Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡੀ.ਜੀ.ਪੀ. ਵਲੋਂ ਔਰਤਾਂ ਵਿਰੁੱਧ ਜੁਰਮ ਦੀ ਨਿਗਰਾਨੀ ਲਈ ਆਈ.ਜੀ. ਪੱਧਰ ਦੀ ਅਧਿਕਾਰੀ ਨੋਡਲ ਅਫਸਰ ਨਿਯੁਕਤ

ਸੁਰੇਸ਼ ਅਰੋੜਾ
ਸੁਰੇਸ਼ ਅਰੋੜਾ

Web Admin

Web Admin

5 Dariya News

ਚੰਡੀਗੜ੍ਹ , 08 Feb 2016

Last updated on: Feb 08, 2016, 00:00 IST

ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਇਕ ਅਹਿਮ ਫੈਸਲੇ ਤਹਿਤ ਆਈ.ਜੀ./ਆਰਥਿਕ ਅਪਰਾਥ ਵਿੰਗ, ਕਰਾਇਮ  ਸ੍ਰੀਮਤੀ ਵਿਭੂ ਰਾਜ ਆਈ.ਪੀ.ਐਸ.  ਨੂੰ ਸੂਬੇ ਵਿਚ ਔਰਤਾਂ ਵਿਰੁੱਧ ਜੁਰਮ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ। ਉਹ ਸਾਰੇ ਜੁਰਮ ਵਾਲੇ ਕੇਸਾਂ ਦੀ ਨਿਗਰਾਨੀ ਕਰਨਗੇ ਅਤੇ ਸਨਮੀਤ ਕੌਰ ਆਈ.ਪੀ.ਐਸ. ਏ.ਆਈ.ਜੀ. ਕਰਾਇਮ ਉਨ੍ਹਾਂ ਦੀ ਸਹਾਇਤਾ ਕਰਨਗੇ।ਅੱਜ ਇੱਥੇ ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਕਿਹਾ ਕਿ ਔਰਤਾਂ ਵਿਰੁੱਧ ਅਪਰਾਧ ਦੇ ਗੰਭੀਰ ਕਿਸਮ ਦੇ ਕੇਸਾਂ ਦੀ ਨਿਗਰਾਨੀ ਦੀ ਉੱਚ ਪੱਧਰੀ ਨਿਗਰਾਨੀ ਦੀ ਵੱਡੀ ਲੋੜ ਹੈ, ਜਿਸ ਲਈ ਆਈ.ਪੀ.ਐਸ. ਸ੍ਰੀਮਤੀ ਵਿਭੂ ਰਾਜ ਰੋਜ਼ਾਨਾ ਪੱਧਰ 'ਤੇ ਡੀ.ਜੀ.ਪੀ. ਤੇ ਹੋਰ ਉੱਚ ਅਧਿਕਾਰੀਆਂ ਨੂੰ ਅਜਿਹੇ ਕੇਸਾਂ ਬਾਰੇ ਰਿਪੋਰਟ ਦੇਣਗੇ।

ਬੁਲਾਰੇ ਨੇ ਕਿਹਾ ਕਿ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਨੋਡਲ ਅਧਿਕਾਰੀ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੇ ਮਹੱਤਵਪੂਰਨ ਕੇਸਾਂ ਦੀ ਖੁਦ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਔਰਤਾਂ ਵਿਰੁੱਧ ਅਪਰਾਧ ਨਾਲ ਸਬੰਧਿਤ ਕੇਸਾਂ ਵਿਚ ਸਬੰਧਿਤ ਕਮਿਸ਼ਨਰ ਆਫ ਪੁਲਿਸ ਜਾਂ ਐਸ.ਐਸ.ਪੀ. ਦੀ ਅਗਵਾਈ ਹੇਠ ਡੂੰਘਾਈ ਨਾਲ ਸਮਾਂਬੱਧ ਜਾਂਚ ਹੋਵੇ।

ਬੁਲਾਰੇ ਨੇ ਅੱਗੇ ਕਿਹਾ ਕਿ ਰੇਜ਼ਾਂ ਦੇ ਡੀ.ਆਈ.ਜੀ. ਵੀ ਔਰਤਾਂ ਵਿਰੁੱਧ ਜੁਰਮ ਬਾਰੇ ਕੇਸਾਂ ਦੀ ਨਿਗਰਾਨੀ ਲਈ ਜਿੰਮੇਵਾਰ ਹੋਣਗੇ ਅਤੇ ਹਰ ਮਹੀਨੇ ਦੀ 5 ਤਰੀਕ ਤੱਕ ਰਿਪੋਰਟ ਡੀ.ਜੀ.ਪੀ. ਨੂੰ ਭੇਜਣਗੇ।ਡੀ.ਜੀ.ਪੀ. ਵਲੋਂ ਨੋਡਲ ਅਧਿਕਾਰੀ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਔਰਤਾਂ ਵਾਲੇ ਕੇਸਾਂ ਵਿਚ ਜਾਂਚ ਲਈ ਮੁਕੰਮਲ ਪ੍ਰਕ੍ਰਿਆ ਲਾਗੂ ਕਰਨ ਜਿਸ ਵਿਚ ਮਹਿਲਾਵਾਂ ਨਾਲ ਮੀਟਿੰਗਾਂ, ਰਿਪੋਰਟਾਂ ਦਰਜ ਕਰਵਾਉਣਾ, ਪੀੜ੍ਹਤਾਂ ਨਾਲ ਵਿਚਾਰ ਵਟਾਂਦਰਾ ਸ਼ਾਮਿਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਨੋਡਲ ਅਫਸਰ ਔਰਤਾਂ ਵਿਰੁੱਧ ਕੇਸਾਂ ਸਬੰਧੀ ਨਵੀਨਤਮ ਕਾਨੂੰਨੀ ਪੇਚੀਦਗੀਆਂ, ਨਵੇਂ ਕਾਨੂੰਨਾਂ ਤੇ ਅਦਾਲਤਾਂ ਵਲੋਂ ਦਿੱਤੇ ਫੈਸਲਿਆਂ ਦੇ ਹਰ ਪਹਿਲੂ ਬਾਰੇ ਬਾਰੀਕੀ ਨਾਲ ਹੇ। 

 

Tags: DGP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD