮਤ ਜਾ ਉਸਾਰੀ ਦਾ ਕੰਮ ਕਰਵਾਉਣਾ ਹੁੰਦਾ ਹੈ ਉੋਸ ਲਈ ਲੇਬਰ ਮਿਸਤਰੀ ਆਦਿ ਜੇਲ੍ਹ ਦੇ ਅੰਦਰੋਂ ਹੀ ਲਏ ਜਾਂਦੇ ਹਨ ਅਤੇ ਉਹਨਾਂ ਨੂੰ ਮਿਹਨਤਾਨਾਂ ਵੀ ਮਾਰਕੀਟ ਦੇ ਰੇਟਾਂ ਮੁਤਾਬਿਕ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਅਜਿਹਾ ਹੋਣ ਨਾਲ ਜਿੱਥੇ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਆਵੇਗਾ, ਉਥੇ ਪਰਿਵਾਰ ਦੇ ਪਾਲਣ-ਪੋਸ਼ਣ ਹਿੱਤ ਰੋਜ਼ਗਾਰ ਵੀ ਜੇਲ੍ਹ ਵਿੱਚ ਹੀ ਮਿਲ ਸਕੇਗਾ। ਉਹਨਾਂ ਦੱਸਿਆ ਕਿ ਸਿੱਖਣ ਦੇ ਚਾਹਵਾਨ ਕੈਦੀਆਂ ਦੇ ਲਈ ਜੇਲ੍ਹ ਦੇ ਅੰਦਰ ਹੀ ਕਿੱਤਾ-ਮੁੱਖੀ ਸਿਖਲਾਈ, ਕੰਪਿਊਟਰ, ਬੇਕਰੀ, ਫਰਨੀਚਰ, ਸਿਲਾਈ ਅਤੇ ਕੱਪੜੇ ਆਦਿ ਦੀ ਸਿਖਲਾਈ ਦਿੱਤੀ ਜਾਂਦੀ ਹੈ।ਸ੍ਰੀ ਠੰਡਲ ਨੇ ਜੇਲ੍ਹ ਵਿੱਚ ਬੇਕਰੀ ਯੂਨਿਟ, ਫਰਨੀਚਰ ਅਤੇ ਕੱਪੜੇ ਆਦਿ ਤੋਂ ਵਸਤੂਆਂ ਬਣਾਉਣ ਵਾਲੇ ਯੂਨਿਟ ਦਾ ਦੌਰਾ ਕੀਤਾ ਅਤੇ ਬੇਕਰੀ ਯੂਨਿਟ ਦੇ ਕਰਮਚਾਰੀਆਂ ਸਲੀਕੇ, ਹੱਥਾਂ ਵਿੱਚ ਦਸਤਾਨੇ ਤੇ ਯੋਗ ਪਹਿਰਾਵੇ ਤੋਂ ਬੇਹੱਦ ਪ੍ਰਭਾਵਿਤ ਹੋਏ। ਇਸ ਮੌਕੇ 'ਤੇ ਹਾਜ਼ਰ ਜੇਲ੍ਹ ਸੁਪਰਡੰਟ ਸ੍ਰੀ ਐਸ.ਪੀ.ਖੰਨਾ ਨੇ ਦੱਸਿਆ ਕਿ ਇਹ ਆਟੋ—-ਮੈਟਿਕ ਬੇਕਰੀ ਯੂਨਿਟ ਜਿੱਥੇ ਮਿਆਰੀ ਕਿਸਮ ਦੇ 15-20 ਕੁਇੰਟਲ ਬਿਸਕੁੱਟ ਅਤੇ ਨਮਕੀਨ ਰੋਜ਼ਾਨਾ ਬਣਾਉਣ ਦੇ ਸਮਰੱਥ ਹੈ, ਉਥੇ ਹੀ 100 ਦੇ ਕਰੀਬ ਕੈਦੀਆਂ ਨੂੰ ਰੋਜ਼ਗਾਰ ਦੇਣ ਦੇ ਵੀ ਸਮਰੱਥ ਹੈ।ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਡੀ.ਆਈ.ਜੀ. ਜੇਲ੍ਹਾਂ ਸ੍ਰੀ ਲਖਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD