Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਘੁਟਾਲਿਆਂ ਨੇ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ : ਬੱਬੀ ਬਾਦਲ

ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਪਰਮਿੰਦਰ ਸਿੰਘ ਸਿੱਧੂ ਸਮਾਗਮ ਦੋਰਾਨ ਜਗਪਾਲ ਸਿੰਘ ਚਹਿਲ ਨੂੰ ਜ਼ਿਲਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦਾ ਜਨਰਲ ਸਕੱਤਰ ਬਨਣ ਤੇ ਸਨਮਾਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 07 May 2013

Last updated on: May 07, 2013, 00:00 IST

ਕੇਂਦਰ ਦੀ ਕਾਂਗਰਸ ਸਰਕਾਰ ਦੇ ਕਾਰਜ਼ਕਾਰਲ 'ਚ ਦਿਨ ਪ੍ਰਤੀ ਦਿਨ ਹੋ ਰਹੇ ਘੁਟਾਲਿਆਂ ਨੇ ਕਾਂਗਰਸ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਕੇ ਸਾਹਮਣੇ ਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੋਕੇ ਤੇ ਯੂਥ ਅਕਾਲੀ ਦਲ ਵਲੋਂ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਭਾਰਤੀ ਘੱਟ-ਗਿਣਤੀ ਤੇ ਦਲਿਤ ਫਰੰਟ ਸੇਖਵਾਂ ਦੇ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਵਲੋਂ ਜਗਪਾਲ ਸਿੰਘ ਚਹਿਲ ਨੂੰ ਜ਼ਿਲਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦਾ ਜਨਰਲ ਸਕੱਤਰ ਚੁਣੇ ਜਾਣ ਤੇ ਵਿਸ਼ੇਸ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਰੇਲ ਮੰਤਰੀ ਪਵਲ ਬਾਂਸਲ ਦੇ ਨਜ਼ਦੀਕੀਆਂ ਵਲੋਂ ਕੀਤੇ ਗਏ ਰਿਸ਼ਵਤ ਮਾਮਲੇ ਨੇ ਕਾਂਗਰਸ ਦੇ ਪਿਛਲੇ ਘੁਟਾਲਿਆਂ ਦੀ ਕੜੀ ਵਿਚ ਹੋਰ ਵਾਧਾ ਕਰਕੇ ਕਾਂਗਰਸ ਪਾਰਟੀ ਦੀ ਅਕਸ਼ ਨੂੰ ਵੱਡੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹੀ ਆਪ ਹੁਦਰੀਆਂ ਕਾਰਵਾਈਆ ਕਾਰਨ ਜਿੱਥੇ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਬੁਰੀ ਤਰ੍ਹਾਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਬੋਰੀ ਬਿਸਤਰਾ ਗੋਲ ਹੋ ਕੇ ਰਹਿ ਜਾਵੇਗਾ । ਇਸ ਮੋਕੇ ਹੋਰਨਾਂ ਤੋਂ ਇਲਾਵਾ ਭਾਰਤੀ ਘੱਟ-ਗਿਣਤੀ ਤੇ ਦਲਿਤ ਫਰੰਟ ਸੇਖਵਾਂ ਦੇ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਚਾਰ ਸਕੱਤਰ ਬਲਜੀਤ ਸਿੰਘ ਸੈਣੀ, ਜਗਤਾਰ ਸਿੰਘ ਘੜੂੰਆਂ ਸਿਆਸੀ ਸਕੱਤਰ ਬੱਬ ਬਾਦਲ, ਮਨਮੋਹਨ ਬਜਾਜ ਸਰਹਿੰਦ, ਨਰਿੰਦਰ ਸਿੰਘ, ਲਖਵਿੰਦਰ ਸਿੰਘ, ਮੁਖਤਿਆਰ ਸਿੰਘ, ਇਕਬਾਲ ਸਿੰਘ, ਰਣਵੀਰ ਸਿੰਘ ਸੰਧੂ, ਆਦਿ ਵੀ ਹਾਜਰ ਸਨ। 

 

Tags: bubby badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD