Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਅਜੀਤ ਸਿੰਘ ਕੋਹਾੜ ਵਲੋ ਲੋਕਾਂ ਨੂੰ ਧੁੰਦ ਦੇ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ

Web Admin

Web Admin

5 Dariya News

ਚੰਡੀਗੜ੍ਹ , 19 Jan 2016

ਸਰਦੀ ਦੇ ਮੌਸਮ ਵਿਚ ਧੁੰਦ ਪੈਣ ਕਾਰਣ ਅਤੇ ਰਾਤ ਸਮੇਂ ਵਾਹਨਾਂ ਨਾਲ ਸੜਕੀ ਹਾਦਸੇ ਦੀ ਰੋਕਥਾਮ ਦੇ  ਮੱਦੇ ਨਜ਼ਰ  ਅੱਜ ਇਥੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ  ਨੇ ੋ ਲੋਕਾਂ ਨੂੰ  ਧੁੰਦ ਦੇ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ  ਕੀਤੀ  ਅਤੇ ਆਖਿਆ ਕਿ  ਟਰਾਂਸਪੋਰਟ, ਲੋਕ ਨਿਰਮਾਣ ਅਤੇ ਪੁਲਿਸ ਕਰ ਸਾਰੇ ਵਿਭਾਗਾਂ ਵਲੋ ਸਮੂਹਿਕ ਯਤਨ ਕੀਤੇ ਜਾਣ ਤਾਂ ਜੋ ਇਨਾਂ  ਹਾਦਸਿਆਂ ਨੂੰ ਵਾਪਰਨ ਤੋ ਰੋਕਿਆ ਜਾ ਸਕੇ। ਕੋਹਾੜ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਕਿਤੇ ਸੜਕਾਂ ਤੇ ਮੁਰੰਮਤ ਦੇ ਕੰਮ ਕਰਵਾਏ ਜਾ ਰਹੇ ਹਨ ਉਥੇ ਲੋਕਾਂ ਦੀ ਸਹੂਲਤ ਲਈ ਫੌਰੀ ਤੌਰ ਤੇ ਸੁਰੱਖਿਆ ਬੋਰਡ ਜ਼ਰੂਰ ਲਗਾਏ ਜਾਣ ਅਤੇ ਜਿਹੜੇ ਪੁਲਾਂ ਅਤੇ ਖਾਸ ਕਰਕੇ ਪਿੰਡਾਂ ਦੀਆਂ ਨਹਿਰਾਂ ਤੇ ਰੋਲਿੰਗ ਨਹੀ ਹੈ, ਉਥੇ ਲੋਹੇ ਜਾਂ ਸੀਮਿੰਟ ਵਾਲੀ ਰੋਲਿੰਗ ਲਗਾਈ ਜਾਵੇ। ਉਨਾਂ ਕਿਹਾ ਕਿ ਜੈਬਰਾ ਕਰਾਸਿੰਗ, ਸਪੀਡ ਬਰੇਕਰ ਅਤੇ ਆਵਾਜਾਈ ਨਾਲ ਸਬੰਧਤ ਸਾਇਨ ਬੋਰਡ ਪਹਿਲ ਦੇ ਆਧਾਰ ਤੇ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ।ਮੰਤਰੀ ਨੇ  ਪੁਲਿਸ  ਅਧਿਕਾਰੀਆਂ ਨੂੰ  ਆਖਿਆ ਕਿ ਆਵਾਜਾਈ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ । 

ਉਨਾਂ ਕਿਹਾ ਕਿ ਫਲਾਈਓਵਰਾਂ ਵਿਸ਼ੇਸ ਕਰਕੇ ਐਲੀਵੇਟਿਡ ਰੋਡ ਤੇ ਲੋਕਾਂ ਵਲੋ ਖੜੇ ਕੀਤੇ ਜਾਂਦੇ ਵਾਹਨਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ । ਉਨਾਂ ਟ੍ਰੈਫਿਕ ਪੁਲਿਸ ਨੂੰ ਓਵਰ ਸਪੀਡਿੰਗ, ਓਵਰ ਲੋਡਿੰਗ ਗੱਡੀਆਂ, ਬੱਸਾਂ ਜਾਂ ਆਟੋ ਵੀਲਰਾਂ ਵਿੱਚ ਵਾਧੂ ਸਵਾਰੀਆਂ ਬਠਾਉਣ ਤੇ ਸਖਤ ਕਾਰਵਾਈ ਕਰਨ ਤੇ ਜੋਰ ਦਿੱਤਾ। ਉਨਾਂ ਨਸ਼ਾ ਕਰਕੇ ਗੱਡੀਆਂ ਚਲਾਉਣ, ਗੱਡੀ ਚਲਾਉਣ ਸਮੇ ਮੁਬਾਇਲ ਦੀ ਵਰਤੋ ਅਤੇ ਪ੍ਰੈਸਰ ਹਾਰਨਾਂ ਦੀ ਵਰਤੋ ਕਰਨ  ਵਾਲੇ ਚਾਲਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਟਰਾਂਸਪੋਰਟ ਮੰਤਰੀ ਨੇ ਸਾਰੇ ਜਿਲ੍ਹਿਆਂ ਦੇ ਟਰਾਂਸਪੋਰਟ ਅਧਿਕਾਰੀਆਂ ਅਤੇ ਹੋਰ ਸਬੰਧਿਤ ਅਫਸਰਾਂ ਨੂੰ ਟਰੈਕਟਰ-ਟਰਾਲੀ, ਰੇਹੜੀ, ਰਿਕਸ਼ਾ, ਸਾਇਕਲ ਆਦਿ ਵਾਹਨਾਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਉਨ੍ਹਾਂ 'ਤੇ ਲਾਲ ਰੰਗ ਦੇ ਰਿਫਲੈਕਟਰ ਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਉਨਾਂ ਜਨਤਾ ਨੂੰ ਜਾਗਰੂਕ ਕਰਨ ਲਈ ਟਰਾਂਸਪੋਰਟ ਵਿਭਾਗ ਨੂੰ ਟ੍ਰੈਫਿਕ ਨਿਯਮਾਂ ਵਾਲੇ ਹੋਰਡਿੰਗ ਬੋਰਡ, ਸਮੇ ਸਮੇ ਜਾਗਰੂਤਾ ਸੈਮੀਨਾਰ/ਭਾਸਨ ਆਯੋਜਿਤ ਕਰਨ ਅਤੇ ਸਕੂਲ ਸਲੇਬਸ ਵਿੱਚ ਕੁਝ ਮੱਦਾਂ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD