Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਮੋਹਲ ਮਿੱਤਲ ਨੇ ਕੇਂਦਰੀ ਰੇਲ ਮੰਤਰੀ ਪੀ.ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ

ਮਦਨ ਮੋਹਲ ਮਿੱਤਲ ਨੇ ਕੇਂਦਰੀ ਰੇਲ ਮੰਤਰੀ ਪੀ.ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ

Web Admin

Web Admin

5 Dariya News

ਰੂਪਨਗਰ , 04 Feb 2016

Last updated on: Feb 04, 2016, 00:00 IST

ਮਦਨ ਮੋਹਲ ਮਿੱਤਲ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ ਸਦਾ ਹੀ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਭਾਵੇਂ ਉਨ੍ਹਾਂ ਸਮੱਸਿਆਵਾਂ ਦਾ ਹੱਲ ਪੰਜਾਬ ਸਰਕਾਰ ਪਾਸੋਂ ਹੋਣਾ ਹੋਵੇ ਜਾਂ ਫਿਰ ਕੇਂਦਰ ਸਰਕਾਰ ਪਾਸੋਂ । ਇਸ ਦੇ ਤਹਿਤ ਬੀਤੇ ਦਿਨੀ ਵੀ ਸ਼੍ਰੀ ਮਿੱਤਲ ਨੇ ਕੇਂਦਰੀ ਰੇਲ ਮੰਤਰੀ ਸ਼੍ਰੀ ਪੀ.ਸੁਰੇਸ਼ ਪ੍ਰਭੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਇਲਾਕੇ ਦੀ ਭੁਗੌਲਿਕ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਨੰਗਲ ਸ਼ਹਿਰ ਪੰਜਾਬ ਰਾਜ ਦਾ ਸਰਹੱਦੀ ਸਹਿਰ ਹੈ ਜਿਥੇ ਕਿ ਪੰਜਾਬ ਦਾ ਅਖੀਰਲਾ ਰੇਲਵੇ ਸਟੇਸ਼ਨ ਬਣਿਆ ਹੋਇਆ ਹੈ। ਉਨ੍ਹਾਂ ਕੇਂਦਰੀ ਰੇਲ ਮੰਤਰੀ ਨੂੰ ਇਸ ਸਹਿਰ ਵਿਚ ਰੇਲਵੇ ਦੇ ਲੋਡਿੰਗ ਯਾਰਡ ਦੀਆਂ ਸੰਭਾਵਨਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ  ਭਾਖੜਾ ਡੈਮ ਨੂੰ ਬਣਾਏ ਜਾਣ ਸਮੇ ਇਥੇ ਦੂਜੇ ਰਾਜਾਂ ਤੋਂ ਸਮਾਨ ਦੀ ਢੋਅ-ਢੁਆਈ ਕਰਵਾਈ ਜਾਂਦੀ ਸੀ ਅਤੇ ਜੇਕਰ ਨੰਗਲ ਵਿਚ ਰੇਲਵੇ ਦੇ ਲੋਡਿੰਗ ਯਾਰਡ ਦੀ ਵਿਵਸਥਾ ਹੋ ਜਾਵੇ ਤਾਂ ਜਿਥੇ ਇਸ ਇਲਾਕੇ ਦੇ ਲੋਕਾਂ ਵਿਚ ਰੋਜ਼ਗਾਰ ਦੇ ਸਾਧਨ ਵਧਣਗੇ ਉਥੇ ਇਥੇ ਰਹਿ ਰਹੇ ਲੋਕਾਂ ਦੀ ਆਰਥਿਕ ਹਾਲਤ ਵਿਚ ਵੀ ਸੁਧਾਰ ਆਵੇਗਾ ਅਤੇ ਇਸ ਸਦੇ ਨਾਲ ਲਗਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੀਆਂ ਉਦਯੋਗ ਈਕਾਈਆਂ ਨੂੰ ਕੱਚੇ ਮਾਲ ਦੀ ਢੋਅ-ਢੋਆਈ ਸਸਤੇ ਰੇਟਾਂ 'ਤੇ ਸੰਭਾਵ ਹੋ ਸਕੇਗੀ। 

ਸ਼੍ਰੀ ਮਿੱਤਲ ਨੇ ਕੇਂਦਰੀ ਰੇਲ ਮੰਤਰੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਪਿਛਲੇ ਕਈ ਸਾਲਾਂ ਤੋਂ ਖਰੋਟੇ ਦਾ ਫਾਟਕ ਬੰਦ ਪਿਆ ਹੈ। ਉਨਾਂ ਇਹ ਵੀ ਮੰਗ ਕੀਤੀ ਕਿ ਇਸ ਫਾਟਕ ਨੂ ਜਲਦੀ ਖੁਲਵਾਇਆ ਜਾਵੇ ਅਤੇ ਇਸ ਤੇ ਓਵਰਬ੍ਰਿਜ ਬਣਾਇਆ ਜਾਵੇ। ਸ਼੍ਰੀ ਮਿੱਤਲ ਨੇ ਦਸਿਆ ਕਿ ਕੇਂਦਰੀ ਰੇਲ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ ਸਮੇ ਵਿਚ ਸ਼੍ਰੀ ਅਨੰਦਪੁਰਸਾਹਿਬ ਵਿਧਾਨ ਸਭਾ ਖੇਤਰ ਲਈ ਕਈ ਅਹਿਮ ਯੋਜਨਾਵਾਂ ਦਾ ਐਲਾਨ ਕੀਤਾ ਜਾਵੇਗਾ ਉਹ ਭਾਵੇ ਰੇਲਵੇ ਲੋਡਿੰਗ ਯਾਰਡ ਸਬੰਧੀ ਹੋਵੇ ਜਾਂ ਫਿਰ ਖਰੋਟੇ ਦੇ  ਫਾਟਕ ਸਬੰਧੀ। ਉਨ੍ਹਾਂ ਇਹ ਦਸਿਆ ਕਿ ਰੇਲ ਮੰਤਰਾਲਾ ਕਈ ਅਹਿਮ ਪ੍ਰੋਜੈਕਟਾਂ ਨੂੰ ਗੁਰੂ ਦੀ ਇਸ ਨਗਰੀ ਸ਼੍ਰੀ ਅਨੰਦਪੁਰਸਾਹਿਬ ਲਈ ਸਹਿਮਤੀ ਦਿਖਾ ਚੁਕਿਆ ਹੈ। ਇਸ ਤੋਂ ਇਲਾਵਾ ਨੰਗਲ ਡੈਮ  ਦੇ ਨਜ਼ਦੀਕ ਬਣਨ ਵਾਲੇ ਦੋ ਫਲਾਈਓਵਰਾਂ ਦੀ ਉਸਾਰੀ ਬਾਰੇ ਕੇਂਦਰੀ ਰੇਲਵੇ ਮੰਤਰੀ ਨੇ ਭਰੋਸਾ ਦਿਤਾ ਹੈ ਕਿ ਇਸ ਪ੍ਰੋਜੈਕਟ ਸਬੰਧੀ ਉਨਾ ਦਾ ਮੰਤਰਾਲਾ ਜਲਦੀ ਪ੍ਰਵਾਨਗੀਆਂ ਦੇ ਦੇਵਾਗਾ। ਕੈਬਨਿਟ ਮੰਤਰੀ ਨੇ ਇਹ ਵੀ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਕਈ ਨਵੀਆਂ ਵਿਕਾਸ ਯੋਜਨਾਵਾਂ ਦਾ ਐਲਾਨ ਕੀਤਾ ਜਾਵੇਗਾ। 

 

Tags: Suresh Prabhu , Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD