Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੈਮਰਾਕ ਸੀਨੀਅਰ ਸਕੈਂਡਰੀ ਸਕੂਲ 'ਚ ਛੋਟੋ ਬੱਚਿਆਂ ਲਈ ਖੇਡ ਮੇਲੇ ਦਾ ਆਯੋਜਨ, ਕਾਰਟੂਨ ਕਰੈਕਟਰ ਨੇ ਨੰਨੇ ਮੁੰਨਿਆਂ ਨਾਲ ਟਰੈਕ ਤੇ ਦੌੜੇ

ਖੇਡਾਂ ਜ਼ਿੰਦਗੀ ਦਾ ਅਨਿੱਖੜਵਾਂ ਅੰਗ, ਪੜਾਈ ਦੇ ਨਾਲ ਖੇਡਾਂ ਵੀ ਜ਼ਰੂਰੀ ¸ ਐਸ ਕੇ ਸ਼ਰਮਾ

ਸੈਮਰਾਕ ਸੀਨੀਅਰ ਸਕੈਂਡਰੀ ਸਕੂਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Feb 2016

Last updated on: Feb 07, 2016, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ  ਸਕੂਲ, ਸੈਕਟਰ ੬੯  ਵਿਚ ਛੋਟੇ ਛੋਟੇ ਬੱਚਿਆਂ ਲਈ ਖੇਡੇ ਮੇਲੇ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਤੇ ਟ੍ਰਾਈ ਸਿਟੀ ਦੇ ਛੋਟੇ ਛੋਟੇ ਬੱਚਿਆਂ ਨੇ ਇਸ ਖੇਡ ਮੇਲੇ ਵਿਚ ਹਿੱਸਾ ਲੈਦੇਂ ਹੋਏ ਆਪਣੀ ਖੇਡ ਕਲਾ ਦਾ ਪ੍ਰਦਸ਼ਨ ਕੀਤਾ। ਇਸ ਦੇ ਨਾਲ ਹੀ  ਮਸ਼ਹੂਰ ਕਾਰਟੂਨ ਕਰੈਕਟਰ ਮੋਟੂ ਪਤਲੂ ਵੀ ਟਰੈਕ ਤੇ ਵਿਦਿਆਰਥੀਆਂ ਨਾਲ ਖੇਡਾਂ ਵਿਚ ਹਿੱਸਾ ਲੈਂਦੇ ਅਤੇ ਸਭ ਦਾ ਮੌਨਰੰਜਨ ਕਰਦੇ ਨਜ਼ਰ ਆਏ।ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ  ਰੋਲ ਦੀ ਕਾਰਪੇਟ , ਆਰਮੀ ਰਨਰ, ਫਲੈਟ ਰੇਸ, ਬੀਨ ਬੈਗ ਨਾਲ ਦੌੜ, ਨਿੰਬੂ ਦੌੜ,ਪੁੱਠੀ ਦੌੜ, ਟੋਪੀ ਦੌੜ, ਡੱਡੂ ਦੌੜ ਆਦਿ ਕਈ ਖੇਡਾਂ ਪੇਸ਼ ਕੀਤੀਆਂ ਗਈਆਂ, ਜਿਸ ਦਾ ਉਨ੍ਹਾਂ ਦੇ ਮਾਪਿਆਂ ਨੇ ਖੂਬ ਅਨੰਦ ਮਾਣਿਆ। ਇਸ ਦੇ ਇਲਾਵਾ ਵਿਦਿਆਰਥੀਆਂ ਵੱਲੋਂ ਅੜਿੱਕਾ ਦੌੜ , ਰਿੰਗ ਕੁਲੈਕਟ, ਫ਼ਰੰਟ ਦੌੜ, ਤਿੰਨ ਲੱਤ ਦੌੜ, ਆਦਿ ਦੀ ਰੋਚਕ ਪੇਸ਼ਕਾਰੀ ਨੇ ਮਾਹੌਲ ਹੋਰ ਮੌਨਰੰਜਕ ਬਣਾ ਦਿਤਾ । 

ਇਸ ਦੇ ਨਾਲ ਹੀ ਮਾਪਿਆਂ ਨੇ ਵੀ ਬੱਚਿਆਂ ਨਾਲ ਖੇਡਾਂ ਵਿਚ ਹਿੱਸਾ ਲਿਆ ਜੋ ਇਕ ਯਾਦਗਾਰੀ ਪਲ ਹੋ ਨਿਬੜਿਆ।ਸਕੂਲ ਦੇ ਡਾਇਰੈਕਟਰ ਐਜ਼ੂਕੇਸ਼ਨ ਐਸ ਕੇ ਸ਼ਰਮਾ ਨੇ ਨੰਨੇ ਮੁੰਨੇ ਬੱਚਿਆਂ ਵਲੋਂ  ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਉਨ੍ਹਾਂ ਦੀ ਪੇਸ਼ਕਸ਼ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ  ਸਿੱਖਿਆਂ ਦੀ ਤਰਾਂ ਖੇਡਾਂ ਵੀ ਸਾਡੇ ਜੀਵਨ ਦਾ ਅਨਿੱਖੜਵਾਂ  ਅੰਗ ਹਨ । ਉਨ੍ਹਾਂ ਬੱਚਿਆਂ ਨੂੰ ਪ੍ਰੇਰਨਾ ਦਿਤੀ ਕਿ ਜੇਕਰ ਉਹ ਜ਼ਿੰਦਗੀ 'ਚ ਇਕ ਕਾਮਯਾਬ ਹਸਤੀ ਬਣਨਾ ਚਾਹੁੰਦੇ ਹਨ ਤਾਂ ਪੜਾਈ ਅਤੇ ਖੇਡਾਂ 'ਚ ਵੱਧ ਤੋਂ ਵੱਧ ਭਾਗ ਲੈਣ । ਅਖੀਰ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਕੈਟਾਗਿਰੀ ਏ ਵਿਚ ਚਾਰਵੀ, ਮਿਸ਼ਟੀ,ਅਰਿਹਾਤ ਕੌਰ ਬਾਜਵਾ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਦੂਜੀ ਕੈਟਾਗਿਰੀ ਵਿਚ ਆਰਵ ਅਰੌੜਾ, ਪ੍ਰਸ਼ਿਠਾ ਗੁਪਤਾ ਅਤੇ ਕਿਸ਼ਾਂਗ ਨੇ ਪਹਿਲਾਂ,ਦੂਸਰਾ ਅਤੇ ਤੀਜਾ ਸਥਾਨ ਤੇ ਆਏ। ਤੀਜੀ ਕੈਟਾਗਿਰੀ ਵਿਚ ਸਮਰ ਸੂਰੀ ਨੇ ਪਹਿਲੀ ਪੁਜ਼ੀਸ਼ਨ ਉਦੈ ਅਤੇ ਨਿਸ਼ਚੇ ਨੇ ਦੂਜਾ ਅਤੇ ਤੀਜਾ ਸਥਾਨ ਤੇ ਰਹੇ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD