Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਵੇਕਲੀ ਪਹਿਲ: ਅੰਮ੍ਰਿਤਸਰ ਲਈ ' ਹਾਪ ਆਨ- ਹਾਪ ਆਫ' ਬਸਾਂ ਜਲਦ-ਸੋਹਣ ਸਿੰਘ ਠੰਡਲ

Web Admin

Web Admin

5 Dariya News

ਚੰਡੀਗੜ੍ਹ , 02 Feb 2016

Last updated on: Feb 02, 2016, 00:00 IST

ਪੰਜਾਬ ਵਿਚ ਨਵੀਂ ਪਹਿਲਕਦਮੀ ਕਰਦਿਆਂ ਸਰਕਾਰ ਵਲੋਂ ਧਾਰਮਿਕ ਸ਼ਹਿਰ ਅੰਮ੍ਰਿਤਸਰ ਜੋ ਕਿ ਦੁਨਿਆ ਦੇ ਨਕਸ਼ੇ 'ਤੇ ਪ੍ਰਮੁੱਖ ਸੈਰ ਸਪਾਟਾ ਮੰਜਿਲ ਵਜੋਂ ਉਭਰ ਕੇ ਆ ਰਿਹਾ ਹੈ, ਵਿੱਚ ' ਹਾਪ ਆਨ- ਹਾਪ ਆਫ' ਬਸਾਂ  ਚਲਾਉਣ ਦਾ ਅਹਿਮ ਫੈਸਲਾ ਲਿਆ ਹੈ। ਇਹ ਜਾਣਕਾਰੀ ਸੈਰ ਸਪਾਟਾ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਅੱਜ ਇਥੇ ਦਿੱਤੀ। ਉਨ੍ਹਾਂ ਦਸਿਆ ਕਿ ਅੰਮ੍ਰਿਤਸਰ ਪੰਜਾਬ ਵਿਚ ਆਉਣ ਵਾਲੇ ਯਾਤਰੂਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ ਅਤੇ ਇਥੇ ਰੋਜ਼ਾਨਾ ਤਕਰੀਬਨ 8000 ਯਾਤਰੂ ਦੇਸ਼-ਵਿਦੇਸ਼ ਤੋਂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪ੍ਰਮੁੱਖ ਸੈਰ ਸਪਾਟਾ ਸਥਾਨਾਂ 'ਤੇ ਜਾਣ ਲਈ ਅੰਮ੍ਰਿਤਸਰ ਵਿਚ ਕੁੱਝ ਪ੍ਰਾਈਵੇਟ ਟੂਰ ਆਪਰੇਟਰ ਸੇਵਾਵਾਂ ਮੁਹਇਆ ਕਰਵਾ ਰਹੇਂ ਹਨ, ਪਰ ਕੋਈ ਵਿਸ਼ੇਸ਼ ਯਾਤਾਯਾਤ ਸਾਧਨ ਨਿਯਮਿਤ ਰੂਪ ਵਿਚ ਇਨ ਸਥਾਨਾਂ 'ਤੇ ਜਾਣ ਲਈ ਉਪਲੱਬਧ ਨਹੀ ਹੈ। ਉਨ੍ਹਾਂ ਦਸਿਆ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ 5 ਡਬਲ-ਡੈਕਰ ' ਹਾਪ ਆਨ- ਹਾਪ ਆਫ' ਬਸਾਂ ਯਾਤਰੂਆਂ ਦੀ ਸੁਵਿਧਾ ਲਈ ਅੰਮ੍ਰਿਤਸਰ ਵਿਚ ਚਲਾਉਣ ਦਾ ਫੈਸਲਾ ਲਿਆ ਗਿਆ ਹੈ। 

ਸ. ਠੰਡਲ ਨੇ ਦਸਿਆ ਕਿ ਇਹ ਬੱਸ ਸੇਵਾ ਦਿਨ ਦੇ ਸਮੇਂ ਉਪਲੱਬਧ ਹੋਵੇਗੀ ਅਤੇ ਯਾਤਰੂਆਂ ਨੂੰ ਸ੍ਰੀ ਦਰਬਾਰ ਸਾਹਿਬ, ਰਾਮਬਾਗ ਗੇਟ, ਰਾਮਬਾਗ ਗਾਰਡਨ, ਟਾਉਨ ਹਾਲ, ਦੁਰਗਿਆਣਾ ਮੰਦਰ, ਗੋਬਿੰਦਗੜ੍ਹ ਫੋਰਟ, ਹੈਰੀਟੇਜ਼ ਵਿਲੇਜ਼, ਵਾਰ ਮੈਮੋਰਿਅਲ, ਵਾਘਾ ਬਾਰਡਰ ਅਤੇ ਰਾਮ ਤੀਰਥ ਮੰਦਰ ਜਾਣ ਲਈ ਕੇਵਲ ਇਕ ਟਿਕਟ ਖਰੀਦਣੀ ਪਵੇਗੀ ਅਤੇ ਉਹ ਇਸ ਟਿਕਟ 'ਤੇ ਦਿਨ ਵਿਚ ਜਿਨ੍ਹੀ ਵਾਰ ਚਾਹਨ, ਉਨ੍ਹੀ ਵਾਰ ਸਫਰ ਕਰ ਸਕਦੇ ਹਨ। ਉਨ੍ਹਾਂ ਦਸਿਆ ਕਿ ਯਾਤਰੂ ਉਪਰੋਕਤ ਕਿਸੇ ਵੀ ਇਕ ਸਥਾਨ 'ਤੇ ਉਤਰ ਸਕਦੇ ਹਨ ਅਤੇ ਉੱਥੇ ਘੁਮੰਨ/ਦਰਸ਼ਨ ਕਰਨ ਉਪਰੰਤ ਆਪਣੀ ਸੁਵਿਧਾ ਅਨੁਸਾਰ ਉਸੇ ਟਿਕਟ 'ਤੇ ਅਗਲੀ ਬੱਸ ਵਿਚ ਚੜ੍ਹ ਸਕਦੇ ਹਨ। ਉਨ੍ਹਾਂ ਦਸਿਆ ਕਿ ' ਹਾਪ ਆਨ- ਹਾਪ ਆਫ' ਬਸਾਂ ਚਲਣ ਨਾਲ ਯਾਤਰੂ ਆਪਣੀ ਇੱਛਾ ਅਨੁਸਾਰ ਆਪਣੀ ਮਨਪਸੰਦ ਜਗ੍ਹਾਂ 'ਤੇ ਸਮੇਂ ਵਤੀਤ ਕਰ ਸਕੱਣਗੇ। 

ਸ. ਠੰਡਲ ਨੇ ਅੱਗੇ ਦਸਿਆ ਕਿ ' ਹਾਪ ਆਨ- ਹਾਪ ਆਫ' ਬਸਾਂ  ਸਬੰਧੀ ਪਰਪੋਜ਼ਲ ਨੂੰ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪ੍ਰਵਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸੈਰ-ਸਪਾਟਾ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਅਮਲੀਜਾਮਾ ਪਹਿਣਾਇਆ ਜਾਵੇਗਾ। ਉਨ੍ਹਾਂ ਇਸ ਪ੍ਰੋਜੈਕਟ ਦੀ ਪ੍ਰ੍ਰਵਾਨਗੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ' ਹਾਪ ਆਨ- ਹਾਪ ਆਫ' ਬਸਾਂ  ਚਲਣ ਨਾਲ ਸੈਰ ਸਪਾਟਾ ਉਤਸ਼ਾਹਤ ਹੋਵੇਗਾ ਅਤੇ ਰਾਜ ਨੂੰ ਆਮਦਨ ਵੀ ਹੋਵੇਗੀ।ਸੈਰ ਸਪਾਟਾ ਮੰਤਰੀ ਨੇ ਦਸਿਆ ਕਿ ਇਸ ਪੋਜੈਕਟ ਲਈ ਕੰਨਸਲਟੈਂਟ ਦੀ ਚੋਣ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਟੈਂਡਰ ਉਪਰੰਤ ਚੁਣੇ ਗਏ ਕੰਨਸਲਟੈਂਟ ਵਲੋਂ ਡੀਪੀਆਰ ਤਿਆਰ ਕੀਤੀ ਜਾਵੇਗੀ ਜਿਸ ਵਿਚ ਬੱਸਾਂ ਦਾ ਰੂਟ, ਸਮੇਂ, ਟਿਕਟਾਂ ਅਤੇ ਇਨ੍ਹਾਂ ਨੂੰ ਪੀ ਪੀ ਪੀ ਮੋਡ 'ਤੇ ਚਲਾਉਣ ਬਾਰੇ ਵਿਸਤਾਰ ਸਹਿਤ ਜਾਣਕਾਰੀ ਮੁਹਇਆ ਕਰਵਾਈ ਜਾਵੇਗੀ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD