Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਔਰਤਾਂ ਵਿਰੁੱਧ ਅੱਤਿਆਚਾਰਾਂ ਨੂੰ ਠੱਲ ਪਾਉਣ ਲਈ ਸਰਕਾਰੀ ਤੰਤਰ ਨੂੰ ਚੁਸਤ-ਦਰੁਸਤ ਕਰਨ ਦੀ ਲੋੜ: ਪਰਮਜੀਤ ਕੌਰ ਲਾਂਡਰਾਂ

ਔਰਤਾਂ ਦੇ ਜਿਸਮਾਨੀ ਸ਼ੋਸ਼ਣ ਦੇ ਮਾਮਲਿਆਂ ਬਾਰੇ ਤਫ਼ਤੀਸ਼ ਸਿਰਫ਼ ਤੇ ਸਿਰਫ਼ ਮਹਿਲਾ ਪੁਲਿਸ ਅਧਿਕਾਰੀ ਹੀ ਕਰਨ

ਔਰਤਾਂ ਵਿਰੁੱਧ ਅੱਤਿਆਚਾਰਾਂ ਨੂੰ ਠੱਲ ਪਾਉਣ ਲਈ ਸਰਕਾਰੀ ਤੰਤਰ ਨੂੰ ਚੁਸਤ-ਦਰੁਸਤ ਕਰਨ ਦੀ ਲੋੜ: ਪਰਮਜੀਤ ਕੌਰ ਲਾਂਡਰਾਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 08 May 2013

Last updated on: May 08, 2013, 00:00 IST

ਸੂਬੇ ਵਿਚ ਔਰਤਾਂ ਵਿਰੁੱਧ ਅੱਤਿਆਚਾਰਾਂ ਨੂੰ ਠੱਲ ਪਾਉਣ ਲਈ ਅਤੇ ਔਰਤਾਂ ਵਿਰੁੱਧ ਹਿੰਸਾ ਨਾਲ ਨਜਿੱਠਣ ਲਈ ਬਣਾਏ ਗਏ ਸਰਕਾਰੀ ਤੰਤਰ ਨੂੰ ਚੁਸਤ-ਦਰੁਸਤ ਕਰਨ ਦੇ ਮਕਸਦ ਨਾਲ ਅੱਜ ਇੱਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸੂਬੇ ਭਰ ਦੇ ਵੂਮੈਨ ਸੈਲਾਂ ਅਤੇ ਵੁਮੈਨ ਪੁਲਿਸ ਸਟੇਸ਼ਨਾਂ ਦੇ ਇੰਚਾਰਜਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਔਰਤਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸੂਬੇ ਤੇ ਸਮੂਹ ਵੂਮੈਨ ਸੈਲਾਂ ਅਤੇ ਵੂਮੈਨ ਪੁਲਿਸ ਸਟੇਸ਼ਨਾਂ ਨੂੰ ਔਰਤਾਂ ਨਾਲ ਸਬੰਧਤ ਕੇਸਾਂ ਦੀਆਂ ਪ੍ਰਗਤੀ ਰਿਪੋਰਟਾਂ ਲਿਖਤੀ ਤੌਰ 'ਤੇ ਹਰ ਮਹੀਨੇ ਕਮਿਸ਼ਨ ਨੂੰ ਭੇਜਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਔਰਤਾਂ ਦੇ ਜਿਸਮਾਨੀ ਸ਼ੋਸ਼ਣ ਦੇ ਮਾਮਲਿਆਂ ਬਾਰੇ ਤਫ਼ਤੀਸ਼ ਸਿਰਫ਼ ਤੇ ਸਿਰਫ਼ ਮਹਿਲਾ ਪੁਲਿਸ ਅਧਿਕਾਰੀ ਦੁਆਰਾ ਕੀਤੀ ਜਾਵੇ, ਤਾਂ ਜੋ ਔਰਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਬੀਬੀ ਲਾਂਡਰਾਂ ਨੇ ਔਰਤਾਂ ਨੂੰ ਜਾਗਰੁਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਸਮੂਹ ਵੂਮੈਨ ਸੈਲਾਂ ਅਤੇ ਵੂਮੈਨ ਪੁਲਿਸ ਸਟੇਸ਼ਨਾਂ ਦੇ ਇੰਚਾਰਜਾਂ ਨਾਲ ਮੀਟਿੰਗ ਦੌਰਾਨ ਇਮਾਰਤਾਂ, ਕੰਪਿਊਟਰਾਂ, ਵਹੀਕਲ, ਫ਼ਰਨੀਚਰ, ਮਹਿਲਾ ਸਟਾਫ਼ ਅਤੇ ਪੁਰਸ਼ ਸਟਾਫ਼ ਦੀ ਕਮੀ ਸਾਹਮਣੇ ਆਈ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖਤੀ ਜਾਣਕਾਰੀ ਦੇ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਵੱਖ-ਵੱਖ ਵੂਮੈਨ ਸੈਲਾਂ ਅਤੇ ਵੂਮੈਨ ਸਟੇਸ਼ਨਾਂ 'ਚ ਔਰਤਾਂ ਨਾਲ ਸਬੰਧਤ ਆਈਆਂ ਦਰਖ਼ਾਸਤਾਂ ਨੂੰ ਸਮੇਂ ਸਿਰ ਹੱਲ ਕਰਨ 'ਚ ਅਤੇ ਕਾਰਵਾਈ-ਪ੍ਰਬੰਧਾਂ 'ਚ ਕੁੱਝ ਮੁਸ਼ਕਿਲਾਂ ਆਈਆਂ ਹਨ, ਜਿਨ੍ਹਾਂ ਨੂੰ ਹੱਲ ਕਰਨ ਸਬੰਧੀ ਇਕ ਸਾਝਾਂ ਫ਼ਾਰਮੂਲਾ ਤਿਆਰ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਸਮੂਹ ਵੂਮੈਨ ਸੈਲਾਂ, ਵੂਮੈਨ ਪੁਲਿਸ ਸਟੇਸ਼ਨਾਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਮਿਹਨਤ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਬੀਬੀ ਲਾਂਡਰਾਂ ਨੇ ਕਿਹਾ ਕਿ ਔਰਤਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵੂਮੈਨ ਸੈਲਾਂ, ਵੂਮੈਨ ਪੁਲਿਸ ਸਟੇਸ਼ਨਾਂ ਦੇ ਪੈਨਲ 'ਚ ਕਾਊਂਸਲਿੰਗ ਮੈਂਬਰ ਨਿਯੁਕਤ ਕਰਨ ਸਮੇਂ ਸਬੰਧਤ ਦਾ ਜੀਵਨ ਪਿਛੋਕੜ ਦੀ ਜਾਣਕਾਰੀ ਜ਼ਰੂਰ ਲਈ ਜਾਵੇ। ਬੀਬੀ ਲਾਂਡਰਾਂ ਨੇ ਕਿਹਾ ਕਿ ਕਮਿਸ਼ਨ ਸੂਬੇ ਅੰਦਰ ਔਰਤਾਂ ਲਈ ਚੰਗਾ ਮਾਹੌਲ ਸਿਰਜਣ ਲਈ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਹੁਣ ਤੱਕ ਪੀੜਤ ਔਰਤਾਂ ਦੇ 277 ਕੇਸਾਂ ਦੀ ਸੁਣਵਾਈ ਕੀਤੀ ਗਈ ਹੈ, ਜਿਨ੍ਹਾਂ 'ਚੋਂ 40 ਕੇਸਾਂ ਦਾ ਫ਼ੈਸਲਾ/ਰਾਜੀਨਾਮਾ ਕਰਵਾਇਆ ਗਿਆ ਹੈ ਜਦਕਿ ਬਾਕੀ ਕੇਸਾਂ ਦੀ ਕਾਰਵਾਈ ਜਾਰੀ ਹੈ। ਇਸ ਮੌਕੇ ਬੀਬੀ ਵੀਰਪਾਲ ਕੌਰ ਤਰਮਾਲਾ, ਬੀਬੀ ਸ਼ੋਭਾ ਰਾਣਾ (ਦੋਵੇਂ, ਮੈਂਬਰ ਪੰਜਾਬ ਰਾਜ ਮਹਿਲਾ ਕਮਿਸ਼ਨ), ਸ. ਹਿੰਮਤ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਮਹਿਲਾ ਕਮਿਸ਼ਨ, ਮੈਡਮ ਸ਼ਸ਼ੀ ਪ੍ਰਭਾ, ਆਈ.ਜੀ.(ਕਰਾਈਮ), ਪੰਜਾਬ ਪੁਲਿਸ ਅਤੇ ਸ੍ਰੀ ਰਜਨੀਸ਼ ਕੁਮਾਰ ਜੱਸਲ, ਡਿਪਟੀ ਡਾਇਰੈਕਟਰ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਆਦਿ ਹਾਜ਼ਰ ਸਨ।

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD