Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੇਂਦਰੀ ਰੇਲਵੇ ਮੰਤਰਾਲੇ ਨੇ ਪਟਨਾ ਸਾਹਿਬ ਤੇ ਪਟਨਾ ਘਾਟ ਦਰਮਿਆਨ ਬੰਦ ਪਏ ਹਿੱਸੇ ਨੂੰ ਚਾਲੂ ਕਰਨ ਦੀ ਹਾਮੀ ਭਰੀ

ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਮਗਰੋਂ ਸੁਰੇਸ਼ ਪ੍ਰਭੂ ਨੇ ਦਿੱਤੀ ਪ੍ਰਵਾਨਗੀ

The Union Minister for Food Processing Industries, Smt. Harsimrat Kaur Badal meeting the Union Minister for Railways, Shri Suresh Prabhakar Prabhu, in New Delhi on January 21, 2016.

Web Admin

Web Admin

5 Dariya News

ਦਿੱਲੀ , 21 Jan 2016

Last updated on: Jan 21, 2016, 00:00 IST

ਕੇਂਦਰੀ ਰੇਲਵੇ ਮੰਤਰਾਲੇ ਨੇ ਪਟਨਾ ਸਾਹਿਬ ਤੇ ਪਟਨਾ ਘਾਟ ਦਰਮਿਆਨ ਬੰਦ ਪਏ ਹਿੱਸੇ ਨੂੰ ਚਾਲੂ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰਾਲੇ ਵਲੋਂ ਪਟਨਾ ਘਾਟ ਸਟੇਸ਼ਨ ਦੀ ਦਿੱਖ ਸੰਵਾਰਨ ਦਾ ਫੈਸਲਾ ਵੀ ਕੀਤਾ ਗਿਆ ਹੈ ਤਾਂ ਜੋ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਸ਼ਰਧਾਲੂਆਂ ਨੂੰ ਅਸਾਨੀ ਹੋ ਸਕੇ। ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਨੂੰ ਮਿਲਕੇ ਇਹ ਮੰਗਾਂ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਸੀ ਤਾਂ  ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜਸ਼ਨਾਂ ਮੌਕੇ ਸਿੱਖ ਸ਼ਰਧਾਲੂਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਸ੍ਰੀਮਤੀ ਬਾਦਲ ਨੇ  ਕੇਂਦਰੀ ਰੇਲਵੇ ਮੰਤਰੀ ਨੂੰ ਸਿੱਖ ਇਤਿਹਾਸ ਦੇ ਮੱਦੇਨਜ਼ਰ ਪਟਨਾ ਘਾਟ ਰੇਲਵੇ ਸਟੇਸ਼ਨ ਦਾ ਨਾਂ ਬਦਲਣ ਦੀ ਮੰਗ ਵੀ ਕੀਤੀ। ਰੇਲਵੇ ਮੰਤਰੀ ਨੇ ਕਿਹਾ ਕਿ ਉਹ ਬਿਹਾਰ ਸਰਕਾਰ ਕੋਲ ਇਹ ਮੁੱਦਾ ਚੁਕੱਣਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਵੀ ਹਾਲ ਹੀ ਵਿੱਚ ਇਸ ਸਬੰਧੀ ਆਪਣੇ ਬਿਹਾਰ ਦੇ ਹਮਰੁਤਬਾ ਨੂੰ ਇਕ ਪੱਤਰ ਲਿਖਿਆ ਸੀ। 

ਮੀਟਿੰਗ ਦੇ ਵੇਰਵੇ ਦਿੰਦੇ ਹੋਏ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰੇਲਵੇ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵਲੋਂ ਪਟਨਾ ਸਾਹਿਬ ਅਤੇ ਪਟਨਾ ਘਾਟ ਦਰਮਿਆਨ ਮੌਜੂਦਾ ਸਮੇਂ 'ਚ ਬੰਦ ਪਏ ਟਰੈਕ ਵਿਚਾਲੇ ਨਿਯਮਿਤ ਆਵਾਜਾਈ ਯਾਤਰਾ ਸੇਵਾ ਸ਼ੁਰੂ ਕੀਤੀ ਜਾਵੇਗੀ। ਸ੍ਰੀਮਤੀ ਬਾਦਲ ਨੇ ਇਹ ਵੀ ਕਿਹਾ ਕਿ ਇਹ ਸੇਵਾ, ਜੋਕਿ 10 ਕਿ.ਮੀ ਦੇ ਰਸਤੇ ਦਰਮਿਆਨ ਹਰ ਘੰਟੇ ਚਲੇਗੀ, ਹਰੇਕ ਸਫਰ ਦੌਰਾਨ 800 ਯਾਤਰੀਆਂ ਲਈ ਸਹਾਈ ਸਿੱਧ ਹੋਵੇਗੀ। 

ਮੰਗਾਂ ਪ੍ਰਵਾਨ ਕਰਨ ਲਈ ਸ੍ਰੀ ਸੁਰੇਸ਼ ਪ੍ਰਭੂ ਦਾ ਧੰਨਵਾਦ ਕਰਦੇ ਹੋਏ ਸ੍ਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜਸ਼ਨਾਂ ਦੌਰਾਨ ਪਟਨਾ ਸਾਹਿਬ ਗੁਰੂਦੁਆਰੇ ਤੱਕ ਆਉਂਦੇ ਸ਼ਰਧਾਲੂਆਂ ਨੂੰ ਬਹੁਤ ਸੌਖ ਹੋਵੇਗੀ ਕਿਉਂਜੋ ਗੁਰਦੁਆਰਾ ਸਾਹਿਬ ਤੱਕ ਜਾਂਦੀ ਮੌਜੂਦਾ ਸੜਕ ਬੇਹੱਦ ਤੰਗ ਹੈ। ਸ੍ਰੀਮਤੀ ਬਾਦਲ ਨੇ ਰੇਲਵੇ ਮੰਤਰੀ ਨੂੰ ਸਿੱਖ ਇਮਾਰਤਸਾਜ਼ੀ ਦੇ ਵਿਰਸੇ ਅਨੁਸਾਰ ਪਟਨਾ ਘਾਟ ਸਟੇਸ਼ਨ ਦੀ ਦਿੱਖ ਸੰਵਾਰਨ ਦੀ ਵੀ ਬੇਨਤੀ ਕੀਤੀ। ਸ਼੍ਰੋਮਣੀ ਅਕਾਲੀ ਦਲ ਸੰਸਦ ਮੈਂਬਰ ਨੇ ਪਟਨਾ ਘਾਟ ਸਟੇਸ਼ਨ ਤੋਂ ਗੰਗਾ ਨਦੀ ਦੇ ਘਾਟ ਤੱਕ ਸੜਕੀ ਪਹੁੰਚ ਬਣਾਉਣ ਦਾ ਮੁੱਦਾ ਵੀ ਕੇਂਦਰ ਸਰਕਾਰ ਨੂੰ ਬਿਹਾਰ ਸਰਕਾਰ ਕੋਲ ਲਈ ਕਿਹਾ। ਇਕ ਹੋਰ ਘਟਨਾਕ੍ਰਮ ਵਿਚ ਸ੍ਰੀਮਤੀ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਨੂੰ ਅਗਲੇ ਵਰ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਨਾ ਸਾਹਿਬ ਤੱਕ ਵਿਸ਼ੇਸ਼ ਰੇਲਗੱਡੀਆਂ ਚਲਾਉਣ ਦੀ ਬੇਨਤੀ ਕੀਤੀ ਜਾਵੇਗੀ। 

 

Tags: Suresh Prabhu , Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD