Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਅਨਿਲ ਜੋਸ਼ੀ ਵੱਲੋਂ ਕੈਂਸਰ ਰਜਿਸਟਰੀ ਅਤੇ ਫੈਰੋਂਸਿਕ ਮੈਡੀਸ਼ਨ ਦਾ ਜਰਨਲ ਰਿਲੀਜ਼

ਕੈਂਸਰ ਦੀ ਰੋਕਥਾਮ ਅਤੇ ਇਲਾਜ ਲਈ ਨੀਤੀ ਬਣਾਉਣ ਵਿੱਚ ਕਾਰਗਰ ਸਿੱਧ ਹੋਵੇਗੀ ਇਹ ਰਿਪੋਰਟ

ਅਨਿਲ ਜੋਸ਼ੀ ਵੱਲੋਂ ਕੈਂਸਰ ਰਜਿਸਟਰੀ ਅਤੇ ਫੈਰੋਂਸਿਕ ਮੈਡੀਸ਼ਨ ਦਾ ਜਰਨਲ ਰਿਲੀਜ਼

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Feb 2016

ਕੈਂਸਰ ਦੀ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਲਈ ਕੈਂਸਰ ਮਾਹਿਰਾਂ ਵੱਲੋਂ ਤਿਆਰ ਕੀਤੇ ਡਾਟੇ 'ਤੇ ਆਧਾਰਤ ਤਿਆਰ ਕੀਤੇ ਕੈਂਸਰ ਰਜਿਸਟਰੀ ਅਤੇ ਫੈਰੋਂਸਿਕ ਮੈਡੀਸ਼ਨ ਦਾ ਜਰਨਲ ਅੱਜ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਇਸ ਰਜਿਸਟਰੀ ਦਾ ਮੁੱਖ ਉਦੇਸ਼ ਕੈਂਸਰ ਦੀ ਨਾਮਾਰਦ ਬਿਮਾਰੀ ਦੀ ਰੋਕਥਾਮ ਲਈ ਪਹਿਲਾਂ ਇਸ ਬਾਰੇ ਮੁਕੰਮਲ ਡਾਟਾ ਇਕੱਠਾ ਕਰਨਾ ਹੈ ਤਾਂ ਜੋ ਇਸ ਦੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਕਾਰਗਰ ਨੀਤੀ ਬਣਾਈ ਜਾ ਸਕੇ।ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਦੱੱਸਿਆ ਕਿ ਮੁਲਕ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਾਪਤ ਹੋਈਆਂ ਸੋਧ ਪਬਲੀਕੇਸ਼ਨਾਂ ਦਾ ਪੰਜਾਬ ਅਕੈਡਮੀ ਆਫ ਫੈਰੋਂਸਿਕ ਮੈਡੀਸ਼ਨ ਅਤੇ ਟੈਕਸੀਕੋਲੋਜੀ ਵੱਲੋਂ ਤਿਆਰ ਕੀਤਾ ਗਿਆ ਇੰਡੈਕਸ ਜਰਨਲ ਰਿਲੀਜ਼ ਕੀਤਾ ਗਿਆ ਹੈ। ਇਹ ਜਰਨਲ ਆਪਣੇ ਕਿਸਮ ਦਾ ਕੌਮਾਂਤਰੀ ਮਾਪਦੰਡਾਂ 'ਤੇ ਖਰਾ ਉਤਰਦਾ ਇੰਡੈਕਸ ਜਰਨਲ ਹੈ ਅਤੇ ਇਕੱਲਾ ਫੈਰੋਂਸਿਕ ਮੈਡੀਸਨ ਵਿਭਾਗ ਹੀ ਇੱਕ ਵਿਭਾਗ ਹੈ ਜੋ ਇਸ ਜਰਨਲ ਨੂੰ ਸਮੇ-ਸਮੇਂ ਸਿਰ ਰਿਲੀਜ਼ ਕਰਦਾ ਹੈ। ਇਸ ਵਿੱਚ ਸ਼ਾਮਲ ਸੋਧ ਸਮੂਹ ਮਾਨਵਤਾ ਲਈ ਸਹਾਈ ਸਾਬਤ ਹੁੰਦੀ

ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅੰਦਰ ਆਉਂਦੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਪੈਥੋਲੇਜੀ ਲੈਬਾਰਟਰੀਆਂ, ਮਿਊਂਸਪਲ ਕਾਰਪੋਰਸ਼ਨਾਂ ਅਤੇ ਪ੍ਰਾਈਵੇਟ ਹਸਪਤਾਲ, ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ ਸਕੀਮ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਹਸਪਤਾਲਾਂ ਜਿੱਥੇ ਕੈਂਸਰ ਦੇ ਮਰੀਜ਼ਾਂ ਦੀ ਜਾਂਚ/ਇਲਾਜ ਕੀਤਾ ਜਾਂਦਾ ਹੈ, ਤੋਂ ਕੈਂਬਰ ਦੇ ਮਰੀਜ਼ਾਂ ਦਾ ਡਾਟਾ ਇਕੱਠਾ ਕੀਤਾ ਗਿਆ ਹੈ।ਸ੍ਰੀ ਜੋਸ਼ੀ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਮੈਡੀਸ਼ਨ ਰਿਸਰਚ ਨੇ ਕੈਂਸਰ ਮਾਹਿਰਾਂ ਦੀ ਇੱਕ ਟੀਮ ਨੂੰ ਪੰਜਾਬ ਦਾ ਦੌਰਾ ਕਰਨ ਲਈ ਭੇਜਿਆ ਸੀ। ਕੈਂਸਰ ਮਾਹਿਰਾਂ ਦੀ ਰਿਪੋਰਟ ਤੋਂ ਬਾਅਦ ਜੂਨ 2011 ਵਿੱਚ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਵੱਲੋਂ ਪੰਜਾਬ ਵਿੱਚ ਪਹਿਲੀ ਬੇਸ ਕੈਂਸਰ ਰਜਿਸਟਰੀ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਸੁਰੂ ਕੀਤੀ ਗਈ। ਇਸ ਵਿੱਚ ਪੀ.ਜੀ.ਆਈ. ਚੰਡੀਗੜ੍ਹ, ਰਾਜੀਵ ਗਾਂਧੀ ਨੈਸ਼ਨਲ ਕੈਂਸਲ ਇੰਸਟੀਚਿਊਟ, ਨਵੀਂ ਦਿੱਲੀ ਅਤੇ ਅਚਾਰੀਆ ਤੁਲਸੀ ਰੀਜਨਨ ਕੈਂਸਰ ਇੰਸਟੀਚਿਊਟ, ਬੀਕਾਨੇਰ ਅਤੇ ਮਿਦਾਤਾ ਕੈਂਸਰ ਇੰਸਟੀਚਿਊਟ, ਗੁੜਗਾਉਂ ਦਾ ਵੀ ਡਾਟਾ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲੇ ਵਿੱਚ ਪੁਰਸ਼ਾਂ ਵਿੱਚ ਭੋਜਨ ਨਾਲੀ ਦਾ ਕੈਂਸਰ ਸਭ ਤੋਂ ਵੱਧ ਪਾਇਆ ਗਿਆ ਹੈ, ਇਸ ਤੋਂ ਬਾਅਦ ਗਦੂਦਾਂ ਦਾ ਕੈਂਸਰ (8.8 ਫੀਸਦੀ), ਫੇਫੜਿਆਂ ਦਾ ਕੈਂਸਰ (6.5 ਫੀਸਦੀ), ਮੂੰਹ ਦਾ ਕੈਂਸਰ (4.9 ਫੀਸਦੀ) ਖੂਨ ਦਾ ਕੈਂਸਰ (4.7 ਫੀਸਦੀ) ਪਾਇਆ ਗਿਆ ਹੈ। ਦੂਜੇ ਪਾਸੇ ਔਰਤਾਂ ਵਿੱਚ ਛਾਤੀ ਦਾ ਕੈਂਸਰ (32.8 ਫੀਸਦੀ) ਸੱਭ ਤੋਂ ਵੱਧ ਪਾਇਆ ਗਿਆ ਹੈ, ਬੱਚੇਦਾਨੀ ਦੇ ਮੂੰਹ ਦਾ ਕੈਂਸਰ (11.7%), ਭੋਜਨ ਨਾਲੀ ਦਾ ਕੈਂਸਰ (7.5 ਫੀਸਦੀ) ਆਦਿ ਪਾਇਆ ਗਿਆ ਹੈ। ਪੁਰਸ਼ਾਂ ਵਿੱਚ ਜ਼ਿਆਦਾਤਰ ਕੈਂਸਰ 75 ਸਾਲ ਦੀ ਉਮਰ ਤੋਂ ਵੱਧ ਪਾਇਆ ਗਿਆ ਹੈ ਜਦੋਂ ਔਰਤਾਂ ਵਿੱਚ 55-59 ਸਾਲ ਦੀ ਉਮਰ ਵਿੱਚ ਪਾਇਆ ਗਿਆ ਹੈ। ਜ਼ਿਆਦਾ ਤੰਬਾਕੂ ਸੇਵਨ ਕਰਨ ਨਾਲ ਪੁਰਸ਼ਾਂ ਵਿੱਚ 60-64  ਸਾਲ ਦੀ ਉਮਰ 16.7 ਫੀਸਦੀ ਅਤੇ ਔਰਤਾਂ ਵਿੱਚ 60-64 ਸਾਲ ਦੀ ਉਮਰ ਵਿੱਚ 15.9 ਫੀਸਦੀ ਪਾਇਆ ਗਿਆ ਹੈ।

 

Tags: Anil Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD