Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਚ ਸਵਾਇਨ ਫਲੂ ਦੀ ਸਥਿਤੀ ਦਾ ਨਿਰੀਖਣ ਕਰਨ ਲਈ ਰਾਜ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ

ਕਮੇਟੀ ਸਵਾਇਨ ਫਲੂ ਰੋਕਣ ਅਤੇ ਕਾਬੂ ਕਰਨ ਲਈ ਹਦਾਇਤਾਂ ਵੀ ਜਾਰੀ ਕਰੇਗੀ

Web Admin

Web Admin

5 Dariya News

ਚੰਡੀਗੜ੍ਹ , 08 Feb 2016

Last updated on: Feb 08, 2016, 00:00 IST

ਪੰਜਾਬ ਸਰਕਾਰ ਨੇ ਸੂਬੇ ਵਿਚ ਸਵਾਇਨ ਫਲੂ ਦੀ ਸਥਿਤੀ ਦਾ ਨਿਰੀਖਣ ਅਤੇ ਫਲੂ ਤੇ ਕਾਬੂ ਪਾਉਣ ਲਈ ਡਾ. ਡੀ. ਬੇਹਰਾ (ਪੀ.ਜੀ.ਆਈ .ਐਮ.ਈ.ਆਰ.) ਦੀ ਪ੍ਰਧਾਨਗੀ ਅਧੀਨ ਰਾਜ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ।ਜੋ ਨਿਰੀਖਣ ਉਪਰੰਤ ਸੂਬੇ ਵਿਚ ਐਚ ਵਨ ਐਨ ਵਨ ਨੂੰ ਰੋਕਣ ਸਬੰਧੀ ਹਦਾਇਤਾਂ ਜਾਰੀ ਕਰੇਗੀ।ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਮੂਹ ਸਿਵਲ ਸਰਜਨਾਂ ਨੂੰ ਸਵਾਇਨ ਫਲੂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਿਹਤ ਵਿਭਾਗ ਵਲੋਂ ਨਿਯਮਤ ਮਾਪਦੰਡਾਂ ਅਨੁਸਾਰ ਸਵਾਇਨ ਫਲੂ ਨੂੰ ਚੈੱਕ ਕੀਤਾ ਜਾਵੇ।ਉਹਨਾਂ ਕਿਹਾ ਕਿ ਸਿਵਲ ਸਰਜਨ ਇਸ ਗੱਲ ਦਾ ਖਾਸ ਧਿਆਨ ਰੱਖਣ ਕਿ ਜੇਕਰ ਮੈਡਿਕਲ ਪ੍ਰੋਫੈਸ਼ਨਲ ਕੋਲ ਆਏ ਕਿਸੇ ਮਰੀਜ ਨੂੰ ਸਾਹ ਲੈਣ ਸਬੰਧੀ ਮੁਸ਼ਕਲ ਆਉਂਦੀ ਹੈ ਤਾਂ ਜਲਦ ਤੋਂ ਜਲਦ ਮਰੀਜ ਦਾ ਸੈਂਪਲ ਲੈਕੇ ਲੈਬੋਰਟਰੀ ਵਿਚ ਨਿਰੀਖਣ ਕਰਨ ਲਈ ਭੇਜਿਆ ਜਾਵੇ ਜਿਸ ਦਾ ਨਿਰੀਖਣ ਹਰ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਹ ਵੀ ਦੇਖਣ ਵਿਚ ਆਇਆ ਹੈ ਕਿ ਐਚ ਵਨ ਐਨ ਵਨ ਦੇ ਮਰੀਜਾਂ ਦਾ ਇਲਾਜ ਨਿਜੀ ਖੇਤਰ ਵਿਚ ਕੰਮ ਕਰ ਰਹੇ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ ਪਰੰਤੂ ਮਰੀਜ ਦੀ ਹਾਲਤ ਖਰਾਬ ਜਾਂ ਸਥਿਤੀ ਹੱਥ ਤੋਂ ਬਾਹਰ ਹੋ ਜਾਣ ਦੀ ਸੂਰਤ ਵਿਚ ਇਹਨਾਂ ਮਰੀਜਾਂ ਨੂੰ ਵੱਡੇ ਹਸਪਤਾਲਾਂ ਵਿਚ ਰੈਫਰ ਕਰ ਦਿੱਤਾ ਜਾਂਦਾ ਹੈ।ਸੂਬੇ ਵਿਚ ਸਵਾਨਿ ਫਲੂ ਦੀ ਮੋਜੂਦਾ ਸਥਿਤੀ ਸਬੰਧੀ ਜਾਣਕਾਰੀ ਦਿੰਦਿਆਂ ਜਿਆਣੀ ਨੇ ਦੱਸਿਆ ਕਿ ਹੁੱਣ ਤੱਕ ਸਵਾਇਨ ਫਲੂ( ਐਚ ਵਨ ਐਨ ਵਨ) ਦੇ 183 ਸ਼ੱੱਕੀ ਕੇਸ ਰਿਪੋਰਟ ਕੀਤੇ ਗਏ ਹਨ ਜਿਹਨਾਂ ਵਿਚੋਂ 57 ਕੇਸਾਂ ਵਿਚ ਐਚ ਵਨ ਐਨ ਵਨ ਪਾਇਆ ਗਿਆ ਹੈ ਅਤੇ 26 ਮਰੀਜਾਂ ਦੀ ਮੌਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਪਯੁਕਤ ਮਾਤਰਾ ਵਿਚ ਦਵਾਈਆਂ ਖਰੀਦਕੇ, ਜਿਲ੍ਹਿਆਂ ਵਿਚ ਭੇਜਿਆਂ ਜਾ ਚੁੱਕੀਆਂ ਹਨ। 

ਹਰ ਸਰਕਾਰੀ ਹਸਪਤਾਲ ਵਿਚ ਲੱਗਭਗ 1 ਲੱਖ ਕੈਪ ਸਲਟਾਮੀਵੀਰ 75 ਐਮ.ਜੀ. (ਟਮਿਫਲੂ),2000 ਕੈਪ ਸਿਰਪ ਸਲਟਾਮੀਵੀਰ 30 ਐਮ.ਜੀ., 2000 ਸਿਰਪ ਸਲਟਾਮੀਵੀਰ ਮਰੀਜਾਂ ਲਈ ਉਪਲਭੱਦ ਕਰਵਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਇਹ ਸਾਰੀਆਂ ਦਵਾਈਆਂ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ,ਜਿਲ੍ਹਾ ਹਸਪਤਾਲਾਂ,ਸਬ ਡਵੀਜ਼ਨਲ ਹਸਪਤਾਲਾਂ ਅਤੇ ਕਮਊਨਟੀ ਹੈਲਥ ਸੈਂਟਰਾਂ ਵਿਚ ਵੀ ਉਪਲੱਬਦ ਹਨ।ਇਸ ਦੇ ਨਾਲ ਹਰ ਹਸਪਤਾਲ ਵਿਚ ਸਵਾਇਨ ਫਲੂ ਦੇ ਮਰੀਜਾਂ ਦੀ ਸੁਰੱੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ।ਸਵਾਇਨ ਫਲੂ ਦੇ ਮਰੀਜਾਂ ਲਈ ਤਿੰਨ ਮੈਡੀਕਲ ਕਾਲਜਾਂ ਨੂੰ ਨਵੀਂ ਦਿੱਲੀ ਵਿਖੇ ਵੈਂਟੀਲੇਟਰ ਮੈਨੇਜਮੈਂਟ ਦੀ ਸਿਖਲਾਈ ਵੀ ਦਿੱਤੀ ਗਈ ਹੈ।ਮੰਤਰੀ ਵਲੋਂ ਦਵਾਈਆਂ ਦੀ ਖਰੀਦ ਕਰਨ ਵਾਲੇ ਅਫਸਰਾਂ ਨੂੰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਹਰ ਤਰਾਂ ਦੇ ਇੰਤਜਾਮਾਂ ਦਾ ਪ੍ਰਬੰਧ ਕਰਕੇ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ।ਉਹਨਾਂ ਕਿਹਾ ਕਿ ਪੰਜਾਬ ਵਿਚ ਸਵਾਇਨ ਫਲੂ ਦੀ ਸਥਿਤੀ ਕਾਬੂ ਵਿਚ ਹੈ ਇਸ ਦੇ ਬਾਵਜੂਦ ਵੀ ਸਬੰਧਤ ਅਫਸਰਾਂ ਨੂੰ ਲੋਕਾਂ ਨੂੰ ਮੌਸਮੀ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ ।

ਮੰਤਰੀ ਨੇ ਦੱਸਿਆ ਕਿ ਸਮੇਂ-ਸਮੇਂ ਤੇ ਉਹਨਾਂ ਵਲੋਂ ਸਵਾਇਨ ਫਲੂ ਸਬੰਧੀ ਮਰੀਜਾਂ ਅਤੇ ਹੋਰ ਸਬੰਧਿਤ ਜਾਣਕਾਰੀਆਂ ਆਪਣੇ ਪੱਧਰ ਤੇ ਲਈਆਂ ਜਾ ਰਹੀਆਂ ਹਨ, ਰਾਜ ਪੱਧਰੀ ਨਿਗਰਾਨੀ ਯੂਨਿਟ ਵੀ ਸਥਾਪਿਤ ਕੀਤੇ ਗਏ ਹਨ ਜੋ ਸਵਾਇਨ ਫਲੂ ਨੂੰ ਕਿਸੇ ਵੀ ਪ੍ਰਸਥਿਤੀ ਵਿਚ ਕਾਬੂ ਕਰਨ ਅਤੇ ਫਲੂ ਸਬੰਧੀ ਸਿਖਲਾਈ ਦੇਣ ਲਈ ਸਰਗਰਮ ਹਨ । ਉਹਨਾਂ ਕਿਹਾ ਕਿ ਸਮੂਹ ਸਿਵਲ ਸਰਜਨਾਂ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ( ਆਈ ਐਮ ਏ) ਨਾਲ ਮੀਟਿੰਗਾਂ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜਿਲ੍ਹਿਆਂ ਵਿਚ ਸਵਾਇਨ ਫਲੂ ਸਬੰਧੀ ਮਹਤੱਵਪੂਰਨ ਜਾਣਕਾਰੀਆਂ ਨੂੰ ਸੁੱਚਜੇ ਢੰਗ ਦੇ ਨਾਲ ਸੂਚਨਾ,ਸੰਚਾਰ ਸਾਧਨਾਂ ਦੁਆਰਾ ਲੋਕਾਂ ਤੱਕ ਪਹੁੰਚਾਇਆ ਜਾਵੇ।ਉਹਨਾਂ ਇਹ ਵੀ ਕਿਹਾ ਕਿ ਸਵਾਇਨ ਫਲੂ ਦੀ ਰੌਜਾਨਾ ਰਿਪੋਰਟ ਰਾਜ ਪੱਧਰੀ ਨਿਰੀਖਣ ਯੂਨਿਟ ਨੂੰ ਭੇਜੀ ਜਾਵੇਗੀ ਜੱੱਦਕਿ ਪ੍ਰਬੰਧਾਂ ਅਤੇ ਸਥਿਤੀ ਸਬੰਧੀ ਨਿਗਰਾਨੀ ਡਾਇਰੈਕਟੋਰੇਟ ਪੱੱਧਰ ਉਤੇ ਕੀਤੀ ਜਾ ਰਹੀ ਹੈ।

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD