Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਜਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ : ਡੀ.ਐਸ. ਮਾਂਗਟ

ਐਸ.ਏ.ਐਸ ਨਗਰ ਜਿਲ੍ਹੇ ਨੂੰ ਮਾਡਰਨ ਜਿਲਾ੍ਹ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 03 Feb 2016

Last updated on: Feb 03, 2016, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਿਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲਾ੍ਹ ਜੋ ਕੇ ਪੰਜਾਬ ਦਾ ਪ੍ਰਵੇਸ਼ ਦਵਾਰ ਹੈ ਨੂੰ ਰਾਜ ਦਾ ਮਾਡਰਨ ਜਿਲਾ੍ਹ ਬਣਾਉਣ ਵਿਚ ਕੋਈ ਕਸਰ  ਬਾਕੀ ਨਹੀਂ ਛੱਡੀ ਜਾਵੇਗੀ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਜਿਲ੍ਹੇ ਦੇ ਬਤੌਰ ਡਿਪਟੀ ਕਮਿਸ਼ਨਰ ਦੇ ਅਹੁਦੇ ਦਾ ਕਾਰਜ ਭਾਰ ਸੰਭਾਲਣ ਉਪਰੰਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਦੌਰਾਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਮਾਂਗਟ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਗਾਰਡ ਆਫ ਹਾਨਰ ਪੇਸ਼ ਕੀਤਾ ਅਤੇ ਅਧਿਕਾਰੀਆਂ ਵੱਲੋਂ ਬੁੱਕੇ ਦੇ ਕੇ ਸਵਾਗਤ ਕੀਤਾ। ਮਾਂਗਟ ਇਸ ਤੋਂ ਪਹਿਲਾਂ ਜਿਲਾ੍ਹ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।

 ਮਾਂਗਟ ਨੇ ਇਸ ਮੌਕੇ ਅਧਿਕਾਰੀਆਂ ਨੂੰ ਇਕ ਟੀਮ ਦੇ ਤੌਰ ਤੇ ਕੰਮ ਕਰਨ ਲਈ ਆਖਿਆ ਅਤੇ ਆਮ ਲੋਕ ਦਫਤਰਾਂ ਵਿਚ ਆਪਣੇ ਕੰਮ-ਕਾਜ਼ ਜਾਂ ਕੋਈ ਸ਼ਿਕਾਇਤ ਲੈਕੇ ਆਂਉਂਦੇ ਹਨ ਉਸ ਦਾ ਨਿਪਟਾਰਾ ਕਰਨ ਨੂੰ ਪਰਮ ਅਗੇਤ ਦਿੱਤੀ ਜਾਵੇ। ਉਨਾਂ੍ਹ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਸ਼ੁਰੂ ਕੀਤੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨਾਂ੍ਹ ਇਸ ਮੌਕੇ ਜਿਲ੍ਹੇ ਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਸਮਾਰਟ ਕਾਰਡਾਂ ਅਤੇ ਹੋਰਨਾਂ ਸਕੀਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸ੍ਰੀ ਮਾਂਗਟ ਨੇ ਇਸ ਮੌਕੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਬਿਨਾਂਹ ਕਿਸੇ ਦੇਰੀ ਤੋਂ ਮੁਕਮੰਲ ਅਤੇ ਮਿਆਰੀ ਹੋਣਾ ਵੀ ਯਕੀਨੀ ਬਣਾਉਣ ਲਈ ਆਖਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅਵਨੀਤ ਕੌਰ, ਐਸ.ਡੀ.ਐਮ ਮੋਹਾਲੀ ਸ. ਲਖਮੀਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜਿਲਾ੍ਹ ਟਰਾਂਸਪੋਰਟ ਅਫਸਰ ਸ. ਕਰਨ ਸਿੰਘ, ਸਿਵਲ ਸਰਜਨ ਨੀਲਮ ਭਾਰਦਵਾਜ, ਜਿਲਾ੍ਹ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ, ਤਹਿਸੀਲਦਾਰ ਮੋਹਾਲੀ ਸ੍ਰੀ ਰਵਿੰਦਰ ਬਾਂਸਲ, ਤਹਿਸੀਲ ਖਰੜ ਸ੍ਰੀ. ਪ੍ਰਦੀਪ ਬੈਂਸ, ਤਹਿਸੀਲਦਾਰ(ਚੋਣਾ) ਸ੍ਰੀਮਤੀ ਨਰੇਸ਼ ਕਿਰਨ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿਲੋਂ, ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD