Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਗੈਰ ਕਨੂੰਨੀ ਮਨੁਖੀ ਤਸਕਰੀ ਲਈ ਜੁੰਮੇਵਾਰ ਏਜੰਟਾਂ ਤੇ ਕਤਲ ਦੇ ਮੁਕੱਦਮੇ ਦਰਜ ਕੀਤੇ ਜਾਣ-ਸਤਨਾਮ ਸਿੰਘ ਚਾਹਲ

Web Admin

Web Admin

5 Dariya News

ਜਲੰਧਰ , 19 Jan 2016

ਅਮਰੀਕਾ ਨੂੰ ਗੈਰ ਕਨੂੰਨੀ ਤੌਰ ਤੇ ਜਾ ਰਹੇ ਕੁਝ ਨੌਜਵਾਨਾਂ ਦੇ ਪਨਾਮਾ ਸਮੁੰਦਰ ਵਿਚ ਡੁਬ ਜਾਣ ਦੀਆਂ ਖਬਰਾਂ ਉਪਰ ਆਪਣੇ ਦੁਖ ਦਾ ਪਰਗਟਾਵਾ ਕਰਦਿਆਂ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਤੋਂ ਬਾਅਦ ਸਰਕਾਰ ਵਲੋਂ ਘਟਨਾ ਸਥਲ ਤੇ ਭੇਜੀ ਜਾਣ ਵਾਲੀ ਵਿਸ਼ੇਸ਼ ਟੀਮ ਦਾ ਮਤਲਬ ਈਦ ਪਿਛੋਂ ਤੰਬਾ ਫੂਕਣ ਦੇ ਬਰਾਬਰ ਹੈ।ਸ: ਚਾਹਲ ਨੇ ਕਿਹਾ ਕਿ ਪੰਜਾਬ ਅੰਦਰ ਗੈਰ ਕਨੂੰਨੀ ਮਨੁਖੀ ਤਸਕਰੀ ਨੂੰ ਰੋਕਣ ਲਈ ਬਹੁਤ ਸਾਰੇ ਕਨੂੰਨ ਤਾਂ ਬਣੇ ਹੋਏ ਹਨ ਪਰ ਇਹਨਾਂ ਕਨੂੰਨਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਣ ਅਜ ਇਹ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਗਏ ਹਨ।ਸ: ਚਾਹਲ ਨੇ ਦਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਧਿਆਨ ਵਿਚ ਜਿਥੇ ਇਹ ਮਸਲਾ ਧਿਆਨ ਵਿਚ ਲਿਆਉਂਦੇ ਆ ਰਹੇ ਹਨ ਉਥੇ  ਇਸ ਸਮੱਸਿਆ ਦੇ ਹਲ ਲਈ ਕੇਰਲਾ ਤੇ ਮਹਾਂਰਾਸ਼ਟਰ ਵਾਂਗ ਉਵਰਸੀਜ ਮੈਨਪਾਵਰ ਐਕਸਪੋਰਟ ਕਾਰਪੋਰੇਸ਼ਨ ਬਣਾਉਣ ਤੇ ਵੀ ਜੋਰ ਦਿੰਦੇ ਆ ਰਹੇ ਹਨ।ਸ: ਚਾਹਲ ਨੇ ਦਸਿਆ ਕਿ ੨੦੧੪ ਦੇ ਜਨਵਰੀ ਮਹੀਨੇ ਦੌਰਾਨ ਜਦ ਉਹ ਕੇਂਦਰ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਤੇ ਹੋਰ ਉਚ ਅਧਿਕਾਰੀਆਂ ਨਾਲ ਇਸ ਮਸਲੇ ਬਾਰੇ ਹੋਈ ਮੀਟਿੰਗ ਦੌਰਾਨ ਇਹ ਮਸਲਾ ਜੋਰ ਨਾਲ ਉਠਾਇਆ ਸੀ।ਇਸ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣੀ ਐਕਸ਼ਨ ਟੇਕਿੰਗ ਰਿਪੋਰਟ ਦੇ ਸੀਰੀਅਲ ਨੰਬਰ ੧੬ ( ਕਿਰਪਾ ਨਾਲ ਨੱਥੀ ਰਿਪੋਰਟ ਵੇਖੋ)ਤੇ ਦਰਜ ਤਾਂ ਕਰ ਲਿਆ ਸੀ ਪਰ ਅਜੇ ਤਕ ਇਹ ਰਿਪੋਰਟ ਕਾਗਜਾਂ ਦਾ ਹਿੱਸਾ ਹੀ ਬਣੀ ਹੋਈ ਹੋਈ ਹੈ।ਸ: ਚਾਹਲ ਨੇ ਇਸ ਗਲ ਦਾ ਵੀ ਦੁਖ ਪਰਗਟ ਕੀਤਾ ਕਿ ਜਦ ਉਹ ਅਮਰੀਕਾ ਦੀ ਟੈਕਸਾਸ ਸਟੇਟ ਦੀ ਐਲਪਾਸੋ ਜੇਲ ਵਿਚ ਨਜਰਬੰਦ ਪੰਜਾਬੀਆਂ ਨੌਜਵਾਨਾਂ ਨੂੰ ਮਿਲੇ ਸਨ ਉਸ ਵਕਤ ਉਹਨਾਂ ਨੇ ਪੰਜਾਬ ਵਿਚੋਂ ਗੈਰ ਕਨੂੰਨੀ ਮਨੁਖੀ ਤਸਕਰੀ ਵਿਚ ਲਗੇ ਹੋਏ ਏਜੰਟਾਂ ਦੇ ਨਾਮ,ਐਡਰੈਸ ਤੇ ਸੰਪਰਕ ਨੰਬਰ ਪੰਜਾਬ ਦੇ ਅਧਿਕਾਰੀਆਂ ਨੂੰ ਭੇਜੇ ਸਨ ਪਰ ਅਜੇ ਤਕ ਉਹਨਾਂ ਦੀ ਜਾਣਕਾਰੀ ਅਨੁਸਾਰ ਇਹ ਏਜੰਟ ਅਜੇ ਵੀ ਆਪਣੇ ਕਾਰੋਬਾਰ ਵਿਚ ਲਗੇ ਹੋਏ ਹਨ ।ਸ: ਚਾਹਲ ਨੇ ਪੰਜਾਬ ਦੇ ਲੋਕਾਂ ਤੇ ਪੰਜਾਬ ਸਰਕਾਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਜੇਕਰ ਅਜੇ ਵੀ ਗੈਰ ਕਨੂੰਨੀ ਤੌਰ  ਤੇ ਮਨੁਖੀ ਤਸਕਰੀ ਵਿਚ ਲਗੇ ਹੋਏ ਏਜੰਟਾਂ ਨੂੰ ਜਲਦੀ ਤੋਂ ਜਲਦੀ ਨੱਥ ਨਾ ਪਾਈ ਗਈ ਤਾਂ ਜਿਸ  ਮਾਲਟਾ/ਪਨਾਮਾ ਵਰਗੇ  ਕਾਂਡ ਹੋਰ ਵਾਪਰ ਜਾਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ 

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD