Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਾਲੂ ਮਾਲੀ ਸਾਲ ਦੇ ਅੰਤ ਤੱਕ ਰਾਜ ਵਿੱਚ ਸੈਰ ਸਪਾਟੇ ਨੂੰ ਬੜਾਵਾ ਦੇਣ ਲਈ 190 ਕਰੋੜ ਰੁਪਏ ਖਰਚ ਕੀਤੇ ਜਾਣਗੇ : ਸੋਹਣ ਸਿੰਘ ਠੰਡਲ

ਰਾਜ ਵਿੱਚ ਹੁਨਰ ਸੇ ਰੋਜ਼ਗਾਰ ਤੱਕ ਸਿਖਲਾਈ ਪ੍ਰੋਗਰਾਮ ਅਧੀਨ ਨੌਜਵਾਨ ਲੜਕੇ ਲੜਕੀਆਂ ਨੂੰ ਸਿਖਲਾਈ ਦੇ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਸੀ.ਜੀ.ਸੀ ਲਾਂਡਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਨਾਲ ਚੇਅਰਮੈਨ ਸਤਨਾਮ ਸਿੰਘ ਸੰਧੂ ਵੀ ਦਿਖਾਈ ਦੇ ਰਹੇ ਹਨ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਸੀ.ਜੀ.ਸੀ ਲਾਂਡਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਨਾਲ ਚੇਅਰਮੈਨ ਸਤਨਾਮ ਸਿੰਘ ਸੰਧੂ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ.ਨਗਰ , 19 Jan 2016

Last updated on: Jan 19, 2016, 00:00 IST

ਪੰਜਾਬ ਸਰਕਾਰ ਰਾਜ ਵਿੱਚ ਸੈਰ-ਸਪਾਟੇ ਨੂੰ ਪ੍ਰਫੂਲਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਚਾਲੂ ਮਾਲੀ ਸਾਲ ਦੇ ਅੰਤ ਤੱਕ ਰਾਜ ਵਿੱਚ ਸੈਰ-ਸਪਾਟੇ ਨੂੰ ਬੜਾਵਾ ਦੇਣ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ  ਜੇਲਾਂ, ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਛਪਾਈ ਤੇ ਲਿੱਖਣ ਸਮੱਗਰੀ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾ ਵਿਖੇ 'ਹੁਨਰ ਸੇ ਰੋਜ਼ਗਾਰ ਤੱਕ'  ਸਿਖਲਾਈ ਪ੍ਰੋਗਰਾਮ ਅਧੀਨ ਬੇਕਰੀ ਅਤੇ ਕੂਕਿੰਗ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਸੋਹਣ ਸਿੰਘ ਠੰਡਲ ਨੇ ਕਿਹਾ ਕਿ ਹੁਨਰ ਸੇ ਰੋਜ਼ਗਾਰ ਪ੍ਰੋਗਰਾਮ ਅਧੀਨ ਘੱਟ ਪੜ੍ਹੇ ਲਿੱਖੇ ਨੌਜਵਾਨ ਲੜਕੇ ਲੜਕੀਆਂ ਨੂੰ ਦਿੱਤੀ ਜਾ ਰਹੀਂ ਸਿਖਲਾਈ ਬੇਹੱਦ ਲਾਹੇਵੰਦ ਸਾਬਤ ਹੋ ਰਹੀਂ ਹੈ ਅਤੇ ਇਸ ਸਕੀਮ ਅਧੀਨ ਸਿਖਿਆਰਥੀ ਟੇਨਿੰਗ ਹਾਸ਼ਲ ਕਰਕੇ 100ਫੀਸਦੀ ਰੋਜ਼ਗਾਰ ਹਾਸ਼ਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਹੁਨਰ ਸੇ ਰੋਜ਼ਗਾਰ ਤੱਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦੇਣ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਪ੍ਰੋਗਰਾਮ ਜਿਹੜੇ ਨੌਜਵਾਨ ਲੜਕੇ ਲੜਕੀਆਂ ਪੜ੍ਹਾਈ ਪੱਖੋਂ ਕਿਸੇ ਨਾ ਕਿਸੇ ਕਾਰਨ ਪਿੱਛੇ ਰਹਿ ਗਏ ਸਨ। 

ਉਨ੍ਹਾਂ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਰੋਜ਼ਗਾਰ ਦੇ ਵਧਿਆ ਮੌਕੇ ਪੈਦਾ ਹੋ ਸਕਣ। ਉਨ੍ਹਾਂ ਕਿਹਾ ਕਿ ਕੂਕਿੰਗ ਅਤੇ ਬੇਕਰੀ ਦੀ ਮਹੱਤਤਾ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀਂ ਹੈ, ਇਥੋ ਤੱਕ ਕਿ 50ਫੀਸਦੀ ਲੋਕ ਖਾਣਾ ਆਪਣੇ ਘਰ ਤੋਂ ਬਾਹਰ ਖਾਂਦੇ ਹਨ ।ਪੱਤਰਕਾਰਾਂ ਵੱਲੋਂ ਪਨਾਮਾਂ ਨੇੜੇ ਅਮਰੀਕਾ ਜਾਂਦੇ ਕਿਸਤੀ ਪਲਟਨ ਕਾਰਨ ਸਮੁੰਦਰ 'ਚ ਡੁੱਬੇ ਪੰਜਾਬੀ ਨੌਜਵਾਨਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਭੇਜਣ ਵਾਲੇ ਏਜੰਟਾਂ ਦੇ ਝਾਂਸੇ ਵਿੱਚ ਨਾ ਆਉਣ ਤਾਂ ਜੋ ਅਜਿਹੀਆਂ ਦੁੱਖਦਾਈ ਘਟਨਾਵਾਂ ਨਾ ਵਾਪਰਨ। ਬਾਅਦ ਵਿੱਚ ਉਨ੍ਹਾਂ ਹੁਨਰ ਸੇ ਰੋਜ਼ਗਾਰ ਤੱਕ ਪ੍ਰੋਗਰਾਮ ਅਧੀਨ ਸਿਖਲਾਈ ਪ੍ਰਾਪਤ ਕਰਨ ਵਾਲੇ 175 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।  ਉਨ੍ਹਾਂ ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀ.ਜੀ.ਸੀ ਲਾਂਡਰਾਂ ਨੇ ਥੋੜੇ ਸਮੇਂ ਵਿੱਚ ਹੀ ਸੂਬੇ, ਦੇਸ਼ ਇਥੋ ਤੱਕ ਕਿ ਵਿਦੇਸ਼ਾਂ ਵਿੱਚ ਵੀ ਆਪਣਾ ਨਾਮ ਕਮਾਇਆ ਹੈ। ਜਿਸ ਲਈ ਇਸ ਸੰਸਥਾ ਨੂੰ ਚਲਾਉਣ ਵਾਲੇ ਵਧਾਈ ਦੇ ਪਾਤਰ ਹਨ। ਉਨ੍ਹਾਂ ਇਸ ਮੌਕੇ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਉਹ ਆਪੋ ਆਪਣੇ ਫੀਲਡ ਵਿੱਚ ਜਾ ਕੇ ਇਸ ਸੰਸਥਾ ਦਾ ਨਾਂ ਹੋਰ ਉੱਚਾ ਕਰਨਗੇ। ਉਨ੍ਹਾਂ ਇਸ ਮੌਕੇ ਸੰਸਥਾ ਦੇ ਜੁੜੇ ਵਿਦਿਆਰਥੀਆਂ ਨੂੰ ਕਿਹਾ ਕਿ 21ਵੀ ਸਦੀ ਨੌਜਵਾਨਾਂ ਦੀ ਸਦੀ ਹੈ ਇਸ ਲਈ ਦੇਸ਼ ਨੂੰ ਅਗਾਂਹ ਲਿਜਾਉਣ ਲਈ ਨੌਜਵਾਨਾਂ ਨੂੰ ਆਪਣੇ ਫਰਜ਼ ਪਹਿਚਾਨਣ ਦੀ ਲੋੜ ਹੈ ਅਤੇ ਦੇਸ਼ ਨੂੰ ਅੱਗੇ ਵਧਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। 

ਸਮਾਗਮ ਨੂੰ ਸੰਬੋਧਨ ਕਰਦਿਆ ਸੀ.ਜੀ.ਸੀ ਗਰੁੱਪ ਦੇ ਚੇਅਰਮੈਨ ਸ੍ਰੀ ਸਤਨਾਮ ਸਿੰਘ ਸੰਧੂ  ਨੇ ਬੋਲਦਿਆਂ ਕਿਹਾ ਕਿ ਸੀ.ਜੀ.ਸੀ ਪਹਿਲਾਂ ਕੇਵਲ ਇੰਜੀਨੀਅਰਿੰਗ ਕਾਲਜ ਦੇ ਤੌਰ ਤੇ ਦੇਸ਼ ਭਰ ਵਿੱਚ ਮਸਹੂਰ ਸੀ ਪਰੰਤੂ ਹੁਣ ਸੀ.ਜੀ.ਸੀ ਨੂੰ ਹੋਟਲ ਮੈਨੇਜਮੈਂਟ 'ਚ ਵੀ ਦੇਸ਼ ਭਰ ਦੀ ਵਕਾਰੀ ਸੰਸਥਾ ਮੰਨਿਆ ਜਾਂਦਾ ਹੈ, ਕਿਉਂਕਿ ਸੀ.ਜੀ.ਸੀ. ਨੂੰ ਹੋਟਲ ਮੈਨੇਜੈਮੈਂਟ 'ਚ ਦੋ ਵਾਰ ਨੈਸ਼ਨਲ ਐਵਾਰਡ ਹਾਸ਼ਲ ਕਰਨ ਦਾ ਮਾਣ ਪ੍ਰਾਪਤ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੀ.ਜੀ.ਸੀ 'ਚ ਹੁਨਰ ਸੇ ਰੋਜ਼ਗਾਰ ਤੱਕ ਪ੍ਰੋਗਰਾਮ ਅਧੀਨ ਸਿਖਲਾਈ ਪ੍ਰਾਪਤ ਕਰਨ ਵਾਲੇ ਸਾਰੇ ਸਿਖਿਆਰਥੀ  ਰੋਜਗਾਰ ਤੇ ਲਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸਿਖਿਆਰਥੀਆਂ ਨੇ ਹੋਰ ਉਚੇਰੀ ਸਿੱਖਿਆ ਹਾਸ਼ਲ ਕਰਨੀ ਹੈ ਤਾਂ ਇਹ ਸੰਸਥਾ ਉਨ੍ਹਾਂ ਨੂੰ ਸਿਖਿਆ ਮੁਫ਼ਤ ਮੁਹੱਈਆ ਕਰਵਾਵੇਗੀ। ਉਨ੍ਹਾਂ ਕਿਹਾ ਕਿ ਸੀ.ਜੀ.ਸੀ ਸੰਸਥਾ ਸਮਾਜ ਪ੍ਰਤੀ ਜਵਾਬਦੇਹੀ ਅਤੇ ਮਿਸ਼ਨ ਦੇ ਤੌਰ ਤੇ ਕੰਮ ਕਰ ਰਹੀਂ ਹੈ ਜਿਥੇ ਕਿ ਕਮਜੋਰ ਵਰਗ ਦੇ ਵਿਦਿਆਰਥੀਆਂ  ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਸੀ.ਜੀ.ਸੀ. ਦੇ ਪ੍ਰੈਜੀਡੈਂਟ ਸ੍ਰੀ ਰਛਪਾਲ ਸਿੰਘ ਧਾਲੀਵਾਲ ਨੇ ਪੁੱਜੀਆਂ ਸਖ਼ਸੀਅਤਾਂ  ਦਾ ਧੰਨਵਾਦ ਕੀਤਾ ਅਤੇ ਪਿੰ੍ਰਸੀਪਲ ਸ੍ਰੀ ਅਸ਼ੋਕ ਬਾਂਸਲ ਨੇ ਜੀ.ਆਇਆ ਆਖਿਆ। ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਰਾਜ ਕੁਮਾਰ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ  ਸਮੇਤ ਸੀ.ਜੀ.ਸੀ ਦੇ ਫੈਕਲਟੀ ਮੈਂਬਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸੰਸਥਾ ਦੀਆਂ ਵਿਦਿਆਰਥਣਾਂ ਨੇ ਸਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD