Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਜ਼ਿਲ੍ਹੇ 'ਚ 413 ਕੈਂਸਰ ਪੀੜਤ ਮਰੀਜਾਂ ਨੂੰ 6 ਕਰੋੜ 19 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਇਲਾਜ ਲਈ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ

ਤਿੰਨ ਕੈਂਸਰ ਪੀੜਤ ਹੋਰ ਮਰੀਜਾਂ ਨੂੰ 4 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਹੋਵੇਗੀ ਜਲਦੀ ਪ੍ਰਦਾਨ

ਤੇਜਿੰਦਰ ਪਾਲ ਸਿੰਘ ਸਿੱਧੂ
ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 30 Jan 2016

Last updated on: Jan 30, 2016, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਹੁਣ ਤੱਕ ਕੈਂਸਰ  ਪੀੜਤ 413 ਮਰੀਜਾਂ ਨੂੰ ਨਾਮਵਰ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਵਿਚੋਂ 6 ਕਰੋੜ 19 ਲੱਖ 50 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿਦਿੰਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੈਂਸਰ ਪੀੜਤਾਂ ਦੀਆਂ ਹੁਣ ਤੱਕ 416 ਅਰਜੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਵਿਚੋਂ 413 ਕੈਂਸਰ ਪੀੜਤ ਮਰੀਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਤਿੰਨ ਕੈਂਸਰ ਪੀੜਤ ਮਰੀਜਾਂ ਨੂੰ 04 ਲੱਖ  50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਹਫਤੇ ਦੇ ਅੰਦਰ-ਅੰਦਰ ਪ੍ਰਦਾਨ ਕਰ ਦਿੱਤੀ ਜਾਵੇਗੀ। ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੈਂਸਰ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਜਿਥੇ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ । ਉਥੇ ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ ਤੋਂ ਬਚਾਅ ਹੋ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਮੁੱਖ ਮੰਤਵ ਮਰੀਜਾਂ ਨੂੰ ਆਪਣੇ ਇਲਾਜ ਲਈ ਪੈਸੇ ਦੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣਾ ਇਲਾਜ ਬਿਹਤਰ ਢੰਗ ਨਾਲ ਨਾਮਵਰ ਹਸਪਤਾਲਾਂ ਵਿੱਚ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਉਹ ਬਿਮਾਰੀਆਂ ਰਹਿਤ ਆਪਣੀ ਜਿੰਦਗੀ ਬਸਰ ਕਰ ਸਕਣ। ਉਹਨਾਂ ਦੱਸਿਆ ਕਿ ਜ਼ਿਲ੍ਹੇ 'ਚ ਸਕੂਲ ਹੈਲਥ ਯੋਜਨਾ ਤਹਿਤ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ  ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 361 ਸਕੂਲਾਂ ਦੇ ਕਰੀਬ 30 ਹਜ਼ਾਰ 678 ਬੱਚਿਆਂ ਦਾ ਸਿਹਤ ਚੈਕਅੱਪ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਬੱਚਿਆਂ ਦੇ ਦੰਦਾਂ ਦਾ ਮੁਫ਼ਤ ਇਲਾਜ ਵੀ ਕੀਤਾ ਗਿਆ।  ਉਹਨਾਂ ਹੋਰ ਦੱਸਿਆ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਸਰਕਾਰੀ ਅਤੇ ਮਾਨਤਾ ਪ੍ਰਾਪਤ ਗੈਰ ਸਰਕਾਰੀ ਸਕੂਲੀ ਬੱਚੇ ਜੋ ਕੈਂਸਰ, ਸੀ.ਐਚ.ਡੀ.ਅਤੇ ਆਰ.ਐਚ.ਡੀ . ਤੋਂ ਪੀੜਤ ਹੁੰਦੇ ਹਨ ਉਹਨਾਂ ਦੀ ਜਾਂਚ ਅਤੇ ਇਲਾਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੁਫ਼ਤ ਕਰਵਾਇਆ ਜਾਂਦਾ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਬੱਚਾ ਪੈਦਾ ਹੋਣ ਤੋਂ ਬਾਅਦ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਪੇਂਡੂ ਖੇਤਰ ਵਿੱਚ ਸਰਕਾਰੀ ਸੰਸਥਾ ਵਿੱਚ ਜਣੇਪਾ ਹੋਣ ਤੇ 700 ਰੁਪਏ ਅਤੇ ਸ਼ਹਿਰੀ ਖੇਤਰ ਵਿੱਚ ਜਣੇਪਾ ਹੋਣ ਤੇ 500 ਰੁਪਏ ਦਿੱਤੇ ਜਾਂਦੇ ਹਨ । ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀਆਂ ਤਹਿਤ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਹਨਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 8052 ਪਰਿਵਾਰਾਂ ਦੇ ਰਾਸ਼ਟਰੀ ਸਿਹਤ ਬੀਮਾ ਯੋਜਨਾਂ ਤਹਿਤ 2828 ਕਾਰਡ ਬਣੇ ਹੋਏ ਹਨ ਅਤੇ ਜਿਹਨਾਂ ਨੂੰ ਆਪਣੇ ਇਲਾਜ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 123 ਪਰਿਵਾਰਾਂ ਨੂੰ 5 ਲੱਖ 18 ਹਜ਼ਾਰ 575 ਰੁਪਏ ਦੀ ਸਹਾਇਤਾ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਮੋਬਾਇਲ ਮੈਡੀਕਲ ਯੂਨਿਟ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੋਬਾਇਲ ਯੂਨਿਟ ਵੱਲੋਂ ਵੱਖ ਵੱਖ ਪਿੰਡਾਂ ਤੋਂ ਇਲਾਵਾ ਸਲੱਮ ਭੱਠਿਆਂ ਆਦਿ ਤੇ ਜਾ ਕੇ ਮਰੀਜ਼ਾਂ ਦਾ ਚੈਕ ਅੱਪ ਕੀਤਾ ਜਾਂਦਾ ਹੈ ਇਸ ਮੋਬਾਇਲ ਯੂਨਿਟ ਵਿੱਚ ਈ.ਸੀ.ਜੀ. ਐਕਸਰੇ ਅਤੇ ਲੈਬ ਟੈਸਟ ਦੀ ਵੀ ਸਹੂਲਤ ਹੈ ਅਤੇ ਮਰੀਜਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। 

 

Tags: Tajinder Pal Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD