Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸਰਵਣ ਸਿੰਘ ਫਿਲੌਰ ਵਲੋਂ ਪਟਿਆਲਾ ਜੇਲ੍ਹ ਦੇ ਕੈਦੀ ਦੀ ਮੌਤ ਸਬੰਧੀ ਜਾਂਚ ਦੇ ਹੁਕਮ

57 ਪਾਕਿਸਤਾਨੀ ਕੈਦੀਆਂ ਲਈ ਢੁਕਵੀਂ ਸੁਰੱਖਿਆ

ਸਰਵਣ ਸਿੰਘ ਫਿਲੌਰ
ਸਰਵਣ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 May 2013

Last updated on: May 03, 2013, 00:00 IST

ਪੰਜਾਬ ਦੇ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਨੇ ਪ੍ਰਮੁੱਖ ਸਕੱਤਰ ਗ੍ਰਹਿ ਨੂੰ ਪਟਿਆਲਾ ਜੇਲ੍ਹ ਵਿਚ ਬੰਦ ਸੁਣਵਾਈ ਅਧੀਨ ਕੈਦੀ ਦੀ ਅਚਾਨਕ ਹੋਈ ਮੌਤ ਬਾਰੇ ਜਾਂਚ ਦੇ ਨਿਰਦੇਸ਼ ਦਿੱਤੇ ਹਨ ਅਤੇ ਇਕ ਹਫਤੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਜੰਮੂ ਜੇਲ੍ਹ ਵਿਚ ਪਾਕਿਸਤਾਨ ਕੈਦੀ ਉਪਰ ਹਮਲੇ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਮੰਤਰੀ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਸਾਰੇ 57 ਪਾਕਿਸਤਾਨੀ ਕੈਦੀਆਂ ਦੀ ਹਿਫਾਜ਼ਤੀ ਕਦਮਾਂ ਵਜੋਂ ਸੁਰੱਖਿਆ ਮਜ਼ਬੂਤ ਕਰਨ ਲਈ ਕਿਹਾ ਹੈ ਅਤੇ ਉਨ੍ਹਾਂ ਨੂੰ ਬੈਰਕਾਂ ਤੋਂ ਬਾਹਰ ਘੁੰਮਣ ਦੀ ਆਗਿਆ ਨਾ ਦੇਣ ਲਈ ਆਖਿਆ ਹੈ। ਸ੍ਰੀ ਫਿਲੌਰ ਨੇ ਇਹ ਵੀ ਕਿਹਾ ਕਿ ਅੰਮ੍ਰਿਤਸਰ ਵਿਚ ਬੰਦ ਕੁਲ 38 ਪਾਕਿਸਤਾਨੀ ਕੈਦੀਆਂ ਵਿੱਚੋ 28 ਨੇ ਪਹਿਲਾਂ ਹੀ ਅਪਣੀ ਸਜ਼ਾ ਦੀ ਮਿਆਦ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਅੰਦਰ ਟਰਾਂਜਿਟ ਕੈਂਪ ਵਿਚ ਸੁਰੱਖਿਅਤ ਰੱਖਿਆ ਗਿਆ ਹੈ। 

ਕੈਦੀਆਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਅਤੇ ਹਾਲ ਹੀ ਵਿਚ ਜੇਲ੍ਹਾਂ ਵਿਚ ਹੋਈਆਂ ਹਿੰਸਾ ਦੀਆਂ ਘਟਨਾਵਾਂ ਨੂੰ ਮੰਦਭਾਗੀਆਂ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧ ਵਿਚ ਕੁੱਝ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਵਿਭਾਗ ਦੇ ਸੀਨਿਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਵਿਚ ਲੰਬਿਤ ਪਈਆਂ ਜਾਂਚਾ ਦੇ ਵੱਖ ਵੱਖ ਕੇਸਾਂ ਨੂੰ ਤੁਰੰਤ ਹੱਲ ਕਰਨ। ਜੇਲ੍ਹਾਂ ਵਿਚ ਘਟੀਆ ਦਵਾਈਆਂ ਦੀ ਵਰਤੋ ਸਬੰਧੀ ਗੰਭੀਰ ਨੋਟਿਸ ਲੈਂਦਿਆ ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚ ਸਿਹਤ ਵਿਭਾਗ ਨੂੰ ਜੇਲ੍ਹਾਂ ਵਿਚ ਮਿਆਰੀ ਦਵਾਈਆਂ ਮੁਹਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। 

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD