Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਿਆਹ ਸਮਾਗਮ ਮੌਕੇ ਪੈਲੇਸ ਵਿੱਚ ਚੱਲੀ ਗੋਲੀ ਨਾਲ ਨੋਜਵਾਨ ਗੰਭੀਰ ਜਖ਼ਮੀ ਪੀ.ਜੀ.ਆਈ. ਚੰਡੀਗੜ੍ਹ ਦਾਖ਼ਲ

Web Admin

Web Admin

5 Dariya News (ਗੁਰਵਾਰਿਸ ਸੋਹੀ)

ਮੋਰਿੰਡਾ , 06 Feb 2016

ਪੰਜਾਬ 'ਚ ਵਿਆਹ ਸਮਾਗਮਾਂ ਮੌਕੇ ਫੋਕੀ ਸ਼ੋਹਰਤ ਲਈ ਵੱਧ ਰਹੇ ਹਥਿਆਰਾਂ ਦੇ ਵਿਖਾਵੇ ਨੇ ਇੱਕ ਹੋਰ ਨੋਜਵਾਨ ਵਿਅਕਤੀ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਮੋਰਿੰਡਾ ਨਜ਼ਦੀਕ ਕੁਰਾਲੀ ਰੋਡ 'ਤੇ ਪੇਂਦੇ ਧਾਲੀਵਾਲ ਪੈਲੇਸ 'ਚ ਵਿਆਹ ਸਮਾਰੋਹ ਮੌਕੇ ਡੀ.ਜੇ. 'ਤੇ ਚੱਲ ਰਹੇ ਗੀਤ ਦੀ ਮਸਤੀ 'ਚ ਦੋ ਨੋਜਵਾਨਾਂ ਵੱਲੋਂ ਹਥਿਆਰਾਂ ਤੋਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ। ਇਨ੍ਹਾਂ ਦੋ ਨੋਜਵਾਨਾ ਵੱਲੋਂ ਚਲਾਈਆਂ ਜਾ ਰਹੀਆਂ ਗੋਲੀਆਂ ਨਾਲ ਵਿਆਹ ਸਮਾਗਮ ਦੀ ਫੋਟੋਗ੍ਰਾਫ਼ੀ ਕਰ ਰਿਹਾ ਇੱਕ ਨੋਜਵਾਨ ਗੰਭੀਰ ਜਖ਼ਮੀ ਹੋ ਗਿਆ। ਇਸ ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਹਾਜ਼ਰ ਲੋਕ ਉਕਤ ਨੋਜਵਾਨ ਨੂੰ ਇਲਾਜ਼ ਲਈ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ਲਈ ਲੈ ਗਏ। ਘਟਨਾ ਦੀ ਖ਼ਬਰ ਮਿਲਦੇ ਹੀ ਮੋਰਿੰਡਾ ਪੁਲਿਸ ਦੇ ਥਾਣਾ ਮੁਖੀ ਰਵਿੰਦਰਪਾਲ ਸਿੰਘ  ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਗਏ ਅਤੇ ਵਿਆਹ ਸਮਾਗਮ 'ਚ ਗੋਲੀ ਚਲਾਉਣ ਵਾਲੇ ਦੋਵੇਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। 

ਪੁਲਿਸ ਨੇ ਦੋਵਾਂ ਵਿਅਕਤੀਆਂ ਪਾਸੋਂ ਇੱਕ ਪਿਸਟਲ ਅਤੇ ਇੱਕ ਰਫ਼ਲ ਵੀ ਬਰਾਮਦ ਕਰ ਲਈ ਹੈ ਜਿਸ ਨਾਲ ਗੋਲੀਆਂ ਚਾਲਈਆਂ ਜਾ ਰਹੀਆਂ ਸਨ। ਭਾਵੇਂ ਮੋਰਿੰਡਾ ਪੁਲਿਸ ਨੇ ਇਸ ਮਸਲੇ ਸਬੰਧੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਜਖ਼ਮੀ ਨੋਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਿਸਦਾ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਪੈਲੇਸ ਮਾਲਕਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੈ ਤਾਂ ਉਕਤ ਧਾਲੀਵਾਲ ਪੈਲੇਸ ਦੇ ਮਾਲਕ ਨੇ ਇਨ੍ਹਾਂ ਹਥਿਆਰਬੰਦ ਵਿਅਕਤੀ ਨੂੰ ਪੈਲੇਸ ਵਿੱਚ ਦਾਖ਼ਲ ਹੋਣ ਤੋਂ ਕਿਉਂ ਨਹੀ ਰੋਕਿਆ। ਕੀ ਪੈਲੇਸ ਦਾ ਮਾਲਕ ਵੀ ਉਕਤ ਗੋਲੀ ਚਲਾਉਣ ਵਾਲਿਆਂ ਦੇ ਬਰਾਬਰ ਦਾ ਦੋਸ਼ੀ ਨਹੀਂ। ਭਾਵੇਂ ਪੁਲਿਸ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਹੈ ਪ੍ਰੰਤੂ ਕਿਤੇ ਨਾ ਕਿਤੇ ਇਸ ਘਟਨਾ ਨਾਲ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਜਾਂਦਾ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD