Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਮਹਿਲਾ ਰਾਜ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਦੇ ਕਾਰਜਕਾਲ ਹੋਇਆ 3 ਸਾਲ ਦਾ ਵਾਧਾ

ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪਹਿਲਾ ਵਾਂਗ ਡਟ ਕੇ ਜਿੰਮੇਵਾਰੀ ਨਿਭਾਵਾਂਗੀ- ਪਰਮਜੀਤ ਕੌਰ ਲਾਂਡਰਾ

ਬੀਬੀ ਪਰਮਜੀਤ ਕੌਰ ਲਾਂਡਰਾ
ਬੀਬੀ ਪਰਮਜੀਤ ਕੌਰ ਲਾਂਡਰਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Feb 2016

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਦੇ ਕਾਰਜਕਾਲ ਵਿੱਚ ਦੁਬਾਰਾ 3 ਸਾਲ ਲਈ ਵਾਧਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਰਜਕਾਲ ਦੇ ਵਾਧੇ ਦੀ ਮਨਜ਼ੂਰੀ ਮਿਲਣ ਉਪਰੰਤ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਚੰਡੀਗੜ੍ਹ ਦੇ ਸੈਕਟਰ 17 'ਚ ਸਥਿਤ ਕਮਿਸ਼ਨ ਦੇ ਦਫਤਰ 'ਚ ਅੱਜ ਦੁਬਾਰਾ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਮੁੜ ਤੋਂ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਆਖਿਆ ਕਿ ਸੂਬੇ ਅੰਦਰ ਘਰੇਲੂ ਹਿੰਸਾ ਦੇ ਖਿਲਾਫ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਉਹ ਡਟ ਕੇ ਪਹਿਰਾ ਦੇਣਗੇ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਹਨਾਂ ਨੇ ਮੁੜ ਤੋਂ ਉਹਨਾਂ ਸੇਵਾ ਕਰਨ ਦਾ ਮੌਕਾ ਦਿੱਤਾ। ਬੀਬੀ ਲਾਂਡਰਾਂ ਨੇ ਕਿਹਾ ਕਿ ਉਹਨਾਂ ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਨਿਭਾਉਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਸੰਨ 1998 ਤੋਂ ਲੈ ਕੇ ਹੁਣ ਤੱਕ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਹਨਾਂ ਨੂੰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਬਹੁਤ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ ਅਤੇ ਬਹੁਤ ਸਾਰੀਆਂ ਔਰਤਾਂ ਨੂੰ ਇੰਨਸਾਫ ਦੇ ਕੇ ਉਹਨਾਂ ਦੇ ਮੁੜ ਬਸੇਵੇ ਵਿੱਚ ਅਹਿਮ ਰੌਲ ਅਦਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਬਤੌਰ ਚੇਅਰਪਰਸਨ 5999 ਸ਼ਿਕਾਇਤਾਂ ਦਾ ਨਿਪਟਾਰਾਂ ਕੀਤਾ। ਇਹ ਨਿਪਟਾਰਾ ਕਮਿਸ਼ਨ ਨੇ ਮੰਗਲਵਾਰ ਅਤੇ ਵੀਰ ਵਾਰ ਹਰੇਕ ਹਫਤੇ ਕੋਰਟ ਲਗਾ ਕੇ ਅਤੇ ਬਹੁਤ ਵਾਰੀ ਪੰਜਾਬ ਰਾਜ ਦੇ ਵੱਖ ਵੱਖ ਜਿਲ੍ਹਿਆਂ ਦਾ ਦੌਰਾ ਕਰਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਸਾਲ 2013 ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਜਲੰਧਰ, ਅੰਮ੍ਰਿਤਸਰ, ਸੰਗਰੂਰ, ਫਿਰੋਜਪੁਰ, ਫਰੀਦਕੋਟ ਅਤੇ ਬਠਿੰਡਾ, ਅੰਮ੍ਰਿਤਸਰ, ਪਟਿਆਲਾ ਵਿਖੇ ਜਾ ਕੇ ਇਹਨਾਂ ਜਿਲਿਆਂ ਦੇ ਨਾਲ ਲਗਦੇ 4-5 ਜ਼ਿਲ੍ਹਿਆਂ ਦੀਆਂ ਔਰਤਾਂ ਦੇ ਕੋਰਟ ਲਗਾ ਕੇ ਸੈਕੜੇ ਔਰਤਾਂ ਨੂੰ ਰਾਹਤ ਦਿੱਤੀ ਗਈ।ਇਸ ਤੋਂ ਇਲਾਵਾ ਵੱਖ ਵੱਖ ਜਿਲ੍ਹਿਆਂ ਦੇ ਉੱਚ ਪੁਲਿਸ ਅਧਿਕਾਰੀਆਂ ਅਤੇ ਵੂਮੈਨ ਥਾਣਿਆਂ ਦੇ ਇੰਚਾਰਜਾਂ ਨਾਲ ਮੀਟਿੰਗਾਂ ਕਰਕੇ ਔਰਤਾਂ ਦੇ ਮਸਲਿਆਂ ਨੂੰ ਸੰਵੇਦਨਸ਼ੀਲ ਢੰਗ ਨਾਲ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।ਕਮਿਸ਼ਨ ਵੱਲੋਂ ਕੀਤੀਆਂ ਗਈਆਂ ਸ਼ਿਫਾਰਸ਼ਾ ਦੇ ਆਧਾਰ ਤੇ ਪੰਜਾਬ ਪੁਲਿਸ ਵੱਲੋ ਵੂਮੈਨ ਸੈਲਾਂ ਅਤੇ ਥਾਣਿਆਂ ਵਿੱਚ ਔਰਤਾਂ ਮੁਲਾਜਮਾਂ ਦੀ ਜ਼ਿਆਦਾ ਤੈਨਾਤੀ ਯਕੀਨੀ ਬਣਾਈ ਗਈ। 

ਇਸ ਤੋਂ ਇਲਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜੇਲਾਂ ਵਿੱਚ ਬੰਦ ਔਰਤਾਂ ਦੀਆਂ ਮੁਸ਼ਕਿਲਾਂ ਦਾ ਜਾਇਜਾ ਲਿਆ ਜਿਸ ਅਨੁਸਾਰ ਕਮਿਸ਼ਨ ਨੇ ਕੇਂਦਰੀ ਜੈਲ ਪਟਿਆਲਾ, ਰੋਪੜ, ਅੰਮ੍ਰਿਤਸਰ, ਫਿਰੋਜਪੁਰ, ਲੁਧਿਆਣਾ ਅਤੇ ਕਪੂਰਥਲਾ ਆਦਿ ਦੇ ਦੌਰੇ ਕੀਤੇ ਅਤੇ ਕੈਦੀ ਔਰਤਾਂ ਨਾਲ ਗਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਉਹਨਾਂ ਦੇ ਕਲਿਆਣ ਹਿੱਤ ਸਬੰਧਤ ਸੂਪਰਡੈਂਟਾਂ ਨੂੰ ਹਦਾਇਤਾਂ ਕ ਗਈਆਂ।ਉਹਨਾਂ ਵੱਲੋ ਦਿੱਤੀਆ ਜਾ ਸਕਣ ਵਾਲੀਆ ਸਹੂਲਤਾਂ ਖਾਸ ਕਰਕੇ ਸਿਖਲਾਈ ਅਤੇ ਕਿੱਤਾਕਾਰੀ ਟਰੇਨਿੰਗ ਅਤੇ ਮੈਡੀਟੇਸ਼ਨ ਅਤੇ ਯੋਗਾ ਟਰੇਨਿੰਗ ਦਾ ਇੰਤਜਾਮ ਕਰਨ ਲਈ ਵੀ ਹਦਾਇਤਾਂ ਕੀਤੀਆਂ ਗਈਆਂ।ਇਸ ਤੋਂ ਇਲਾਵਾ ਹਿੰਸਾ ਦੀਆਂ ਸਿਕਾਰ ਔਰਤਾਂ ਜਿਹੜੀਆਂ ਅੰਮ੍ਰਿਤਸਰ ਅਤੇ ਜਲੰਧਰ ਦੇ ਨਾਰੀ ਨਿਕੇਤਨ ਵਿੱਚ ਰੱਖਿਆਂ ਗਈਆਂ ਹਨ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ। ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋ ਪੰਜਾਬ ਰਾਜ ਦੇ ਪਾਕਿਸਤਾਨ ਬਾਰਡਰ ਨਾਲ ਲਗਦੇ ਜਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਫਾਜਿਲਕਾ, ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਔਰਤਾਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਨਿਪਟਾਰਾ ਕਰਨ ਲਈ ਬਾਰਡਰ ਏਰੀਆਂ ਦੇ ਪਿੰਡਾਂ ਵਿੱਚ ਕੈਂਪ ਆਯੋਜਿਤ ਕਰਕੇ ਉਥੇ ਸਬੰਧਤ ਜਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੱਸਿਆਵਾਂ ਸੁਣ ਕੇ ਮੌਕੇ ਤੇ ਨਿਪਟਾਰੇ ਕੀਤੇ ਗਏ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਸ ਖਾਸ ਮੁਹਿੰਮ ਨੂੰ ਸਥਾਨਕ ਲੋਕਾਂ ਵੱਲੋ ਬਹੁਤ ਵੱਡਾ ਹੁੰਗਾਰਾ ਦਿੱਤਾ ਗਿਆ ਅਤੇ ਕਮਿ ਦੇ ਇਸ ਕੰਮ ਦੀ ਬਹੁਤ ਪ੍ਰਸੰਸ਼ਾ ਕੀਤੀ।ਇਸ ਤੋਂ ਇਲਾਵਾ ਮਿਸ ਪਰਮਜੀਤ ਕੌਰ ਲਾਂਡਰਾ, ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿ ਵੱਲੋ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰਾਂ ਦੇ ਰੂਪ ਵਿੱਚ ਮੁਹਿੰਮ ਚਲਾਈ ਗਈ ਤਾਂ ਕਿ ਲੜਕੀਆਂ ਨੂੰ ਸਮਾਜਿਕ ਹੱਕਾਂ ਦੀ ਸੰਭਾਲ ਕਰਨ ਲਈ ਤਿਆਰ ਕੀਤਾ ਜਾ ਸਕੇ।ਉਹਨਾਂ ਦੀ ਸੁਰੱਖਿਆ ਲਈ ਬਣੇ ਵੱਖ ਵੱਖ ਕਾਨੂੰਨਾਂ ਦੀ ਜਾਣਕਾਰੀ ਦਿੱਤੀ ਗਈ। ਇਸ ਕੜੀ ਤਹਿਤ 6 ਨਬੰਵਰ 2015 ਨੂੰ ਪਟਿਆਲਾ ਵਿਖੇ ਇਕ ਬਹੁਤ ਵੱਡਾ ਸੈਮੀਨਾਰ ਆਯੋਜਤ ਕੀਤਾ ਗਿਆ ਜਿਸ ਵਿੱਚ ਆਲੇ ਦੁਆਲੇ ਦੇ ਸੈਕੜੇ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਚੇਅਰਪਰਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋ ਪ੍ਰਚਾਰ ਦੇ ਵੱਖ ਵੱਖ ਮਾਧਿਅਮ ਖਾਸ ਕਰਕੇ ਇਲੈਕਟਰੋਨਿਕ ਅਤੇ ਪ੍ਰਿੰਟ ਮੀਡੀਆਂ ਦਾ ਵੀ ਸਹਿਯੋਗ ਲੈ ਕੇ ਔਰਤਾਂ ਨੂੰ ਜਾਗਰੂਕ ਕਰਨ ਦੀ ਹਰ ਸੰਭਵ ਕੋਸ਼ਿਸ ਕੀਤੀ ਗਈ। ਰੇਡਿਓ ਸਟੇਸ਼ਨ, ਅਕਾਸ਼ਵਾਣੀ ਜਲੰਧਰ, ਰੇਡਿਓ ਸਟੇਸ਼ਨ ਅਕਾਸ਼ਵਾਣੀ ਚੰਡੀਗੜ੍ਹ, ਦੇਸ਼ ਭਗਤ ਰੇਡਿਓ ਅਤੇ ਵੈਨਕੂਵਰ ਪੰਜਾਬੀ ਰੇਡਿਓ ਉਤੇ ਵੀ ਵਿਚਾਰ ਚਰਚਾ ਕਰਕੇ ਔਰਤਾਂ ਦੇ ਅਧਿਕਾਰੀਆਂ ਪ੍ਰਤੀ ਦੱਸਿਆ ਗਿਆ।

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD